bharanaभरन
ਦੇਖੋ, ਭਰਣ। ੨. ਸੰਚੇ ਵਿੱਚ ਪਾਉਣ ਯੋਗ੍ਯ ਪਘਰਿਆ ਹੋਇਆ ਪਦਾਰਥ. "ਮੈਨ ਸੁਨਾਰ ਭਰਨ ਜਨੁ ਭਰੀ." (ਚਰਿਤ੍ਰ ੨੪)
देखो, भरण। २. संचे विॱच पाउण योग्य पघरिआ होइआ पदारथ. "मैन सुनार भरन जनु भरी." (चरित्र २४)
ਸੰ. ਸੰਗ੍ਯਾ- ਸੇਵਨ। ੨. ਪਾਲਣ. "ਭਰਣ ਪੋਖਣ ਕਰੰਤ ਜੀਆ." (ਸਹਸ ਮਃ ੫) ੩. ਮਜ਼ਦੂਰੀ। ੪. ਧਾਰਣ ਕਰਨਾ। ੫. ਪੂਰਨਾ. ਭਰਨਾ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਮੋਮ. ਦੇਖੋ, ਮੈਣ. "ਮੈਨਦੰਤ ਨਿਕਸੇ ਗੁਰਬਚਨੀ, ਸਾਰੁ ਚਬਿ ਚਬਿ ਹਰਿਰਸੁ ਪੀਜੈ." (ਕਲਿ ਅਃ ਮਃ ੪) ੨. ਮਦਨ. ਕਾਮ। ੩. ਪ੍ਰਭਾ. ਸ਼ੋਭਾ. "ਮੈਨ ਗਈ ਉਡਕੇ ਮੁਖਰਾ ਤੇ." (ਕ੍ਰਿਸਨਾਵ)...
ਦੇਖੋ, ਸੁਨਿਆਰ। ੨. ਸੁ (ਸੁੰਦਰ) ਨਾਰ (ਗਰਦਨ). ਸੁਗ੍ਰੀਵ ਦਾ ਅਨੁਵਾਦ ਰੂਪ ਸ਼ਬਦ। ੩. ਸੰ. ਕੁੱਤੀ ਦਾ ਦੁੱਧ। ੪. ਸੱਪ ਦਾ ਆਂਡਾ....
ਦੇਖੋ, ਭਰਣ। ੨. ਸੰਚੇ ਵਿੱਚ ਪਾਉਣ ਯੋਗ੍ਯ ਪਘਰਿਆ ਹੋਇਆ ਪਦਾਰਥ. "ਮੈਨ ਸੁਨਾਰ ਭਰਨ ਜਨੁ ਭਰੀ." (ਚਰਿਤ੍ਰ ੨੪)...
ਸੰ. जन ਧਾ ਉਤਪੰਨ ਕਰਨਾ, ਜਣਨਾ, ਪੈਦਾ ਕਰਨਾ। ੨. ਵਿ- ਉਤਪੰਨ. ਪੈਦਾ ਹੋਇਆ। ੩. ਸੰਗ੍ਯਾ- ਲੋਕ. "ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ." (ਵਾਰ ਗਉ ੧. ਮਃ ੪) ੪. ਸਮੂਹ. ਸਮੁਦਾਯ. "ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ." (ਅਨੰਦੁ) ੫. ਭਗਤ. ਸਾਧੁ. "ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ." (ਵਾਰ ਬਿਲਾ ਮਃ ੩) ੬. ਦਾਸ. ਸੇਵਕ."ਪ੍ਰਭੁ ਤੇ ਜਨੁ ਜਾਨੀਜੈ ਜਨ ਤੇ ਸੁਆਮੀ." (ਸ੍ਰੀ ਰਵਿਦਾਸ) ੭. ਪੁਰਖ. ਪ੍ਰਾਣੀ. "ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ." (ਸੁਖਮਨੀ) ੮. ਪੁਰਾਣਾਂ ਅਨੁਸਾਰ ਉੱਪਰਲੇ ਸੱਤ ਲੋਕਾਂ ਵਿੱਚੋਂ ਪੰਜਵਾਂ ਲੋਕ, ਜਿਸ ਵਿੱਚ ਬ੍ਰਹਮਾ ਦੇ ਪੁਤ੍ਰ ਸਨਕਾਦਿ ਅਤੇ ਮਹਾਨ ਯੋਗੀ ਰਹਿੰਦੇ ਹਨ। ੯. ਫ਼ਾ. [زن] ਜ਼ਨ. ਭਾਰਯਾ. ਜੋਰੂ. ਵਹੁਟੀ. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧) ੧੦. ਇਸਤ੍ਰੀ. ਨਾਰੀ. "ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ." (ਵਾਰ ਰਾਮ ੩) ੧੧. ਮਾਰ. ਪ੍ਰਹਾਰ. ਇਹ ਅਮਰ ਹੈ ਜ਼ਦਨ ਦਾ. "ਮਜ਼ਨ ਤੇਗ਼ ਬਰ ਖ਼ੂਨ ਕਸ ਬੇਦਰੇਗ਼." (ਜਫਰ) ੧੨. ਪ੍ਰਤ੍ਯ- ਮਾਰਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਤੇਗ਼ਜ਼ਨ। ੧੩. ਜੌਨ (ਚਾਂਦਨੀ ਦੇ ਅਰਥ ਵਿੱਚ ਭੀ ਜਨ ਸ਼ਬਦ ਆਇਆ ਹੈ. ) "ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ." (ਸਵੈਯੇ ਮਃ ੪. ਕੇ) ਪਹਿਲੇ ਗੁਰੂ ਨਾਨਕ ਚੰਦ੍ਰਮਾਰੂਪ ਹੋਏ, ਤਾਰਾਰੂਪ ਮਨੁੱਖਾਂ ਵਿੱਚ ਆਪਣੀ ਜਨ (ਜੌਨ) ਦਾ ਪ੍ਰਕਾਸ਼ ਕੀਤਾ. ਇਸ ਥਾਂ ਤਾਰਨ ਸ਼ਬਦ ਸ਼ਲੇਸ ਹੈ. ਤਾਰਾਗਣ (ਨਕ੍ਸ਼੍ਤ੍ਰ) ਅਤੇ ਤਾਰਣ (ਉੱਧਾਰਣ). ੧੪. ਜਾਣਨ ਲਈ ਭੀ ਜਨ ਸ਼ਬਦ ਆਇਆ ਹੈ, ਯਥਾ- "ਆਦਿ ਅੰਤ ਜਿਨ ਜਨਲਯੋ." (ਗੁਰੁਸੋਭਾ) ਜਿਸ ਨੇ ਜਾਣ ਲੀਤਾ। ੧੫. ਦੇਖੋ, ਜੱਨ....
ਸੰਗ੍ਯਾ- ਪੰਡ. ਬੋਝਾ. ਗਠੜੀ। ੨. ਦੇਖੋ, ਭ੍ਰੀ। ੩. ਦੇਖੋ, ਭਰੰਮਭਰੀ। ੪. ਭਰਨਾ ਕ੍ਰਿਯਾ ਦਾ ਭੂਤਕਾਲ, ਇਸਤ੍ਰੀ ਲਿੰਗ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....