brijaब्रिज
ਸੰ. ਵ੍ਰਜ. ਸੰਗ੍ਯਾ- ਸਮੁਦਾਯ. ਸਮੂਹ। ੨. ਗਊਆਂ ਦਾ ਵਾੜਾ। ੩. ਮਥੁਰਾ ਦੇ ਪਾਸ ਦਾ ਇੱਕ ਦੇਸ਼, ਜਿਸ ਵਿੱਚ ਕਿਸੇ ਸਮੇਂ ਬਹੁਤ ਗੋਵਾੜੇ ਸਨ। ੪. ਮਾਰਗ. ਰਾਸ੍ਤਾ. ਰਾਹ.
सं. व्रज. संग्या- समुदाय. समूह। २. गऊआं दा वाड़ा। ३. मथुरा दे पास दा इॱकदेश, जिस विॱच किसे समें बहुत गोवाड़े सन। ४. मारग. रास्ता. राह.
ਸੰ. व्रज्. ਧਾ- ਘੁੰਮਣਾ, ਜਾਣਾ, ਤਿਆਰ ਕਰਨਾ। ੨. ਸੰਗ੍ਯਾ- ਸਮੂਹ. ਸਮੁਦਾਯ. ਗਰੋਹ. ਝੁੰਡ। ੩. ਗੋਵਾੜਾ. ਗਾਈਆਂ ਦੇ ਰਹਿਣ ਦਾ ਥਾਂ. "ਦੁਧ ਵਧਾਵੈ ਵ੍ਰਜਨ ਮੇ." (ਗੁਪ੍ਰਸੂ) ੪. ਰਾਹ. ਮਾਰਗ। ੫. ਮਥੁਰਾ ਦੇ ਆਸ ਪਾਸ ਦਾ ੮੪ ਕੋਹ ਦਾ ਦੇਸ਼....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ....
ਸੰ. ਸਮ੍-ਊਹ. ਸੰਗ੍ਯਾ- ਸਮੁਦਾਯ. ਗਰੋਹ। ੨. ਕ੍ਰਿ. ਵਿ- ਬਿਲਕੁਲ. ਪੂਰਣ ਰੀਤਿ ਨਾਲ. "ਮਾਈ ਰੀ, ਮਾਤੀ ਚਰਣ ਸਮੂਹ." (ਸਾਰ ਮਃ ੫) ਦੇਖੋ, ਸਬੂਹ ੨। ੩. ਉੱਤਮ ਕਲਪਨਾ....
ਦੇਖੋ, ਬਾੜਾ....
ਗੁਰਯਸ਼ ਕਰਤਾ ਇੱਕ ਭੱਟ. "ਮਥੁਰਾ ਭਨਿ ਭਾਗ ਭਲੇ ਉਨਕੇ." (ਸਵੈਯੇ ਮਃ ੪. ਕੇ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ, ਜੋ ਆਤਮਗ੍ਯਾਨੀ ਅਤੇ ਮਹਾਨ ਯੋਧਾ ਸੀ। ੩. ਸੰ. ਮਧੁਪੁਰੀ. ਇਲਾਹਾਬਾਦ ਦੇ ਇਲਾਕੇ ਜਮੁਨਾ ਨਦੀ ਦੇ ਸੱਜੇ ਕਿਨਾਰੇ ਵ੍ਰਜਭੂਮਿ ਵਿੱਚ ਮਥੁਰਾ ਪ੍ਰਸਿੱਧ ਸ਼ਹਿਰ ਹੈ, ਜੋ ਹਿੰਦੁਆਂ ਦੀਆਂ ਸੱਤ ਪਵਿਤ੍ਰ ਨਗਰੀਆਂ ਵਿੱਚੋਂ ਇੱਕ ਹੈ. ਕ੍ਰਿਸਨ ਜੀ ਨੇ ਏਥੇ ਹੀ ਜਨਮ ਲਿਆ ਸੀ. "ਮਥੁਰਾ ਮੰਡਲ ਕੇ ਬਿਖੇ ਜਨਮ ਧਰ੍ਯੋ ਹਰਿ ਰਾਇ." (ਕ੍ਰਿਸਨਾਵ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਏਥੇ ਇੱਕ ਦੈਤ ਮਧੁ ਨਾਮੀ ਰਾਜ ਕਰਦਾ ਸੀ, ਜਿਸ ਤੋਂ ਇਸ ਨਗਰੀ ਦਾ ਨਾਮ "ਮਧੁਪੁਰੀ" ਹੋਇਆ. ਜਦ ਮਧੁ ਦੇ ਪੁਤ੍ਰ ਲਵਣ ਨੂੰ ਰਾਮਚੰਦ੍ਰ ਜੀ ਦੇ ਭਾਈ ਸ਼ਤ੍ਰੁਘਨ ਨੇ ਮਾਰ ਦਿੱਤਾ, ਤਾਂ ਉਸ ਨੇ ਇਸ ਸ਼ਹਰ ਦਾ ਨਾਮ "ਮਧੁਰਾ" ਰੱਖਦਿੱਤਾ, ਜਿਸ ਤੋਂ ਮਥੁਰਾ ਬਣ ਗਿਆ.#ਬਾਦਸ਼ਾਹ ਔਰੰਗਜ਼ੇਬ ਨੇ ਰਮਜ਼ਾਨ ਸਨ ਹਿਜਰੀ ੧੦੮੦ (ਸਨ ੧੬੬੯) ਵਿੱਚ ਇਸ ਪੁਰੀ ਦਾ ਨਾਮ "ਇਸਲਾਮਾਬਾਦ" ਰੱਖਿਆ ਸੀ¹ ਅਤੇ ਕੇਸ਼ਵਦੇਵ ਮੰਦਿਰ ਨੂੰ ਢਾਹਕੇ ਮਸੀਤ ਚਿਣਵਾਈ ਸੀ.#ਇਸ ਸ਼ਹਿਰ ਵਿੱਚ ਚੌਬਿਆਂ ਦੇ ਘਰ ਛੀਂਵੇਂ ਗੁਰੂ ਸਾਹਿਬ ਦਾ ਅਸਥਾਨ ਹੈ. ਆਗਰੇ ਜਾਂਦੇ ਹੋਏ ਇਸ ਥਾਂ ਪਧਾਰੇ ਸਨ. ਕੰਸ ਦੇ ਟਿੱਲੇ ਉੱਪਰ ਨੋਮੇ ਸਤਿਗੁਰੂ ਜੀ ਦਾ ਗੁਰਦ੍ਵਾਰਾ ਹੈ. ਮਥੁਰਾ ਵਿੱਚ ਦਸ਼ਮੇਸ਼ ਨੇ ਭੀ ਪਟਨੇ ਤੋਂ ਪੰਜਾਬ ਨੂੰ ਆਉਂਦੇ ਚਰਣ ਪਾਏ ਹਨ. ਸ਼੍ਰੀ ਗੁਰੂ ਨਾਨਕਦੇਵ ਜੀ ਭੀ ਇਸ ਥਾਂ ਪਧਾਰੇ ਹਨ, ਗੁਰਦ੍ਵਾਰਾ ਪ੍ਰਸਿੱਧ ਨਹੀਂ. ਦੇਖੋ, ਨਾਨਕ ਪ੍ਰਕਾਸ਼ ਉੱਤਰਾਰਧ ਅਃ ੯....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....