bēdhuबेदु
ਦੇਖੋ, ਬੇਦ ੨. "ਸਾਸਤੁ ਬੇਦੁ ਬਕੈ ਖੜੋ ਭਾਈ, ਕਰਮ ਕਰਹੁ ਸੰਸਾਰੀ." (ਸੋਰ ਅਃ ਮਃ ੧) ੨. ਸੰ. ਵਿਦੁ (विदुस. ) ਗਿਆਨੀ. ਵਿਚਾਰਵਾਨ. "ਅਉਰ ਧਰਮ ਤਾਕੈ ਸਮਿ ਨਾਹਨਿ. ਇਹ ਬਿਧਿ ਬੇਦੁ ਬਤਾਵੈ." (ਸੋਰ ਮਃ ੯)
देखो, बेद २. "सासतु बेदु बकै खड़ो भाई, करम करहु संसारी." (सोर अः मः १) २. सं. विदु (विदुस. ) गिआनी. विचारवान. "अउर धरम ताकै समि नाहनि. इह बिधि बेदु बतावै." (सोर मः ९)
ਸੰ. ਵੇਦ. ਸੰਗ੍ਯਾ- ਗਿਆਨ. ਇਲਮ. "ਦੀਵਾ ਬਲੈ ਅੰਧੇਰਾ ਜਾਇ। ਬੇਦਪਾਠ ਮਤਿਪਾਪਾ ਖਾਇ।।" (ਵਾਰ ਸੂਹੀ ਮਃ ੧) ਗਿਆਨ ਵਿਚਾਰ ਨਾਲ ਕੀਤਾ ਪਾਠ ਪਾਪਮਤਿ ਦੂਰ ਕਰਦਾ ਹੈ। ੨. ਹਿੰਦੂਧਰਮ ਦੇ ਪ੍ਰਧਾਨ ਧਰਮਗ੍ਰੰਥ- ਰਿਗ, ਯਜੁਰ, ਸਾਮ ਅਤੇ ਅਥਰਵ. "ਬੇਦ ਸਿੰਮ੍ਰਿਤਿ ਕਥੈ ਸਾਸਤ." (ਧਨਾ ਮਃ ੫) ਵੇਦਾਂ ਦਾ ਨਿਰਣਾ ਦੇਖੋ, ਵੇਦ ਸ਼ਬਦ ਵਿੱਚ। ੩. ਚਾਰ ਸੰਖ੍ਯਾ ਬੋਧਕ ਸ਼ਬਦ, ਕਿਉਂਕਿ ਬੇਦ ਚਾਰ ਹਨ. ਦੇਖੋ, ਵੇਦ। ੪. ਰੜਕਾ. ਮੋਟੇ ਤੀਲਿਆਂ ਦਾ ਝਾੜੂ। ੫. ਅੱਗ ਮਚਾਉਣ ਲਈ ਘਾਹ ਦਾ ਮੁੱਠਾ। ੬. ਸੰ. ਵੇਦਿ (ਯਗ੍ਯ ਅਤੇ ਵਿਆਹ ਸਮੇਂ ਰਚਿਆ ਮੰਡਪ). ਵੇਦੀ. "ਬੇਦ ਕੇ ਬਿਧਾਨ ਕੈਕੈ ਬ੍ਯਾਸ ਤੇ ਬੰਧਾਈ ਬੇਦ." (ਰਾਮਾਵ) ੭. ਸੰ. ਵਿੱਦੁ. ਬਿੰਦੀ. "ਕੁੰਕਮ ਬੇਦ ਲਿਲਾਟ ਦੀਏ." (ਕ੍ਰਿਸਨਾਵ) ਕੇਸਰ ਦੀ ਬਿੰਦੀ ਮੱਥੇ ਦੇਕੇ। ੮. ਫ਼ਾ. [بید] ਬੈਤ ਦੀ ਬੇਲ. ਵੇਤ੍ਰ. ਦੇਖੋ, ਬੇਤ....
ਸੰ. ਸ਼ਾਸ੍ਤ੍ਰ. ਸੰਗ੍ਯਾ- ਉਹ ਪੁਸ੍ਤਕ ਜੋ ਅਨੁਸ਼ਾਸਨ (ਹੁਕਮ) ਦੇਵੇ. ਆਗ੍ਯਾ ਕਰਨ ਵਾਲਾ ਗ੍ਰੰਥ. ਦੇਖੋ, ਸਾਸ ੬. "ਸਾਸਤ ਸਿੰਮ੍ਰਿਤਿ ਬੇਦ ਚਾਰਿ." (ਸ੍ਰੀ ਅਃ ਮਃ ੫) "ਸੋਈ ਸਾਸਤੁ ਸਉਣ ਸੋਇ." (ਸ੍ਰੀ ਮਃ ੫) "ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ." (ਭੈਰ ਮਃ ੧)...
ਦੇਖੋ, ਬੇਦ ੨. "ਸਾਸਤੁ ਬੇਦੁ ਬਕੈ ਖੜੋ ਭਾਈ, ਕਰਮ ਕਰਹੁ ਸੰਸਾਰੀ." (ਸੋਰ ਅਃ ਮਃ ੧) ੨. ਸੰ. ਵਿਦੁ (विदुस. ) ਗਿਆਨੀ. ਵਿਚਾਰਵਾਨ. "ਅਉਰ ਧਰਮ ਤਾਕੈ ਸਮਿ ਨਾਹਨਿ. ਇਹ ਬਿਧਿ ਬੇਦੁ ਬਤਾਵੈ." (ਸੋਰ ਮਃ ੯)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਕਰੋ. "ਕਰਹੁ ਅਨੁਗ੍ਰਹੁ ਪਾਰਬ੍ਰਹਮ." (ਆਸਾ ਮਃ ੫) ੨. ਕਰਵਾਓ. ਕਰਾਓ. "ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ." (ਵਾਰ ਸੋਰ ਮਃ ੪)...
ਵਿ- ਸੰਚਾਰ ਨਾਲ ਸੰਬੰਧ ਰੱਖਣ ਵਾਲਾ, ਦੁਨਿਯਵੀ. ਸਾਂਸਾਰਿਕ। ੨. ਸੰਸਾਰ ਰਚਣ ਵਾਲਾ ਰਜੋਗੁਣ (ਬ੍ਰਹਮਾ). "ਇਕੁ ਸੰਸਾਰੀ ਇਕੁ ਭੰਡਾਰੀ." (ਜਪੁ) ੩. ਗ੍ਰਿਹਸਥੀ. "ਨਾ ਅਉਧੂਤੀ ਨਾ ਸੰਸਾਰੀ." (ਰਾਮ ਅਃ ਮਃ ੧) ੪. ਸੰਗ੍ਯਾ- ਸੰਸਾਰ ਦੀ ਰੀਤਿ. ਦੁਨੀਆਂ ਦੀ ਚਾਲ. "ਛੂਟਿਗਈ ਸੰਸਾਰੀ." (ਕੇਦਾ ਕਬੀਰ)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਦੇਖੋ, ਵਿਦੁਸ....
ਸੰ. ज्ञानिन् ਗ੍ਯਾਨੀ. ਵਿ- ਜਾਣਨ ਵਾਲਾ. ਗ੍ਯਾਤਾ. ਆ਼ਲਿਮ. "ਆਪੁ ਬੀਚਾਰੇ ਸੁ ਗਿਆਨੀ ਹੋਇ." (ਗਉ ਮਃ ੧) "ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ। ਕਹੁ ਨਾਨਕ ਸੁਨ ਰੇ ਮਨਾ, ਗਿਆਨੀ ਤਾਹਿ ਬਖਾਨ." (ਸਃ ਮਃ ੯) ੨. ਦੇਖੋ, ਗ੍ਯਾਨੀ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਦਾਨਵ ਅਉਰ ਦੇਵ ਮਿਲ ਸਬਹਿਨ." (ਸਲੋਹ) ੨. ਸੰ. ਅਪਰ. ਵਿ- ਪਹਿਲਾ। ੩. ਪਿਛਲਾ। ੪. ਦੂਜਾ. ਅਨ੍ਯ. ਹੋਰ. "ਅਉਰ ਸਗਲ ਜਗੁ ਮਾਇਆ ਮੋਹਿਆ." (ਗਉ ਮਃ ੯) "ਅਉਰ ਧਰਮ ਤਾਕੈ ਸਮ ਨਾਹਨ." (ਸੋਰ ਮਃ ੯)...
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸਰਵ- ਉਸ ਦੇ. ਤਾਂਕੇ। ੨. ਤੱਕਦਾ ਹੈ. ਦੇਖੋ, ਤਕਣਾ. "ਛਾਇਆ ਧਨ ਤਾਕੈ." (ਤੁਖਾ ਬਾਰਹਮਾਹਾ)...
ਦੇਖੋ, ਨਾਹਨ ੧....
ਸੰ. ਵਿਧਿ. ਸੰਗ੍ਯਾ- ਜਗਤ ਨੂੰ ਰਚਣ ਵਾਲਾ ਕਰਤਾਰ. ਪਾਰਬ੍ਰਹਮ. "ਬੰਛਤ ਸਿਧਿ ਕੋ ਬਿਧਿ ਮਿਲਾਇਓ." (ਸਵੈਯੇ ਮਃ ੪. ਕੇ) ਦੇਖੋ, ਬੰਛਤ। ੨. ਬ੍ਰਹਮਾ। ੩. ਭਾਗ੍ਯ. ਕਿਸਮਤ। ੪. ਕ੍ਰਮ. ਸਿਲਸਿਲਾ। ੫. ਕਰਮ, ਕੰਮ, ਕ੍ਰਿਯਾ, "ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ੬. ਕਾਨੂਨ. ਨਿਯਮ. ਧਾਰਮਿਕ ਨਿਯਮ. "ਗੁਰਪੂਜਾ ਬਿਧਿ ਸਹਿਤ ਕਰੰ." (ਸਵੈਯੇ ਮਃ ੪. ਕੇ) "ਪੜਹਿ ਮਨਮੁਖ, ਪਰ (ਬਿਧਿ ਨਹੀਂ ਜਾਨਾ. (ਮਾਰੂ ਸੋਲਹੇ ਮਃ ੧) ੭. ਹਕੀਮ. ਵੈਦ੍ਯ। ੮. ਹਾਲਤ. ਦਸ਼ਾ. "ਘਾਲ ਨ ਭਾਨੈ, ਅੰਤਰ ਬਿਧਿ ਜਾਨੈ." (ਸੋਰ ਮਃ ੫) "ਅੰਤਰ ਕੀ ਬਿਧਿ ਤੁਮ ਹੀ ਜਾਨੀ." (ਗਉ ਮਃ ੫) ੯. ਪ੍ਰਕਾਰ. ਢੰਗ. ਤਰਹਿ. "ਮੈ ਕਿਹ ਬਿਧਿ ਪਾਵਹੁ ਪ੍ਰਾਨਪਤੀ." (ਬਸੰ ਮਃ ੧) ੧੦. ਧਰਮ ਅਨੁਸਾਰ ਕਰਨ ਯੋਗ੍ਯ ਕਰਮ ਅਤੇ ਉਸ ਵਿੱਚ ਲਾਉਣ ਦੀ ਆਗ੍ਯਾ। ੧੧. ਜੁਗਤ. ਤਰਕੀਬ. "ਇਹ ਬਿਧਿ ਪਾਈ ਮੈ ਸਾਧੂ ਕੰਨਹੁ." (ਟੋਡੀ ਮਃ ੫) ੧੨. ਇੱਕ ਅਰਥਾਲੰਕਾਰ. ਦੇਖੋ, ਵਿਧਿ ੨....