bankarhāबंकड़ा
ਵਿ- ਵੰਕ. ਟੇਢਾ। ੨. ਦੁਰਗਮ. ਜਿੱਥੇ ਪੁੱਜਣਾ ਔਖਾ ਹੈ. "ਕਿਉ ਲੀਜੈ ਗੜ ਬੰਕਾ ਭਾਈ?" (ਭੈਰ ਕਬੀਰ) ੩. ਬਾਂਕਾ.
वि- वंक. टेढा। २. दुरगम. जिॱथे पुॱजणा औखा है. "किउ लीजै गड़ बंका भाई?" (भैर कबीर) ३. बांका.
ਸੰ. वड्क्. ਧਾ- ਟੇਢਾ ਹੋਣਾ, ਟੇਢਾ ਕਰਨਾ, ਦੁਸ੍ਟਤਾ ਕਰਨਾ। ੨. ਵਿ- ਝੁਕਿਆ ਹੋਇਆ. ਵਿੰਗਾ. ਟੇਢਾ। ੩. ਸੰਗ੍ਯਾ- ਨਦੀ ਦਾ ਮੋੜ (ਖ਼ਮ). ੪. ਦੇਖੋ, ਬੰਕ....
ਵਿ- ਵਿੰਗਾ. ਵਕ੍ਰ। ੨. ਛਲ ਸਹਿਤ. ਕਪਟੀ. "ਚਲਤ ਕਤ ਟੇਢੇ ਟੇਢੇ?" (ਕੇਦਾ ਕਬੀਰ) "ਟੇਢੀ ਪਾਗ ਟੇਢੇ ਚਲੇ." (ਕੇਦਾ ਕਬੀਰ)...
ਵਿ- ਦੁਰ੍ਗਮ. ਜਿੱਥੇ ਜਾਣਾ ਔਖਾ ਹੋਵੇ. "ਦੁਰਗਮ ਸਥਾਨ ਸੁਗਰ੍ਮ." (ਸਹਸ ਮਃ ੫) ੨. ਦੁਰਗ ਦੈਤ ਦਾ ਨਾਉਂ ਭੀ ਦੁਰਗਮ ਲਿਖਿਆ ਹੈ. ਦੇਖੋ, ਦੁਰਗਾ ੨....
ਦੇਖੋ, ਅਉਖਾ....
ਕ੍ਰਿ. ਵਿ- ਕੈਸੇ. ਕਿਸ ਪ੍ਰਕਾਰ. "ਕਿਉ ਵਰਨੀ ਕਿਵ ਜਾਣਾ?" (ਜਪੁ) "ਕਿਉ ਕਰਿ ਇਹੁ ਮਨੁ ਮਾਰੀਐ." (ਵਾਰ ਰਾਮ ੧. ਮਃ ੩) "ਨਿਕਸਿਓ ਕਿਉਕੈ ਜਾਇ?" (ਸ. ਕਬੀਰ) ੨. ਕਿਸ ਵਾਸਤੇ. "ਸਮਝਤ ਨਹਿ ਕਿਉ ਗਵਾਰ?" (ਜੈਜਾ ਮਃ ੯)...
ਗ੍ਰਹਣ ਕਰੀਜੈ....
ਵਿ- ਵੰਕ. ਟੇਢਾ। ੨. ਬਾਂਕਾ ੩. ਸਜਧਜ ਵਾਲਾ. "ਕਹਾਂ ਸੁ ਆਰਸੀਆ ਮੁਹਬੰਕੇ." (ਆਸਾ ਅਃ ਮਃ ੧) ੪. ਸੰਗ੍ਯਾ- ਦੁਲਹਾ. ਲਾੜਾ. ਪਤਿ. ਭਰਤਾ. "ਜਿਨ ਕੇ ਬੰਕੇ ਘਰੀ ਨ ਆਇਆ, ਤਿਨ ਕਿਉ ਰੈਣਿ ਵਿਹਾਣੀ?" (ਆਸਾ ਅਃ ਮਃ ੧) ੫. ਛਿੜਨ ਵਾਲਾ ਘੋੜਾ, ਜੋ ਕਲਾਈ ਨੂੰ ਵਲ ਦੇਕੇ ਰਖਦਾ ਹੈ. "ਬੰਕੇ ਕਾ ਅਸਵਾਰੁ." (ਮਃ ੧. ਵਾਰ ਰਾਮ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਵਿ- ਵਿੰਗਾ. ਟੇਢਾ। ੨. ਸਜਾਵਟ ਵਾਲਾ. ਬਣਿਆ ਠਣਿਆ। ੩. ਬਹਾਦੁਰ. ਦਿਲੇਰ। ੪. ਸੰਗ੍ਯਾ- ਬੰਕ. ਟੇਢਾ ਦਾਤ. ਬਿਨਾ ਦੰਦੇ ਤਿੱਖੀ ਦਾੱਤੀ....