bhavakātanahāra, bhavakhandanaभवकाटनहार, भवखंडन
ਜਨਮ ਮਰਣ ਮਿਟਾਉਣ ਵਾਲਾ. ਜਿਸ ਦੀ ਕ੍ਰਿਪਾ ਨਾਲ ਪੁਨਰਜਨਮ ਮਿਟਜਾਵੇ, "ਕੈਸੀ ਆਰਤੀ ਹੋਇ, ਭਵਖੰਡਨਾ ਤੇਰੀ." (ਸੋਹਿਲਾ) "ਭਵਖੰਡਨ ਦੁਖਭੰਜਨ ਸੁਆਮੀ." (ਧਨਾ ਮਃ ੫)
जनम मरण मिटाउण वाला. जिस दी क्रिपा नाल पुनरजनम मिटजावे, "कैसी आरती होइ, भवखंडना तेरी." (सोहिला) "भवखंडन दुखभंजन सुआमी." (धना मः ५)
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸੰਗ੍ਯਾ- ਸ਼ਰੀਰ ਤੋਂ ਪ੍ਰਾਣਾਂ ਦਾ ਵਿਯੋਗ. ਮੌਤ. "ਮਰਣ ਲਿਖਾਇ ਆਏ, ਨਹੀ ਰਹਿਣਾ." (ਗਉ ਮਃ ੧) ੨. ਜ਼ਹਿਰ. ਵਿਸ। ੩. ਗੁਰੁਮਤ ਅਨੁਸਾਰ ਹੌਮੈ ਦਾ ਤਿਆਗ. ਦੇਹਾਭਿਮਾਨ ਰਹਿਤ ਹੋਣ ਦੀ ਹਾਲਤ. ਦੇਖੋ, ਜੀਵਤਮਰਨਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
कृपा ਦੇਖੋ, ਕਿਰਪਾ. "ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ!" (ਮਲਾ ਅਃ ਮਃ ੩) ੨. ਦੇਖੋ, ਕ੍ਰਿਪੀ। ੩. ਕ੍ਰਿਪਾਚਾਰਯ. ਦੇਖੋ, ਕ੍ਰਿਪੀ. "ਨਹਿ ਭੀਖਮ ਦ੍ਰੌਣ ਕ੍ਰਿਪਾ ਅਰੁ ਦ੍ਰੌਣਜ." (ਚੰਡੀ ੧)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ. ਵਿ- ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. "ਕੈਸੇ ਹਰਿਗੁਣ ਗਾਵੈ?" (ਵਡ ਅਃ ਮਃ ੩) ਕੇਹੋ ਜੇਹੀ. ਕੇਹੀ। ੨. ਕੈਸੀ ਸ਼ਬਦ "ਜੈਸੀ" ਅਰਥ ਵਿੱਚ ਭੀ ਆਇਆ ਹੈ. "ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ." (ਅਕਾਲ)...
ਸੰ. ਆਰਾਤ੍ਰਿਕ. ਸੰਗ੍ਯਾ- ਜੋ ਰਾਤਬਿਨਾ ਭੀ ਹੋਵੇ. ਅਰਥਾਤ- ਦੇਵਤਾ ਦੀ ਮੂਰਤਿ ਅਥਵਾ ਕਿਸੇ ਪੂਜ੍ਯ ਅੱਗੇ ਦੀਵੇ ਘੁਮਾਕੇ ਪੂਜਨ ਕਰਨਾ. ਆਰਤੀ ਦਿਨ ਨੂੰ ਭੀ ਕੀਤੀ ਜਾਂਦੀ ਹੈ, ਇਸ ਲਈ ਆਰਾਤ੍ਰਿਕ ਸੰਗ੍ਯਾ ਹੈ. ਹਿੰਦੂਮਤ ਅਨੁਸਾਰ ਚਾਰ ਵਾਰ ਚਰਣਾ ਅੱਗੇ, ਦੋ ਵਾਰ ਨਾਭਿ ਤੇ, ਇੱਕ ਵਾਰ ਮੂੰਹ ਉਤੇ ਅਤੇ ਸੱਤ ਵਾਰ ਸਾਰੇ ਸਰੀਰ ਉੱਪਰ ਦੀਵੇ ਘੁਮਾਂਉਣੇ ਚਾਹੀਏ, ਅਰ ਦੀਵੇ ਇੱਕ ਤੋਂ ਲੈ ਕੇ ਸੌ ਤੀਕ ਜਗਾਉਣੇ ਵਿਧਾਨ ਹਨ. ਸਤਿਗੁਰੂ ਨਾਨਕ ਦੇਵ ਨੇ ਇਸ ਆਰਤੀ ਦਾ ਨਿਸੇਧ ਕਰਕੇ ਕਰਤਾਰ ਦੀ ਪ੍ਰਾਕ੍ਰਿਤ (ਕੁਦਰਤੀ) ਆਰਤੀ ਦੀ ਮਹਿਮਾ ਦੱਸੀ ਹੈ. ਦੇਖੋ, ਧਨਾਸਰੀ ਦਾ- "ਗਗਨ ਮੈ ਥਾਲ ਰਵਿ ਚੰਦ ਦੀਪਕ ਬਨੇ- " ਸ਼ਬਦ. ਦੇਖੋ, ਦੀਪਦਾਨ। ੨. ਆਰਤੀ ਸੋਹਿਲਾ. ਸੌਣ ਵੇਲੇ ਪੜ੍ਹਨ ਦੀ ਬਾਣੀ. ਦੇਖੋ, ਆਰਤੀ ਸੋਹਿਲਾ. "ਸੋਦਰ ਆਰਤੀ ਗਾਵੀਐ ਅੰਮ੍ਰਿਤ ਵੇਲੇ ਜਾਪੁ ਉਚਾਰਾ." (ਭਾਗੁ)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸਰਵ- "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) "ਤੇਰੋ ਜਨ ਹਰਿਜਸ ਸੁਨਤ ਉਮਾਹਿਓ." (ਕਾਨ ਮਃ ੫)...
ਸੰਗ੍ਯਾ- ਆਨੰਦ ਦਾ ਗੀਤ. ਸ਼ੋਭਨ ਸਮੇਂ ਵਿੱਚ ਗਾਇਆ ਗੀਤ. "ਮੰਗਲ ਗਾਵਹੁ ਤਾ ਪ੍ਰਭੁ ਭਾਵਹੁ ਸੋਹਿਲੜਾ ਜੁਗ ਚਾਰੇ." (ਸੂਹੀ ਛੰਤ ਮਃ ੧) "ਕਹੈ ਨਾਨਕ ਸਬਦ ਸੋਹਿਲਾ ਸਤਿਗੁਰੂ ਸੁਣਾਇਆ." (ਅਨੰਦੁ) ੨. ਸੁ (ਉੱਤਮ) ਹੇਲਾ (ਖੇਲ) ਹੈ ਜਿਸ ਵਿੱਚ ਅਜੇਹਾ ਕਾਵ੍ਯ। ੩. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸੋਹਿਲਾ" ਸਿਰਲੇਖ ਹੇਠ ਇੱਕ ਖਾਸ ਬਾਣੀ, ਜਿਸ ਦਾ ਪੜ੍ਹਨਾ ਸੌਣ ਵੇਲੇ ਵਿਧਾਨ ਹੈ. "ਤਿਤੁ ਘਰਿ ਗਾਵਹੁ ਸੋਹਿਲਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋਈ ਹੈ....
ਜਨਮ ਮਰਣ ਮਿਟਾਉਣ ਵਾਲਾ. ਜਿਸ ਦੀ ਕ੍ਰਿਪਾ ਨਾਲ ਪੁਨਰਜਨਮ ਮਿਟਜਾਵੇ, "ਕੈਸੀ ਆਰਤੀ ਹੋਇ, ਭਵਖੰਡਨਾ ਤੇਰੀ." (ਸੋਹਿਲਾ) "ਭਵਖੰਡਨ ਦੁਖਭੰਜਨ ਸੁਆਮੀ." (ਧਨਾ ਮਃ ੫)...
ਵਿ- ਦੁਃਖ ਦਾ ਨਾਸ਼ ਕਰਨ ਵਾਲਾ. ਦੁੱਖਵਿਨਾਸ਼ਕ "ਦੁਖਬਿਦਾਰਨ ਸੁਖਦਾਤੇ ਸਤਿਗੁਰੁ." (ਕਾਨ ਮਃ ੫) "ਦੁਖਭੰਜਨ ਗੁਣਤਾਸ." (ਬਾਵਨ)...
ਸੰ स्वामिन- ਸ੍ਵਾਮੀ. ਸੰਗ੍ਯਾ- ਪਤਿ. ਭਰਤਾ। ੨. ਮਾਲਿਕ. ਆਕ਼ਾ. "ਮਾਤ ਪਿਤਾ ਸੁਆਮਿ ਸਜਣੁ." (ਵਡ ਮਃ ੫) "ਸੁਆਮੀ ਕੋ ਗ੍ਰਿਹ ਜਿਉ ਸਦਾ ਸੁਆਨ ਤਜਤ ਨਹਿ." (ਸਃ ਮਃ ੯)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...