brādafutaब्राडफ़ुट
Major George Broadfoot. ਸਿੱਖਾਂ ਦੀਆਂ ਅੰਗ੍ਰੇਜ਼ਾਂ ਨਾਲ ਲੜਾਈਆਂ ਹੋਣ ਤੋਂ ਪਹਿਲਾਂ ਸਤੰਬਰ ਸਨ ੧੮੪੪ ਵਿੱਚ ਗਵਰਨਰ ਜਨਰਲ ਦਾ ਏਜੈਂਟ ਪੰਜਾਬ ਲਈ ਥਾਪਿਆ ਗਿਆ. ਇਹ ਮੁੱਢ ਤੋਂ ਹੀ ਸਿੱਖਾਂ ਦੇ ਵਿਰੁੱਧ ਖਿਆਲ ਰਖਦਾ ਸੀ. ਸਿੱਖਾਂ ਦੇ ਪਹਿਲੇ ਜੰਗ ਵਿੱਚ ਇਸ ਨੇ ਰਾਜਾ ਦੇਵੇਂਦ੍ਰਸਿੰਘ ਨਾਭਾਪਤਿ ਦੇ ਵਿਰੁੱਧ ਗਲਤਫਹਿਮੀ ਨਾਲ ਕਈ ਰਪੋਟਾਂ ਲਿਖੀਆਂ, ਜਿਸ ਦਾ ਫਲ ਰਾਜ ਦਾ ਚੌਥਾ ਹਿੰਸਾ ਜਬਤ ਹੋਗਿਆ, ਅਤੇ ਰਾਜਾ ਦੇਵੇਂਦ੍ਰਸਿੰਘ ਗੱਦੀਓਂ ਲਾਹਿਆ ਗਿਆ.#ਬ੍ਰਾਡਫੁਟ ੨੨ ਦਿਸੰਬਰ ਸਨ ੧੮੪੫ ਨੂੰ ਫਿਰੋਜ਼ਸ਼ਾਹ (ਫੇਰੂਸ਼ਹਰ) ਦੇ ਜੰਗ ਵਿੱਚ ਮੋਇਆ. ਇਸ ਦੇ ਥਾਂ ਗਵਰਨਰ ਜਨਰਲ ਦਾ ਏਜੈਂਟ ਸਰ ਹੈਨਰੀ ਲਾਰੈਂਸ ਹੋਇਆ
Major George Broadfoot. सिॱखां दीआं अंग्रेज़ां नाल लड़ाईआं होण तों पहिलां सतंबर सन १८४४ विॱच गवरनर जनरल दा एजैंट पंजाब लई थापिआ गिआ. इह मुॱढ तों ही सिॱखां दे विरुॱध खिआल रखदा सी. सिॱखां दे पहिले जंग विॱच इस ने राजा देवेंद्रसिंघ नाभापति दे विरुॱध गलतफहिमीनाल कई रपोटां लिखीआं, जिस दा फल राज दा चौथा हिंसा जबत होगिआ, अते राजा देवेंद्रसिंघ गॱदीओं लाहिआ गिआ.#ब्राडफुट २२ दिसंबर सन १८४५ नूं फिरोज़शाह (फेरूशहर) दे जंग विॱच मोइआ. इस दे थां गवरनर जनरल दा एजैंट सर हैनरी लारैंस होइआ
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....
ਅੰ. Governor ਸੰਗ੍ਯਾ- ਹਾਕਿਮ. ਹੁਕਮਰਾਂ। ੨. ਸੂਬੇ ਦਾ ਮੁੱਖ ਪ੍ਰਬੰਧਕ। ੩. ਕਿਸੇ ਆਸ਼੍ਰਮ ਦਾ ਪ੍ਰਬੰਧਕ ਅਧਿਕਾਰੀ....
ਪੰਜ ਨਦ. ਪੰਜ- ਆਬ. ਪੰਜ ਜਲਧਾਰਾ ਜਿਸ ਦੇਸ਼ ਵਿੱਚ ਵਹਿਂਦੀਆਂ ਹਨ- ਵਿਤਸ੍ਤਾ (ਜੇਹਲਮ), ਚੰਦ੍ਰਭਾਗਾ (ਚਨਾਬ), ਐਰਾਵਤੀ (ਰਾਵੀ), ਵਿਪਾਸ਼ (ਬਿਆਸ), ਸ਼ਤਦ੍ਰਵ (ਸਤਲੁਜ).#ਪੰਜਾਬ ਵਿੱਚ ੩੨ ਅੰਗ੍ਰੇਜ਼ੀ ਜਿਲੇ ਅਤੇ ੪੩ ਦੇਸੀ ਰਿਆਸਤਾਂ ਹਨ, ਜਿਨ੍ਹਾਂ ਵਿੱਚੋਂ ਏ. ਜੀ. ਜੀ. (Agent to the Governor General) ਨਾਲ ਤੇਰਾਂ- (ਪਟਿਆਲਾ, ਬਹਾਵਲਪੁਰ, ਜੀਂਦ, ਨਾਭਾ, ਕਪੂਰਥਲਾ, ਮੰਡੀ, ਸਰਮੌਰ, ਬਿਲਾਸਪੁਰ, ਮਲੇਰ- ਕੋਟਲਾ, ਫਰੀਦਕੋਟ, ਚੰਬਾ, ਸੁਕੇਤ ਅਤੇ ਲੁਹਾਰੂ) ਨੀਤਿਸੰਬੰਧ ਰਖਦੀਆਂ ਹਨ. ਅੰਬਾਲੇ ਦੇ ਕਮਿਸ਼ਨਰ ਦ੍ਵਾਰਾ ਪੰਜਾਬ ਗਵਰਨਮੈਂਟ ਨਾਲ ਤਿੰਨ (ਪਟੌਦੀ, ਦੁਜਾਨਾ ਅਤੇ ਕਲਸੀਆ) ਸੰਬੰਧਿਤ ਹਨ. ਸੁਪਰਨਡੈਂਟ ਹਿਲ ਸਟੇਟਸ ਸਿਮਲਾ (Superintenzent Hill States Simla) ਦੀ ਰਾਹੀਂ ਪੰਜਾਬ ਦੇ ਗਵਰਨਰ ਨਾਲ ਸਤਾਈ ਰਿਆਸਤਾਂ (ਬੁਸ਼ਹਿਰ, ਨਾਲਾਗੜ੍ਹ (ਅਥਵਾ ਹਿੰਡੂਰ) ਕ੍ਯੋਂਥਲ, ਬਾਘਲ, ਬਘਾਟ, ਜੁੱਬਲ, ਕੁਮ੍ਹਾਰਸੈਨ, ਭੱਜੀ, ਮੈਲੋਗ, ਬਲਸਨ, ਧਾਮੀ, ਕੁਠਾਰ, ਕੁਨਿਹਾਰ, ਮਾਂਗਲ, ਬਿਜਾ, ਦਾਰਕੋਟੀ, ਤਿਰੋਚ, ਸਾਂਗਰੀ, ਕਨੇਤੀ, ਡੈਲਠਾ. ਕੋਟੀ ਥੇਓਗ, ਮਧਾਨ, ਘੂੰਡ, ਰਤੇਸ਼, ਹਾਂਵੀਗਢ ਅਤੇ ਢਾਡੀ) ਪੋਲਿਟਿਕਲ#(Political) ਸੰਬੰਧ ਰਖਦੀਆਂ ਹਨ.#ਪੰਜਾਬ ਦਾ ਕੁੱਲ ਰਕਬਾ (area) ੧੩੬੯੦੫ ਵਰਗ ਮੀਲ ਹੈ. ਜਿਸ ਵਿੱਚੋਂ ਰਿਆਸਤਾਂ ਦਾ ੩੭੦੫੯ ਵਰਗ ਮੀਲ ਹੈ.#ਪੰਜਾਬ ਦੀ ਕੁੱਲ ਆਬਾਦੀ ੨੫੧੦੧੦੬੦ ਹੈ, ਜਿਸ ਵਿੱਚੋਂ ਰਿਆਸਤਾਂ ਦੀ ੪, ੪੧੬, ੦੩੬ ਹੈ. ਜਾਤਿ ਅਤੇ ਮਤ ਭੇਦ ਅਨੁਸਾਰ ਜਨਸੰਖ੍ਯਾ ਇਉਂ ਹੈ-#ਮੁਸਲਮਾਨ ੧੨, ੯੫੫, ੧੪੧.#ਹਿੰਦੂ ੯, ੧੨੫, ੨੦੨.#ਸਿੱਖ ੩, ੧੧੦, ੦੬੦.¹#ਈਸਾਈ ੩੪੬, ੨੫੯.#ਜੈਂਨੀ ੪੬, ੦੧੯#ਬੌੱਧ ੫, ੯੧੮.#ਪਾਰਸੀ ੫੯੮.#ਯਹੂਦੀ ੩੬.#ਇਹ ਦੇਸ਼, ਸਿੱਖਰਾਜ ਦੇ ਛਿੰਨ ਭਿੰਨ ਹੋਣ ਪੁਰ ੨੯ ਮਾਰਚ ਸਨ ੧੮੪੯ ਨੂੰ ਅੰਗ੍ਰੇਜ਼ਾਂ ਦੇ ਕਬਜੇ ਆਇਆ. ਇਸ ਦਾ ਅਸਲ ਹਾਲ ਜਾਣਨ ਲਈ ਦੇਖੋ, J. D. Cunningham ਦਾ ਸਿੱਖ ਇਤਿਹਾਸ ਅਤੇ ਮੇਜਰ Evans Bell ਕ੍ਰਿਤ Annexation of the Punjab....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਦੇਖੋ, ਬਿਰੁੱਧ....
ਅ਼. [خِیال] ਖ਼ਯਾਲ. ਸੰਗ੍ਯਾ- ਸੰਕਲਪ. ਫੁਰਣਾ. "ਮਨ ਮੇ ਉਪਜ੍ਯੋ ਤਬੈ ਖਿਆਲ." (ਨਾਪ੍ਰ) ੨. ਧ੍ਯਾਨ. ਚਿੰਤਨ. "ਏਕ ਖਿਆਲ ਵਿਖੇ ਮਨ ਰਾਤਾ." (ਗੁਪ੍ਰਸੂ) ੩. ਗਾਯਨ ਲਈ ਬਣਾਇਆ ਹੋਇਆ ਗੀਤ ਦਾ ਇੱਕ ਵਜ਼ਨ. ਦੇਖੋ, ਖਿਆਲ ਪਾਤਸਾਹੀ ੧੦. "ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ x x#ਯਾਰੜੇ ਦਾ ਸਾਨੂ ਸੱਥਿਰ ਚੰਗਾ ਭੱਠਿ ਖੇੜਿਆਂ ਦਾ ਰਹਿਣਾ." (ਹਜ਼ਾਰੇ ੧੦)...
ਕ੍ਰਿ. ਵਿ- ਧਾਰਨ ਕਰਦਾ। ੨. ਰਖ੍ਯਾ ਕਰਦਾ. ਬਚਾਉਂਦਾ. "ਪੈਜ ਰਖਦਾ ਆਇਆ." (ਆਸਾ ਛੰਤ ਮਃ ੪)...
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਰਾਜਾ ਜਸਵੰਤ ਸਿੰਘ ਨਾਭਾਪਤਿ ਦਾ ਛੋਟਾ ਪੁਤ੍ਰ. ਇਹ ਪਿਤਾ ਦੇ ਮਰਣ ਪਿੱਛੋਂ ਅਠਾਰਾਂ ਵਰ੍ਹੇ ਦੀ ਉਮਰ ਵਿੱਚ ੫. ਅਕਤੂਬਰ ਸਨ ੧੮੪੦ ਨੂੰ ਗੱਦੀ ਤੇ ਬੈਠਾ. ਸਨ ੧੮੪੫ ਦੇ ਸਿੱਖਜੰਗ ਸਮੇਂ ਮੇਜਰ ਬ੍ਰਾਡਫੁਟ (Major Broadfoot) ਗਵਰਨਰ ਜਨਰਲ ਦੇ ਏਜੈਂਟ ਨੂੰ ਸ਼ੱਕ ਹੋਇਆ ਕਿ ਰਾਜਾ ਦੇਵੇਂਦ੍ਰਸਿੰਘ ਲਹੌਰ ਦੇ ਘਰ ਦਾ ਮਿਤ੍ਰ. ਅਤੇ ਸਾਡਾ ਹਿਤੂ ਨਹੀਂ ਹੈ. ਉਸ ਵੇਲੇ ਦੇ ਅੰਗ੍ਰੇਜ਼ੀ ਅਹੁਦੇਦਾਰਾਂ ਨੇ ਸਮੇਂ ਦੀ ਨੀਤੀ ਅਨੁਸਾਰ ਰਾਜਾ ਦੇਵੇਂਦ੍ਰ ਸਿੰਘ ਨੂੰ ਸੰਨ ੧੮੪੬ ਵਿਚ ਪੰਜਾਹ ਹਜਾਰ ਸਾਲਾਨਾ ਪੈਨਸ਼ਨ ਦੇਕੇ ਗੱਦੀਓਂ ਲਾਹ ਦਿੱਤਾ ਅਤੇ ਉਸ ਦੇ ਪੁਤ੍ਰ ਨੂੰ ਨਾਭੇ ਦੀ ਗੱਦੀ ਤੇ ਬੈਠਾਇਆ. ਰਾਜਾ ਦੇਵੇਂਦ੍ਰਸਿੰਘ ਨੂੰ ਪਹਿਲਾਂ ਮਥੁਰਾ ਰੱਖਿਆ, ਫੇਰ ੮. ਦਿਸੰਬਰ ਸਨ ੧੮੫੫ ਨੂੰ ਲਹੌਰ ਲੈ ਆਂਦਾ ਅਤੇ ਮਹਾਰਾਜਾ ਖੜਗ ਸਿੰਘ ਦੀ ਹਵੇਲੀ ਰਹਿਣ ਲਈ ਦਿੱਤੀ, ਜਿੱਥੇ ਨਵੰਬਰ ਸਨ ੧੮੬੫ ਵਿੱਚ ਇਸ ਦਾ ਦੇਹਾਂਤ ਹੋਇਆ. ਸਸਕਾਰ ਨਾਭੇ ਕੀਤਾ ਗਿਆ. ਦੇਖੋ, ਨਾਭਾ ਅਤੇ ਫੂਲਵੰਸ਼....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਦੇਖੋ, ਚਉਥਾ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਅ਼. [ضبط] ਜਬਤ਼. ਸੰਗ੍ਯਾ- ਅਧਿਕਾਰ ਵਿੱਚ ਲੈਣਾ. ਕਿਸੇ ਦੀ ਵਸਤੁ ਨੂੰ ਆਪਣੇ ਕ਼ਬਜੇ ਕਰਨਾ। ੨. ਨਿਗ੍ਰਹ. ਰੋਕਣ ਦਾ ਭਾਵ। ੩. ਰੋਬਦਾਬ। ੪. ਪ੍ਰਬੰਧ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
Major George Broadfoot. ਸਿੱਖਾਂ ਦੀਆਂ ਅੰਗ੍ਰੇਜ਼ਾਂ ਨਾਲ ਲੜਾਈਆਂ ਹੋਣ ਤੋਂ ਪਹਿਲਾਂ ਸਤੰਬਰ ਸਨ ੧੮੪੪ ਵਿੱਚ ਗਵਰਨਰ ਜਨਰਲ ਦਾ ਏਜੈਂਟ ਪੰਜਾਬ ਲਈ ਥਾਪਿਆ ਗਿਆ. ਇਹ ਮੁੱਢ ਤੋਂ ਹੀ ਸਿੱਖਾਂ ਦੇ ਵਿਰੁੱਧ ਖਿਆਲ ਰਖਦਾ ਸੀ. ਸਿੱਖਾਂ ਦੇ ਪਹਿਲੇ ਜੰਗ ਵਿੱਚ ਇਸ ਨੇ ਰਾਜਾ ਦੇਵੇਂਦ੍ਰਸਿੰਘ ਨਾਭਾਪਤਿ ਦੇ ਵਿਰੁੱਧ ਗਲਤਫਹਿਮੀ ਨਾਲ ਕਈ ਰਪੋਟਾਂ ਲਿਖੀਆਂ, ਜਿਸ ਦਾ ਫਲ ਰਾਜ ਦਾ ਚੌਥਾ ਹਿੰਸਾ ਜਬਤ ਹੋਗਿਆ, ਅਤੇ ਰਾਜਾ ਦੇਵੇਂਦ੍ਰਸਿੰਘ ਗੱਦੀਓਂ ਲਾਹਿਆ ਗਿਆ.#ਬ੍ਰਾਡਫੁਟ ੨੨ ਦਿਸੰਬਰ ਸਨ ੧੮੪੫ ਨੂੰ ਫਿਰੋਜ਼ਸ਼ਾਹ (ਫੇਰੂਸ਼ਹਰ) ਦੇ ਜੰਗ ਵਿੱਚ ਮੋਇਆ. ਇਸ ਦੇ ਥਾਂ ਗਵਰਨਰ ਜਨਰਲ ਦਾ ਏਜੈਂਟ ਸਰ ਹੈਨਰੀ ਲਾਰੈਂਸ ਹੋਇਆ...
[فِروزشاہ] ਤੁਗਲਕ ਵੰਸ਼ੀ ਦਿੱਲੀ ਦਾ ਬਾਦਸ਼ਾਹ, ਜਿਸ ਦਾ ਦੇਹਾਂਤ ੨੦. ਸਿਤੰਬਰ ਸਨ ੧੩੮੮ ਨੂੰ ਹੋਇਆ. ਦੇਖੋ, ਮੁਸਲਮਾਨਾਂ ਦਾ ਭਾਰਤ ਵਿੱਚ ਰਾਜ ਨੰਃ ੧੬। ੨. ਜਿਲਾ ਫ਼ਿਰੋਜ਼ਪੁਰ ਦੀ ਤਸੀਲ ਵਿੱਚ ਇੱਕ ਪਿੰਡ, ਜਿੱਥੇ ੨੧. ਦਿਸੰਬਰ ਸਨ ੧੮੪੫ ਨੂੰ ਅੰਗ੍ਰੇਜ਼ਾਂ ਦਾ ਸਿੱਖਾਂ ਨਾਲ ਅਕਾਰਣ ਜੰਗ ਹੋਇਆ, ਅਤੇ ਨਾਲਾਇਕ ਸਿੱਖ ਅਹੁਦੇਦਾਰਾਂ ਦੀ ਸ਼ਰਮਨਾਕ ਕਰਤੂਤ ਤੋਂ ਜਿੱਤੀ ਹੋਈ ਬਾਜੀ ਹਾਰੀ, ਜੋ ਅੰਗ੍ਰੇਜ਼ੀ ਇਤਿਹਾਸਾਂ ਤੋਂ ਪ੍ਰਗਟ ਹੈ.¹ ਇਸ ਦਾ ਨਾਮ ਫੇਰੂ ਸ਼ਹਿਰ, ਫੇਰੂਸ਼ਾਹ ਅਤੇ ਫੇਰੋਜ਼ਸ਼ਹਰ ਭੀ ਲਿਖਿਆ ਹੈ....
ਦੇਖੋ, ਫਿਰੋਜਸ਼ਾਹ ੨....
ਮਰਿਆ ਮ੍ਰਿਤ ਭਇਆ. "ਮੋਇਆ ਕਉ ਕਿਆ ਰੋਵਹੁ ਭਾਈ?" (ਆਸਾ ਅਃ ਮਃ ੧)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
Sir Henry. M Lawrence ਇਹ ੨੮ ਜੂਨ ਸਨ ੧੮੦੬ ਨੂੰ ਲੰਕਾ (Ceylon) ਵਿੱਚ ਜੰਮਿਆ. ਸਨ ੧੮੨੩ ਵਿੱਚ ਬੰਗਾਲ ਦੇ ਤੋਪਖਾਨੇ ਵਿੱਚ ਭਰਤੀ ਹੋਇਆ. ਸਰ ਜਾਰਜ ਕਲਾਰਕ ਦਾ ਨਾਇਬ ਹੋਕੇ ਇਸ ਨੇ ਫਿਰੋਜਪੁਰ, ਪੇਸ਼ਾਵਰ ਜਲਾਲਾਬਾਦ ਆਦਿਕ ਥਾਈਂ ਦੇਸ਼ ਦੇ ਪ੍ਰਬੰਧ ਦਾ ਚੰਗਾ ਕੰਮ ਕੀਤਾ. ਸਿੱਖਾਂ ਦੀ ਲੜਾਈ ਵੇਲੇ ਲਾਰਡ ਹਾਰਡਿੰਗ ਨੇ ਇਸ ਨੂੰ ਨੇਪਾਲ ਦੀ ਏਜੰਟੀ ਤੋਂ ਬੁਲਾਕੇ ਪੰਜਾਬ ਵਿੱਚ ਬਹੁਤ ਸੇਵਾ ਲਈ. ਮੇਜਰ ਬ੍ਰਾਡਫੁਟ ਦੇ ਮਰਨ ਪੁਰ ਇਹ ਪੰਜਾਬ ਵਿੱਚ ਗਵਰਨਰ ਜਨਰਲ ਦਾ ਏਜੈਂਟ ਬਣਿਆ. ਜਦ ਪੰਜਾਬ ਅੰਗ੍ਰੇਜ਼ੀ ਰਾਜ ਨਾਲ ਮਿਲਿਆ, ਤਦ ਇਹ ਪਹਿਲਾ ਲਫਟੰਟ ਗਵਰਨਰ ਲਹੌਰ ਥਾਪਿਆ ਗਿਆ. ਗਦਰ ਦੇ ਮੌਕੇ ਇਸ ਨੇ ਲਖਨਊ ਬਚਾਉਣ ਲਈ ਵਡਾ ਜਤਨ ਕੀਤਾ. ੪. ਜੁਲਾਈ ਸਨ ੧੮੫੭ ਨੂੰ ਇੱਕ ਗੋਲੇ ਦੇ ਫਟਣ ਨਾਲ ਇਸ ਦਾ ਦੇਹਾਂਤ ਲਖਨਊ ਹੋਇਆ.#ਸਿੱਖਾਂ ਅਤੇ ਅੰਗ੍ਰੇਜ਼ਾਂ ਦੇ ਜੰਗਾਂ ਵੇਲੇ ਰਿਆਸਤ ਨਾਭੇ ਦਾ ਚੌਥਾ ਹਿੱਸਾ ਜਬਤ ਕਰਨ ਵਿੱਚ ਇਸ ਨੇ ਬਹੁਤ ਕਾਹਲੀ ਕੀਤੀ. ਜੇ ਕਦੀ ਧੀਰਜ ਅਤੇ ਦੂਰੰਦੇਸ਼ੀ ਤੋਂ ਕੰਮ ਲੈਂਦਾ, ਤਾਂ ਅਜੇਹਾ ਕਦੀ ਨਾ ਕਰਦਾ.#ਗੋਰਿਆਂ ਦੇ ਬੱਚਿਆਂ ਦੀ ਸਿਖ੍ਯਾ ਲਈ ਲਾਰੈਂਸ ਦੇ ਬਣਾਏ ਕਈ ਆਸ਼੍ਰਮ ਹੁਣ ਤੀਕ ਚੰਗੀ ਤਰਾਂ ਚਲਦੇ ਹਨ, ਜਿਸ ਤੋਂ ਇਸ ਦਾ ਨਾਮ ਵਡੇ ਆਦਰ ਅਤੇ ਪ੍ਯਾਰ ਨਾਲ ਲੀਤਾ ਜਾਂਦਾ ਹੈ.#੨. ਜਾਨ ਲਾਰੈਂਸ. Sir John Lawrence. ੨੪ ਮਾਰਚ ਸਨ ੧੮੧੧ ਨੂੰ ਇਸ ਦਾ ਜਨਮ ਇੰਗਲੈਂਡ ਹੋਇਆ. ਇਹ ਸਰ ਹੈਨਰੀ ਲਾਰੈਂਸ ਦਾ ਛੋਟਾ ਭਾਈ ਸੀ. ਜਾਨ ਲਾਰੈਂਸ ਸਿਵਲ ਸਰਵਿਸ ਵਿੱਚ ਭਰਤੀ ਹੋਕੇ ਸਨ ੧੮੩੦ ਵਿੱਚ ਕਲਕੱਤੇ ਪੁੱਜਾ. ਪੰਜਾਬ ਵਿੱਚ ਕਈ ਅਹੁਦਿਆਂ ਤੇ ਰਹਿਕੇ ਚੰਗਾ ਕੰਮ ਕੀਤਾ. ਗਦਰ ਵੇਲੇ ਇਸ ਦੀ ਸੇਵਾ ਬਹੁਤ ਸਲਾਹੀ ਗਈ. ਇਹ ਸਨ ੧੮੬੩ ਤੋਂ ੬੯ ਤਕ ਹਿੰਦੁਸਤਾਨ ਦਾ ਗਵਰਨਰ ਜਨਰਲ ਰਿਹਾ. ਲਾਰੈਂਸ ਨੂੰ ਦੋ ਹਜਾਰ ਪੌਂਡ ਦੀ ਪੈਨਸ਼ਨ ਤੋਂ ਛੁੱਟ ਇਸ ਦੀ ਕਾਰਗੁਜਾਰੀ ਦੇ ਬਦਲੇ ਇੱਕ ਹਜਾਰ ਪੌਂਡ ਦੀ ਹੋਰ ਪੈਨਸ਼ਨ ਮਿਲੀ ਅਤੇ ਲਾਰਡ ਬਣਾਇਆ ਗਿਆ. ੨੭ ਜੂਨ ਸਨ ੧੮੭੯ ਨੂੰ ਇਸ ਦਾ ਦੇਹਾਂਤ ਇੰਗਲੈਂਡ ਹੋਇਆ ਅਤੇ ਇੰਗਲੈਂਡ ਦੇ ਵਡੇ ਗਿਰਜੇ (Westminster Abbey) ਵਿੱਚ ਦਫ਼ਨ ਕੀਤਾ ਗਿਆ. ਜਾਨ ਲਾਰੈਂਸ ਦਾ ਬੁਤ ਲਹੌਰ ਦੀ ਠੰਢੀ ਸੜਕ ਉੱਤੇ ਦੇਖਿਆ ਜਾਂਦਾ ਹੈ....