bharanāभरणा
ਕ੍ਰਿ- ਪੂਰਨ ਕਰਨਾ. "ਭਰਿਆ ਹੋਇ ਸੁ ਕਬਹੁ ਨ ਡੋਲੈ." (ਗੌਂਡ ਕਬੀਰ) ੨. ਲਿਬੜਨਾ. ਆਲੁਦਾ ਹੋਣਾ. "ਭਰੀਐ ਹਥੁ ਪਰੁ ਤਨੁ ਦੇਹ." (ਜਪੁ) "ਹਉਮੈ ਮੈਲੁ ਭਰੀਜੈ." (ਵਡ ਛੰਤ ਮਃ ੩)
क्रि- पूरन करना. "भरिआ होइ सु कबहु न डोलै." (गौंड कबीर) २. लिबड़ना. आलुदा होणा. "भरीऐहथु परु तनु देह." (जपु) "हउमै मैलु भरीजै." (वड छंत मः ३)
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਪੂਰਿਆ ਹੋਇਆ. ਭਰਿਆ ਹੋਇਆ. "ਜਿਸੁ ਮਾਨੁਖ ਪਹਿ ਕਰਉ ਬੇਨਤੀ, ਸੋ ਅਪਨੈ ਦੁਖਿ ਭਰਿਆ." (ਗੂਜ ਮਃ ੫) ੨. ਲਿਬੜਿਆ. ਆਲੂਦਾ ਹੋਇਆ. ਦੇਖੋ, ਭਰਣਾ ੨. ਅਤੇ ਭਰਿ ੩....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਕ੍ਰਿ. ਵਿ- ਕਦਾਂ. ਕਦੀ. ਕਿਸੇ ਵੇਲੇ. ਕਿਸੀ ਇੱਕ ਸਮੇਂ, "ਕਬਹੁਕ ਕੋਊ ਪਾਵੈ ਆਤਮਪ੍ਰਗਾਸ ਕਉ." (ਸਵੈਯੇ ਮਃ ੪. ਕੇ) "ਕਬਹੂ ਨ ਬਿਸਰਹੁ ਮਨ ਮੇਰੇ ਤੇ." (ਨਟ ਮਃ ੫)...
ਡੋਲਦਾ ਹੈ। ੨. ਡੁਲਾਵੈ. "ਡੋਲੈ ਵਾਉ ਨ ਵਡਾ ਹੋਇ." (ਰਾਮ ਮਃ ੧) ਇਸ ਦੀਵੇ ਨੂੰ ਹਵਾ ਡੋਲਾਉਂਦੀ ਨਹੀਂ ਅਤੇ ਬੁਝਦਾ ਨਹੀਂ....
ਦੇਖੋ, ਗੌਡ ੧....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਦੇਖੋ, ਭਰਣਾ....
ਦੇਖੋ, ਹਥ....
ਪੜ. ਪੈ "ਮਨ, ਸਰਨੀ ਪਰੁ ਠਾਕੁਰ ਪ੍ਰਭੁ ਤਾਂਕੈ." (ਸੁਖਮਨੀ) ੨. ਕ੍ਰਿ. ਵਿ- ਅਵਸ਼੍ਯ. ਜਰੂਰ. "ਜੋ ਪ੍ਰਭੂ ਕਹੈ ਸੋਈ ਪਰੁ ਕੀਜੈ." (ਸੂਹੀ ਛੰਤ ਮਃ ੪) ੩. ਬਿਨਾ ਸੰਸ਼ਯ. ਨਿਃ ਸੰਦੇਹ. "ਜਾਕਾ ਕਾਰਜ ਸੋਈ ਪਰੁ ਜਾਣੈ." (ਗਉ ਮਃ ੩) ੪. ਦੇਖੋ, ਪਰ. ਪਰੰਤੁ. ਲੇਕਿਨ. "ਪੜਹਿ ਮਨਮੁਖ, ਪਰੁ ਬਿਧਿ ਨਹੀ ਜਾਣੈ." (ਮਾਰੂ ਸੋਲਹੇ ਮਃ ੧) ੫. ਸੰ. ਪਰੁ. ਸੰਗ੍ਯਾ- ਪਰਵਤ. ਪਹਾੜ। ੬. ਸਮੁੰਦਰ। ੭. ਸ੍ਵਰਗ। ੮. ਗ੍ਰੰਥਿ. ਗੱਠ....
ਸੰ. ਸੰਗ੍ਯਾ- ਸ਼ਰੀਰ. ਦੇਹ. "ਤਨੁ ਧਨੁ ਆਪਨ ਥਾਪਿਓ." (ਧਨਾ ਮਃ ੫) ੨. ਚਮੜਾ ਤੁਚਾ। ੩. ਵਿ- ਪਤਲਾ. ਕ੍ਰਿਸ਼। ੪. ਥੋੜਾ। ੫. ਕੋਮਲ। ੬. ਸੁੰਦਰ। ੭. ਸਿੰਧੀ. ਸੰਗ੍ਯਾ- ਪੇਟ. ਉਦਰ। ੮. ਤਨਯ (ਪੁਤ੍ਰ) ਲਈ ਭੀ ਤਨੁ ਸ਼ਬਦ ਆਇਆ ਹੈ. "ਗੁਰੁ ਰਾਮਦਾਸ ਤਨੁ ਸਰਬਮੈ ਸਹਜਿ ਚੰਦੋਆ ਤਾਣਿਅਉ." (ਸਵੈਯੇ ਮਃ ੫. ਕੇ)...
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਸੰਗ੍ਯਾ- ਅਹੰ- ਮਮ. ਮੈ ਮੇਰੀ ਦਾ ਭਾਵ- ਅਹੰਤਾ. ਅਭਿਮਾਨ. ਖ਼ੁਦੀ. "ਤਿਨਿ ਅੰਤਰਿ ਹਉਮੈ ਕੰਡਾ ਹੇ." (ਸੋਹਿਲਾ) ੨. ਦੇਖੋ, ਹਉਮੈ ਗਾਵਿਨ....
ਦੇਖੋ, ਮੈਲ. "ਮੈਲੁ ਖੋਈ ਕੋਟਿ ਅਘ ਹਰੇ." (ਬਿਲਾ ਮਃ ੫)...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....