bēlanaबेलण
ਸੰਗ੍ਯਾ- ਵਲਯ (ਗੋਲ ਘੇਰੇ) ਦਾ ਸੰਦ, ਜਿਸ ਨਾਲ ਗੰਨੇ ਪੀੜਦੇ ਅਤੇ ਕਪਾਹ ਬੇਲੀਦੀ ਹੈ. ਸੰ. बेल्लन. । ੨. ਵੇਲਣ (ਪੀੜਨ) ਦੀ ਕ੍ਰਿਯਾ.
संग्या- वलय (गोल घेरे) दा संद, जिस नाल गंने पीड़दे अते कपाह बेलीदी है. सं. बेल्लन. । २. वेलण (पीड़न) दी क्रिया.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਘੇਰਾ. ਵਲਗਣ। ੨. ਕੜਾ. ਕੰਕਨ. ਚੂੜੀ. ਦੇਖੋ, ਧਾ....
ਸੰ. ਵਿ- ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। ੨. ਸੰਗ੍ਯਾ- ਗੋਲਾਕਾਰ ਫ਼ੌਜ ਦਾ ਟੋਲਾ. "ਗੋਲ ਚਮੂ ਕੋ ਸੰਗ ਲੈ." (ਗੁਪ੍ਰਸੂ) ਫ਼ਾ. [غول] ਗ਼ੋਲ। ੩. ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. "ਕਰ ਦੀਨੋ ਜਗਤੁ ਸਭੁ ਗੋਲ ਅਮੋਲੀ." (ਗਉ ਮਃ ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. "ਸਤਗੁਰ ਕੇ ਗੋਲ ਗੋਲੇ." (ਵਾਰ ਸੋਰ ਮਃ ੪) ਗੋਲਿਆਂ ਦੇ ਗੋਲੇ. ਦਾਸਾਨੁਦਾਸ। ੪. ਡਿੰਗ. ਗੁਸਲ. ਇਸਨਾਨ....
ਦੇਖੋ, ਸਦ ਅਤੇ ਸਦੁ। ੨. ਸ਼ਬਦ. ਧੁਨਿ. "ਭਯੋ ਸੱਦ ਏਵੰ, ਹੜ੍ਯੋ ਨੀਰਧੇਵੰ." (ਵਿਚਿਤ੍ਰ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਕਰ੍ਪਾਸ. L. Gossypium Herbaceum.”ਦਇਆ ਕਪਾਹ ਸੰਤੋਖ ਸੂਤ." (ਵਾਰ ਆਸਾ)...
ਦੇਖੋ, ਬੇਲਣ....
ਸੰ. ਪੀਡਨ. ਸੰਗ੍ਯਾ- ਦਬਾਉਣ ਦੀ ਕ੍ਰਿਯਾ। ੨. ਦੁੱਖ ਦੇਣਾ. ਦੇਖੋ, ਪੀੜ ੧। ੩. ਕਸਣਾ. ਘੁੱਟਣਾ। ੪. ਖੋਤੇ ਸ਼ੁਤਰ ਆਦਿ ਦਾ ਪਲਾਣਾ ਕਸਣਾ. ਦੇਖੋ, ਪੀੜਿ ੨....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....