bēlāबेला
ਸੰਗ੍ਯਾ- ਘੋੜੇ ਦੀ ਕਾਠੀ ਤੋਂ ਹੇਠ, ਪਿੱਠ ਪੁਰ ਦੀ ਬੈਠਕ (ਨਿਸ਼ਸ੍ਤ). ੨. ਘੋੜੇ ਦੀ ਬੇਲ ਪੁਰ ਬੈਠਾ ਆਦਮੀ. "ਮੇਰੋ ਅਹੈ ਦੁਬੇਲਾ ਘੋਰਾ." (ਗੁਪ੍ਰਸੂ) ੩. ਸਮਾਂ. ਦੇਖੋ, ਵੇਲਾ. "ਸੰਤ ਟਹਲ ਕੀ ਬੇਲਾ." (ਸੋਹਿਲਾ) "ਬਾਂਛਤ ਨਾਹੀ ਸੁ ਬੇਲਾ ਆਈ." (ਆਸਾ ੫) ਮੌਤ ਦੀ ਘੜੀ ਆ ਪੁੱਜੀ। ੪. ਦਰਿਆ ਅਤੇ ਸਮੁੰਦਰ ਦਾ ਕਿਨਾਰਾ. ਦੇਖੋ, ਵੇਲਾ। ੫. ਫ਼ਾ. [بیلہ] ਬੇਲਹ. ਟਾਪੂ. ਜਜ਼ੀਰਾ. ਦ੍ਵੀਪ। ੬. ਦੇਖੋ, ਡੇਲਾ ੩.
संग्या- घोड़े दी काठी तों हेठ, पिॱठ पुर दी बैठक (निशस्त). २. घोड़े दी बेल पुर बैठा आदमी. "मेरो अहै दुबेला घोरा." (गुप्रसू) ३. समां. देखो, वेला. "संत टहल की बेला." (सोहिला) "बांछत नाही सु बेला आई." (आसा ५) मौत दी घड़ी आ पुॱजी। ४. दरिआ अते समुंदर दा किनारा. देखो, वेला। ५. फ़ा. [بیلہ] बेलह. टापू. जज़ीरा. द्वीप। ६. देखो, डेला ३.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਘੋੜੇ ਦਾ ਜ਼ੀਨ, ਜੋ ਕਾਠ ਦਾ ਬਣਾਕੇ ਉੱਪਰੋਂ ਚੰਮ ਅਥਵਾ ਰੇਸ਼ਮੀ ਵਸਤ੍ਰ ਨਾਲ ਮੜ੍ਹੀਦਾ ਹੈ। ੨. ਕਾਸ੍ਠ. ਕਾਠ. ਇੰਧਨ. ਲੱਕੜ. "ਕਾਠੀ ਧੋਇ ਜਲਾਵਹਿ." (ਆਸਾ ਕਬੀਰ) "ਤਨੁ ਭਇਆ ਕਾਠੀ." (ਗਉ ਕਬੀਰ) ਦੇਹਾਭਿਮਾਨ ਬਾਲਣ ਦੀ ਥਾਂ ਹੋਇਆ। ੩. ਸ਼ਰੀਰ ਦਾ ਪਿੰਜਰ। ੪. ਸੰ. ਕਾਸ੍ਠਾ. ਸ੍ਥਿਤੀ. ਠਹਿਰਾਉ. "ਕਾਠੀ ਭਿੰਨ ਭਿੰਨ ਭਿੰਨ ਤਣੀਏ." (ਰਾਮ ਮਃ ੫) ਮਣਕਿਆਂ ਦੀ ਇਸਥਿਤੀ ਮਾਲਾ ਵਿੱਚ ਅਲਗ ਅਲਗ ਹੈ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਦੇਖੋ, ਪਿਠ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਨਿਸ਼ਸ੍ਤ. ਬੈਠਣ ਦੀ ਕ੍ਰਿਯਾ। ੨. ਬੈਠਣ ਦਾ ਮਕਾਨ. ਨਿਸ਼ਸ੍ਤਗਾਹ....
ਸੰਗ੍ਯਾ- ਤਿੱਗ. ਧੜ. ਮੋਢੇ ਤੋਂ ਲੈ ਕੇ ਕਮਰ ਤੀਕ ਦਾ ਸ਼ਰੀਰ ਦਾ ਭਾਗ. "ਲਾਂਗੁਲ ਸਹਿਤ ਸੁ ਲੰਬੀ ਬੇਲ." (ਗੁਪ੍ਰਸੂ) ੨. ਲੋਹੇ ਦਾ ਲੰਮਾ ਸੰਗੁਲ. ਲੰਮਾ ਜੰਜੀਰ. "ਬੇਲ ਸੰਗ ਤਿਂਹ ਬੰਧਨ ਕਰ੍ਯੋ." (ਸਲੋਹ) ੩. ਗਵੈਯੇ ਨਟ ਆਦਿ ਦਾ ਉਹ ਪਾਤ੍ਰ. ਜਿਸ ਵਿੱਚ ਲੋਕ ਇਨਾਮ ਦਾ ਧਨ ਪਾਉਂਦੇ ਹਨ. "ਵਾਰਤ ਵਥੁ ਡਾਰਤ ਬਹੁ ਬੇਲ." (ਗੁਪ੍ਰਸੂ) ੪. ਸੰ. ਵੱਲੀ. ਲਤਾ. "ਜੰਗਲ ਮਧੇ ਬੇਲਗੋ." (ਟੋਡੀ ਨਾਮਦੇਵ) "ਉਠਿ ਬੈਲ ਗਏ ਚਰਿ ਬੇਲ." (ਆਸਾ ਮਃ ੪) ਨਵੀਂ ਬਿਜਾਈ ਲਈ ਖੂਹ ਜੋਤਦੇ ਹਨ, ਪਰ ਪਹਿਲੀ ਬੇਲਾਂ ਨੂੰ ਉੱਠਕੇ ਬਲਦ ਚਰਗਏ. ਭਾਵ- ਮੁਕਤਿ ਦੇ ਸਾਧਨਾਂ ਦਾ ਜਤਨ ਕਰਦੇ ਹਨ, ਪਰ ਕਾਮਾਦਿ ਵਿਕਾਰ ਸਾਰੇ ਪੁੰਨਕਰਮਾਂ ਨੂੰ ਮਿਟਾ ਦਿੰਦੇ ਹਨ। ੫. ਸੰਤਾਨਰੂਪ ਫਲ ਦੇਣ ਕਾਰਣ ਇਸਤ੍ਰੀ ਨੂੰ ਭੀ ਬੇਲ ਲਿਖਿਆ ਹੈ. ਦੇਖੋ, ਵੇਲਿ। ੬. ਇੱਕ ਰਾਖਸ, ਜੋ ਸੁਬੇਲ ਦਾ ਭਾਈ ਸੀ. ਇਸ ਦਾ ਦੁਰਗਾ ਨਾਲ ਜੰਗ ਹੋਇਆ. "ਬੇਲ ਸੁਬੇਲ ਦੈਤ ਦ੍ਵੈ ਦੀਰਘ." (ਗੁਪ੍ਰਸੂ) ਦੇਖੋ, ਸੁਬੇਲ। ੭. ਫ਼ਾ. [بیل] ਕੁਦਾਲ. ਜ਼ਮੀਨ ਖੋਦਣ ਦਾ ਸੰਦ। ੮. ਵੇਲਾ (ਬੇੱਲਾ) ਨਦੀ ਆਦਿ ਦੇ ਕਿਨਾਰੇ ਦਾ ਸੰਘਣਾ ਜੰਗਲ. ਝੱਲ....
ਅ਼. [آدمی] ਸੰਗ੍ਯਾ- ਮਨੁੱਖ. ਆਦਮ ਤੋਂ ਪੈਦਾ ਹੋਇਆ. ਆਦਮ ਦੀ ਸੰਤਾਨ. "ਹਮ ਆਦਮੀ ਹਾਂ ਇਕ ਦਮੀ." (ਧਨਾ ਮਃ ੧)...
ਦੇਖੋ, ਮੇਰਾ. "ਮੇਰੋ ਗੁਰੁ ਰਖਵਾਰੋ ਮੀਤ." (ਸੋਰ ਮਃ ੫)...
ਅਸ੍ਤਿ. ਹੈ. "ਜੋ ਕਿਛੁ ਅਹੈ ਸਭ ਤੇਰੀ ਰਜਾਇ." (ਭੈਰ ਮਃ ੧)...
ਵਿ- ਜਿਸ ਦੀ ਬੇਲ (ਪਿੱਠ) ਤੇ ਦੋ ਬੈਠੇ ਹੋਣ. ਦੋ ਸਵਾਰਾਂ ਵਾਲਾ. "ਮੇਰੋ ਅਹੈ ਦੁਬੇਲਾ ਘੋਰਾ." (ਗੁਵਿ ੬)...
ਦੇਖੋ, ਘੋਰ ੧. "ਚਾਰੋਂਈ ਘੋਰਨ ਘਾਯਲਕੈ." (ਕ੍ਰਿਸਨਾਵ) "ਘੋਰੈ ਚਰਿ ਭੈਸ ਚਰਾਵਨ ਜਾਈ." (ਆਸਾ ਕਬੀਰ) ਦੇਖੋ, ਪਹਿਲਾ ਪੂਤ। ੨. ਦੇਖੋ, ਘੋਰ ੫. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸੰ. ਅੰਧੇਰੀ ਰਾਤ....
ਸੰ. ਸੰਗ੍ਯਾ- ਸੀਮਾ. ਹੱਦ। ੨. ਸਮੁੰਦਰ ਦਾ ਕਿਨਾਰਾ। ੩. ਸਮਾਂ. ਵਕਤ। ੪. ਦਿਨ। ੫. ਘੜੀ. "ਕਵਣੁ ਸੁ ਵੇਲਾ, ਵਖਤੁ ਕਵਣੁ?" (ਜਪੁ) ੬. ਸਮੁੰਦਰ ਦਾ ਵਾਢ. ਜਵਾਰਭਾਟਾ। ੭. ਮੌਤ ਦਾ ਸਮਾਂ। ੮. ਨਿਯਤ (ਮੁਕ਼ੱਰਰ) ਕੀਤਾ ਸਮਾਂ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਸੰਗ੍ਯਾ- ਸੇਵਾ. "ਟਹਲ ਕਰਉ ਤਉ ਏਕ ਕੀ." (ਬਾਵਨ)...
ਸੰਗ੍ਯਾ- ਘੋੜੇ ਦੀ ਕਾਠੀ ਤੋਂ ਹੇਠ, ਪਿੱਠ ਪੁਰ ਦੀ ਬੈਠਕ (ਨਿਸ਼ਸ੍ਤ). ੨. ਘੋੜੇ ਦੀ ਬੇਲ ਪੁਰ ਬੈਠਾ ਆਦਮੀ. "ਮੇਰੋ ਅਹੈ ਦੁਬੇਲਾ ਘੋਰਾ." (ਗੁਪ੍ਰਸੂ) ੩. ਸਮਾਂ. ਦੇਖੋ, ਵੇਲਾ. "ਸੰਤ ਟਹਲ ਕੀ ਬੇਲਾ." (ਸੋਹਿਲਾ) "ਬਾਂਛਤ ਨਾਹੀ ਸੁ ਬੇਲਾ ਆਈ." (ਆਸਾ ੫) ਮੌਤ ਦੀ ਘੜੀ ਆ ਪੁੱਜੀ। ੪. ਦਰਿਆ ਅਤੇ ਸਮੁੰਦਰ ਦਾ ਕਿਨਾਰਾ. ਦੇਖੋ, ਵੇਲਾ। ੫. ਫ਼ਾ. [بیلہ] ਬੇਲਹ. ਟਾਪੂ. ਜਜ਼ੀਰਾ. ਦ੍ਵੀਪ। ੬. ਦੇਖੋ, ਡੇਲਾ ੩....
ਸੰਗ੍ਯਾ- ਆਨੰਦ ਦਾ ਗੀਤ. ਸ਼ੋਭਨ ਸਮੇਂ ਵਿੱਚ ਗਾਇਆ ਗੀਤ. "ਮੰਗਲ ਗਾਵਹੁ ਤਾ ਪ੍ਰਭੁ ਭਾਵਹੁ ਸੋਹਿਲੜਾ ਜੁਗ ਚਾਰੇ." (ਸੂਹੀ ਛੰਤ ਮਃ ੧) "ਕਹੈ ਨਾਨਕ ਸਬਦ ਸੋਹਿਲਾ ਸਤਿਗੁਰੂ ਸੁਣਾਇਆ." (ਅਨੰਦੁ) ੨. ਸੁ (ਉੱਤਮ) ਹੇਲਾ (ਖੇਲ) ਹੈ ਜਿਸ ਵਿੱਚ ਅਜੇਹਾ ਕਾਵ੍ਯ। ੩. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸੋਹਿਲਾ" ਸਿਰਲੇਖ ਹੇਠ ਇੱਕ ਖਾਸ ਬਾਣੀ, ਜਿਸ ਦਾ ਪੜ੍ਹਨਾ ਸੌਣ ਵੇਲੇ ਵਿਧਾਨ ਹੈ. "ਤਿਤੁ ਘਰਿ ਗਾਵਹੁ ਸੋਹਿਲਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋਈ ਹੈ....
ਸੰ. वाञ्छित. ਵਾਂਛਿਤ. ਚਾਹਿਆ ਹੋਇਆ. ਲੋੜੀਂਦਾ. "ਮਨਬਾਂਛਤ ਫਲ ਪਾਏ." (ਸੋਰ ਮਃ ੫) "ਬਾਂਛਤ ਨਾਂਹੀ, ਸੁ ਬੇਲਾ ਆਈ." (ਆਸਾ ਮਃ ੫) ਜੋ ਵੇਲਾ ਵਾਂਛਿਤ ਨਹੀਂ ਸੀ. ਉਹ ਆਇਆ. ਭਾਵ- ਮਰਨ ਦਾ ਸਮਾਂ....
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਅ਼. [موَت] ਸੰਗ੍ਯਾ- ਮ੍ਰਿਤ੍ਯੁ. ਅਜਲ. ਕਾਲ ਦੇਖੋ, ਮ੍ਰਿਤ੍ਯੁ....
ਸੰਗ੍ਯਾ- ਘਟਿਕਾ. ਘਟੀ. ੨੪ ਮਿਨਟਾਂ ਦਾ ਸਮਾਂ. ਦੇਖੋ, ਕਾਲਪ੍ਰਮਾਣ. "ਏਕ ਘੜੀ ਆਧੀ ਘਰੀ." (ਸ. ਕਬੀਰ) ਦੇਖੋ, ਚਉਸਠ ਘੜੀ। ੨. ਮੱਘੀ. ਕਲਸ਼ੀ. "ਲਾਜੁ ਘੜੀ ਸਿਉ ਤੂਟਿਪੜੀ." (ਗਉ ਕਬੀਰ) ਦੇਹ ਘੜੀ, ਰੱਸੀ ਉਮਰ। ੩. ਘੜੀ ਘੰਟਾ ਆਦਿਕ ਸਮਾਂ (ਵੇਲਾ) ਮਾਪਣ ਦਾ ਯੰਤ੍ਰ. ਭਾਰਤ ਵਿੱਚ ਸਭ ਤੋਂ ਪਹਿਲਾਂ ਧੁਪਘੜੀ (Sundial) ਅਤੇ ਜਲਘੜੀ (Clepsydra) ਪੁਰਾਣੇ ਵਿਦ੍ਵਾਨਾਂ ਨੇ ਬਣਾਈ, ਜਿਨ੍ਹਾਂ ਦਾ ਜਿਕਰ 'ਗੋਲਾਧ੍ਯਾਯ' ਆਦਿ ਜੋਤਿਸ ਦੇ ਪ੍ਰਾਚੀਨ ਸੰਸਕ੍ਰਿਤਗ੍ਰੰਥਾਂ ਵਿੱਚ ਪਾਇਆ ਜਾਂਦਾ ਹੈ. ਬਾਲੂਘੜੀ (Sandglass) ਅਤੇ ਪਿੱਤਲ ਲੋਹੇ ਆਦਿਕ ਧਾਤਾਂ ਦੇ ਚਕ੍ਰਾਂ ਤੇ ਕਮਾਣੀਆਂ ਵਾਲੀ ਕਲਦਾਰ ਘੜੀ (Clock, Timepiece, Pocket watch) ਵਿਦੇਸ਼ੀਆਂ ਦੀ ਕਾਢ ਹੈ. ਇਤਿਹਾਸ ਤੋਂ ਜਾਣਿਆ ਜਾਂਦਾ ਹੈ ਕਿ ਘਟਿਕਾਯੰਤ੍ਰ ਪਹਿਲਾਂ ਹੈਨਰੀ ਡਿ ਵਿਕ (Henry de Wyck) ਨਾਮੇ ਜਰਮਨ ਨੇ ਸਨ ੧੩੧੯ ਵਿੱਚ ਈਜਾਦ ਕਰਕੇ ਪੈਰਿਸ ਵਿੱਚ, ਫਰਾਂਸ ਦੇ ਬਾਦਸ਼ਾਹ ਚਾਰਲਸ ਪੰਜਵੇਂ ਦੀ ਭੇਟਾ ਕੀਤਾ, ਇਸ ਆਦਿ ਘੜੀ ਦੀਆਂ ਸੁਧਾਰਪੂਰਿਤ ਤਬਦੀਲੀਆਂ ਤਦ ਤੋਂ ਹੁਣ ਤੱਕ ਲਗਾਤਾਰ ਹੁੰਦੀਆਂ ਆਈਆਂ ਹਨ, ਪਰ ਸ਼ਲਾਘਾ ਯੋਗ ਵਿਸ਼ੇਸ ਤਬਦੀਲੀਆਂ ਸਨ ੧੬੫੭ ਵਿੱਚ ਹਿਯੂਜਨਜ਼ (Huygens) ਨੇ, ੧੬੬੬ ਵਿੱਚ ਹੁਕ (Hooke) ਨੇ, ੧੭੧੫ ਵਿੱਚ ਗ੍ਰੈਹਮ (Graham) ਨੇ, ਅਰ ੧੭੨੬ ਵਿੱਚ ਹੈਰੀਸਨ (Harrison) ਨੇ ਕੀਤੀਆਂ. ਹੁਣ ਆਮ ਤੌਰ ਪੁਰ ਤਿੰਨ ਪ੍ਰਕਾਰ ਦੀਆਂ ਘੜੀਆਂ ਹੁੰਦੀਆਂ ਹਨ, ਅਰਥਾਤ ਜੇਬ- ਘੜੀਆਂ, ਕੰਧ ਘੜੀਆਂ, ਅਰ ਮੁਨਾਰ ਘੜੀਆਂ. ਸਭ ਪ੍ਰਕਾਰ ਦੀਆਂ ਘੜੀਆਂ ਨੂੰ ਰੋਜ਼ਾਨਾ ਯਾ ਕੁਝ ੨. ਦਿਨਾਂ ਮਗਰੋਂ ਇੱਕ ਕਲਾ ਦ੍ਵਾਰਾ ਕੋਕਣਾ ਪੈਂਦਾ ਹੈ, ਜਿਸ ਨੂੰ ਕੁੰਜੀ ਯਾ ਚਾਬੀ ਦੇਣਾ ਆਖਦੇ ਹਨ. ਐਸਾ ਕਰਨ ਨਾਲ ਵਲ੍ਹੇਟੀ ਹੋਈ ਕਮਾਣੀ, ਜੋ ਚਕ੍ਰਾਂ ਨੂੰ ਹਰਕਤ ਦੇਂਦੀ ਰਹੀ ਹੈ ਅਰ ਹੌਲੀ ਹੌਲੀ ਢਿੱਲੀ ਹੋ ਕੇ ਬਿਲਕੁਲ ਖੁਲ੍ਹ ਚੁਕੀ ਅਰ ਸੱਤਾਹੀਨ ਹੋ ਗਈ ਸੀ, ਮੁੜਕੇ ਵਲ੍ਹੇਟੀ ਜਾਂਦੀ ਹੈ. ਹੁਣ ਅਨੇਕ ਘੜੀਆਂ ਬਿਜਲੀ ਦੀ ਤਾਕਤ ਨਾਲ ਭੀ ਚਲਦੀਆਂ ਹਨ.#ਸਭ ਤੋਂ ਵਡੀਆਂ ਘੜੀਆਂ ਲੰਡਨ ਦੇ ਪਾਰਲੀਮੈਂਟ ਘਰ ਦੇ ਮੁਨਾਰੇ ਪੁਰ, ਅਤੇ ਲੰਡਨ ਦੇ ਬਿਲੌਰ ਮਹਲ (Crystal Palace) ਦੀ ਕੰਧ ਪੁਰ ਹਨ. ਕਈ ਕਾਲਗੇਟ ਫੈਕਟਰੀ, ਨ੍ਯੂਯਾਰਕ (ਅਮ੍ਰੀਕਾ) ਦੀ ਘੜੀ ਨੂੰ ਸੰਸਾਰ ਦੀ ਸਭ ਤੋਂ ਵੱਡੀ ਘੜੀ ਆਖਦੇ ਹਨ.#ਪਾਰਲੀਮੈਂਟ ਘਰ (ਲੰਡਨ) ਦੇ ਮੁਨਾਰੇ ਦੀਆਂ ੩੬੦ ਪੌੜੀਆਂ ਹਨ, ਜਿਨ੍ਹਾਂ ਦੀ ਸ਼ਿਖਰ ਪੁਰ "ਬਿਗਬੈਨ" ਨਾਮੇ ਘੜੀ ਲੱਗੀ ਹੋਈ ਹੈ, ਇਸ ਨੂੰ ਲੱਗੇ ਕਰੀਬਨ ੫੫ ਸਾਲ ਹੋ ਚੱਲੇ ਹਨ. ਇਸ ਦੀ ਅਦਭੁਤ ਵਿਸ਼ਾਲਤਾ ਦਾ ਅੰਦਾਜ਼ਾ ਵੇਖਣ ਤੋਂ ਹੀ ਚੰਗੀ ਤਰ੍ਹਾਂ ਮਲੂਮ ਹੋ ਸਕਦਾ ਹੈ. ਇਸ ਘੜੀ ਦੇ ਚਾਰ ਮੁਖ (Dial) ਹਨ. ਪ੍ਰਤ੍ਯੇਕ ਦਾ ਕੁਤਰ ੨੩ ਫੁਟ ਹੈ. ਮਿੰਟਾਂ ਦੀਆਂ ਸੂਈਆਂ ਚੌਦਾਂ ਚੌਦਾਂ ਫੁਟ ਲੰਮੀਆਂ ਹਨ. ਇਸ ਦੇ ਲੰਗਰ (Pendulum) ਦਾ ਵਜ਼ਨ ਪੰਜ ਮਣ ਪੱਚੀ ਸੇਰ (੪੫੦ ਪੌਂਡ) ਹੈ ਹਰ ਇੱਕ ਹਿੰਦਸਾ (ਅੰਗ) ਦੋ ਫੁਟ ਲੰਮਾ ਹੈ. ਮਿੰਟਾਂ ਦੀਆਂ ਵਿੱਥਾਂ ਇੱਕ ਇੱਕ ਫੁਟ ਮੁਰੱਬਾ ਹਨ. ਇਸ ਦੇ ਘੜਿਆਲ ਦਾ ਵਜ਼ਨ ੩੭੮ ਮਣ ਪੱਕੇ (ਸਾਢੇ ੨੩ ਟਨ) ਹੈ, ਅਰ ਜਿਸ ਹਥੌੜੇ ਨਾਲ ਇਹ ਖੜਕਦੀ ਹੈ ਉਸ ਦਾ ਵਜ਼ਨ ਭੀ ਦੋ ਮਣ ਪੱਕੇ ਹੈ. ਇਸ ਨੂੰ ਹਫ਼ਤੇ ਵਿੱਚ ਤਿੰਨ ਵੇਰ ਚਾਬੀ ਲਗਾਈ ਜਾਂਦੀ ਹੈ, ਅਰ ਚਾਬੀ ਲਾਉਣ ਲਈ ਦੋ ਆਦਮੀਆਂ ਨੂੰ ਪੰਜ ਘੰਟੇ ਲਗਦੇ ਹਨ.#ਪਿਛਲੇ ਸਾਲ (੧੯੨੭ ਵਿੱਚ) ਇੱਕ ਅਤ੍ਯੰਤ ਅਦਭੁਤ ਘੜੀ, ਜਿਸ ਨੂੰ ਸੰਸਾਰ ਦਾ ਅੱਠਵਾਂ ਅਜੂਬਾ ਕਿਹਾ ਗਿਆ ਹੈ, ਆਸਟ੍ਰੀਆ ਦੀ ਰਾਜਧਾਨੀ, ਵੀਐਨਾ ਵਿਚ ਤਿਆਰ ਹੋਈ ਹੈ. ਇਹ ਸੰਗੀਤ ਘੜੀ ਹੈ, ਅਰ ਸੋਲਾਂ ਵਰ੍ਹਿਆਂ ਵਿੱਚ ਬਣੀ ਹੈ. ਇਸ ਦਾ ਹਰ ਇੱਕ ਹਿੰਦਸਾ ੬. ਫੁਟ ਉੱਚਾ ਹੈ. ਯੂਰਪ ਦੇ ਇਤਿਹਾਸ ਵਿੱਚੋਂ ਬਾਰਾਂ ਪ੍ਰਸਿੱਧ ਬਾਦਸ਼ਾਹਾਂ ਦੇ ਬੁਤ, ਇਸ ਵਿੱਚ ਅਜੇਹੇ ਢੰਗ ਨਾਲ ਗੁਪਤ ਰੱਖੇ ਹਨ ਕਿ ਜਦ ਘੰਟਾ ਪੂਰਾ ਹੁੰਦਾ ਹੈ, ਤਾਂ ਝਟ ਇੱਕ ਵਿਸ਼ੇਸ ਬੁਤ ਸਨਮੁਖ ਆ ਜਾਂਦਾ, ਅਰ ਠੀਕ ਘੰਟਾ ਭਰ ਦ੍ਰਿਸ੍ਟਿਗੋਚਰ ਰਹਿੰਦਾ ਹੈ. ਪ੍ਰਤ੍ਯੇਕ ਬੁਤ ਦੀ ਮੌਜੂਦਗੀ ਵਿੱਚ ਲਗਾਤਾਰ ਇੱਕ ਵਿਸ਼ੇਸ ਸੰਗੀਤ ਭੀ ਵਜਦਾ ਰਹਿੰਦਾ ਹੈ.#ਚਤੁਰ ਕਾਰੀਗਰਾਂ ਨੇ ਘਟਿਕਾਯੰਤ੍ਰ (ਘੜੀਆਂ) ਵਿੱਚ ਨਵੀਂ ਤੋਂ ਨਵੀਂ ਕਾਢਾਂ ਕੱਢਕੇ ਜੋ ਸਮੇਂ ਸਮੇਂ ਸਿਰ ਇਸ ਦੀ ਕਾਇਆਂ ਪਲਟੀ ਹੈ ਉਹ ਅਨੇਕ ਰੂਪਾਂ ਵਿੱਚ ਹੁਣ ਵੇਖੀ ਜਾਂਦੀ ਹੈ....
ਦੇਖੋ, ਦਰਯਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਫ਼ਾ. [کِنارہ] ਸੰਗ੍ਯਾ- ਕੰਢਾ. ਤਟ। ੨. ਪਾਸਾ. ਬਗ਼ਲ। ੩. ਗੋਟ. ਹਾਸ਼ੀਆ....
ਸੰਗ੍ਯਾ- ਚਾਰੇ ਪਾਸਿਓਂ ਪਾਣੀ ਨਾਲ ਘਿਰਿਆ- ਹੋਇਆ ਦੇਸ਼. ਦ੍ਵੀਪ. ਜਜ਼ੀਰਹ. Island....
ਅ਼. [جزیِرہ] ਜਜ਼ੀਰਹ. ਸੰਗ੍ਯਾ- ਟਾਪੂ. ਦ੍ਵੀਪ. ਜ਼ਮੀਨ ਦਾ ਉਹ ਭਾਗ, ਜਿਸ ਦੇ ਚੁਫੇਰੇ ਪਾਣੀ ਹੋਵੇ....
ਦੇਖੋ, ਦੀਪ ੩....
ਸੰਗ੍ਯਾ- ਅੱਖ ਦੀ ਪੁਤਲੀ. ਨੇਤ੍ਰ ਦਾ ਅੰਡ। ੨. ਕਰੀਰ ਦਾ ਫਲ। ੩. ਚਿੱਟੇ ਫੁੱਲ ਦੇਣ ਵਾਲਾ ਚਮੇਲੀ ਦੀ ਕਿਸਮ ਦਾ ਇੱਕ ਬੂਟਾ. ਇਹ ਸਰਦੀ ਵਿੱਚ ਬਹੁਤ ਫੁੱਲਦਾ ਹੈ. ਇਸ ਨੂੰ ਬੇਲਾ ਭੀ ਆਖਦੇ ਹਨ. L. Jasminum Pubescens. ਸੰਸਕ੍ਰਿਤ ਵਿੱਚ ਇਸ ਦਾ ਨਾਉਂ ਕੁੰਦ ਹੈ....