bundhēlāबुंदेला
ਰਾਜਪੂਤਾਂ ਦੀ ਇੱਕ ਜਾਤਿ. ਬੁੰਦੇਲੇ ਆਖਦੇ ਹਨ ਕਿ ਇੱਕ ਪ੍ਰਤਾਪੀ ਧਰਮਾਤਮਾ ਰਾਜਪੂਤ ਨੇ ਵਿੰਧ੍ਯ- ਵਾਸਿਨੀ ਦੇਵੀ ਅੱਗੇ ਆਪਣੇ ਤਾਈਂ ਬਲਿਦਾਨ ਕੀਤਾ. ਉਸ ਦੀ ਲਹੂਬੂੰਦ (ਵਿੰਦੁ) ਤੋਂ ਦੇਵੀ ਦੇ ਵਰਦਾਨ ਦ੍ਵਾਰਾ ਇੱਕ ਤੇਜਸ੍ਵੀ ਪੁਰਖ ਪੈਦਾ ਹੋਇਆ, ਜਿਸ ਦਾ ਨਾਮ ਬੁੰਦੇਲਾ ਸੀ. ਉਸ ਦੀ ਵੰਸ਼ ਦੇ ਬੁੰਦੇਲ ਰਾਜਪੂਤ ਹੋਏ. "ਬਲਵੰਡ ਲੱਖ ਬੁੰਦੇਲੇ ਕਾਰੀ" (ਭਾਗ) "ਮਘੇਲੇ ਧਂਧੇਲੇ ਬੁੰਦੇਲੇ ਚਂਦੇਲੇ." (ਚਰਿਤ੍ਰ ੩੨੦) ੨. ਬੁੰਦੇਲਖੰਡ ਦਾ ਨਿਵਾਸੀ.
राजपूतां दी इॱक जाति. बुंदेले आखदे हन कि इॱक प्रतापी धरमातमा राजपूत ने विंध्य- वासिनी देवी अॱगे आपणे ताईं बलिदान कीता. उस दी लहूबूंद (विंदु) तों देवी दे वरदान द्वारा इॱक तेजस्वी पुरख पैदा होइआ, जिस दा नाम बुंदेला सी. उस दी वंश दे बुंदेल राजपूत होए. "बलवंड लॱख बुंदेले कारी" (भाग) "मघेले धंधेले बुंदेले चंदेले." (चरित्र ३२०) २. बुंदेलखंड दा निवासी.
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਵਿ- ਪ੍ਰਤਾਪਿਨ੍. ਪ੍ਰਤਾਪਵਾਨ....
ਸੰ. धर्मात्मन. ਧਰਮੀ. ਜਿਸ ਦੇ ਚਿੱਤ ਵਿਚ ਧਰਮ ਨਿਵਾਸ ਕਰਦਾ ਹੈ....
ਸੰਗ੍ਯਾ- ਰਾਜਪੁਤ੍ਰ. ਰਾਜਕੁਮਾਰ। ੨. ਇੱਕ ਪ੍ਰਸਿੱਧ ਕ੍ਸ਼੍ਤ੍ਰਿਯ (ਛਤ੍ਰੀ) ਜਾਤਿ, ਜੋ ਤਿੰਨ ਕਲਾਂ ਵਿੱਚ ਵੰਡੀ ਹੋਈ ਹੈ.#(ੳ) ਸੂਰਜ ਕੁਲ, ਜਿਸ ਵਿੱਚ ਰਾਮਚੰਦ੍ਰ ਜੀ ਹੋਏ.#(ਅ) ਚੰਦ੍ਰਵੰਸ਼, ਜਿਸ ਵਿੱਚ ਕ੍ਰਿਸਨ ਜੀ ਜਨਮੇ.#(ੲ) ਅਗਨਿਕੁਲ. ਇਸ ਵੰਸ਼ ਦੀ ਕਥਾ ਇਉਂ ਹੈ ਕਿ ਆਬੂ (ਅਬੁਦ) ਪਹਾੜ ਤੇ ਰਿਖੀਆਂ ਨੇ ਯਗ੍ਯ ਕੀਤਾ, ਜਿਸ ਦੇ ਹਵਨਕੁੰਡ ਤੋਂ ਚਾਰ ਤੇਜਸ੍ਵੀ ਵੀਰ, (ਪਰਮਾਰ, ਚੌਹਾਨ, ਸੋਲੰਕੀ ਅਤੇ ਪਰਿਹਾਰ) ਉਤਪੰਨ ਹੋਏ. ਇਨ੍ਹਾਂ ਚਾਰ ਪੁਰੁਸਾਂ ਤੋਂ ਜੋ ਵੰਸ਼ ਚੱਲਿਆ, ਉਪ ਅਗਨਿਕੁਲ ਪ੍ਰਸਿੱਧ ਹੋਇਆ....
ਉੱਤਰੀਯ ਹਿੰਦੁਸਤਾਨ ਨੂੰ ਦੱਖਣ ਤੋਂ ਵੱਖ ਕਰਨ ਵਾਲਾ ਇੱਕ ਪਹਾੜ। ੨. ਮਿਰਜ਼ਾਪੁਰ (ਯੂ. ਪੀ. ) ਦੇ ਪਾਸ ਇੱਕ ਗ੍ਰਾਮ, ਜਿੱਥੇ ਵਿੰਧ੍ਯਵਾਸਿਨੀ ਦੁਰਗਾ ਦਾ ਮੰਦਿਰ ਹੈ।...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰਗ੍ਯਾ- ਦੇਵਤਾ ਅੱਗੇ ਅੰਨ ਆਦਿ ਸਾਮਗ੍ਰੀ ਅਰਪਣ ਦੀ ਕ੍ਰਿਯਾ। ੨. ਈਸ਼੍ਵਰ ਅਥਵਾ ਕਿਸੇ ਦੇਵਤਾ ਦੇ ਨਿਮਿੱਤ ਪਸ਼ੁ ਦੀ ਕੁਰਬਾਨੀ ਕਰਨੀ. ਬਲਿਦਾਨ ਦੀ ਰੀਤਿ ਬਹੁਤ ਪੁਰਾਣੀ ਹੈ. ਵੇਦਾਂ ਦੇ ਸਮੇਂ ਇਸ ਦਾ ਵਡਾ ਪ੍ਰਚਾਰ ਸੀ. ਯਜੁਰਵੇਦ ਦੇਖਣ ਤੋਂ ਪਤਾ ਲਗਦਾ ਹੈ ਕਿ ਦੇਵਤਿਆਂ ਦੀ ਪ੍ਰਸੰਨਤਾ ਲਾਭ ਕਰਨ ਲਈ ਜੀਵਾਂ ਦੀ ਕੁਰਬਾਨੀ ਕੀਤੀ ਜਾਂਦੀ ਸੀ. ਰਾਮਾਯਣ ਅਤੇ ਮਹਾਭਾਰਤ ਆਦਿ ਗ੍ਰੰਥਾਂ ਵਿੱਚ ਭੀ ਇਸ ਬਾਬਤ ਅਨੰਤ ਲੇਖ ਹਨ. ਬਾਈਬਲ ਅਤੇ ਕੁਰਾਨ ਵਿੱਚ ਭੀ ਬਲਿਦਾਨ ਦਾ ਅਨੇਕ ਥਾਂ ਜਿਕਰ ਹੈ. ਦੇਖੋ, Numbers ਕਾਂਡ ੨੮, ਆਯਤ ੪, ੫. ਕਾਂਡ ੨੯, ਆਯਤ ੩, ੪, ੫, ੬. ਅਤੇ ਕੁਰਾਨ ਸੂਰਤ ਹੱਜ, ਆਯਤ ੨੭, ੨੮....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਦੇਖੋ, ਬਿੰਦੁ...
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. तेजस्विन. ਵਿ- ਤੇਜ ਵਾਲਾ. ਪ੍ਰਕਾਸ਼ਵਾਨ. ਪ੍ਰਤਾਪੀ. ਤੇਜਧਾਰੀ....
ਦੇਖੋ, ਪੁਰਖੁ। ੨. ਆਦਮੀ. ਮਨੁੱਖ। ੩. ਪਤਿ. ਭਰਤਾ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ)...
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਰਾਜਪੂਤਾਂ ਦੀ ਇੱਕ ਜਾਤਿ. ਬੁੰਦੇਲੇ ਆਖਦੇ ਹਨ ਕਿ ਇੱਕ ਪ੍ਰਤਾਪੀ ਧਰਮਾਤਮਾ ਰਾਜਪੂਤ ਨੇ ਵਿੰਧ੍ਯ- ਵਾਸਿਨੀ ਦੇਵੀ ਅੱਗੇ ਆਪਣੇ ਤਾਈਂ ਬਲਿਦਾਨ ਕੀਤਾ. ਉਸ ਦੀ ਲਹੂਬੂੰਦ (ਵਿੰਦੁ) ਤੋਂ ਦੇਵੀ ਦੇ ਵਰਦਾਨ ਦ੍ਵਾਰਾ ਇੱਕ ਤੇਜਸ੍ਵੀ ਪੁਰਖ ਪੈਦਾ ਹੋਇਆ, ਜਿਸ ਦਾ ਨਾਮ ਬੁੰਦੇਲਾ ਸੀ. ਉਸ ਦੀ ਵੰਸ਼ ਦੇ ਬੁੰਦੇਲ ਰਾਜਪੂਤ ਹੋਏ. "ਬਲਵੰਡ ਲੱਖ ਬੁੰਦੇਲੇ ਕਾਰੀ" (ਭਾਗ) "ਮਘੇਲੇ ਧਂਧੇਲੇ ਬੁੰਦੇਲੇ ਚਂਦੇਲੇ." (ਚਰਿਤ੍ਰ ੩੨੦) ੨. ਬੁੰਦੇਲਖੰਡ ਦਾ ਨਿਵਾਸੀ....
ਦੇਖੋ, ਬੰਸ....
ਸ਼੍ਰੀ ਗੁਰੂ ਅੰਗਦ ਸਾਹਿਬ, ਗੁਰੂ ਅਮਰਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਦਾ ਰਬਾਬੀ, ਜੋ ਸੱਤੇ ਨਾਲ ਮਿਲਕੇ ਕੀਰਤਨ ਕਰਦਾ ਸੀ. ਭਾਈ ਸੰਤੋਖਸਿੰਘ ਨੇ ਬਲਵੰਡ ਤੇ ਸੱਤਾ ਭਾਈ ਲਿਖੇ ਹਨ. ਯਥਾ- "ਹੁਤੋ ਡੂਮ ਬਲਵੰਡ ਮਹਾਨਾ। ਸੱਤਾ ਤਿਸ ਕੋ ਅਨੁਜ ਸੁਜਾਨਾ." (ਗੁਪ੍ਰਸੂ ਰਾਸਿ ੩. ਅਃ ੪੩) ਪਰ ਬਾਵਾ ਕ੍ਰਿਪਾਲਸਿੰਘ ਭੱਲਾ ਕ੍ਰਿਤ "ਮਹਿਮਾਪ੍ਰਕਾਸ਼." ਜੋ ਸੰਮਤ ੧੮੫੭ ਵਿੱਚ ਲਿਖਿਆ ਗਿਆ ਹੈ. ਸੱਤੇ ਨੂੰ ਬਲਵੰਡ ਦਾ ਪੁਤ੍ਰ ਪ੍ਰਗਟ ਕਰਦਾ ਹੈ, ਯਥਾ- "ਬਲਵੰਡ ਪੁਤ੍ਰ ਸੱਤਾ ਤਹਿ ਆਇ। ਆਨ ਹਜੂਰ ਰਬਾਬ ਵਜਾਇ." ਦੇਖੋ, ਲੱਧਾ ਭਾਈ. "ਬਲਵੰਡ ਖੀਵੀ ਨੇਕ ਜਨ." (ਵਾਰ ਰਾਮ ੩) ੨. ਵਿ- ਬਲਵੰਤ. ਤ਼ਾਕਤ਼ਵਰ....
ਦੇਖੋ, ਲਕ੍ਸ਼੍। ੨. ਦੇਖੋ, ਲਕ੍ਸ਼੍ਯ. "ਲੱਖ ਜੀਵ ਅਰੁ ਈਸੁਰ ਕੇਰਾ। ਸਤ ਚਿਤ ਆਨਁਦ ਏਕੈ ਹੇਰਾ ॥" (ਗੁਪ੍ਰਸੂ) "ਲੱਖ ਰੂਪ ਵਾਚਾਰਥ ਜਾਸ ਕਹਿ." (ਗੁਪ੍ਰਸੂ) ਦੇਖੋ, ਵਾਚ੍ਯ....
ਸੰਗ੍ਯਾ- ਕ੍ਰਿਯਾ. ਕਾਰ੍ਯ੍ਯ "ਸਤਿਗੁਰੂ ਫੁਰਮਾਇਆ ਕਾਰੀ ਏਹੁ ਕਰੇਹੁ." (ਵਾਰ ਬਿਹਾ ਮਃ ੩) ਇਲਾਜ. ਉਪਾਯ. "ਵੈਦ ਕਿ ਜਾਣੈ ਕਾਰੀ?" (ਮਾਰੂ ਮਃ ੧) "ਸੰਤਹੁ ਇਹਾ ਬਾਤਵਹੁ ਕਾਰੀ." (ਸੋਰ ਮਃ ੫) ੩. ਕਾਲੀ ਦੇਵੀ. "ਸੰਘਾਰ ਦਈ ਰਨ ਕਾਰੀ." (ਚੰਡੀ ੨) ੪. ਕਾਲੀਨਾਗ, ਜਿਸ ਨੂੰ ਕ੍ਰਿਸਨ ਜੀ ਨੇ ਜਮੁਨਾ ਵਿੱਚੋਂ ਕੱਢਿਆ ਸੀ. "ਪ੍ਰਾਨ ਡਸੈ ਜਬ ਕਾਰੀ." (ਕ੍ਰਿਸਨਾਵ) ੫. ਕਾਰ. ਰੇਖਾ. ਲੀਕ. "ਕਾਰੀ ਕਢੀ ਕਿਆ ਥੀਐ?" (ਵਾਰ ਸ੍ਰੀ ਮਃ ੧) ੬. ਵਿ- ਕਾਲੀ. ਸਿਆਹ. "ਕਾਜਰਕੋਠ ਮਹਿ ਭਈ ਨ ਕਾਰੀ." (ਆਸਾ ਮਃ ੫) ੭. ਸੰ. कारिन् ਵਿ- ਕਰਨ ਵਾਲਾ. "ਕੁਕ੍ਰਿਤ ਪ੍ਰਨਾਸਨਕਾਰੀ." (ਹਜਾਰੇ ੧੦) "ਅੰਤਰਿ ਸ਼ਬਦ ਰਵਿਆ ਗੁਣਕਾਰੀ." (ਰਾਮ ਅਃ ਮਃ ੧) ੮. ਕਾਰ ਕਰਨ ਵਾਲਾ. ਪ੍ਰਧਾਨ. ਮੁਖੀਆ. "ਸਤੁ ਸੰਤੋਖੁ ਨਗਰ ਮਹਿ ਕਾਰੀ." (ਮਾਰੂ ਸੋਲਹੇ ਮਃ ੧) ੯. ਫ਼ਾ. [کاری] ਅਸਰਵਾਲਾ. ਮੁਅੱਸਿਰ। ੧੦. ਗਹਿਰਾ. ਡੂੰਘਾ. "ਤਨ ਸ੍ਰੋਨ ਜਾਰੀ ਭਯੋ ਜਖਮ ਕਾਰੀ." (ਸਲੋਹ) ੧੧. ਅ਼. [قاری] ਕ਼ਾਰੀ. ਪੜ੍ਹਨ ਵਾਲਾ। ੧੨. ਕੁਰਾਨ ਨੂੰ ਸ਼ੁੱਧ ਪੜ੍ਹਨ ਵਾਲਾ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਭਾਰਤ ਦਾ ਇੱਕ ਉੱਤਰੀ ਇਲਾਕਾ, ਜੋ ਜਮੁਨਾ ਅਤੇ ਚੰਬਲ ਦੇ ਦਰਮਯਾਨ ਹੈ. ਇਸ ਵਿੱਚ ਪੰਜ ਅੰਗ੍ਰੇਜ਼ੀ ਜਿਲੇ ਅਤੇ ੩੧ ਦੇਸੀ ਰਿਆਸਤਾਂ ਹਨ. ਬੁੰਦੇਲਖੰਡ ਦਾ ਰਕਬਾ ੨੦, ੫੫੯ ਵਰਗਮੀਲ ਅਤੇ ਜਨਸੰਖ੍ਯਾ ੩, ੫੦੦, ੦੦੦ ਹੈ. ਦੇਸੀ ਰਿਆਸਤਾਂ ਸੇਂਟ੍ਰਲਇੰਡੀਆ (ਮਧ੍ਯਭਾਰਤ) ਦੀ ਏਜੈਂਸੀ ਵਿੱਚ ਹਨ. ਅੰਗ੍ਰੇਜ਼ੀ ਇਲਾਕਾ ਯੂ. ਪੀ. ਵਿੱਚ ਹੈ. ਬੁੰਦੇਲਾ ਜਾਤਿ ਦੇ ਰਾਜਪੂਤਾਂ ਤੋਂ ਦੇਸ਼ ਦਾ ਇਹ ਨਾਮ ਹੋਇਆ ਹੈ. ਦੇਖੋ, ਬੁੰਦੇਲਾ....