bharapuraभरपुर
ਵਿ- ਪੂਰਨ ਭਰਿਆ ਹੋਇਆ. ਲਬਾਲਬ ਪੂਰਨ. ਪਰਿਪੂਰ੍ਣ.
वि- पूरन भरिआ होइआ. लबालब पूरन. परिपूर्ण.
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਪੂਰਿਆ ਹੋਇਆ. ਭਰਿਆ ਹੋਇਆ. "ਜਿਸੁ ਮਾਨੁਖ ਪਹਿ ਕਰਉ ਬੇਨਤੀ, ਸੋ ਅਪਨੈ ਦੁਖਿ ਭਰਿਆ." (ਗੂਜ ਮਃ ੫) ੨. ਲਿਬੜਿਆ. ਆਲੂਦਾ ਹੋਇਆ. ਦੇਖੋ, ਭਰਣਾ ੨. ਅਤੇ ਭਰਿ ੩....
ਫ਼ਾ. [لبالب] ਵਿ- ਲਬ (ਕਿਨਾਰੇ) ਤੀਕ ਭਰਿਆ ਪਰਿਪੂਰਣ....