bairēkannāबैरेकंना
ਵਹਿਰ- ਏਕ- ਨਾ. ਵਹਿਰ (ਬਾਹਰ) ਇੱਕ ਨਹੀਂ. "ਨਈਆ ਤੇ ਬੈਰੇਕੰਨਾ." (ਧਨਾ ਨਾਮਦੇਵ) ਪ੍ਰੇਰਕ ਕਰਤਾਰ (ਨਯਤਾ) ਤੋਂ ਬਾਹਰ ਇੱਕ ਨਹੀਂ। ੨. ਬਗੈਰ ਇੱਕ ਨਾ.
वहिर- एक- ना. वहिर (बाहर) इॱक नहीं. "नईआ ते बैरेकंना." (धना नामदेव) प्रेरक करतार (नयता) तों बाहर इॱक नहीं। २. बगैर इॱक ना.
ਵਾਹਰ. ਦੇਖੋ, ਬਹਿਰ ੨....
ਸੰਗ੍ਯਾ- ਬਾਹੁਬਲ. ਭੁਜਾਬਲ। ੨. ਸਹਾਇਤਾ। ੩. ਸੰ. बहिस. ਵਹਿਰ. ਕ੍ਰਿ. ਵਿ- ਬਾਹਰ. ਅੰਦਰ ਦੇ ਵਿਰੁੱਧ. "ਬਾਹਰਹੁ ਹਉਮੈ ਕਹੈ ਕਹਾਏ." (ਆਸਾ ਅਃ ਮਃ ੧) ੪. ਸੰਬੰਧ ਅਥਵਾ ਅਸਰ ਤੋਂ ਅਲਗ। ੫. ਬਿਨਾ. ਬਗੈਰ। ੬. ਸ਼ਕਤਿ ਤੋਂ ਪਰੇ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. नियन्तृ. ਨਿਯੰਤਾ. ਨਿਯਮ ਬੰਨ੍ਹਣ ਵਾਲਾ. ਕ਼ਾਇ਼ਦਾ ਮੁਕ਼ੱਰਰ ਕਰਨ ਵਾਲਾ ਕਰਤਾਰ. "ਨਈਆ ਤੇ ਬੈਰੇਕੰਨਾ." (ਧਨਾ ਨਾਮਦੇਵ) ਨਿਯੰਤਾ ਤੋਂ ਵਹਿਰ (ਬਾਹਰ) ਏਕ ਨਾ। ੨. ਸਿਖ੍ਯਾ ਦੇਣ ਵਾਲਾ। ੩. ਪ੍ਰੇਰਣਾ ਕਰਨ ਵਾਲਾ। ੪. ਹਿੰਦੀ- ਨੌਕਾ. ਕਿਸ਼ਤੀ. ਨੈਯਾ....
ਵਹਿਰ- ਏਕ- ਨਾ. ਵਹਿਰ (ਬਾਹਰ) ਇੱਕ ਨਹੀਂ. "ਨਈਆ ਤੇ ਬੈਰੇਕੰਨਾ." (ਧਨਾ ਨਾਮਦੇਵ) ਪ੍ਰੇਰਕ ਕਰਤਾਰ (ਨਯਤਾ) ਤੋਂ ਬਾਹਰ ਇੱਕ ਨਹੀਂ। ੨. ਬਗੈਰ ਇੱਕ ਨਾ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. ਵਿ- ਪ੍ਰੇਰਨ ਕਰਨ ਵਾਲਾ. ਚਲਾਉਣ ਵਾਲਾ। ੨. ਕਿਸੇ ਕਾਰਜ ਵਿੱਚ ਲਾਉਣ ਵਾਲਾ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਫ਼ਾ. [بغیر] ਵ੍ਯ- ਬਿਨਾ. ਸਿਵਾਯ....