bērīsāhibaबेरीसाहिब
ਦੇਖੋ, ਬੇਰਸਾਹਿਬ। ੨. ਜਿਲਾ ਤਸੀਲ ਲਹੌਰ, ਥਾਣਾ ਬਰਕੀ ਦਾ ਪਿੰਡ "ਖਰਕ" ਹੈ, ਜੋ ਰੇਲਵੇ ਸਟੇਸ਼ਨ ਅਟਾਰੀ ਤੋਂ ਤਿੰਨ ਮੀਲ ਦੱਖਣ ਹੈ. ਇਸ ਪਿੰਡ ਤੋਂ ਪੂਰਵ ਇੱਕ ਫਰਲਾਂਗ ਦੇ ਕਰੀਬ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ "ਬੇਰੀ ਸਾਹਿਬ" ਹੈ. ਸਤਿਗੁਰੂ ਜੀ ਪਢਾਣੇ ਤੋਂ ਇੱਥੇ ਆਏ ਅਰ ਬੇਰੀ ਨਾਲ ਘੋੜਾ ਬੱਧਾ. ਇਸ ਬੇਰੀ ਤੋਂ ੨੦. ਕਰਮ ਪੁਰ ਗੁਰੂ ਜੀ ਦੇ ਬੈਠਣ ਦੇ ਥਾਂ ਕੱਚਾ ਦਮਦਮਾ ਹੈ ਅਰ ਉਹ ਖੂਹ ਭੀ ਪਾਸ ਹੈ, ਜਿਸ ਤੋਂ ਸਤਿਗੁਰਾਂ ਨੇ ਜਲ ਛਕਿਆ ਸੀ. ਪੁਜਾਰੀ ਸਿੰਘ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਨਿੱਤ ਪ੍ਰਕਾਸ਼, ਅਤੇ ਕੀਰਤਨ ਹੁੰਦਾ ਹੈ, ਪੋਹ ਸੁਦੀ ੭. ਨੂੰ ਮੇਲਾ ਜੁੜਦਾ ਹੈ। ੩. ਜਿਲਾ ਲੁਦਿਆਨਾ, ਤਸੀਲ ਜਗਰਾਉਂ, ਥਾਣਾ ਰਾਇਕੋਟ ਦਾ ਪਿੰਡ ਸੀਲੋਆਣਾ ਹੈ. ਜੋ ਰੇਲਵੇ ਸਟੇਸ਼ਨ ਜਗਰਾਉਂ ਤੋਂ ੯. ਮੀਲ ਦੱਖਣ ਪੂਰਵ ਹੈ. ਇਸ ਪਿੰਡ ਤੋਂ ਚੜ੍ਹਦੇ ਵੱਲ ਇੱਕ ਫਰਲਾਂਗ ਦੇ ਕਰੀਬ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਗੁਰਦ੍ਵਾਰਾ ਹੈ. ਇੱਥੇ ਬੇਰੀ ਹੇਠ ਗੁਰੂ ਸਾਹਿਬ ਵਿਰਾਜੇ ਸਨ. ਇਸੇ ਥਾਂ ਰਾਇਕਲ੍ਹਾ ਗੁਰੂ ਜੀ ਨੂੰ ਮਿਲਿਆ ਅਤੇ ਆਪਣੇ ਨਾਲ ਰਾਇਕੋਟ ਲੈ ਗਿਆ.#ਛੋਟਾ ਜਿਹਾ ਗੁੰਬਜਦਾਰ ਦਰਬਾਰ ਬਣਿਆ ਹੋਇਆ ਹੈ. ਗੁਰਦ੍ਵਾਰੇ ਨਾਲ ੮. ਵਿੱਘੇ ਜ਼ਮੀਨ ਹੈ. ਲੰਗਰ ਅਤੇ ਰਹਾਇਸ਼ ਦਾ ਪ੍ਰਬੰਧ ਬਹੁਤ ਚੰਗਾ ਹੈ. ਅਕਾਲੀ ਸਿੰਘ ਪੁਜਾਰੀ ਹੈ. ਹਰ ਪੂਰਣਮਾਸੀ ਨੂੰ ਮੇਲਾ ਹੁੰਦਾ ਹੈ.
देखो, बेरसाहिब। २. जिला तसील लहौर, थाणाबरकी दा पिंड "खरक" है, जो रेलवे सटेशन अटारी तों तिंन मील दॱखण है. इस पिंड तों पूरव इॱक फरलांग दे करीब गुरू हरिगोबिंद साहिब जी दा गुरद्वारा "बेरी साहिब" है. सतिगुरू जी पढाणे तों इॱथे आए अर बेरी नाल घोड़ा बॱधा. इस बेरी तों २०. करम पुर गुरू जी दे बैठण दे थां कॱचा दमदमा है अर उह खूह भी पास है, जिस तों सतिगुरां ने जल छकिआ सी. पुजारी सिंघ है. श्री गुरू ग्रंथसाहिब दा निॱत प्रकाश, अते कीरतन हुंदा है, पोह सुदी ७. नूं मेला जुड़दा है। ३. जिला लुदिआना, तसील जगराउं, थाणा राइकोट दा पिंड सीलोआणा है. जो रेलवे सटेशन जगराउं तों ९. मील दॱखण पूरव है. इस पिंड तों चड़्हदे वॱल इॱक फरलांग दे करीब श्री गुरू गोबिंदसिंघ जी दा गुरद्वारा है. इॱथे बेरी हेठ गुरू साहिब विराजे सन. इसे थां राइकल्हा गुरू जी नूं मिलिआ अते आपणे नाल राइकोट लै गिआ.#छोटा जिहा गुंबजदार दरबार बणिआ होइआ है. गुरद्वारे नाल ८. विॱघे ज़मीन है. लंगर अते रहाइश दा प्रबंध बहुत चंगा है. अकाली सिंघ पुजारी है. हर पूरणमासी नूं मेला हुंदा है.
ਉਹ ਬੇਰੀ, ਜਿਸ ਨਾਲ ਗੁਰੂ ਸਾਹਿਬਾਨ ਦਾ ਸੰਬੰਧ ਹੈ। ੨. ਸੁਲਤਾਨਪੁਰ ਵਿੱਚ ਵੇਈਂ ਦੇ ਕਿਨਾਰੇ ਇੱਕ ਬੇਰੀ, ਜਿਸ ਹੇਠ ਗੁਰੂ ਨਾਨਕਦੇਵ ਜੀ ਇਸਨਾਨ ਕਰਨ ਵੇਲੇ ਵਸਤ੍ਰ ਉਤਾਰਕੇ ਰਖਦੇ ਅਤੇ ਕੁਝ ਸਮਾਂ ਬੈਠਿਆ ਕਰਦੇ ਸਨ. ਦੇਖੋ, ਸੁਲਤਾਨਪੁਰ। ੩. ਦੇਖੋ, ਬੇਰੀਸਾਹਿਬ ਨੰ. ੩। ੪. ਸਿਆਲਕੋਟ ਵਿੱਚ ਇੱਕ ਬੇਰੀ, ਜਿਸ ਹੇਠ ਗੁਰੂ ਨਾਨਕ ਦੇਵ ਜੀ ਵਿਰਾਜੇ. ਮਰਦਾਨੇ ਨੂੰ ਇਸੇ ਥਾਂ ਤੋਂ ਸੱਚ ਅਤੇ ਝੂਠ ਖਰੀਦਣ ਸਿਆਲਕੋਟ ਸ਼ਹਿਰ ਭੇਜਿਆ ਸੀ. ਮੂਲਾ ਕਿਰਾੜ ਇੱਥੇ ਹੀ ਗੁਰੂਸਾਹਿਬ ਦਾ ਸਿੱਖ ਹੋਇਆ. ਇਹ ਗੁਰਦ੍ਵਾਰਾ ਸ਼ਹੀਦ ਨੱਥਾਸਿੰਘ ਜੀ ਨੇ ਵਡੇ ਪ੍ਰੇਮ ਨਾਲ ਸੁੰਦਰ ਬਣਵਾਇਆ¹ ਅਤੇ ਆਪਣੀ ਅੱਠ ਹਜਾਰ ਦੀ ਜਾਗੀਰ ਬੇਰਸਾਹਿਬ ਦੇ ਨਾਮ ਲਾਈ, ਜੋ ਹੁਣ ਤੁਕ ਜਾਰੀ ਹੈ. ਦਰਬਾਰ ਨਾਲ ਅੱਠ ਘਮਾਉਂ ਜਮੀਨ ਹੈ. ਜਿਸ ਵਿੱਚ ਬਾਗ ਅਤੇ ਸੁੰਦਰ ਤਾਲ ਹੈ. ਇਸੇ ਅਹਾਤੇ ਅੰਦਰ ਹੀ ਨੱਥਾਸਿੰਘ ਜੀ ਦਾ ਸ਼ਹੀਦਗੰਜ ਹੈ. ਇੱਕ ਬਹੁਤ ਚੌੜਾ ਸੁੰਦਰ ਖੂਹ ਧਰਮਵੀਰ ਨੱਥਾਸਿੰਘ ਜੀ ਦਾ ਲਗਵਾਇਆ ਹੋਇਆ ਗੁਰਦ੍ਵਾਰੇ ਪਾਸ ਹੈ, ਜਿਸ ਤੇ ਕਈ ਹਰਟ ਚਲ ਸਕਦੇ ਹਨ. ੧੦. ਮੁਰੱਬੇ ਜਮੀਨ ਜਿਲਾ ਲਾਯਲਪੁਰ ਵਿੱਚ ਗੁਰਦ੍ਵਾਰੇ ਵੱਲੋਂ ਖਰੀਦੀ ਗਈ ਹੈ. ਵੈਸਾਖੀ ਅਤੇ ਬਸੰਤਪੰਚਮੀ ਨੂੰ ਮੇਲਾ ਹੁੰਦਾ ਹੈ. ਗੁਰਦ੍ਵਾਰਾ ਬੇਰਸਾਹਿਬ ਦਾ ਪ੍ਰਬੰਧ ਲੋਕਲ ਕਮੇਟੀ ਦੇ ਹੱਥ ਹੈ। ੫. ਸਿਆਲਕੋਟ ਤੋਂ ਚਾਰ ਕੋਹ ਪੱਛਮ ਸਾਹੋਵਾਲ ਪਿੰਡ ਵਿੱਚ ਇੱਕ ਬੇਰੀ, ਜਿਸ ਹੇਠ ਗੁਰੂ ਨਾਨਕਦੇਵ ਜੀ ਬੈਠੇ ਸਨ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਦੇਖੋ, ਤਹਸੀਲ....
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ....
ਅਸਥਾਨ. ਥਾਂ. ਜਗਾ. ਠਹਿਰਨ ਦਾ ਠਿਕਾਣਾ। ੨. ਪੋਲੀਸ (Police) ਦੇ ਠਹਿਰਨ ਦੀ ਵਡੀ ਚੌਕੀ, ਜਿੱਥੇ ਥਾਣੇਦਾਰ ਰਹਿਂਦਾ ਹੈ....
ਵਿ- ਬਰਕ (ਬਿਜਲੀ) ਨਾਲ ਹੈ ਜਿਸ ਦਾ ਸੰਬੰਧ. ਜਿਵੇਂ- ਤਾਰ ਬਰਕੀ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਦੇਖੋ, ਖੜਕ ੨.। ੨. ਜਿਲਾ ਲਹੌਰ ਥਾਣਾ ਬਰਕੀ ਦਾ ਪਿੰਡ. ਦੇਖੋ, ਬੇਰੀ ਸਾਹਿਬ ੨.। ੩. ਦੇਖੋ, ਖਰਕ ਭੂਰਾ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਅੱਟਾਲਿਕਾ. ਦੇਖੋ, ਅਟਾ. ੨. ਅੰਮ੍ਰਿਤਸਰ ਜਿਲੇ ਦਾ ਇੱਕ ਨਗਰ. ਇਸ ਥਾਂ ਦੇ ਸਰਦਾਰ ਸਿੱਧੂ ਗੋਤ ਦੇ ਜੱਟ ਹਨ. ਜਿਨ੍ਹਾਂ ਵਿੱਚੋਂ ਧਰਮ ਵੀਰ ਪਰਮ ਰਾਜਭਗਤ ਸਰਦਾਰ ਸ਼ਾਮ ਸਿੰਘ ਸਿੱਖ ਸੈਨਾ ਦਾ ਭੂਸਣ ਸੀ. ਇਸ ਮਹਾਨ ਯੋਧਾ ਨੇ ੧੦. ਫਰਵਰੀ ਸਨ ੧੮੪੬ ਨੂੰ ਸਬਰਾਉਂ ਦੇ ਜੰਗ ਵਿੱਚ ਵਡੀ ਬਹਾਦੁਰੀ ਨਾਲ ਸ਼ਹੀਦੀ ਪਾਈ.#ਸਰਦਾਰ ਸ਼ਾਮ ਸਿੰਘ ਦੀ ਸੁਪੁਤ੍ਰੀ ਨਾਨਕੀ, ਮਹਾਰਾਜਾ ਰਣਜੀਤ ਸਿੰਘ ਦੇ ਪੋਤ੍ਰੇ ਨੌਨਿਹਾਲ ਸਿੰਘ ਨਾਲ ਮਾਰਚ ਸਨ ੧੮੩੭ ਵਿੱਚ ਵਡੀ ਧੂਮ ਧਾਮ ਨਾਲ ਵਿਆਹੀ ਗਈ ਸੀ....
ਵਿ- ਤੀਨ. ਤ੍ਰਯ (ਤ੍ਰੈ)....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਦੇਖੋ, ਦਕ੍ਸ਼ਿਣ....
ਦੇਖੋ, ਪੂਰਬ....
ਅੰ. Furlong. ਮੀਲ ਦਾ ਅੱਠਵਾਂ ਹਿੱਸਾ, ਅਥਵਾ ੨੨੦ ਗਜ਼ ਦੀ ਲੰਬਾਈ....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਦੇਖੋ, ਗੁਰਦੁਆਰਾ ੩....
ਸੰ. ਬਦਰੀ Zizyphus jujuba "ਤਿਸ ਥਲ ਸ੍ਰੀ ਨਾਨਕ ਕੀ ਬੇਰੀ." (ਗੁਪ੍ਰਸੂ) ੨. ਦੇਖੋ, ਬੇੜੀ. "ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੇਦਿਖਲਾਸੁ." (ਮਾਰੂ ਮਃ ੫) ੩. ਵਾਰੀ, ਦਫ਼ਹ. "ਵਾਰਿਜਾਉ ਲਖਬੇਰੀਆ." (ਮਾਝ ਬਾਰਹਮਾਹਾ) ੪. ਨੌਕਾ. ਕਿਸ਼ਤੀ. "ਬੇਰੀ ਏਕ ਬੈਠ ਸੁਖ ਕੀਜੈ." (ਚਰਿਤ੍ਰ ੧੬੮) ੫. ਚਿਰ. ਦੇਰੀ. "ਸਤਗੁਰ, ਮਮ ਬੇਰੀ ਕਟੋ ਨਿਜ ਬੇਰੀ ਪਰ ਚਾਰ੍ਹ। ਇਹ ਬੇਰੀ ਹੁਇ ਭਵ ਸਫਲ ਬਿਨ ਬੇਰੀ ਕਰ ਪਾਰ." (ਨਾਪ੍ਰ) ੬. ਖਤ੍ਰੀਆਂ ਦੀਆਂ ਪੰਜ ਜਾਤਾਂ ਵਿੱਚੋਂ ਇੱਕ ਗੋਤ੍ਰ. "ਮੂਲਾ ਬੇਰੀ ਜਾਣੀਐ." (ਭਾਗੁ) ੭. ਜੜੀਏ ਜੱਟਾਂ ਦੀ ਇੱਕ ਜਾਤਿ। ੮. ਫ਼ਾ. [بیری] ਸੇਜਾ. "ਨਾਰੀ ਬੇਰੀ¹ ਘਰ ਦਰ ਦੇਸ। ਮਨ ਕੀ ਖੁਸੀਆ ਕੀਚਹਿ ਵੇਸ." (ਪ੍ਰਭਾ ਮਃ ੧) ਵਹੁਟੀ, ਸੇਜਾ, ਮਹਿਲ, ਮੁਲਕ। ੯ ਗਲੀਚਾ. ਕ਼ਾਲੀਨ....
ਕ੍ਰਿ. ਵਿ- ਇਸ ਥਾਂ. ਯਹਾਂ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਸੰਗ੍ਯਾ- ਦੇਖੋ, ਬੰਧ। ੨. ਰੋਕ. ਪ੍ਰਤਿਬੰਧ। ੩. ਧੀਰਯ. ਸਹਾਰਾ. "ਜੇ ਲਖ ਕਰਮ ਕਮਾਈਅਹਿ, ਕਿਛੁ ਪਵੈ ਨ ਬੰਧਾ." (ਆਸਾ ਮਃ ੫)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਕਚਾ....
ਫ਼ਾ. [دمدمہ] ਸੰਗ੍ਯਾ- ਨਗਾਰਾ. ਦਮਾਮਾ। ੨. ਕ਼ਿਲੇ ਦਾ ਬੁਰਜ। ੩. ਦੇਖੋ, ਦਮਦਮਾ ਸਾਹਿਬ....
ਸੰਗ੍ਯਾ- ਕੂਪ. ਖੂਹਾ "ਤੇ ਬਿਖਿਆ ਕੇ ਖੂਹ." (ਸਾਰ ਮਃ ੫) "ਅੰਤਰਿ ਖੂਹਟਾ ਅੰਮ੍ਰਿਤੁ ਭਰਿਆ." (ਵਡ ਛੰਤ ਮਃ ੩)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਭਕ੍ਸ਼੍ਣ ਕੀਤਾ. ਖਾਧਾ। ੨. ਤ੍ਰਿਪਤ ਹੋਇਆ। ੩. ਸਜਿਆ. ਭੂਸਿਤ ਹੋਇਆ....
ਸੰਗ੍ਯਾ- ਪੂਜਾਕਾਰੀ. ਪੂਜਾ ਕਰਨ ਵਾਲਾ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਨਿਤ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਕੀਰ੍ਤਨ. ਸੰਗ੍ਯਾ- ਕਥਨ. ਵ੍ਯਾਖ੍ਯਾਨ। ੨. ਗੁਰੁਮਤ ਵਿੱਚ ਰਾਗ ਸਹਿਤ ਕਰਤਾਰ ਦੇ ਗੁਣ ਗਾਉਣ ਦਾ ਨਾਉਂ 'ਕੀਰਤਨ' ਹੈ "ਕੀਰਤਨ ਨਾਮੁ ਸਿਮਰਤ ਰਹਉ." (ਬਿਲਾ ਮਃ ੫)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰਗ੍ਯਾ- ਹਿਮ ਰਿਤੁ ਦਾ ਮਹੀਨਾ. ਦੇਖੋ, ਪੋਖ। ੨. ਦੇਖੋ, ਪੋਹਣਾ....
ਦੇਖੋ, ਸੁਦਿ....
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...
ਲੋਦੀਆਨਾ ਲੋਦੀ ਪਠਾਣਾਂ ਦਾ ਸਤਲੁਜ ਦੇ ਕਿਨਾਰੇ ਵਸਾਇਆ ਇੱਕ ਨਗਰ, ਜੋ ਹੁਣ ਜਲੰਧਰ ਦੀ ਕਮਿਸ਼ਨਰੀ ਦਾ ਜਿਲਾ ਹੈ. ਇੱਥੇ ਮਹਾਰਾਜਾ ਰਣਜੀਤਸਿੰਘ ਜੀ ਵੇਲੇ ਪੰਜਾਬ ਦੀ ਸਰਹੱਦੀ ਅੰਗ੍ਰੇਜ਼ੀ ਛਾਵਣੀ ਸੀ. ਇਹ ਛਾਵਣੀ ਸਨ ੧੮੦੯ ਵਿੱਚ ਅੰਗ੍ਰੇਜ਼ਾਂ ਨੇ ਕ਼ਾਇਮ ਕੀਤੀ. ਲੁਦਿਆਨੇ ਤੋਂ ਦਿੱਲੀ ੧੯੪ ਅਤੇ ਲਹੌਰ ੧੧੬ ਮੀਲ ਹੈ. ਜਨਸੰਖ੍ਯਾ ੫੧੦੦੦ ਹੈ....
ਜਿਲੇ ਲੁਦਿਆਨੇ ਦੀ ਇਕ ਤਸੀਲ ਦਾ ਪ੍ਰਧਾਨ ਨਗਰ, ਜੋ ਲੁਦਿਆਨੇ ਤੋਂ ੨੬ ਮੀਲ ਹੈ. ਦੇਖੋ, ਕਲ੍ਹਾਰਾਯ ਅਤੇ ਰਾਯਕੋਟ....
ਦੇਖੋ, ਰਾਯਕੋਟ....
ਦੇਖੋ, ਬੇਰ ਸਾਹਿਬ ੩....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਦੇਖੋ, ਜੇਹਾ....
ਕ੍ਰਿ. ਵਿ- ਦਰ ਬ ਦਰ. ਦ੍ਵਾਰ ਦ੍ਵਾਰ. "ਭਉਕਤ ਫਿਰੈ ਦਰਬਾਰੁ." (ਭੈਰ ਮਃ ੩) ੨. ਫ਼ਾ. [دربار] ਸੰਗ੍ਯਾ- ਬਾਦਸ਼ਾਹ ਦੀ ਸਭਾ. "ਦਰਬਾਰਨ ਮਹਿ ਤੇਰੋ ਦਰਬਾਰਾ." (ਗੂਜ ਅਃ ਮਃ ੫) ੩. ਖ਼ਾਲਸਾਦੀਵਾਨ। ੪. ਸ਼੍ਰੀ ਗੁਰੂ ਗ੍ਰੰਥਸਾਹਿਬ। ੫. ਹਰਿਮੰਦਿਰ। ੬. ਰਾਜਪੂਤਾਨੇ ਵਿੱਚ ਰਾਜੇ ਨੂੰ ਭੀ ਦਰਬਾਰ ਆਖਦੇ ਹਨ, ਜਿਵੇਂ- ਅੱਜ ਅਮ੍ਰਿਤ ਵੇਲੇ ਦਰਬਾਰ ਰਾਜਧਾਨੀ ਵਿੱਚ ਪਧਾਰੇ ਹਨ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਅਨਲਗ੍ਰਿਹ. ਪਾਕਸ਼ਾਲਾ. ਰਸੋਈ ਦਾ ਘਰ. "ਲੰਗਰ ਕੀ ਸੇਵਾ ਨਿਤ ਕਰਹੀ." (ਗੁਪ੍ਰਸੂ) ੨. ਇੱਕ ਯੋਗੀ, ਜਿਸ ਨੇ ਸ਼੍ਰੀ ਗੁਰੂ ਨਾਨਕਦੇਵ ਨਾਲ ਚਰਚਾ ਕੀਤੀ. "ਮਨ ਲੰਗਰ ਰੋਸ ਕਿਯੋ ਸੁਨਕੈ." (ਨਾਪ੍ਰ) ੩. ਵਿ- ਢੀਠ. ਲੱਜਾ ਰਹਿਤ. "ਖਾਵਤ ਲੰਗਰ ਦੈਕਰ ਗਾਰੀ." (ਕ੍ਰਿਸਨਾਵ) ੪. ਚਪਲ. ਚੰਚਲ। ੫. ਫ਼ਾ. [لنگر] ਸੰਗ੍ਯਾ- ਲੋਹੇ ਦਾ ਵਜ਼ਨਦਾਰ ਕੁੰਡਾ, ਜਿਸ ਨੂੰ ਪਾਣੀ ਵਿੱਚ ਸਿੱਟਕੇ ਜਹਾਜ ਨੂੰ ਠਹਿਰਾਇਆ ਜਾਂਦਾ ਹੈ. Anchor। ੬. ਘੰਟੇ ਆਦਿ ਦਾ ਲੰਬਕ Pendulum। ੭. ਦੋ ਤਹਿ ਦੇ ਵਸਤ੍ਰ ਨੂੰ ਸਿਉਣ ਤੋਂ ਪਹਿਲਾਂ ਜੋੜਨ ਲਈ ਲਾਇਆ ਹੋਇਆ ਟਾਂਕਾ। ੮. ਉਹ ਥਾਂ, ਜਿੱਥੇ ਅਨਾਥਾਂ ਨੂੰ ਅੰਨਦਾਨ ਮਿਲੇ। ੯. ਦੇਖੋ, ਲੋਹ ਲੰਗਰ....
ਨਿਵਾਸ. ਦੇਖੋ, ਰਹਾਯਿਸ਼....
ਸੰ. ਸੰਗ੍ਯਾ- ਦ੍ਰਿੜ੍ਹ ਬੰਧਨ। ੨. ਰੱਸੀ. ਡੋਰੀ। ੩. ਇੰਤਜਾਮ. ਬੰਦੋਬਸ੍ਤ। ੪. ਪਰਸਪਰ ਸੰਬੰਧ। ੫. ਐਸੀ ਕਾਵ੍ਯਰਚਨਾ, ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਵਿ- ਉੱਤਮ. ਸ਼੍ਰੇਸ੍ਠ. ਸਿੰਧੀ. ਦਙੋ. "ਸੋ ਮੁਕਤ ਨਾਨਕ ਜਿਸੁ ਸਤਿਗੁਰੁ ਚੰਗਾ." (ਕਾਨ ਮਃ ੫) ੨. ਅਰੋਗ. ਨਰੋਆ। ੩. ਸੰਗ੍ਯਾ- ਬਹਿਲ ਗੋਤ ਦਾ ਇੱਕ ਪ੍ਰੇਮੀ, ਜੋ ਸ੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਹੋਇਆ....
ਵਿ- ਅਕਾਲ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਅਕਾਲ ਉਪਾਸਕ. ਵਾਹਗੁਰੂ ਜੀ ਕਾ ਖ਼ਾਲਸਾ.#ਕਮਲ ਜ੍ਯੋਂ ਮਾਯਾ ਜਲ ਵਿੱਚ ਹੈ ਅਲੇਪ ਸਦਾ#ਸਭ ਦਾ ਸਨੇਹੀ ਚਾਲ ਸਭ ਤੋਂ ਨਿਰਾਲੀ ਹੈ,#ਕਰਕੇ ਕਮਾਈ ਖਾਵੇ ਮੰਗਣਾ ਹਰਾਮ ਜਾਣੇ#ਭਾਣੇ ਵਿੱਚ ਵਿਪਦਾ ਨੂੰ ਮੰਨੋ ਖ਼ੁਸ਼ਹਾਲੀ ਹੈ,#ਸ੍ਵਾਰਥ ਤੋਂ ਬਿਨਾ ਗੁਰੁਦ੍ਵਾਰਿਆਂ ਦਾ ਚੌਕੀਦਾਰ#ਧਰਮ ਦੇ ਜੰਗ ਲਈ ਚੜ੍ਹੇ ਮੁਖ ਲਾਲੀ ਹੈ,#ਪੂਜੇ ਨੇ ਅਕਾਲ ਬਿਨਾ ਹੋਰ ਕੋਈ ਦੇਵੀ ਦੇਵ#ਸਿੱਖ ਦਸ਼ਮੇਸ਼ ਦਾ ਸੋ ਕਹੀਏ 'ਅਕਾਲੀ' ਹੈ.#੩. ਖ਼ਾਸ ਕਰਕੇ ਇਹ ਸ਼ਬਦ ਨਿਹੰਗ ਸਿੰਘਾਂ ਲਈ ਭੀ ਵਰਤਿਆ ਜਾਂਦਾ ਹੈ. ਦੇਖੋ, ਨਿਹੰਗ....