bulāunāबुलाउणा
ਕ੍ਰਿ- ਬੋਲ ਕਰਨਾ. ਸੱਦਣਾ। ੨. ਮੋਏ ਪ੍ਰਾਣੀ ਦੇ ਸੰਬੰਧੀਆਂ ਪਾਸ ਜਾਕੇ ਮਾਤਮਪੁਰਸੀ ਕਰਨੀ. "ਸਭ ਭਾਨੇ ਕੇ ਆਨ ਬੁਲਾਵੈ." (ਗੁਪ੍ਰਸੂ)
क्रि- बोल करना. सॱदणा। २. मोए प्राणी दे संबंधीआं पास जाके मातमपुरसी करनी. "सभ भाने के आन बुलावै." (गुप्रसू)
ਸੰਗ੍ਯਾ- ਵਾਕ੍ਯ. ਵਚਨ. "ਏਕ ਬੋਲ ਭੀ ਖਵਤੋ ਨਾਹੀ." (ਆਸਾ ਮਃ ੫) ਇੱਕ ਵਚਨ ਭੀ ਸਹਾਰਿਆ ਨਹੀਂ ਜਾਂਦਾ ਸੀ। ੨. ਕਥਨ. "ਬੋਲ ਅਬੋਲ ਮਧਿ ਹੈ ਜੋਈ." (ਗਉ ਬਾਵਨ ਕਬੀਰ) ੩. ਮੰਤ੍ਰ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
शब्दन ਸ਼ਬ੍ਦਨ. ਪੁਕਾਰਨਾ. ਦੇਖੋ, ਸਦਣਾ....
ਵਿ- ਪ੍ਰਾਣਧਾਰੀ (प्राणिन्) ਜਿਸ ਵਿੱਚ ਪ੍ਰਾਣ ਹੋਣਾ। ੨. ਸੰਗ੍ਯਾ- ਜੀਵ. ਜੰਤੁ। ੩. ਮਨੁੱਖ. "ਪ੍ਰਾਣੀ, ਤੂੰ ਆਇਆ ਲਾਹਾ ਲੈਣ." (ਸ੍ਰੀ ਮਃ ੫)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)...
ਭਾਏ. ਪਸੰਦ ਆਏ। ੨. ਭਗ੍ਨ ਕਰਦਾ ਹੈ. ਭੰਨ (ਤੋੜਦਾ) ਹੈ. "ਨਾਰਾਇਣਾਂ ਦੰਤ ਭਾਨੇ ਡਾਇਣ." (ਗੌਂਡ ਮਃ ੫)...