brikhabhāsuraब्रिखभासुर
ਵ੍ਰਿਸਭ (ਬੈਲ) ਦੀ ਸ਼ਕਲ ਦਾ ਇੱਕ ਦੈਤ, ਜਿਸ ਨੂੰ ਕ੍ਰਿਸਨ ਜੀ ਨੇ ਮਾਰਿਆ. "ਬ੍ਰਿਖਭਾਸੁਰ ਥੋ ਤਿਂਹ ਠੌਰ ਖਰੋ, ਜਿਂਹ ਕੇ ਦੋਉ ਸੀਂਗ ਅਕਾਸ ਖਹੇ ਹੈਂ." (ਕ੍ਰਿਸਨਾਵ) ਦੇਖੋ, ਭਾਗਵਤ ਸਕੰਧ ੧੦. ਅਃ ੩੬.
व्रिसभ (बैल) दी शकल दा इॱक दैत, जिस नूं क्रिसन जी ने मारिआ. "ब्रिखभासुर थो तिंह ठौर खरो, जिंह के दोउ सींग अकास खहे हैं." (क्रिसनाव) देखो, भागवत सकंध १०. अः ३६.
ਸੰਗ੍ਯਾ- ਬਲਦ. ਦੇਖੋ, ਬੈਲੁ। ੨. ਭਾਵ- ਮੂਰਖ. ਪਸ਼ੂ। ੩. ਵ੍ਯਸਨ. ਐਬ। ੪. ਸੰ. ਵਿ- ਬਿਲ (ਖੁੱਡ) ਵਿੱਚ ਰਹਿਣ ਵਾਲਾ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਦਿੰਦਾ ਹੈ. ਦੇਵਤ. "ਡਾਨ ਦੈਤ ਨਿੰਦਕ ਕਉ ਜਾਮ." (ਭੈਰ ਮਃ ੫) ੨. ਸੰ. ਦੈਤ੍ਯ. ਸੰਗ੍ਯਾ- ਦਿਤਿ ਦੇ ਗਰਭ ਤੋਂ ਕਸ਼੍ਯਪ ਦੀ ਸੰਤਾਨ. "ਦੈਤ ਸੰਘਾਰੇ ਬਿਨ ਭਗਤਿ ਅਭਿਆਸਾ." (ਗਉ ਅਃ ਮਃ ੧) ੩. ਸੰ. ਦਯਿਤ. ਵਿ- ਪ੍ਯਾਰਾ. ਪ੍ਰਿਯ। ੪. ਸੰਗ੍ਯਾ- ਪਤਿ. ਭਰਤਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵ੍ਰਿਸਭ (ਬੈਲ) ਦੀ ਸ਼ਕਲ ਦਾ ਇੱਕ ਦੈਤ, ਜਿਸ ਨੂੰ ਕ੍ਰਿਸਨ ਜੀ ਨੇ ਮਾਰਿਆ. "ਬ੍ਰਿਖਭਾਸੁਰ ਥੋ ਤਿਂਹ ਠੌਰ ਖਰੋ, ਜਿਂਹ ਕੇ ਦੋਉ ਸੀਂਗ ਅਕਾਸ ਖਹੇ ਹੈਂ." (ਕ੍ਰਿਸਨਾਵ) ਦੇਖੋ, ਭਾਗਵਤ ਸਕੰਧ ੧੦. ਅਃ ੩੬....
ਸੰਗ੍ਯਾ- ਸ੍ਥਾਨ. ਠਹਿਰਨ ਦੀ ਜਗਾ. "ਸਭ ਠੌੜ ਨਿਰੰਤਰ ਨਿੱਤ ਨਯੰ." (ਵਿਚਿਤ੍ਰ)...
ਕ੍ਰਿ. ਵਿ- ਦੋਨੋ. ਦੋਵੇਂ। ੨. ਵਿ- ਦੂਜਾ. ਦੂਜੀ. "ਨਹੀ ਹੋਤ ਕਛੁ ਦੋਊ ਬਾਰਾ." (ਬਾਵਨ) ੩. ਸੰਗ੍ਯਾ- ਦ੍ਵੈਤ. "ਯਯਾ ਜਾਰਉ ਦੁਰਮਤਿ ਦੋਊ." (ਬਾਵਨ)...
ਦੇਖੋ, ਸਿੰਗ. "ਭੈਸਰ ਮਾਥੇ ਸੀਂਗ ਗੋ." (ਟੋਡੀ ਨਾਮਦੇਵ)...
ਸੰ. ਆਕਾਸ਼. ਸੰਗ੍ਯਾ- ਆਸਮਾਨ. ਅੰਬਰ। ੨. ਸੁਰਗ. ਦੇਵਲੋਕ. "ਸੰਤ ਕਾ ਨਿੰਦਕ ਅਕਾਸ ਤੇ ਟਾਰਉ." (ਗੌਡ ਮਃ ੫) ੩. ਭਾਵ- ਉੱਚਾ ਪਦ। ੪. ਦੇਖੋ, ਆਕਾਸ....
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਭਗਵਤ ਨਾਲ ਹੈ ਜਿਸ ਦਾ ਸੰਬੰਧ। ੨. ਪਰਮੇਸ਼ਰ ਦਾ ਭਗਤ. ਕਰਤਾਰ ਦਾ ਉਪਾਸਕ।¹ ੩. ਦੇਖੋ, ਭਾਗਉਤ ੨. "ਜਾਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ." (ਮਲਾ ਰਵਿਦਾਸ) ੪. ਦੇਖੋ, ਪੁਰਾਣ....
ਸੰ. स्कन्ध. ਸੰਗ੍ਯਾ- ਕੰਨ੍ਹਾ. ਮੋਢਾ. ਕੰਧਾ। ੨. ਡਾਹਣਾ. ਕਾਂਡ। ੩. ਗ੍ਰੰਥ ਦਾ ਭਾਗ. ਬਾਬ. ਜਿਸ ਗ੍ਰੰਥ ਨੂੰ ਬਿਰਛ ਦਾ ਰੂਪਕ ਦੇਈਏ ਖਾਸ ਕਰਕੇ ਉਸ ਦੇ ਅਧ੍ਯਾਯ ਅਥਵਾ ਭਾਗ ਸਕੰਧ ਕਹੇ ਜਾਂਦੇ ਹਨ। ੪. ਵਾਣਾਸੁਰ ਦਾ ਪੁਤ੍ਰ....