bhagavanta, bhagavantāभगवंत, भगवंता
ਵਿ- ਭਾਗ੍ਯਵੰਤ. ਦੋਲਤਮੰਦ. "ਇਹੁ ਧਨੁ ਸੰਚਹੁ ਹੋਵਹੁ ਭਗਵੰਤ." (ਸੁਖਮਨੀ) "ਸੇਈ ਸਾਹ ਭਗਵੰਤ ਸੇ. ਸਚੁਸੰਪੈ ਹਰਿਰਾਸਿ." (ਬਾਵਨ) ੨. भगवत्. ਦੇਖੋ, ਭਗਵਾਨ ੪. ਅਤੇ ੫. "ਹਰਿ ਭਗਵੰਤਾ ਤਾ ਜਨ ਖਰਾ ਸੁਖਾਲਾ." (ਮਾਝ ਅਃ ਮਃ ੫) ੩. ਸੰਗ੍ਯਾ- ਕਰਤਾਰ. ਵਾਹਗੁਰੂ. "ਭਗਵੰਤ ਕੀ ਟਹਲ ਕਰੈ ਨਿਤ ਨੀਤ." (ਸੁਖਮਨੀ)
वि- भाग्यवंत. दोलतमंद. "इहु धनु संचहु होवहु भगवंत." (सुखमनी) "सेई साह भगवंत से. सचुसंपै हरिरासि." (बावन) २. भगवत्. देखो, भगवान ४. अते ५. "हरि भगवंता ता जन खरा सुखाला." (माझ अः मः ५) ३. संग्या- करतार. वाहगुरू. "भगवंत की टहलकरै नित नीत." (सुखमनी)
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਵਿ- ਧਨ੍ਯ. ਪੁਨ੍ਯਵਾਨ। ੨. ਸਲਾਹੁਣ ਲਾਇਕ਼. ਪ੍ਰਸ਼ੰਸਾ ਯੋਗ੍ਯ. "ਧਨੁ ਵਾਪਾਰੀ ਨਾਨਕਾ ਜਿਨਾ ਨਾਮਧਨ ਖਟਿਆ." (ਵਾਰ ਗੂਜ ੧. ਮਃ ੩) "ਧਨੁ ਗੁਰਮੁਖਿ ਸੋ ਪਰਵਾਣ ਹੈ." (ਸ੍ਰੀ ਮਃ ੩) ੩. ਸੰ. ਧਨ. ਸੰਗ੍ਯਾ- ਦੌਲਤ. "ਧਨੁ ਸੰਚਿ ਹਰਿ ਹਰਿ ਨਾਮੁ ਵਖਰੁ." (ਤੁਖਾ ਛੰਤ ਮਃ ੧) ੪. ਸੰ. ਕਮਾਣ. ਧਨੁਖ. ਚਾਪ. "ਧਰ ਧਨੁ ਕਰ ਮਹਿ ਸਰ ਬਰਖਾਏ." (ਨਾਪ੍ਰ) ੫. ਜ੍ਯੋਤਿਸ ਅਨੁਸਾਰ ਨੌਮੀ ਰਾਸ਼ੀ। ੬. ਦੇਖੋ, ਧਨ....
ਵਿ- ਭਾਗ੍ਯਵੰਤ. ਦੋਲਤਮੰਦ. "ਇਹੁ ਧਨੁ ਸੰਚਹੁ ਹੋਵਹੁ ਭਗਵੰਤ." (ਸੁਖਮਨੀ) "ਸੇਈ ਸਾਹ ਭਗਵੰਤ ਸੇ. ਸਚੁਸੰਪੈ ਹਰਿਰਾਸਿ." (ਬਾਵਨ) ੨. भगवत्. ਦੇਖੋ, ਭਗਵਾਨ ੪. ਅਤੇ ੫. "ਹਰਿ ਭਗਵੰਤਾ ਤਾ ਜਨ ਖਰਾ ਸੁਖਾਲਾ." (ਮਾਝ ਅਃ ਮਃ ੫) ੩. ਸੰਗ੍ਯਾ- ਕਰਤਾਰ. ਵਾਹਗੁਰੂ. "ਭਗਵੰਤ ਕੀ ਟਹਲ ਕਰੈ ਨਿਤ ਨੀਤ." (ਸੁਖਮਨੀ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸਰਵ- ਉਹੀ. ਵਹੀ. ਓਹੀ. "ਸੇਈ ਸਾਹ ਭਗਵੰਤ ਸੇ." (ਬਾਵਨ) ੨. ਸੇਵਨ ਕੀਤੀ। ੩. ਸੇਵਨ ਕਰਦਾ ਹੈ. "ਕਾਮ ਦਾਮ ਚਿਤ ਪਰਵਸਿ ਸੇਈ." (ਗਉ ਅਃ ਮਃ ੧)...
ਸੰਗ੍ਯਾ- ਸ੍ਵਾਸ. ਦਮ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧) ੨. ਫ਼ਾ. [شاہ] ਸ਼ਾਹ. ਬਾਦਸ਼ਾਹ. "ਸਭਿ ਤੁਝਹਿ ਧਿਆਵਹਿ ਮੇਰੇ ਸਾਹ." (ਧਨਾ ਮਃ ੪) ੩. ਸ਼ਾਹੂਕਾਰ. "ਸਾਹ ਚਲੇ ਵਣਜਾਰਿਆ." (ਵਾਰ ਸਾਰ ਮਃ ੨) ੪. ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੀ ਬਖਸ਼ੀ ਹੋਈ ਇੱਕ ਸਿੱਖ ਖਾਨਦਾਨ ਨੂੰ ਪਦਵੀ. ਦੇਖੋ, ਸੋਮਾ ੨। ੫. ਸ੍ਵਾਮੀ. ਪਤਿ। ੬. ਸੰ. साह. ਵਿ- ਪ੍ਰਬਲ. ਜੋਰਾਵਰ....
ਹਰਿਨਾਮ ਰੂਪ ਪੂੰਜੀ. "ਹਰਿਰਾਸਿ ਮੇਰੀ ਮਨੁ ਵਣਜਾਰਾ." (ਅਨੰਦੁ)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਵਿ- ਭਗ (ਯੋਨਿ) ਵਾਲਾ. "ਸੁਰਨਾਇਕ ਕੋ ਭਗਵਾਨ ਕਿਯੋ," (ਚਰਿਤ੍ਰ ੧੧੫) ਗੋਤਮ ਨੇ ਇੰਦ੍ਰ ਨੂੰ ਸ੍ਰਾਪ ਦੇਕੇ ਭਗਾਂ ਵਾਲਾ ਬਣਾ ਦਿੱਤਾ। ੨. ਭਗਵੰਤ. ਭਾਗਯ ਵਾਲਾ. ਖ਼ੁਸ਼ਨਸੀਬ। ੩. ਐਸ਼੍ਵਰਯ (ਪ੍ਰਭੁਤਾ) ਵਾਲਾ। ੪. ਭਗ (ਛੀ ਗੁਣ) ਧਾਰਨ ਵਾਲਾ. "ਈਸ੍ਵਰ ਕੇ ਖਟ ਗੁਨ ਕੋ ਜਾਨ। ਜਾਂਤੇ ਕਹਿਯਤ ਹੈ ਭਗਵਾਨ। ਜਸ ਐਸ੍ਵਰਜ ਵਿਰਾਗ ਉਦਾਰ। ਲਛਮੀ ਗ੍ਯਾਨ ਸੁ ਪੂਰਨ ਧਾਰ।।" (ਗੁਪ੍ਰਸੂ) ੫. ਵਿਸਨੁਪੁਰਾਣ ਅੰਸ਼ ੬, ਅਃ ੫. ਵਿੱਚ ਲਿਖਿਆ ਹੈ ਕਿ ਭਰਣਵਾਲਾ, ਗਤਿਦਾਤਾ, ਵਾਸ ਸਭ ਜੀਵਾਂ ਨੂੰ ਦੇਣ ਵਾਲਾ, ਨਾਸ਼ ਰਹਿਤ ਜੋ ਹੋਵੇ, ਉਹ 'ਭਗਵਾਨ' ਹੈ। ੬. ਸੰਗ੍ਯਾ- ਕਰਤਾਰ. ਪਾਰਬ੍ਰਹਮ. "ਭਗਵਾਨ ਰਮਣੰ ਸਰਬਤ੍ਰ ਥਾਨਿਹ." (ਸਹਸ ਮਃ ੫) ੭. ਵਿਸਨੁ. "ਕਾਲਹਿ ਪਾਇ ਭਯੋ ਭਗਵਾਨ." (ਵਿਚਿਤ੍ਰ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਵਿ- ਭਾਗ੍ਯਵੰਤ. ਦੋਲਤਮੰਦ. "ਇਹੁ ਧਨੁ ਸੰਚਹੁ ਹੋਵਹੁ ਭਗਵੰਤ." (ਸੁਖਮਨੀ) "ਸੇਈ ਸਾਹ ਭਗਵੰਤ ਸੇ. ਸਚੁਸੰਪੈ ਹਰਿਰਾਸਿ." (ਬਾਵਨ) ੨. भगवत्. ਦੇਖੋ, ਭਗਵਾਨ ੪. ਅਤੇ ੫. "ਹਰਿ ਭਗਵੰਤਾ ਤਾ ਜਨ ਖਰਾ ਸੁਖਾਲਾ." (ਮਾਝ ਅਃ ਮਃ ੫) ੩. ਸੰਗ੍ਯਾ- ਕਰਤਾਰ. ਵਾਹਗੁਰੂ. "ਭਗਵੰਤ ਕੀ ਟਹਲ ਕਰੈ ਨਿਤ ਨੀਤ." (ਸੁਖਮਨੀ)...
ਵਿ- ਅਤਿ. ਬਹੁਤ. ਅਧਿਕ. "ਤੂ ਮੈ ਖਰਾ ਪਿਆਰਾ." (ਧਨਾ ਮਃ ੧) "ਆਏ ਖਰੇ ਕਠਿਨ ਜਮਕੰਕਰ." (ਬਿਹਾ ਛੰਤ ਮਃ ੫) ਵਡੇ ਕਰੜੇ। ੨. ਖਾਲਿਸ ਸ਼ੁੱਧ. ਬਿਨਾ ਮਿਲਾਵਟ. "ਖੋਟੇ ਕਉ ਖਰਾ ਕਹੈ, ਖਰੇ ਸਾਰ ਨ ਜਾਣੈ." (ਗਉ ਅਃ ਮਃ ੧) ੩. ਸੱਚਾ। ੪. ਨਿਸਕਪਟ. ਛਲ ਰਹਿਤ। ੫. ਖਲੋਤਾ. ਖੜਾ. "ਅੰਤ ਕੀ ਬਾਰ ਕੋ ਖਰਾ ਨ ਹੋਸੀ." (ਸੋਰ ਮਃ ੫)...
ਵਿ- ਸੌਖਾ. ਸੌਖੀ. ਆਸਾਨ। ੨. ਸੁਖਾਲਯ. ਸੁਖ ਦਾ ਘਰ. ਸੁਖਦਾਈ. "ਦਰ ਘਰ ਮਹਲਾ ਸੇਜ ਸੁਖਾਲੀ." (ਗਉ ਅਃ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਸੰਗ੍ਯਾ- ਸੇਵਾ. "ਟਹਲ ਕਰਉ ਤਉ ਏਕ ਕੀ." (ਬਾਵਨ)...
ਸੰ. ਨਿਤ੍ਯ. ਵਿ- ਜੋ ਸਦਾ ਰਹੇ. ਜਿਸ ਦਾ ਕਦੇ ਨਾਸ਼ ਨਾ ਹੋਵੇ. ਅਵਿਨਾਸ਼ੀ। ੨. ਕ੍ਰਿ. ਵਿ- ਸਦਾ. ਹਮੇਸ਼. ਪ੍ਰਤਿਦਿਨ. "ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ." (ਪ੍ਰਭਾ ਮਃ ੫)...
ਸੰ. ਵਿ- ਲਿਆਂਦਾ ਹੋਇਆ. ਪੁਚਾਇਆ ਹੋਇਆ। ੨. ਗ੍ਰਹਣ ਕਤਾ. ਫੜਿਆ ਹੋਇਆ।#੩. ਪ੍ਰਾਪਤ ਹੋਇਆ। ੪. ਦੇਖੋ, ਨੀਅਤ.#ਉਂਚੋ ਕਰ ਕਰੈ ਤਾਂਹਿ ਊਂਚੋ ਕਰਤਾਰ ਕਰੈ#ਊਨੀ ਮਨ ਆਨੈ ਦੂਨੀ ਹੋਤ ਹਰਕਤ ਹੈ,#ਜ੍ਯੋਂ ਜ੍ਯੋਂ ਧਨ ਧਰੈ ਸੈਂਤੈ¹ ਤ੍ਯੋਂ ਤ੍ਯੋਂ ਬਿਧਿ ਖੋਰ ਖੈਂਚੈ#ਲਾਖ ਭਾਂਤਿ ਧਰੈ ਕੋਟਿ ਭਾਂਤਿ ਸਰਕਤ ਹੈ,#ਦੌਲਤ ਦੁਨੀ ਮੇ ਥਿਰ ਕਾਹੁ ਕੇ ਰਹੀ ਨ "ਕ੍ਸ਼ੇਮ"#ਪਾਛੇ ਨੇਕਨਾਮੀ ਬਦਨਾਮੀ ਖਰਕਤ ਹੈ,#ਰਾਜਾ ਹੋਯ ਰਾਯ ਹੋਯ ਸਾਹ ਉਮਰਾਯ ਹੋਯ#ਜੈਸੀ ਹੋਤ ਨੀਤ ਤੈਸੀ ਹੋਤ ਬਰਕਤ ਹੈ.#ਪ ਨਿਤ੍ਯ. ਸਦੈਵ."ਨੀਤ ਨੀਤ ਘਰ ਬਾਂਧੀਅਹਿ, ਜੇ ਰਹਣਾ ਹੋਈ." (ਆਸਾ ਅਃ ਮਃ ੧)...