byāla, biālaब्याल, बिआल
ਦੇਖੋ, ਬਿਆਲ। ੨. ਹਾਥੀ, "ਲੈ ਕਰ ਬ੍ਯਲ ਸੋਂ ਬ੍ਯਾਲ ਬਜਾਵਤ." (ਚੰਡੀ ੧) ਹਾਥੀਆਂ ਨਾਲ ਹਾਥੀ ਭਿੜਾਉਂਦਾ.
देखो, बिआल। २. हाथी, "लै कर ब्यल सों ब्याल बजावत." (चंडी १) हाथीआं नाल हाथी भिड़ाउंदा.
ਸੰ. ਵ੍ਯਾਲ. ਸਰਪ। ੨. ਮਾਰਨ ਵਾਲਾ ਹਾਥੀ। ੩. ਦੁਸ੍ਟ. ਪਾਜੀ. "ਜਾਹਿ ਸਵਾਰੈ ਸਾਝ ਬਿਆਲ। ਇਹ ਉਤ ਮਨਮੁਖ ਬਾਧੇ ਕਾਲ." (ਗਉ ਮਃ ੧) ਸੰਝ ਸਵੇਰੇ (ਸਾਰੀ ਅਵਸਥਾ) ਦੁਸ੍ਟਜੀਵ ਮਨਮੁਖ ਕਾਲ ਦੇ ਬੰਨ੍ਹੇ ਏਧਰ ਓਧਰ ਜਾਂਦੇ ਹਨ। ੪. ਮਰਾ- ਬਦਜ਼ਬਾਨ। ੫. ਦੇਖੋ, ਬੈਆਲ।...
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਦੇਖੋ, ਬਿਆਲ। ੨. ਹਾਥੀ, "ਲੈ ਕਰ ਬ੍ਯਲ ਸੋਂ ਬ੍ਯਾਲ ਬਜਾਵਤ." (ਚੰਡੀ ੧) ਹਾਥੀਆਂ ਨਾਲ ਹਾਥੀ ਭਿੜਾਉਂਦਾ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....