bēni, bēnīबेणि, बेणी
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ.
सं. वेणि अतेवेणी. संग्या- गुंदे होए केश गुॱत। २. जल दा प्रवाह। ३. गंगा यमुना अते सरस्वती दा संगम. "बेणी संगमु तह पिरागु मनु मजनु करे तिथाई." (राम बेणी) भाव इड़ा, पिंगला अते सुखमना दे मेल तों है। ४. इॱक भगत, जिस दी बाणी गुरू ग्रंथसाहिब विॱच देखी जांदी है. इस दे जीवन दा हाल कुझ मालूम नहीं. "भगत बेणि गुण रवै." (सवैये मः १. के) "बेणी जाचै तेरा नाम." (राम)#भाई गुरदास जी ने बेणी भगत दी कथा दसवीं वार विॱच लिखी है कि उस दी लोड़ां पूरीआं करन लई करतार ने राजा रूप होके सारे पदारथ दिॱते, यथा-#गुरमुख बेणी भगति कर#जाइ इकांत बहै लिवलावै।#करम करै अधिआतमी#होरसु किसै न अजर लखावै।#घर आया जां पुॱछीऐ#राज दुआर गइआ आलावै।#घर सभ वॱथूं मंगीअन#वल छल करके झॱत लंघावै।#वॱडा सांग वरॱतदा#ओह इक मन परमेसर ध्यावै।#पैज सवारै भगत दी#राजा हुइकै घर चल आवै।#देइ दिलासा तुॱसकै#अणगणती खरची पहुचावै।#ओथहुं आइआ भगत पास#होइ दिआल हेत उपजावै।#भगत जनां जैकार करावै ॥#५. पिंड चूहणीआं (जिला लहौर) दा वसनीक इॱक पंडित, जो दिगविजय करदा फिरदा सी. इह जद गोइंदवाल आइआ, तद गुरू अमरदास जी दा दरशन करके विद्याभिमान छॱडके गुरसिॱख होइआ. मलार राग विॱच- "इहु मन गिरही कि इहु मनउदासी"- शबद किसे परथाइ गुरू साहिब ने उचारिआ है. इह वडा करनी वाला प्रचारक होइआ है. गुरू साहिब ने इस नूं मंजी बख़शी. इस दा नाउं बेणीमाधो भी कईआं ने लिखिआ है. इस दी वंश विॱच हरिदयाल उॱतम कवी होइआ है, जिस ने सारुकतावली अते वैरागशतक दा मनोहर उलथा कीता है.
ਸੰ. ਸੰਗ੍ਯਾ- ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ ਦੇਖੋ, ਬੇਣੀ ੩....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ ਦੇਖੋ, ਬੇਣੀ ੩....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕੇਸ਼. ਸੰਗ੍ਯਾ- ਸਿਰ ਦੇ ਰੋਮ. "ਕੇਸ ਸੰਗਿ ਦਾਸ ਪਗ ਝਾਰਉ." (ਗੂਜ ਮਃ ੫) ਕੇਸ, ਅਮ੍ਰਿਤਧਾਰੀ ਸਿੰਘਾਂ ਦਾ ਪਹਿਲਾ ਕਕਾਰ (ਕੱਕਾ) ਹੈ. ਦੇਖੋ, ਮੁੰਡਨ। ੨. ਕ (ਜਲ) ਦਾ ਈਸ਼. ਵਰੁਣ. ਜਲਪਤਿ। ੩. ਫ਼ਾ. [کیش] ਕੇਸ਼. ਤ਼ਰੀਕ਼ਾ. ਰਿਵਾਜ. ਦਸ੍ਤੂਰ। ੪. ਆਦਤ. ਸੁਭਾਉ। ੫. ਧਰਮ. ਮਜਹਬ। ੬. ਖ਼ਲੀਜ ਫ਼ਾਰਸ ਵਿੱਚ ਇੱਕ ਟਾਪੂ....
ਗ੍ਰਥਿਤ. ਗੁੰਫਿਤ. ਗੁੰਦੀ ਹੋਈ ਬੇਨੀ. ਡੋਰੀ ਵਿੱਚ ਗੁੰਦੇ ਹੋਏ ਕੇਸ਼....
ਸੰ. ਪ੍ਰ- ਵਹ. ਸੰਗ੍ਯਾ- ਜਲ ਦਾ ਵਹਾਉ. ਪਾਣੀ ਦੀ ਗਤਿ। ੨. ਜਲ ਦੀ ਧਾਰਾ। ੩. ਕਾਰਜ ਦਾ ਜਾਰੀ ਰਹਿਣਾ। ੪. ਹੱਛੀ ਸਵਾਰੀ. ਘੋੜਾ ਆਦਿ ਉੱਤਮ ਵਾਹਨ. "ਕੇਸਰੀ ਪ੍ਰਵਾਹੇ." (ਅਕਾਲ) ਸ਼ੇਰ ਦੀ ਸਵਾਰੀ....
ਗ ਅੱਖਰ ਦਾ ਉੱਚਾਰਣ। ੨. ਗੱਗਾ ਅੱਖਰ. "ਗਗਾ ਗੋਬਿਦਗੁਣ ਰਵਹੁ." (ਬਾਵਨ)...
ਇੱਕ ਨਦੀ, ਜੋ ਪੁਰਾਣਾਂ ਅਨੁਸਾਰ ਸੰਜਨਾ ਦੇ ਪੇਟ ਤੋਂ ਸੂਰਜ ਦੀ ਪੁਤ੍ਰੀ ਹੈ. ਇਸ ਨੂੰ ਕ੍ਰਿਸਨ ਜੀ ਦੀ ਇਸਤ੍ਰੀ ਭੀ ਮੰਨਿਆ ਹੈ. ਯਮੁਨਾ ਹਿਮਾਲਯ ਦੇ ਕਲਿੰਦ ਅਸਥਾਨ ਤੋਂ ਨਿਕਲਕੇ ੮੬੦ ਮੀਲ ਵਹਿੰਦੀ ਹੋਈ ਪ੍ਰਯਾਗ ਪਾਸ ਗੰਗਾ ਵਿੱਚ ਮਿਲਦੀ ਹੈ. ਦੇਖੋ, ਜਮਨਾ। ੨. ਦੁਰਗਾ। ੩. ਦੇਖੋ, ਮਾਲਤੀ (ਹ)...
ਸੰ. ਸੰਗ੍ਯਾ- ਜਲ ਵਾਲੀ ਤਰ ਜਮੀਨ। ੨. ਵੇਦਾਂ ਵਿੱਚ ਸਰਸ੍ਵਤੀ ਇੱਕ ਨਦੀ ਦਾ ਨਾਉਂ ਹੈ ਜੋ ਬ੍ਰਹਮਾਵਰਤ ਦੀ ਹੱਦ ਸੀ, ਜਿਸ ਵਿੱਚ ਆਰਯ ਲੋਕ ਪਹਿਲਾਂ ਵਸਦੇ ਸਨ ਅਤੇ ਇਸ ਨੂੰ ਇਸੇ ਤਰਾਂ ਪਵਿਤ੍ਰ ਜਾਣਦੇ ਸਨ, ਜਿਸ ਤਰਾਂ ਹੁਣ ਉਨ੍ਹਾਂ ਦੀ ਵੰਸ਼ ਗੰਗਾ ਨਦੀ ਨੂੰ ਜਾਣਦੀ ਹੈ. ਹੁਣ ਇਹ ਸਰਮੌਰ ਦੇ ਇਲਾਕੇ ਤੋਂ ਨਿਕਲਕੇ ਕਈ ਥਾਈਂ ਰੇਤੇ ਵਿੱਚ ਲੋਪ ਪ੍ਰਗਟ ਹੁੰਦੀ ਹੋਈ ਪਟਿਆਲੇ ਦੇ ਇਲਾਕੇ ਘੱਗਰ ਵਿੱਚ ਜਾ ਮਿਲਦੀ ਹੈ. ੩. ਪੁਰਾਣਾਂ ਅਨੁਸਾਰ ਬ੍ਰਹਮਾ ਦੀ ਇਸਤ੍ਰੀ. ਵਿਦ੍ਯਾ ਅਤੇ ਬਾਣੀ ਦੀ ਦੇਵੀ. ਇਸ ਦਾ ਰੂਪ ਐਸਾ ਦੱਸਿਆ ਹੈ- "ਚਿੱਟਾ ਰੰਗ, ਅੰਗ ਸਜੀਲੇ, ਮਸਤਕ ਤੇ ਚੰਦ੍ਰਮਾ, ਹੱਥ ਵਿੱਚ ਵੀਣਾ, ਕਮਲ ਫੁੱਲ ਵਿੱਚ ਵਿਰਾਜਮਾਨ."#ਬੰਗਾਲ ਦੇ ਵੈਸਨਵ ਮੰਨਦੇ ਹਨ ਕਿ ਇਹ ਲੱਛਮੀ ਅਤੇ ਗੰਗਾ ਸਮਾਨ ਵਿਸਨੁ ਦੀ ਇਸਤ੍ਰੀ ਸੀ. ਇੱਕ ਵੇਰ ਤਿੰਨੇ ਆਪਸ ਵਿੱਚ ਲੜ ਪਈਆਂ, ਤਾਂ ਸਰਸ੍ਵਤੀ ਨੂੰ ਲੜਾਕੀ ਜਾਣਕੇ ਅਤੇ ਇਹ ਭੀ ਸਮਝਕੇ ਕਿ ਮੈ ਇੱਕ ਤੋਂ ਵੱਧ ਇਸਤ੍ਰੀਆਂ ਸੰਭਾਲ ਨਹੀਂ ਸਕਦਾ, ਵਿਸਨੁ ਨੇ ਸਰਸ੍ਵਤੀ ਬ੍ਰਹਮਾ ਨੂੰ ਅਤੇ ਗੰਗਾ ਸ਼ਿਵ ਨੂੰ ਦੇ ਦਿੱਤੀ ਅਤੇ ਆਪਣੇ ਪਾਸ ਕੇਵਲ ਲੱਛਮੀ ਰੱਖ ਲਈ। ੪. ਬ੍ਰਾਹਮੀ ਬੂਟੀ। ੫. ਮਾਲਕੰਗਨੀ। ੬. ਗਊ. ੭. ਵਿ- ਗ੍ਯਾਨ ਵਾਲੀ....
ਸੰ. ਸੰ- ਗਮ. ਸੰਗ੍ਯਾ- ਮਿਲਾਪ. ਮੇਲ. "ਸਾਧੂ ਸੰਗਮ ਹੈ ਨਿਸਤਾਰਾ." (ਗਉ ਮਃ ੫) ੨. ਦੋ ਨਦੀਆਂ ਦੇ ਮਿਲਾਪ ਦਾ ਅਸਥਾਨ। (੩ ਇਸਤ੍ਰੀ ਅਤੇ ਪਤਿ ਦਾ ਮਿਲਾਪ. ਮੈਥੁਨ....
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ....
ਦੇਖੋ, ਪ੍ਰਯਾਗ. "ਬੇਣੀ ਸੰਗਮੁ ਤਹਿ ਪਿਰਾਗੁ." (ਰਾਮ ਬੇਣੀ) ਇੜਾ ਪਿੰਗਲਾ ਸੁਖਮਨਾ ਦਾ ਤ੍ਰਿਬੇਣੀ ਸੰਗਮਰੂਪ ਪ੍ਰਯਾਗ....
ਸੰ. ਵਿ- ਦਾਨਾ. ਵਿਚਾਰਵਾਨ. ਵਿਵੇਕੀ. "ਮਨੁ ਰਾਜਾ ਮਨੁ ਮਨ ਤੇ ਮਾਨਿਆ." (ਭੈਰ ਮਃ ੧) ੨. ਸੰਗਯਾ- ਮਨੁੱਖ. ਆਦਮੀ. "ਜੇਤੇ ਸਾਸ ਗ੍ਰਾਸ ਮਨੁ ਲੇਤਾ." (ਗਉ ਮਃ ੫) ੩. ਹਿੰਦੂਮਤ ਅਨੁਸਾਰ ਮਨੁੱਖਜਾਤਿ ਦਾ ਆਦਿਪੁਰਖ, ਜੇਹਾਕਿ ਬਾਈਬਲ ਅਤੇ ਕੁਰਾਨ ਵਿੱਚ ਆਦਮ ਮੰਨਿਆ ਹੈ. ਇਹ ਬ੍ਰਹਮਾ ਦਾ ਮਾਨਸ ਪੁਤ੍ਰ ਲਿਖਿਆ ਹੈ. ਹਰੇਕ ਕਲਪ ਵਿੱਚ ਚੌਦਾਂ ਮਨੁ ਹੁੰਦੇ ਹਨ ਅਤੇ ਇੱਕ ਮਨੁ ਦਾ ਸਮਾਂ "ਮਨ੍ਵੰਤਰ" ਕਹਾਉਂਦਾ ਹੈ, ਜਿਸ ਦਾ ਪ੍ਰਮਾਣ ਯੁਗਾਂ ਦੀ ੭੧ ਚੌਕੜੀਆਂ ਹੈ. ਚੌਦਾਂ ਮਨੁ ਇਹ ਹਨ:-#ਸ੍ਵਾਯੰਭੁਵ, ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਵਤ, ਸਾਵਿਰ੍ਣ, ਦਕ੍ਸ਼ਾਸਾਵਿਰ੍ਣ, ਬ੍ਰਹਮ੍ਸਾਵਿਰ੍ਣ. ਧਰ੍ਮਸਾਵਿਰ੍ਣ, ਰੁਦ੍ਰਸਾਵਿਰ੍ਣ, ਦੇਵਸਾਵਿਰ੍ਣਿ ਅਤੇ ਇੰਦ੍ਰਸਾਵਿਰ੍ਣ.#ਮਤਸ੍ਯਪੁਰਾਣ ਵਿੱਚ ਇਹ ਨਾਮ ਦਿੰਤੇ ਹਨ:-#ਸ੍ਹਾਯੰਭੁਵ. ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਹਤ, ਸਾਵਿਰ੍ਣ, ਰੌਚ੍ਯ, ਭੌਤ੍ਯ, ਮੇਰੁਸਾਵਿਰ੍ਣ, ਰਿਭੁ (ऋभु), ਰਿਤੁਧਾਮਾ (ऋतुधामा), ਬਿੰਬਕਸੇਨ.#ਸਭ ਤੋ, ਪਹਿਲਾ ਸ੍ਵਾਯੰਭੁਵ ਮਨੁ ਬਿਨਾ ਕਿਸੇ ਦੀ ਸਹਾਇਤਾ ਦੇ ਸ੍ਹਯੰ (ਆਪ ਹੀ) ਉਤਪੰਨ ਹੋਇਆ, ਅਤੇ ਆਪ ਨੂੰ ਦੋ ਭਾਗਾਂ ਵਿੱਚ ਕੀਤਾ, ਸੱਜਾ ਪਾਸਾ ਪਰਖ ਅਤੇ ਖੱਬਾ ਨਾਰੀ. ਇਸ ਜੋੜੇ ਨੇ ਪ੍ਰਜਾਪਤਿ ਆਦਿ ਰਚੇ. ਇੱਕ ਥਾਂ ਲਿਖਿਆ ਹੈ ਕਿ ਬ੍ਰਹਮਾ ਨੇ ਮਨੁ ਨੂੰ ਆਪਣੇ ਜੇਹਾ ਪੈਦਾ ਕੀਤਾ ਅਤੇ ਉਸਾ ਦਾ ਅੱਧਾ ਸ਼ਰੀਰ ਸ਼ਤਰੂਪਾ ਬਣਾਕੇ ਮਨੁ ਦੀ ਵਹੁਟੀ ਬਣਾਈ, ਜਿਸ ਤੋਂ ਅਨੇਕ ਪ੍ਰਕਾਰ ਦੀ ਰਚਨਾ ਹੋਈ. ਮਨੁ ਦੇ ਬਣਾਏ ਸੂਤ੍ਰ ਧਰਮ ਦਾ ਮੂਲ ਮੰਨੇ ਜਾਂਦੇ ਹਨ ਅਰ ਇਸੇ ਦਾ ਨਾਮ 'ਮਾਨਵ ਧਰਮਸ਼ਾਸਤ੍ਰ' ਹੈ. ਇਨ੍ਹਾਂ ਸੂਤ੍ਰਾਂ ਦੇ ਆਧਾਰ ਪੁਰ ਭ੍ਰਿਗੁ ਨੇ ਮਨੁਸਿਮ੍ਰਿਤੀ ਅਥਵਾ ਮਨੁਸੰਹਿਤਾ ਲਿਖੀ ਹੈ, ਜਿਸ ਦੇ ੧੨. ਅਧ੍ਯਾਯ ਅਤੇ ੨੭੦੪ ਸ਼ਲੋਕ ਹਨ. ਇਹ ਗ੍ਰੰਥ ਹਿੰਦੂਮਤ ਦਾ ਕਾਨੂਨ (Law) ਹੈ.#ਸ਼ਟਪਥਬ੍ਰਾਹਮਣ ਦੇ ਆਧਾਰ ਪੁਰ ਅਗਨਿ ਪੁਰਾਣ ਆਦਿ ਅਨੇਕ ਗ੍ਰੰਥਾਂ ਵਿੱਚ ਲਿਖਿਆ ਹੈ ਕਿ ਇੱਕ ਵਾਰ ਵੈਵਸ੍ਹਤ ਮਨੁ. ਕਿਤਮਾਲਾ.¹ ਨਦੀ ਪੁਰ ਤਰਪਣ ਕਰ ਰਿਹਾ ਸੀ, ਤਾਂ ਉਸ ਦੇ ਹੱਥ ਵਿੱਚ ਇਕ ਮੱਛੀ ਆ ਗਈ ਅਰ ਆਕਾਸ਼ਬਾਣੀ ਹੋਈ ਕਿ- "ਇਸ ਮੱਛੀ ਨੂੰ ਨਾ ਤਿਆਗੀਂ," ਇਹ ਮੱਛੀ ਵੱਡੇ ਆਕਾਰ ਵਾਲੀ ਹੁੰਦੀ ਗਈ. ਪ੍ਰਲਯ ਦੇ ਸਮੇਂ ਮਨੁ ਆਪਣੇ ਪਰਿਵਾਰ ਅਤੇ ਜੀਵ ਜੰਤ ਲੈਕੇ ਇੱਕ ਕਿਸ਼ਤੀ ਵਿਚ ਪ੍ਰਵੇਸ਼ ਹੋਗਿਆ, ਅਰ ਉਸ ਮੱਛੀ ਦੇ ਸਿੰਗ ਨਾਲ ਬੇੜੀ ਬੰਨ੍ਹ ਦਿੱਤੀ, ਜਿਸ ਤੋਂ ਸਾਰੇ ਬਚ ਗਏ.#ਭਾਗਵਤ ਵਿੱਚ ਲੇਖ ਹੈ ਕਿ ਮਹਾਰਿਖੀ ਸਤ੍ਯਵ੍ਰਤ ਹੀ ਵੈਵਸ੍ਹਤ ਮਨੁ ਕਹਾਇਆ ਅਰ ਮੱਛ ਭਗਵਾਨ ਨੇ ਇਸੇ ਨੂੰ ਸੌਨੇ ਦਾ ਮੱਛ ਹੋਕੇ ਪ੍ਰਲਯ ਸਮੇਂ ਕਿਸ਼ਤੀ ਵਿੱਚ ਬਚਾਇਆ ਸੀ.#ਮਹਾਭਾਰਤ ਵਿੱਚ ਕਥਾ ਹੈ ਕਿ ਮੱਛ ਭਗਵਾਨ ਦੇ ਕਹਿਣ ਅਨੁਸਾਰ ਮਨੁ ਨੇ ਪ੍ਰਲਯ ਤੋਂ ਪਹਿਲਾਂ ਹੀ ਕਿਸ਼ਤੀ ਬਣਾਲਈ ਸੀ ਅਤੇ ਪ੍ਰਲਯ ਹੋਣ ਪੁਰ ਮਨੁ ਸੱਤ ਰਿਖੀਆਂ ਅਤੇ ਜੀਵ ਜੰਤੂ ਤਥਾ ਬਿਰਛ ਆਦਿ ਦੇ ਬੀਜ ਲੈਕੇ ਕਿਸ਼ਤੀ ਵਿੱਚ ਪ੍ਰਵੇਸ਼ ਹੋਗਿਆ, ਅਰ ਥੋੜੀ ਮੱਛ ਦੇ ਸਿੰਗ ਨਾਲ ਬੱਧੀ. ਬਹੁਤ ਵਰ੍ਹੇ ਪਿੱਛੋਂ ਇਹ ਕਿਸ਼ਤੀ ਹਿਮਾਲਯ ਦੀ ਚੋਟੀ ਨਾਲ ਬੰਨ੍ਹੀ ਗਈ, ਜਿਸ ਦਾ ਹੁਣ ਭੀ ਨਾਮ "ਨੌਕਾਬੰਧਨ" ਹੈ. ਕਰਨਲ ਟਾਡ (Tod) ਲਿਖਦਾ ਹੈ ਕਿ ਨੂਹ਼ ( [نوُہ] ) ਇਹੀ ਮਨੁ ਸੀ. ਦੇਖੋ, ਨੂਹ. "ਰਾਜਵਤਾਰ ਭਯੋ ਮਨੁ ਰਾਜਾ। ਸਭ ਹੀ ਸਜੇ ਧਰਮ ਕੇ ਸਾਜਾ." (ਮਨੁਰਾਜ) ੪. ਮਾਨੁਸਜਨਮ. ਮਨੁਖ ਦੇਹ. "ਹਉਮੈ ਵਿਚਿ ਸੇਵਾ ਨ ਹੋਵਈ, ਤਾ ਮਨੁ ਬਿਰਥਾ ਜਾਇ." (ਵਡ ਮਃ ੩) ੫. ਆਸਾਮ ਦਾ ਇੱਕ ਦਰਿਆ, ਜੋ ਤਿਪਰਾ ਰਾਜ ਤੋਂ ਨਿਕਲਦਾ ਹੈ। ੬. ਸੰ. मनस्. ਸੰਗ੍ਯਾ- ਮਨ. ਦਿਲ. "ਮਨੁ ਅਰਪਉ ਧਨੁ ਰਾਖਉ ਆਗੈ." (ਗਉ ਮਃ ੫) ੭. ਹਿੰ. ਵ੍ਯ- ਮਾਨੋ, ਗੋਯਾ. ਜਨੁ. "ਮੇਰਾ ਚਿਤ ਨ ਚਲੈ, ਮਨੁ ਭਇਓ ਪੰਗੁ." (ਬਸੰ ਰਾਮਾਨੰਦ)...
ਇਸਨਾਨ. ਦੇਖੋ, ਮਜਨ. "ਮਜਨੁ ਦਾਨੁ ਚੰਗਿਆਈਆ." (ਸੋਰ ਅਃ ਮਃ ੧)...
ਕ੍ਰਿ. ਵਿ- ਉੱਥੇ. ਤਿਸ ਅਸਥਾਨ ਵਹਾਂ। ੨. ਉੱਥੇ ਹੀ. ਵਹਾਂ ਹੀ. "ਤਿਥਾਊ ਮਉਜੂਦ ਸੋਇ." (ਗਉ ਵਾਰ ੨. ਮਃ ੫) "ਜਿਥੈ ਰਖਹਿ ਬੈਕੁੰਠ ਤਿਥਾਈ." (ਮਾਝ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. इडा. ਇਡਾ. (ਇਲ੍- ਅਚ੍) ਸੰਗ੍ਯਾ- ਯੋਗੀਆਂ ਦੀ ਮੰਨੀ ਹੋਈ ਇੱਕ ਨਾੜੀ, ਜੋ ਖੱਬੀ ਨਾਸਿਕਾ ਤੋਂ ਲੈ ਕੇ ਕੰਗਰੋੜ ਦੇ ਖੱਬੇ ਪਾਸੇ ਹੁੰਦੀ ਹੋਈ ਦਿਮਾਗ਼ ਵਿੱਚ ਪਹੁੰਚਦੀ ਹੈ. ਇਸ ਨਾੜੀ ਦੁਆਰਾ ਯੋਗੀ ਪ੍ਰਾਣਾਯਾਮ ਦਾ ਅਭਿਆਸ ਕਰਦੇ ਹਨ. ਇਸ ਦਾ ਨਾਉਂ ਚੰਦ੍ਰਨਾੜੀ ਭੀ ਹੈ, ਕਿਉਂਕਿ ਇਸ ਦਾ ਦੇਵਤਾ ਚੰਦ੍ਰਮਾ ਮੰਨਿਆ ਹੈ. "ਇੜਾ ਪਿੰਗਲਾ ਸੁਖਮਨ ਬੰਦੇ." (ਗਉ ਕਬੀਰ) ੨. ਗਊ। ੩. ਪ੍ਰਿਥਿਵੀ। ੪. ਉਸਤਤਿ. ਤਅ਼ਰੀਫ਼। ੫. ਦੇਵੀ. ਦੁਰਗਾ. "ਇੜਾ ਮ੍ਰਿੜਾ ਭੀਮਾ ਜਗਧਾਤ੍ਰੀ." (ਸਲੋਹ) ੬. ਪੁਰੂਰਵਾ ਦੀ ਮਾਂ, ਜੋ ਬੁਧ ਦੀ ਇਸਤ੍ਰੀ ਅਤੇ ਵੈਵਸ੍ਵਤ ਮਨੁ ਦੀ ਪੁਤ੍ਰੀ ਲਿਖੀ ਹੈ। ੭. ਕ੍ਰਿਸਨ ਜੀ ਦੀ ਮਤੇਈ, ਵਸੁਦੇਵ ਦੀ ਇਕ ਇਸਤ੍ਰੀ....
ਵਿ- ਲੰਙਾ. ਪਾਦ ਰਹਿਤ. ਦੇਖੋ, ਪਿੰਗ ੬। ੨. ਦੇਖੋ, ਪਿੰਗੁਲਾ। ੩. ਸੰ. पिङ्गला. ਹਠਯੋਗ ਦੇ ਮਤ ਅਨੁਸਾਰ ਤਿੰਨ ਪ੍ਰਧਾਨ ਨਾੜੀਆਂ ਵਿੱਚੋਂ ਇੱਕ, ਜੋ ਸ਼ਰੀਰ ਦੇ ਸੱਜੇ ਪਾਸੇ ਹੈ. ਇਸ ਦਾ ਨਾਮ ਸੂਰਯਨਾੜੀ ਭੀ ਹੈ. "ਇੜਾ ਪਿੰਗਲਾ ਸੁਖਮਨ ਬੰਦੇ." (ਗਉ ਕਬੀਰ) ੪. ਲਕ੍ਸ਼੍ਮੀ। ੫. ਦੁਰਗਾ. "ਜਪੈ ਹਿੰਗੁਲਾ ਪਿੰਗਲਾ." (ਪਾਰਸਾਵ) ੬. ਇੱਕ ਵੇਸ਼੍ਯਾ, ਜਿਸ ਦੀ ਕਥਾ ਭਾਗਵਤ ਦੇ ਗਿਆਰਵੇਂ ਸਕੰਧ ਦੇ ਅੱਠਵੇਂ ਅਧ੍ਯਾਯ ਵਿੱਚ ਇਉਂ ਹੈ-#ਵਿਦੇਹ ਨਗਰ (ਜਨਕਪੁਰੀ) ਵਿੱਚ ਇੱਕ ਵੇਸ਼੍ਯਾ ਰਹਿੰਦੀ ਸੀ, ਜਿਸ ਦਾ ਨਾਮ ਪਿੰਗਲਾ ਸੀ. ਉਸ ਨੇ ਇੱਕ ਦਿਨ ਇੱਕ ਧਨੀ ਸੁੰਦਰ ਜਵਾਨ ਦੇਖਿਆ ਅਰ ਕਾਮ ਨਾਲ ਵ੍ਯਾਕੁਲ ਹੋ ਉਠੀ, ਪਰ ਉਹ ਉਸ ਪਾਸ ਨਾ ਆਇਆ, ਜਿਸ ਤੋਂ ਸਾਰੀ ਰਾਤ ਬੇਚੈਨੀ ਵਿੱਚ ਵੀਤੀ. ਅੰਤ ਨੂੰ ਉਸ ਦੇ ਮਨ ਵੈਰਾਗ ਹੋਇਆ ਕਿ ਜੇ ਅਜੇਹਾ ਪ੍ਰੇਮ ਮੈਂ ਈਸ਼੍ਵਰ ਵਿੱਚ ਲਾਉਂਦੀ, ਤਦ ਕੇਹਾ ਉੱਤਮ ਫਲ ਹੁੰਦਾ. ਇਸ ਪੁਰ ਉਹ ਕਰਤਾਰ ਦੇ ਸਿਮਰਨ ਵਿੱਚ ਲੱਗਕੇ ਮੁਕ੍ਤਿ ਨੂੰ ਪ੍ਰਾਪ੍ਤ ਹੋਈ. ਸਾਂਖ੍ਯਸੂਤ੍ਰਾਂ ਵਿੱਚ ਇਸ ਦਾ ਜਿਕਰ ਆਇਆ ਹੈ- "ਨਿਰਾਸ਼ਃ ਸੁਖੀ ਪਿੰਗਲਾ ਵਤ੍ਰ." ਦੇਖੋ, ਗਨਕਾ। ੭. ਰਾਜਾ ਭਰਥਰਿ (ਹਰਿਭਰਤ੍ਰਿ) ਦੀ ਰਾਣੀ। ੮. ਟਾਲ੍ਹੀ. ਸ਼ੀਸ਼ਮ....
ਸੰ. ਸੁਸੁਮ੍ਨਾ. ਇਹ ਸ਼ਬਦ ਸੁਸੁਮ੍ਣਾ ਭੀ ਸਹੀ ਹੈ. ਸੰਗ੍ਯਾ ਯੋਗੀਆਂ ਦੀ ਕਲਪੀ ਹੋਈ ਇੱਕ ਨਾੜੀ, ਜੋ ਨੱਕ ਦੇ ਮੂਲ ਤੋਂ ਲੈ ਕੇ ਕੰਗਰੋੜ ਦੇ ਨਾਲ ਹੁੰਦੀ ਹੋਈ ਦਿਮਾਗ ਤੀਕ ਪੁਚਦੀ ਹੈ. ਇਸ ਦੇ ਸੱਜੇ ਪਾਸੇ ਪਿੰਗਲਾ ਅਤੇ ਖੱਬੇ ਇੜਾ ਹੈ. ਇਹ ਨਾੜੀ ਚੰਦ੍ਰਮਾ, ਸੂਰਜ ਅਤੇ ਅਗਨਿ ਰੂਪਾ ਹੈ. ਜਦ ਅਭ੍ਯਾਸ ਨਾਲ ਇਸ ਵਿੱਚ ਪ੍ਰਾਣ ਚਲਾਈਦੇ ਹਨ ਤਦ ਅਨਹਤ ਸ਼ਬਦ ਸੁਣੀਦਾ ਹੈ ਅਤੇ ਆਨੰਦ ਦੀ ਪ੍ਰਾਪਤੀ ਹੁੰਦੀ ਹੈ. ਇਸ ਦਾ ਨਾਉਂ ਬ੍ਰਹਮਮਾਰਗ ਅਤੇ ਮਹਾਪਥ ਭੀ ਹੈ. "ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ." (ਰਾਮ ਕਬੀਰ) "ਸੁਖਮਨਾ ਇੜਾ ਪਿੰਗੁਲਾ ਬੂਝੈ." (ਸਿਧਗੋਸਟਿ) ੨. ਪੁਰਾਣੇ ਸੱਜਨ ਗੁਰੁਬਾਣੀ ਦੇ ਪ੍ਰੇਮੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਦੀ ਚੌਵੀਹ ਅਸਟਪਦੀਆਂ ਨੂੰ "ਸੁਖਮਨਾ" ਮੰਨਦੇ ਹਨ. ਛੀ ਅਸਟਪਦੀਆਂ ਬਿਲਾਵਲ ਦੀਆਂ, ਛੀ ਸਾਰੰਗ ਦੀਆਂ, ਛੀ ਕਾਨੜੇ ਦੀਆਂ ਅਤੇ ਛੀ ਕਲਿਆਨ ਦੀਆਂ। ੩. ਦਸਮਗ੍ਰੰਥ ਦੀ ਖਾਸ ਬੀੜ ਵਿੱਚ ਕਿਸੇ ਸਿੱਖ ਦੀ ਰਚੀ ਹੋਈ ਇੱਕ ਬਾਣੀ, ਜੋ ੪੩ ਪੌੜੀਆਂ ਦੀ ਹੈ. ਇਸ ਦਾ ਕੁਝ ਪਾਠ ਇਹ ਹੈ- "ਸੰਸਾਹਰ ਸੁਖਮਨਾ ਪਾਤਿਸਾਹੀ ੧੦#ਪ੍ਰਿਥਮੇ ਨਿਰੰਕਾਰ ਕੋ ਪਰਨੰ।#ਫੁਨਿ ਕਿਛੁ ਭਗਤਿ ਰੀਤਿ ਰਸ ਬਰਨੰ।#ਦੀਨਦ੍ਯਾਲੁ ਪੁਰਖ ਅਤਿ ਸ੍ਵਾਮੀ।#ਭਗਤਵਛਲ ਹਰਿ ਅੰਤਰਜਾਮੀ।#ਘਟਿ ਘਟਿ ਰਹੈ ਨ ਦੇਖੈ ਕੋਈ।#ਜਲ ਥਲ ਰਮੈ ਸਰਵ ਮੈ ਸੋਈ।#ਬਹੁ ਬੇਅੰਤ ਅੰਤ ਨਹਿ ਪਾਵੈ।#ਪੜਿ ਪੜਿ ਪੰਡਿਤ ਰਾਹ ਬਤਾਵੈ।। ੧।। xxx#ਵਾਹਗੁਰੂ ਜਪਤੇ ਸਭਕੋਈ।#ਯਾਕਾ ਅਰਥ ਸਮਝੈ ਜਨ ਸੋਈ।#ਵਾਵਾ ਵਾਹੀ ਅਪਰ ਅਪਾਰ।#ਹਾਹਾ ਹਿਰਦੇ. ਹਰਿ ਵੀਚਾਰ।#ਗਗਾ ਗੋਬਿੰਦ ਸਿਮਰਨ ਕੀਨਾ।#ਰਾਰਾ ਰਾਮ ਨਾਮ ਮਨਿ ਚੀਨਾ।#ਇਨ ਅਛਰਨ ਕਾ ਸਮਝਨਹਾਰ।#ਰਾਖੈ ਦੁਬਿਧਾ ਹੋਇ ਖੁਆਰ।। ੧੬।। xxx#ਪ੍ਰੀਤਿ ਕਰਹੁ ਚਿਤ ਲਾਯਕੈ ਇਕਮਨ ਹ੍ਵੈਕਰ ਜਾਪ।#ਕਰਿ ਇਸਨਾਨ ਸੁਖਮਨਾ ਪੜੋ#ਨਿਹਚੈ ਮਨ ਕੋ ਥਾਪ।। ੩੮।। xxx#ਸੁਨਹੁ ਸੰਤ ਤੁਮ ਸਾਚੀ ਬਾਣੀ।#ਗੁਰੁ ਅਪਨੇ ਕਉ ਹਰਿਜਨ ਜਾਣੀ।#ਜਾਂ ਹਰਿ ਹੋਵਹਿ ਸਦਾ ਸਹਾਈ।#ਧਰਮ ਬਿਲਾਸ ਕਰਮਗਤਿ ਪਾਈ।#ਪਾਖੰਡ ਛਾਡ ਬ੍ਰਹਮੰਡ ਮਨ ਧਰੋ।#ਆਨ ਛਾਡ ਸਿਮਰਨ ਮਨ ਕਰੋ।#ਸੁਚ ਕਿਰਿਆ ਅਰ ਹਰਿ ਹਰਿ ਭਜੋ।#ਝੂਠਾ ਪੈਰੀਪਉਣਾ ਤਜੋ।। ੪੩।।"...
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਜੀਵਣ। ੨. ਜ਼ਿੰਦਗੀ. "ਜੀਵਨਸੁਖੁ ਸਭੁ ਸਾਧ ਸੰਗਿ." (ਬਿਲਾ ਮਃ ੫) ੩. ਜਲ. "ਦੇ ਜੀਵਨ ਜੀਵਨ ਸੁਖਕਾਰੀ." (ਗੁਪ੍ਰਸੂ) ੪. ਉਪਜੀਵਿਕਾ. ਗੁਜ਼ਾਰਾ। ੫. ਪਵਨ। ੬. ਘੀ. ਘ੍ਰਿਤ। ੭. ਕਰਤਾਰ. ਵਾਹਗੁਰੂ। ੮. ਪੁਤ੍ਰ। ੯. ਦੇਖੋ, ਅਜੂਬਾ। ੧੦. ਭਾਈ ਭਗਤੂ ਦਾ ਛੋਟਾ ਪੁਤ੍ਰ, ਜੋ ਗੁਰੂ ਹਰਿਰਾਇ ਸਾਹਿਬ ਦੀ ਸੇਵਾ ਵਿੱਚ ਹ਼ਾਜਿਰ ਰਿਹਾ. ਇਸ ਦਾ ਦੇਹਾਂਤ ਕੀਰਤਪੁਰ ਹੋਇਆ. ਇਸ ਦਾ ਪੁਤ੍ਰ ਸੰਤਦਾਸ ਸੀ, ਜਿਸ ਦੀ ਔਲਾਦ ਹੁਣ ਭੁੱਚੋ, ਭਾਈ ਦੇ ਚੱਕ ਆਦਿ ਵਿੱਚ ਵਸਦੀ ਹੈ.#ਸੰਤਦਾਸ ਦੇ ਪੁਤ੍ਰ- ਰਾਮਸਿੰਘ, ਫਤੇਸਿੰਘ, ਬਖਤੂਸਿੰਘ, ਤਖਤੂਸਿੰਘ ਨੇ ਦਮਦਮੇ ਦਸ਼ਮੇਸ਼ ਤੋਂ ਅਮ੍ਰਿਤ ਛਕਿਆ ਸੀ. ਦੇਖੋ, ਭਗਤੂ....
ਅ਼. [حال] ਹ਼ਾਲ. ਸੰਗ੍ਯਾ- ਵਰਤਮਾਨ ਕਾਲ। ੨. ਪ੍ਰੇਮ. ਪਿਆਰ. "ਭਏ ਗਲਤਾਨ ਹਾਲ." (ਨਟ ਮਃ ੪. ਪੜਤਾਲ) ੩. ਹਾਲਤ. ਦਸ਼ਾ. "ਹਰਿ ਬਿਸਰਤ ਹੋਵਤ ਏਹ ਹਾਲ." (ਗਉ ਥਿਤੀ ਮਃ ੫) "ਅਨਬੋਲਤ ਹੀ ਜਾਨਹੁ ਹਾਲ." (ਬਿਲਾ ਮਃ ੫) ੪. ਪ੍ਰੇਮ ਦੀ ਮਸਤੀ, ਜਿਸ ਵਿੱਚ ਸਰੀਰ ਦੀ ਸੁਧ ਨਾ ਰਹੇ. "ਖੇਲਤ ਖੇਲਤ ਹਾਲ ਕਰਿ." (ਸ. ਕਬੀਰ) ੫. ਅਹਵਾਲ. ਵ੍ਰਿੱਤਾਂਤ. "ਬਨਾਵੈ ਗ੍ਰੰਥ ਹਾਲ ਹੈ." (ਕ੍ਰਿਸਨਾਵ) ੬. ਦਰਹਾਲ (ਛੇਤੀ) ਦਾ ਸੰਖੇਪ. ਸ਼ੀਘ੍ਰ....
ਵਿ- ਕਛੁ. ਕਿਛੁ. ਕੁਛ. ਤਨਿਕ. ਥੋੜਾ....
ਅ਼. [معلوُم] ਮਅ਼ਲੂਮ. ਵਿ- ਇ਼ਲਮ (ਗ੍ਯਾਨ) ਵਿੱਚ ਆਇਆ ਹੋਇਆ. ਜਾਣਿਆ ਗਿਆ. "ਹਵਾਲ ਮਾਲੂਮ ਕਰਦੰ ਪਾਕ ਅਲਾਹ." (ਤਿਲੰ ਮਃ ੫)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਰਵ (ਬੋਲ) ਦਾ ਹੈ. ਆਖਦਾ ਹੈ. "ਗਿਆਨੁ ਧਿਆਨੁ ਸਭ ਕੋਈ ਰਵੈ." (ਸੂਹੀ ਮਃ ੧)...
ਯਾਚਨਾ ਕਰਦਾ ਹੈ. ਮੰਗਦਾ ਹੈ. "ਜਾਚਕ ਨਾਮੁ ਜਾਚੈ." (ਕਲਿ ਮਃ ੫) ੨. ਜਾਂਚਦਾ ਹੈ. ਦੇਖੋ, ਜਾਚਨਾ ੩. ਅਤੇ ੪....
ਸਰਵ- ਤੇਰਾ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਵਿ- ਗੁਰੁਦਾਸ. ਸਤਿਗੁਰੂ ਦਾ ਸੇਵਕ। ੨. ਸੰਗ੍ਯਾ- ਭਾਈ ਗੁਰਦਾਸ. "ਆਦਿ ਬ੍ਰਿੱਧ ਗੁਰਦਾਸ ਗਨ ਚਹੁਁ ਦਿਸਿ ਮੇ ਗੁਰਦਾਸ." (ਗੁਪ੍ਰਸੂ)#ਭਾਈ ਗੁਰਦਾਸ ਜੀ ਸਤਿਗੁਰੂ ਦੇ ਸੱਚੇ ਸਿੱਖ, ਬੀਬੀ ਭਾਨੀ ਜੀ ਦੇ ਨੇੜਿਓਂ ਭਾਈ ਸਨ. ਇਨ੍ਹਾਂ ਨੇ ਚੌਥੇ ਸਤਗੁਰਾਂ ਤੋਂ ੧੬੩੬ ਵਿੱਚ ਸਿੱਖਧਰਮ ਧਾਰਣ ਕੀਤਾ ਅਤੇ ਗੁਰਬਾਣੀ ਦਾ ਸਿੱਧਾਂਤ ਪੰਜਵੇਂ ਸਤਿਗੁਰਾਂ ਤੋਂ ਸਮਝਿਆ. ਸਿੱਖਮਤ ਦੇ ਪ੍ਰਚਾਰਕ ਹੋ ਕੇ ਇਨ੍ਹਾਂ ਨੇ ਧਰਮ ਦੇ ਨਿਯਮ ਚੰਗੀ ਤਰ੍ਹਾਂ ਫੈਲਾਏ. ਲਹੌਰ, ਆਗਰਾ, ਕਾਸ਼ੀ ਆਦਿਕ ਅਸਥਾਨਾਂ ਵਿੱਚ ਸਿੱਖਧਰਮ ਦਾ ਪ੍ਰਚਾਰ ਕਰਦੇ ਰਹੇ. ਇਤਿਹਾਸਕਾਰਾਂ ਨੇ ਲਿਖਿਆ ਹੈ ਕਿ ਸਭ ਤੋਂ ਪਹਿਲਾ ਗੁਰੂ ਗ੍ਰੰਥਸਾਹਿਬ, ਜੋ ਗੁਰੂ ਅਰਜਨ ਦੇਵ ਜੀ ਨੇ ਲਿਖਵਾਇਆ ਹੈ, ਉਹ ਇਨ੍ਹਾਂ ਦੀ ਹੀ ਕਲਮ ਤੋਂ ਲਿਖਿਆ ਗਿਆ ਹੈ. ਭਾਈ ਸਾਹਿਬ ਦੀ ਬਾਣੀ (੪੦ ਵਾਰਾਂ ਅਤੇ ੫੫੬ ਕਬਿੱਤ ਆਦਿਕ ਛੰਦ) ਸਿੱਖ ਧਰਮ ਦੇ ਨਿਯਮਾਂ ਦਾ ਉੱਤਮ ਭੰਡਾਰ ਹੈ. ਇਹ ਆਖਣਾ ਅਤਿਉਕਤਿ ਨਹੀਂ ਕਿ ਸਿੱਖੀ ਦਾ ਰਹਿਤਨਾਮਾ ਭਾਈ ਸਾਹਿਬ ਦੀ ਬਾਣੀ ਤੋਂ ਵਧਕੇ ਹੋਰ ਕੋਈ ਨਹੀਂ. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਬਚਨ ਹੈ ਕਿ ਭਾਈ ਗੁਰਦਾਸ ਦੀ ਬਾਣੀ ਪੜ੍ਹਨ ਤੋਂ ਸਿੱਖੀ ਪ੍ਰਾਪਤ ਹੁੰਦੀ ਹੈ.#ਸ੍ਰੀ ਮਾਨ ਭਾਈ ਗੁਰਦਾਸ ਜੀ ਦਾ ਛੀਵੇਂ ਸਤਿਗੁਰਾਂ ਦੇ ਸਮੇਂ ਭਾਦੋਂ ਸੁਦੀ ੮, ਸੰਮਤ ੧੬੯੪ ਨੂੰ ਗੋਇੰਦਵਾਲ ਦੇਹਾਂਤ ਹੋਇਆ. ਸਤਿਗੁਰੂ ਨੇ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ।#੩. ਬਹਿਲੋ ਵੰਸ਼ੀ ਗੁਰਦਾਸ ਮਸੰਦ, ਜੋ ਬਾਬਾ ਰਾਮਰਾਇ ਦਾ ਮੁਸਾਹਿਬ ਸੀ. ਰਾਮਰਾਇ ਜੀ ਦੇ ਪਰਲੋਕ ਗਮਨ ਪਿੱਛੋਂ ਇਹ ਦਸ਼ਮੇਸ਼ ਦੀ ਸੇਵਾ ਵਿੱਚ ਰਿਹਾ. ਦੇਖੋ, ਤਾਰਾ।#੪. ਇੱਕ ਪ੍ਰੇਮੀ ਸਿੱਖ ਕਵੀ, ਜਿਸ ਨੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਨਾਲ ਆਪਣੀ ਰਚਨਾ ੪੧ ਵੀਂ ਵਾਰ ਜੋੜੀ ਹੈ, ਜਿਸ ਵਿੱਚ ਪਾਠ ਹੈ- "ਪੀਓ ਪਾਹੁਲ ਖੰਡਧਾਰ ਹੁਇ ਜਨਮ ਸੁਹੇਲਾ, ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ." ਆਦਿ। ੫. ਸ਼ਿਕਾਰਪੁਰ ਨਿਵਾਸੀ ਇੱਕ ਉਦਾਸੀ ਸੰਤ, ਜਿਸ ਦੀ ਧਰਮਸਾਲਾ ਸਿੰਧ ਵਿੱਚ ਬਹੁਤ ਪ੍ਰਸਿੱਧ ਹੈ. ਇਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਯਾਯ ਭੀ ਲਿਖੇ ਹਨ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਵ੍ਯ- ਜਿਸ ਤਰਹ. ਜਿਸ ਪ੍ਰਕਾਰ ਸੇ. ਜੈਸੇ. ਜਿਵੇਂ। ੨. ਬਰਾਬਰ. ਤੁੱਲ. ਸਮਾਨ....
ਦੇਖੋ, ਗੁਰੁਮੁਖ। ੨. ਸੰਗ੍ਯਾ- ਸਤਿਗੁਰੂ ਦਾ ਮੁਖ. ਗੁਰੂ ਦਾ ਚੇਹਰਾ. "ਗੁਰਮੁਖ ਦੇਖ ਸਿੱਖ ਬਿਗਸਾਵਹਿਂ." (ਗੁਪ੍ਰਸੂ) ੩. ਓਹ ਪੁਰਖ, ਜੋ ਗੁਰੂ ਦੇ ਸੰਮੁਖ ਹੈ, ਕਦੇ ਵਿਮੁਖ ਨਹੀਂ ਹੁੰਦਾ. "ਗੁਰਮੁਖ ਸਿਉ ਮਨਮੁਖੁ ਅੜੇ ਡੁਬੈ." (ਵਾਰ ਮਾਝ ਮਃ ੨)...
ਸੰ. ਭਕ੍ਤਿ. ਸੰਗ੍ਯਾ- ਵਿਭਾਗ. ਬਾਂਟ. ਤਕਸੀਮ। ੨. ਸੇਵਾ. ਉਪਾਸਨਾ। ੩. ਸ਼੍ਰੱਧਾ. "ਗੁਰ ਕੀ ਸੇਵਾ ਗੁਰਭਗਤਿ ਹੈ." (ਸ੍ਰੀ ਅਃ ਮਃ ੩) "ਭਗਤਿ ਹਰਿ ਕਾ ਪਿਆਰੁ ਹੈ." (ਸ੍ਰੀ ਮਃ ੩)¹...
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਸੰ. अकांत- ਏਕਾਂਤ. ਸੰਗ੍ਯਾ- ਸਿੱਧਾਂਤ. ਨਤੀਜਾ. "ਯਾਹਿ ਵਿਖੈ ਬੁਧ ਕਹੈਂ ਇਕਾਂਤ." (ਭਾਈ ਗੁਲਾਬ ਸਿੰਘ) ੨. ਸੁੰਨਾ ਅਸਥਾਨ. ਨਿਰਜਨ ਅਸਥਾਨ। ੩. ਵਿ- ਅਤ੍ਯੰਤ. ਅਤਿ। ੪. ਅਲਗ. ਇਕੱਲਾ. ਵੱਖ. "ਪ੍ਰਭੁ ਅਪਨਾ ਇਕਾਂਤ." (ਕਾਨ ਮਃ ੫) ੫. ਨਿਸ਼ਚੇ ਕੀਤਾ ਹੋਇਆ....
ਵਹਨ ਕਰਦਾ ਹੈ. ਵਹਿਂਦਾ ਹੈ. ਵਗਦਾ ਹੈ। ੨. ਬੈਠਦਾ ਹੈ. "ਅੰਦਰ ਬਹੈ ਤਪਾ ਪਾਪ ਕਮਾਏ." (ਵਾਰ ਗਉ ੧. ਮਃ ੪)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਵਿ- ਅਧ੍ਯਾਤਮ ਸੰਬੰਧੀ. ਆਤਮਗ੍ਯਾਨ ਸੰਬੰਧੀ. "ਅਧਿਆਤਮੀ ਹਰਿਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ." (ਸ੍ਰੀ ਮਃ ੩)...
ਵਿ- ਜੋ ਵਸਤੁ ਜਰੀ ਨਾ ਜਾਵੇ. ਜੋ ਬਰਦਾਸ਼ਤ ਨਾ ਹੋ ਸਕੇ. ਜੋ ਸਹਾਰੀ ਨਾ ਜਾਵੇ. "ਸਾਧੂ ਕੈ ਸੰਗਿ ਅਜਰ ਸਹੈ." (ਸੁਖਮਨੀ) ੨. ਸੰ. ਜਰਾ (ਵ੍ਰਿੱਧ ਅਵਸਥਾ) ਰਹਿਤ. ਨਵਾਂ. ਜੁਆਨ। ੩. ਅ਼. [اجر] ਸੰਗਯਾ- ਪ੍ਰਤ਼ਿਬਦਲਾ. ਫਲ। ੪. ਦੇਖੋ, ਅਜਿਰ ੨। ੫. ਜੋ ਕਦੇ ਜਰਾ (ਬੁਢਾਪੇ) ਨੂੰ ਪ੍ਰਾਪਤ ਨਹੀਂ ਹੁੰਦੇ- ਚਿੱਤ ਦੇ ਸੰਕਲਪ. "ਅਜਰ ਗਹੁ ਜਾਰਿਲੈ ਅਮਰ ਗਹੁ ਮਾਰਿਲੈ." (ਮਾਰੂ ਮਃ ੧)...
ਕ੍ਰਿ- ਆਉਣ ਦਾ ਭੂਤ ਕਾਲ. "ਬਗਾਂ ਭਿ ਆਯਾ ਚਾਉ." (ਵਾਰ ਵਡ ਮਃ ੩) ੨. ਪੁਰਤ. ਸੰਗ੍ਯਾ- ਦਾਈ. ਧਾਤ੍ਰਿ। ੩. ਫ਼ਾ. [آیا] ਵ੍ਯ- ਕ੍ਯਾ. ਕੀ. ਅਥਵਾ....
ਦੇਖੋ, ਜਾ ੨. "ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ." (ਮਲਾ ਮਃ ੩) ੨. ਜਾਨ ਦਾ ਸੰਖੇਪ। ੩. ਅਜ਼- ਆਂ ਦਾ ਸੰਖੇਪ. ਉਸ ਤੋਂ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਸੰ. ਦ੍ਵਾਰ. ਸੰਗ੍ਯਾ- ਦਰਵਾਜ਼ਾ. ਦਰ. "ਦੁਆਰਹਿ ਦੁਆਰਿ ਸੁਆਨ ਜਿਉ ਡੋਲਤ." (ਆਸਾ ਮਃ ੯) ੨. ਇੰਦ੍ਰੀਆਂ ਦੇ ਗੋਲਕ. "ਨਉ ਦੁਆਰੇ ਪ੍ਰਗਟ ਕੀਏ ਦਸਵਾ ਗੁਪਤ ਰਖਾਇਆ." (ਅਨੰਦੁ)...
ਦੇਖੋ, ਗਇਅਮੁ. "ਮੇਰਾ ਸਗਲ ਅੰਦੇਸਰਾ ਗਇਆ." (ਦੇਵ ਮਃ ੫) ੨. ਦੇਖੋ, ਗਯਾ. "ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ." (ਬਸੰ ਨਾਮਦੇਵ) "ਗਇਆ ਪਿੰਡ ਭਰਤਾ." (ਗੌਂਡ ਨਾਮਦੇਵ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰਗ੍ਯਾ- ਛਾਂਦਾ. ਵਰਤਾਰਾ. ਹਿੱਸਾ. ਸੰ. ਵੰਡੁਕ ਦੇਖੋ, ਵੰਡ ਧਾ। ੨. ਸੰ. वणडा. ਛਿਨਾਲ ਔਰਤ....
ਸੰਗ੍ਯਾ- ਇੱਕ ਪ੍ਰਕਾਰ ਦੀ ਬਰਛੀ, ਜੋ ਦਸ ਫੁਟ ਲੰਮੇ ਛੜ ਵਾਲੀ ਹੁੰਦੀ ਹੈ, ਸਾਰਾ ਛੜ ਲੋਹੇ ਨਾਲ ਮੜ੍ਹਿਆ ਰਹਿੰਦਾ ਹੈ. ਨੋਕਦਾਰ ਫਲ ਚਾਰ ਫੁਟ ਦਾ ਲੰਮਾ ਹੁੰਦਾ ਹੈ. "ਗਰਵੀ ਖਰ ਸਾਂਗ ਸਁਭਾਰ ਲਈ." (ਗੁਪ੍ਰਸੂ) "ਨਿੰਦਕ ਕਉ ਦੁਖ ਲਾਗੈ ਸਾਂਗੈ." (ਭੈਰ ਮਃ ੫) ੨. ਸੰ. ਸਮਾਂਗ. ਸਮਾਨ ਅੰਗ. ਓਹੋ ਜੇਹਾ ਅੰਗ. ਸ੍ਵਾਂਗ. ਕਿਸੇ ਜੇਹੇ ਆਪਣੇ ਅੰਗ ਬਣਾਉਣੇ. ਨਕਲ. ਦੇਖੋ, ਸ੍ਵਾਂਗ। ੩. ਵਿ- ਅੰਗ ਸਹਿਤ. ਸ- ਅੰਗ....
ਸੰਗ੍ਯਾ- ਪਰਮ- ਈਸ਼. ਪਰਮੇਸ਼. ਪਰਮ- ਈਸ਼੍ਵਰ. ਪਰਮੇਸ਼੍ਵਰ. ਸਭ ਤੋਂ ਵਡਾ ਸ੍ਵਾਮੀ. ਕਰਤਾਰ. ਪਾਰਬ੍ਰਹਮ. ਵਾਹਗੁਰੂ. "ਪਰਮੇਸਰ ਕਾ ਆਸਰਾ." (ਬਿਲਾ ਮਃ ੫) "ਅਪਰੰਪਰ ਪਾਰਬ੍ਰਹਮ ਪਰਮੇਸਰੁ." (ਸੋਰ ਮਃ ੧) "ਅਚੁਤ ਪਾਰਬ੍ਰਹਮ ਪਰਮੇਸੁਰ." (ਮਾਰੂ ਸੋਲਹੇ ਮਃ ੫)...
ਸਿੰਧੀ. ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫) "ਜਨ ਕੀ ਪੈਜ ਬਢਾਈ." (ਮਾਰੂ ਮਃ ੯) ੨. ਨਾਮਵਰੀ. "ਅੰਦਰਹੁ ਝੂਠੇ, ਪੈਜ ਬਾਹਰਿ." (ਵਾਰ ਆਸਾ) ੩. ਪ੍ਰਤਿਗ੍ਯਾ. ਪ੍ਰਣ. "ਪੁਨ ਤੇਰੇ ਵਾਕਨ ਕੋ ਧਿਕ ਧਿਕ, ਕਰਨ ਪੈਜ ਕੋ ਧਿਕ ਧਿਕ ਹੋਇ." (ਗੁਪ੍ਰਸੂ) ੪. ਪਾਦਜ. ਪੈਰਾਂ ਤੋਂ ਜੰਮਿਆ ਸ਼ੂਦ੍ਰ। ੫. ਪੈ (ਦੁੱਧ) ਤੋਂ ਉਪਜਿਆ ਮੱਖਣ। ੬. ਪੈ (ਜਲ) ਤੋਂ ਜਨਮਿਆ, ਕਮਲ....
ਦੇਖੋ, ਸਵਾਰਨਾ। ੨. ਦੇਖੋ, ਬਿਆਲ ੩। ੩. ਕ੍ਰਿ. ਵਿ- ਸਵੇਰੇ. ਭੋਰ ਸਮੇਂ "ਕਵਿ ਸ੍ਯਾਮ ਕਹੈ ਦੋਊ ਸਾਂਝ ਸਵਾਰੈ." (ਕ੍ਰਿਸਨਾਵ)...
ਦੇਕੇ. "ਦੇਇ ਅਹਾਰੁ ਅਗਨਿ ਮਹਿ ਰਾਖੈ." (ਆਸਾ ਧੰਨਾ) ੨. ਦਿੰਦਾ ਹੈ. "ਤਿਨਾ ਭੀ ਰੋਜੀ ਦੇਇ." (ਵਾਰ ਰਾਮ ੧. ਮਃ ੨) ੩. ਦੇਵੀ. ਦੇਈ. "ਦੇਇਵਿਚਿਤ੍ਰ ਪਾਂਚ ਨ੍ਰਿਪ ਮਾਰੇ." (ਚਰਿਤ੍ਰ ੫੨) ਵਿਚਿਤ੍ਰਦੇਵੀ ਨੇ ਪੰਜ ਰਾਜੇ ਮਾਰੇ। ੪. ਦੇਖੋ, ਦੇਯ....
ਸੰਗ੍ਯਾ- ਦਿਲ ਦੇ ਆਸ਼੍ਵਾਸਨ ਦੀ ਕ੍ਰਿਯਾ. ਤਸੱਲੀ. ਧੀਰ੍ਯ. "ਸਤਿਗੁਰਿ ਦੀਆ ਦਿਲਾਸਾ." (ਸੋਰ ਮਃ ੫)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਦੇਖੋ, ਦਇਆਲ। ੨. ਦੇਖੋ, ਦਯਾਲ....
ਪਿਆਰ. ਦੇਖੋ, ਹਿਤ. "ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ." (ਗਉ ਮਃ ੫) ੨. ਕਾਰਣ. ਸਬਬ. ਦੇਖੋ, ਹੇਤੁ. "ਹੇਤ ਰੋਗ ਕਾ ਸਗਲ ਸੰਸਾਰਾ." (ਭੈਰ ਮਃ ੫)...
ਸੰਗ੍ਯਾ- ਜਯਕਾਰ. ਜਯਧ੍ਵਨਿ. ਜੈ ਸ਼ਬਦ ਦਾ ਉੱਚੇ ਸੁਰ ਨਾਲ ਉੱਚਾਰਣ. ਵਹਿਗੁਰੂ ਜੀ ਕੀ ਫਤਹ ਅਤੇ ਸੱਤ ਸ੍ਰੀ ਅਕਾਲ ਦਾ ਨਅ਼ਰਹ. "ਸੰਤ ਸਭਾ ਕਉ ਸਦਾ ਜੈਕਾਰੁ." (ਗਉ ਮਃ ੫)#ਖਾਲਸੇ ਦਾ ਜੈਕਾਰਾ ਇਹ ਹੈ:-#ਸਭ ਧਰਤੀ ਹਲਚਲ ਭਈ ਛੋਡ੍ਯੋ ਘਰਬਾਰਾ,#ਸ਼ਾਹ ਪਾਤਸ਼ਾਹ ਅਮੀਰੜੇ ਖਪਿ ਹੋਏ ਛਾਰਾ,#ਸਤਿਗੁਰੁ ਬਾਝਹੁ ਕੋ ਨਹੀਂ ਭੈ ਕਾਟਨਹਾਰਾ,#ਚੜ੍ਹਿਆ ਗੁਰੁ ਗੋਬਿੰਦਸਿੰਘ ਲੈ ਧਰਮ ਨਗਾਰਾ.#ਭੇਖੀ ਭਰਮੀਆਂ ਦੀ ਸਭਾ ਉਠਾਇਕੈ, ਦਬੜੂ ਘੁਸੜੂ ਨੂੰ ਭਾਜੜਾਂ ਪਾਇਕੇ, ਖੋਟੇ ਖਚਰੇ ਦੀ ਸਫਾ ਸਮੇਟਕੇ ਗੁਰਸਿੰਘਾਂ ਰਚਿਆ ਜੈਕਾਰਾ, ਜੋ ਗੱਜਕੇ ਬੁਲਾਵੇ ਸੋ ਗੁਰੂ ਕਾ ਪਿਆਰਾ- ਸਤਿ ਸ੍ਰੀ ਅਕਾਲ, ਗੁਰਬਰ ਅਕਾਲ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਸੰ. दिग्विजय. ਸੰਗ੍ਯਾ- ਸੈਨਾ ਦੇ ਬਲ ਨਾਲ ਜਾਂ ਦਿਵ੍ਯਾਬਲ ਸਾਥ ਸਾਰੀਆਂ ਦਿਸ਼ਾ ਨੂੰ ਜਿੱਤਣ ਦੀ ਕ੍ਰਿਯਾ. "ਕਰੈ ਦਿਗਵਿਜਯ ਸੰਸੈ ਨਾਹੀ." (ਨਾਪ੍ਰ)#ਦਿਗਵਿਜੈ ਹੇਤ ਸਾਜ ਬੇਦੀਕੁਲਕੇਤੁ ਦਲ,#ਚਲੇ ਦੰਭ ਦਲਬੇ ਕੋ ਦਲਨ ਬਿਦਾਰਿਯਾ,#ਭਗਤਿ ਕੀ ਕੇਤੁ ਪਟ ਪ੍ਰੇਮ ਕੇ ਸਮੇਤ ਕਰ,#ਕੀਰਤਿ ਨਿਸ਼ਾਨ ਘਹਿਰਾਨੋ ਘਨ ਭਾਰਿਯਾ,#ਗ੍ਯਾਨ ਕੋ ਖੜਗ ਧਰ ਜੁਗਤਿ ਕਮਾਨ ਕਰ,#ਨਾਨ੍ਹਾ ਦ੍ਰਿਸ੍ਟਾਂਤ ਲੀਨ ਸ਼ਿਲੀਮੁਖ ਧਾਰਿਯਾ,#ਜਹਾਂ ਦਿਢ ਕੋਟ ਤਹਾਂ ਕਰਾਮਾਤ ਤੋਪ ਸੰਗ,#ਢਾਹਿਕੈ ਮੈਦਾਨ ਕੀਨ ਮਿਲੇ ਅਰਿ ਹਾਰਿਯਾ. (ਨਾਪ੍ਰ)...
ਜਿਲਾ ਅਮ੍ਰਿਤਸਰ, ਤਸੀਲ ਤਰਨਤਾਰਨ, ਥਾਣਾ ਵੈਰੋਵਾਲ ਵਿੱਚ ਵਿਆਸ (ਵਿਪਾਸ਼ਾ) ਦੇ ਕਿਨਾਰੇ ਗੋਇੰਦਾ (ਅਥਵਾ ਗੋਂਦਾ) ਨਾਮੀ ਮਰਵਾਹੇ ਖਤ੍ਰੀ ਦਾ ਸ਼੍ਰੀ ਗੁਰੂ ਅਮਰਦਾਸ ਜੀ ਦੀ ਸਹਾਇਤਾ ਨਾਲ ਵਸਾਇਆ ਨਗਰ, ਜੋ ਰੇਲਵੇ ਸਟੇਸ਼ਨ ਤਰਨਤਾਰਨ ਤੋਂ ੧੫. ਮੀਲ ਅਗਨਿ ਕੋਣ ਹੈ.#ਇਸ ਗੁਰਨਗਰ ਵਿੱਚ ਇਹ ਗੁਰਦ੍ਵਾਰੇ ਅਤੇ ਪਵਿਤ੍ਰ ਅਸਥਾਨ ਹਨ-#(੧) ਅਨੰਦ ਜੀ ਦਾ ਅਸਥਾਨ. ਅਨੰਦ ਜੀ ਸ਼੍ਰੀ ਗੁਰੂ ਅਮਰਦਾਸ ਜੀ ਦੇ ਪੋਤੇ, ਬਾਬਾ ਮੋਹਰੀ ਜੀ ਦੇ ਪੁਤ੍ਰ ਸਨ. ਬਾਜ਼ਾਰ ਵਿੱਚ ਉਨ੍ਹਾਂ ਦੇ ਰਹਿਣ ਦੇ ਥਾਂ ਮੰਜੀ ਸਾਹਿਬ ਬਣਿਆ ਹੋਇਆ ਹੈ. ਪੁਜਾਰੀ ਸਿੰਘ ਹੈ, ਜਿਸ ਪਾਸ ਸੰਸਰਾਮ ਜੀ ਦੀਆਂ ਲਿਖੀਆਂ ਗੁਰਬਾਣੀ ਦੀਆਂ ਦੋ ਪੋਥੀਆਂ ਸਨ, ਜਿਨ੍ਹਾਂ ਵਿੱਚੋਂ ਇੱਕ ਪੋਥੀ ਇਸ ਨੇ ਆਪਣੇ ਭਾਈ ਨੂੰ ਦੇ ਦਿੱਤੀ, ਜੋ ਪਿੰਡ "ਅਹੀਆਪੁਰ" (ਜਿਲਾ ਹੁਸ਼ਿਆਰਪੁਰ) ਵਿੱਚ ਰਹਿੰਦਾ ਹੈ. ਦੂਜੀ ਪੋਥੀ ਇਸ ਦੇ ਪਾਸ ਹੈ.#(੨) ਹਵੇਲੀ ਸਾਹਿਬ. ਸ਼੍ਰੀ ਗੁਰੂ ਅਮਰਦਾਸ ਸਾਹਿਬ ਦੇ ਰਹਿਣ ਦੇ ਮਕਾਨ, ਜਿਸ ਦੇ ਇੱਕ ਚੌਬਾਰੇ ਦੀ ਕੀਲੀ ਨੂੰ ਫੜਕੇ ਖਲੋਤੇ ਹੋਏ ਗੁਰੂ ਸਾਹਿਬ ਭਜਨ ਕਰਦੇ ਹੁੰਦੇ ਸਨ. ਪ੍ਰੇਮੀਆਂ ਨੇ ਇਸ ਕਿੱਲੀ ਤੇ ਹੁਣ ਚਾਂਦੀ ਚੜ੍ਹਾ ਦਿੱਤੀ ਹੈ.#ਇਸ ਥਾਂ ਗੁਰੂ ਅਮਰਦਾਸ ਜੀ ਦੀਵਾਨ ਕੀਤਾ ਕਰਦੇ ਸਨ. ਇੱਥੇ ਗੁਰੂ ਪੰਚਮ ਪਾਤਸ਼ਾਹ ਜੀ ਦੀ ਵੇਲੇ ਦੀ ਇੱਕ ਪਾਲਕੀ ਹੈ, ਜਿਸ ਵਿੱਚ ਗੁਰਬਾਣੀ ਦੀਆਂ ਪੋਥੀਆਂ ਸ੍ਰੀ ਅਮ੍ਰਿਤਸਰ ਲੈ ਗਏ ਸਨ ਅਤੇ ਵਾਪਿਸ ਭੀ ਇਸੇ ਪਾਲਕੀ ਵਿੱਚ ਇੱਥੇ ਲਿਆਏ ਇਸ ਪਾਲਕੀ ਵਿੱਚ ਹੁਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ.#ਬਰਾਂਡੇ ਵਿੱਚ ਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਗੁਰਿਆਈ ਅਸਥਾਨ ਹੈ. ਸੁਨਹਿਰੀ ਤਸਵੀਰ ਵਿੱਚ ਗੁਰਿਆਈ ਦੇ ਸਮੇਂ ਦਾ ਝਾਕਾ ਦਿਖਾਇਆ ਗਿਆ ਹੈ. ਇਸ ਦੇ ਪਾਸ ਹੀ ਸ਼੍ਰੀ ਗੁਰੂ ਅਮਰਦਾਸ ਜੀ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੋਤੀਜੋਤਿ ਸਮਾਉਣ ਦਾ ਅਸਥਾਨ ਹੈ. ਇਸੀ ਬਰਾਂਡੇ ਵਿੱਚ ਬੀਬੀ ਭਾਨੀ ਜੀ ਦਾ ਚੁਲ੍ਹਾ ਹੈ, ਜੋ ਹੁਣ ਸੰਗਮਰਮਰ ਦਾ ਬਣਾਇਆ ਗਿਆ ਹੈ. ਇਸ ਚੁੱਲ੍ਹੇ ਦੇ ਪਾਸ ਹੀ ਉਹ ਥੰਮ੍ਹ ਮੌਜੂਦ ਹੈ, ਜਿਸ ਦੇ ਸਹਾਰੇ ਸਤਿਗੁਰੂ ਅਰਜਨਦੇਵ ਜੀ ਖਲੋਇਆ ਕਰਦੇ ਸਨ.#ਪਾਸ ਹੀ ਇੱਕ ਕੋਠੜੀ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਅਵਤਾਰ ਧਾਰਨ ਦੇ ਅਸਥਾਨ ਪਾਸ ਬਾਬਾ ਪ੍ਰਿਥੀਚੰਦ ਅਤੇ ਮਹਾਦੇਵ ਜੀ ਦੇ ਪ੍ਰਗਟ ਹੋਣ ਦਾ ਅਸਥਾਨ ਹੈ. ਇਸ ਦੇ ਸਾਮ੍ਹਣੇ ਇੱਕ ਕੋਠੜੀ ਹੈ, ਜਿੱਥੇ ਸ਼੍ਰੀ ਗੁਰੂ ਅਮਰਦਾਸ ਜੀ ਨੇ ਤੇਈਆ ਤਾਪ ਕੈਦ ਕੀਤਾ ਸੀ, ਅਤੇ ਭਾਈ ਲਾਲੋ ਡੱਲਾ ਨਿਵਾਸੀ ਛੁਡਾਕੇ ਲੈ ਗਿਆ ਸੀ.¹#ਇਸ ਗੁਰਦ੍ਵਾਰੇ ਵਿੱਚ ਸੰਗਮਰਮਰ ਦੀ ਸੇਵਾ ਬਹੁਤ ਹੋਈ ਹੈ. ਖਾਸ ਕਰਕੇ ਮਹਾਰਾਜਾ ਫਰੀਦਕੋਟ ਵੱਲੋਂ ੧੮. ਹਜ਼ਾਰ ਰੁਪਏ ਦੀ ਲਾਗਤ ਨਾਲ ਡਿਉਢੀ ਬਣਾਈ ਗਈ ਹੈ, ਜੋ ਬਹੁਤ ਸੁੰਦਰ ਹੈ. ਇਸ ਅਸਥਾਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਪਹਿਰਣ ਦਾ ਬਾਰੀਕ ਵਸਤ੍ਰ ਦਾ ਚੋਲਾ ਭੀ ਹੈ.#(੩) ਖੂਹ ਗੁਰੂ ਰਾਮਦਾਸ ਜੀ ਦਾ. ਚੌਥੇ ਸਤਿਗੁਰਾਂ ਦਾ ਲਵਾਇਆ ਖੂਹ, ਜੋ ਆਬਾਦੀ ਦੇ ਵਿੱਚ ਹੈ. ਪਾਸ ਇੱਕ ਕਮਰੇ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਹੁੰਦਾ ਹੈ.#(੪) ਬਾਵਲੀ ਸਾਹਿਬ. ਚੌਰਾਸੀ ਪੌੜੀਆਂ ਦੀ ਬਹੁਤ ਸੁੰਦਰ ਵਾਪੀ, ਜੋ ਸ਼੍ਰੀ ਗੁਰੂ ਅਮਰਦਾਸ ਜੀ ਨੇ ਸੰਮਤ ੧੬੧੬ ਵਿੱਚ ਲਗਵਾਈ, ਜੋ ਬਹੁਤ ਪ੍ਰੇਮੀਆਂ ਦਾ ਯਾਤ੍ਰਾ ਅਸਥਾਨ ਹੈ. ਕਈ ਸ਼੍ਰੱਧਾਲੂ ਹਰੇਕ ਪੌੜੀ ਤੇ ਜਪੁ ਸਾਹਿਬ ਦਾ ਇੱਕ ਇੱਕ ਪਾਠ ਚੌਰਾਸੀ ਸਨਾਨ ਕਰਕੇ ਕਰਣ ਤੋਂ, ਚੌਰਾਸੀ ਲੱਖ ਯੋਨਿ ਤੋਂ ਛੁਟਕਾਰਾ ਮੰਨਦੇ ਹਨ. ਮੁਗਲ ਬਾਦਸ਼ਾਹਾਂ ਦੇ ਵੇਲੇ ਦੀ ਜਾਗੀਰ ੧੧੫੫) ਰੁਪਯੇ ਗੋਇੰਦਵਾਲ, ਟੋਡੇਵਾਲ, ਦੁੱਗਲਵਾਲਾ ਅਤੇ ਫਤੇਚੱਕ ਵਿੱਚ ਹੈ. ਰਿਆਸਤ ਕਪੂਰਥਲੇ ਵੱਲੋਂ ੩੩੫) ਰਿਆਸਤ ਨਾਭੇ ਤੋਂ ੫੪) ਰੁਪਯੇ ਹਨ. ਗੁਰਦ੍ਵਾਰੇ ਨਾਲ ਗੋਇੰਦਵਾਲ, ਖਡੂਰ ਸਾਹਿਬ, ਕਾਵਾਂ, ਅਕਬਰਪੁਰਾ, ਮਿਆਣੀਖੱਖ, ਝਡੇਰ, ਵੈਰੋਵਾਲ, ਧੁੰਦਾ, ਆਦਿਕ ਪਿੰਡਾਂ ਵਿੱਚ ਬਹੁਤ ਸਾਰੀ ਜ਼ਮੀਨ ਹੈ ਅਤੇ ਗੁਰਦ੍ਵਾਰੇ ਦੇ ਮਕਾਨ ਗੋਇੰਦਵਾਲ, ਫਤੇਆਬਾਦ, ਫਿਰੋਜ਼ਪੁਰ ਸ਼ਹਿਰ, ਅਮ੍ਰਿਤਸਰ, ਗੁਰਦਾਸਪੁਰ ਅਤੇ ਹਰਿਗੋਬਿੰਦਪੁਰ ਵਿੱਚ ਹਨ.#ਪਹਿਲੇ ਸਰਾਧ (ਸ਼੍ਰਾੱਧ) ਭਾਰੀ ਮੇਲਾ ਹੁੰਦਾ ਹੈ.#(੫) ਮੋਹਨ ਜੀ ਦਾ ਚੌਬਾਰਾ. ਸ੍ਰੀ ਗੁਰੂ ਅਮਰਦਾਸ ਜੀ ਦੇ ਵਡੇ ਸੁਪੁਤ੍ਰ ਬਾਬਾ ਮੋਹਨ ਜੀ ਇਸ ਵਿੱਚ ਨਿਵਾਸ ਕੀਤਾ ਕਰਦੇ ਸਨ. ਬਾਜ਼ਾਰ ਦੇ ਨਾਲ ਹੀ ਹਵੇਲੀ ਸਾਹਿਬ ਦੇ ਹਾਤੇ ਨਾਲ ਲਗਦਾ ਸਾਧਾਰਨ ਜਿਹਾ ਅਸਥਾਨ ਹੈ. ਮੰਜੀ ਸਾਹਿਬ ਬਣਿਆ ਹੋਇਆ ਹੈ. ਸ਼੍ਰੀ ਗੁਰੂ ਪੰਚਮ ਪਾਤਸ਼ਾਹ ਜੀ ਨੇ ਇਸੇ ਚੌਬਾਰੇ ਪਾਸ ਖਲੋਕੇ "ਮੋਹਨ ਤੇਰੇ ਊਚੇ ਮੰਦਰ ਮਹਿਲ ਅਪਾਰਾ." ਸ਼ਲੇਸ ਪਦਾਂ ਵਿੱਚ ਬਾਬਾ ਮੋਹਨ ਜੀ ਦੀ ਉਸਤਤਿ ਕੀਤੀ ਸੀ. ਅਤੇ ਗੁਰਬਾਣੀ ਦੀਆਂ ਪੋਥੀਆਂ ਲਈਆਂ ਸਨ. ਹੁਣ ਇਹ ਮਕਾਨ ਦੋ ਮੰਜਿਲਾ ਨਹੀਂ ਹੈ....
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਸੰ. ਮੱਲਾਰ. ਇਸ ਰਾਗ ਦੇ ਕਈ ਭੇਦ ਸੰਪੂਰਣ ਜਾਤਿ ਦੇ ਹਨ. ਪਰ ਇੱਥੇ ਅਸੀਂ ਸ਼ੁੱਧ ਮਲਾਰ ਲਿਖਦੇ ਹਾਂ. ਇਹ ਕਮਾਚਠਾਟ ਦਾ ਔੜਵ ਰਾਗ ਹੈ. ਗਾਂਧਾਰ ਅਤੇ ਨਿਸਾਦ ਵਰਜਿਤ ਹਨ. ਸੜਜ ਰਿਸਭ ਮੱਧਮ ਪੰਚਮ ਅਤੇ ਧੈਵਤ ਸ਼ੁੱਧ ਹਨ. ਗ੍ਰਹ ਅਤੇ ਵਾਦੀ ਸੁਰ ਮੱਧਮ, ਅਤੇ ਸੰਵਾਦੀ ਸੜਜ ਹੈ. ਗਾਉਣ ਦਾ ਵੇਲਾ ਵਰਖਾ ਰੁੱਤ ਅਤੇ ਰਾਤ ਹੈ.#ਆਰੋਹੀ. ਸ ਰ ਮ ਪ ਧ ਰ ਸ.#ਅਵਰੋਹੀ- ਸ ਧ ਪ ਮ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਮਲਾਰ ਦਾ ਨੰਬਰ ਸਤਾਈਵਾਂ ਹੈ.#"ਗੁਰਮੁਖਿ ਮਲਾਰ ਰਾਗੁ ਜੋ ਕਰਹਿ, ਤਿਨ ਮਨੁ ਤਨੁ ਸੀਤਲੁ ਹੋਇ." (ਮਃ ੩. ਵਾਰ ਮਲਾ)...
(ਦੇਖੋ, ਰੰਜ੍ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਸੰ. गृहिन ਗ੍ਰਿਹੀ. ਵਿ- ਗ੍ਰਿਹਸਥੀ. "ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ?" (ਮਲਾ ਮਃ ੩) ੨. ਗ੍ਰਹ ਹੀ. ਘਰ ਹੀ. "ਗਿਰਹੀ ਮਹਿ ਸਦਾ ਹਰਿਜਨ ਉਦਾਸੀ." (ਸੋਰ ਮਃ ੩)...
ਸੰ. उदासीनता. ਉਦਾਸੀਨਤਾ. ਸੰਗ੍ਯਾ- ਉਪਰਾਮਤਾ. ਵਿਰਕ੍ਤਤਾ।#੨. ਨਿਰਾਸਤਾ. "ਉਸ ਦੇ ਮੂੰਹ ਉੱਪਰ ਉਦਾਸੀ ਛਾਈ ਹੋਈ ਹੈ." (ਲੋਕੋ) ੩. ਉਦਾਸੀਨ. ਵਿ- ਉਪਰਾਮ. ਵਿਰਕਤ. "ਗੁਰੁਬਚਨੀ ਬਾਹਰਿ ਘਰਿ ਏਕੋ ਨਾਨਕ ਭਇਆ ਉਦਾਸੀ." (ਮਾਰੂ ਮਃ ੧) ੪. ਸੰਗ੍ਯਾ- ਸਿੱਖ ਕੌਮ ਦਾ ਇੱਕ ਅੰਗ, ਇਹ ਪੰਥ ਬਾਬਾ ਸ੍ਰੀ ਚੰਦ ਜੀ ਤੋਂ ਚੱਲਿਆ ਹੈ, ਜੋ ਸ਼੍ਰੀ ਗੁਰੂ ਨਾਨਕ ਦੇਵ ਦੇ ਵਡੇ ਸੁਪੁਤ੍ਰ ਸਨ. ਬਾਬਾ ਗੁਰੁਦਿੱਤਾ ਜੀ ਇਨ੍ਹਾਂ ਦੇ ਪਹਿਲੇ ਚੇਲੇ ਬਣੇ. ਅੱਗੇ ਇਨ੍ਹਾਂ ਦੇ ਚਾਰ ਸੇਵਕ-#(ੳ) ਬਾਲੂ ਹਸਨਾ. (ਅ) ਅਲਮਸਤ. (ੲ) ਫੂਲਸ਼ਾਹ ਅਤੇ (ਸ) ਗੋਂਦਾ ਅਥਵਾ ਗੋਇੰਦ ਜੀ ਕਰਣੀ ਵਾਲੇ ਸਾਧੁ ਹੋਏ, ਜਿਨ੍ਹਾਂ ਦੇ ਨਾਂਉ ਚਾਰ ਧੂਏਂ ਉਦਾਸੀਆਂ ਦੇ ਪ੍ਰਸਿੱਧ ਹਨ.¹#ਇਨ੍ਹਾਂ ਚਾਰ ਧੂਇਆਂ (ਧੂਣਿਆਂ) ਨਾਲ ਛੀ ਬਖਸ਼ਿਸ਼ਾਂ ਮਿਲਾਕੇ ਦਸਨਾਮੀ ਉਦਾਸੀ ਸਾਧੁ ਕਹੇ ਜਾਂਦੇ ਹਨ. ਛੀ ਬਖਸ਼ਿਸ਼ਾਂ ਇਹ ਹਨ-#(ੳ) ਸੁਥਰੇਸ਼ਾਹੀ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ.#(ਅ) ਸੰਗਤਸਾਹਿਬੀਏ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ.#(ੲ) ਜੀਤਮੱਲੀਏ- ਬਖ਼ਸ਼ਿਸ਼ ਗੁਰੂ ਗੋਬਿੰਦ ਸਿੰਘ ਸਾਹਿਬ.#(ਸ) ਬਖਤਮੱਲੀਏ- ਬਖ਼ਸ਼ਿਸ਼ ਗੁਰੂ ਗੋਬਿੰਦ ਸਿੰਘ ਜੀ#(ਹ) ਭਗਤ ਭਗਵਾਨੀਏ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ.#(ਕ) ਮੀਹਾਂਸ਼ਾਹੀਏ- ਬਖ਼ਸ਼ਿਸ਼ ਗੁਰੂ ਤੇਗ ਬਹਾਦੁਰ ਸਾਹਿਬ.#ਉਦਾਸੀਆਂ ਦਾ ਲਿਬਾਸ ਮੰਜੀਠੀ ਚੋਲਾ, ਗਲ ਕਾਲੀ ਸੇਲ੍ਹੀ, ਹੱਥ ਤੂੰਬਾ ਅਤੇ ਸਿਰ ਉੱਚੀ ਟੋਪੀ ਹੈ. ਪਹਿਲਾਂ ਇਸ ਮਤ ਦੇ ਸਾਧੂ ਕੇਸ਼ ਦਾੜੀ ਨਹੀਂ ਮੁਨਾਉਂਦੇ ਸਨ, ਪਰ ਹੁਣ ਬਹੁਤ ਜਟਾਧਾਰੀ, ਮੁੰਡਿਤ, ਭਸਮਧਾਰੀ ਨਾਂਗੇ, ਅਤੇ ਗੇਰੂਰੰਗੇ ਵਸਤ੍ਰ ਪਹਿਰਦੇ ਦੇਖੀਦੇ ਹਨ. ਧਰਮਗ੍ਰੰਥ ਸਭ ਦਾ ਸ੍ਰੀ ਗੁਰੂ ਗ੍ਰੰਥਸਾਹਿਬ ਹੈ. ਦੇਖੋ, ਅਖਾੜਾ ਅਤੇ ਮਾਤ੍ਰਾ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਪਰ- ਸ੍ਥਾਨ. ਪਰਲੋਕ. "ਕਿਉ ਰਹੀਐ ਚਲਣਾ ਪਰਥਾਇ." (ਮਾਰੂ ਸੋਲਹੇ ਮਃ ੧) "ਲਾਹਾ ਲੈ ਪਰਥਾਇ." (ਓਅੰਕਾਰ) ੨. ਸੰ. ਪ੍ਰਥਾ. ਰੀਤਿ. ਰਸਮ. "ਜਜਿ ਕਾਜਿ ਪਰਥਾਇ ਸੁਹਾਈ." (ਆਸਾ ਮਃ ੫) ੩. ਨਿਯਮ, ਪ੍ਰਥਾ. "ਮਹਾਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ." (ਸੂਹੀ ਅਃ ਮਃ੩) ਬਚਨ ਕਿਸੇ ਨਿਯਮ ਨੂੰ ਲੈ ਕੇ ਹੁੰਦਾ ਹੈ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫੈਲਾਉਣ ਵਾਲਾ, ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲਾ. ਵਿਦ੍ਯਾ ਜਾਂ ਧਰਮ ਆਦਿ ਫੈਲਾਉਣ ਵਾਲਾ. ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲੀ. ਉਪਦੇਸ਼ਿਕਾ...
ਛੋਟਾ ਮੰਜਾ. ਦੇਖੋ, ਮੰਚ। ੨. ਗੁਰਦ੍ਵਾਰੇ ਦਾ ਉਹ ਥੜਾ (ਚਬੂਤਰਾ), ਜੋ ਗੁਰੂ ਸਾਹਿਬ ਦੇ ਬੈਠਣ ਦੀ ਥਾਂ ਸਨਮਾਨ ਵਾਸਤੇ ਬਣਾਇਆ ਹੈ। ੩. ਮਹੰਤ ਦੀ ਗੱਦੀ. ਸ਼੍ਰੀ ਗੁਰੂ ਅਮਰਦੇਵ ਜੀ ਨੇ ੨੨ ਧਰਮਪ੍ਰਚਾਰਕ ਮਹੰਤ ਭਾਰਤ ਵਿੱਚ ਥਾਪੇ ਸਨ. ਇਸੇ ਨੂੰ ਇਤਿਹਾਸਕਾਰਾਂ ਨੇ ਬਾਈ ਮੰਜੀਆਂ ਬਖ਼ਸ਼ਣ ਦਾ ਪ੍ਰਸੰਗ ਲਿਖਿਆ ਹੈ. ਦੇਖੋ, ਬਾਈ ਮੰਜੀਆਂ। ੪. ਸੰ. मञ्जी. ਮੰਜਰੀ. ਸਿੱਟਾ. ਬੱਲੀ....
ਫ਼ਾ. [بخشی] ਸੰਗ੍ਯਾ- ਫੌਜ ਨੂੰ ਤਲਬ ਵੰਡਣ ਵਾਲਾ ਅਹੁਦੇਦਾਰ।¹ ੨. ਫੌਜ ਦਾ ਮੁੱਖ ਸਰਦਾਰ. ਸੈਨਾਪਤਿ. "ਬਖਸੀ ਕਰ ਤਾਂਕੋ ਠਹਿਰਾਯੋ। ਸਬ ਦਲ ਤੋ ਤਿਹਂ ਕਾਮ ਚਲਾਯੋ." (ਅਜੈਸਿੰਘ) ੩. ਤੂ ਬਖ਼ਸ਼ੇ. ਇਹ ਬਖ਼ਸ਼ੀਦਨ ਤੋਂ ਹੈ....
ਦੇਖੋ, ਬੇਣੀ ੫....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਦੇਖੋ, ਬੰਸ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਦੇਖੋ, ਕਵਿ। ੨. ਕੁਮੁਦ. ਨੀਲੋਫ਼ਰ. ਭੰਮੂਲ. "ਚੰਦ੍ਰਮਾ ਸਿਵੈਯਾ ਕੋ ਕਵੀਕੈ ਪਹਿਚਾਨੀਐ." (ਅਕਾਲ) "ਕਉਲੁ ਤੂ ਹੈ ਕਵੀਆ ਤੂ ਹੈ." (ਸ੍ਰੀ ਮਃ ੧)#੩. ਅ਼. [قوی] ਕ਼ਵੀ. ਕ਼ੁੱਵਤ ਵਾਲਾ. ਸ਼ਕ੍ਤਿਵਾਲਾ. ਬਲਵਾਨ....
ਵਿ- ਮਨ ਖਿੱਚਣ ਵਾਲਾ. ਦਿਲਕਂਸ਼. "ਸਾਧ ਕੇ ਸੰਗਿ ਮਨੋਹਰ ਖੈਨ" (ਸੁਖਮਨੀ) ੨. ਸੰਗ੍ਯਾ- ਇੱਕ ਛੰਦ. ਇਹ ਬਿਜੈ ਅਤੇ ਮੱਤਗਯੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਸੱਤ ਭਗਣ, ਅੰਤ ਦੋ ਗੁਰੁ. , , , , , , , , .#ਉਦਾਹਰਣ-#ਸ਼੍ਰੀ ਜਗਨਾਥ ਕਮਾਨ ਲਿ ਹਾਥ#ਪ੍ਰਮਾਥਿਨ ਸੰਗ ਸਜਯੋ ਜਬ ਜੁੱਧੰ,#ਗਾਹਤ ਸੈਨ ਸ਼ੰਘਾਰਤ ਸੂਰ#ਬਬੰਕਤ ਸਿੰਘ ਭ੍ਰਮੇਯੋ ਕਰ ਕ੍ਰੁੱਧੰ. ××× (ਚੰਡੀ ੨)...
ਸੰਗ੍ਯਾ- ਅਨੁਵਾਦ. ਤਰਜੁਮਾ। ੨. ਦੇਖੋ, ਉਲਥਨਾ।...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...