bhavitaभवित
ਸੰ. ਭਵਨ੍. ਹੋਇਆ ਹੋਇਆ. "ਅਭੈਭਵਿਤ ਭੋਗੈ ਭਵਭੋਗੂ." (ਨਾਪ੍ਰ) ਨਿਰਭੈ ਹੋਇਆ ਸੰਸਾਰ ਦੇ ਭੋਗ ਭੋਗਦਾ ਹੈ.
सं. भवन्. होइआ होइआ. "अभैभवित भोगै भवभोगू." (नाप्र) निरभै होइआ संसार दे भोग भोगदा है.
ਦੇਖੋ, ਨਿਰਭਯ. "ਨਿਰਭੈ ਹੋਇ ਭਜੀਐ ਭਗਵਾਨੁ." (ਸਾਰ ਨਾਮਦੇਵ) "ਬਿਚਰਤੇ ਨਿਰਭ੍ਯੰ ਸਤ੍ਰਸੈਨਾ." (ਸਹਸ ਮਃ ਪ)...
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਸੰਗ੍ਯਾ- ਸਮਾਪਤਿ. ਅੰਤ. "ਜਬਹਿ ਗ੍ਰੰਥ ਕੋ ਪਾਯੋ ਭੋਗ." (ਗੁਪ੍ਰਸੂ) ੨. ਸੰ. (ਭੁਜ੍ ਧ- ਝੁਕਣਾ, ਆਨੰਦ ਲੈਣਾ, ਭੋਗਣਾ (ਖਾਣਾ), ਸੁੱਖ ਦੁੱਖ ਦਾ ਅਨੁਭਵ ਕਰਨਾ। ੩. ਇੰਦ੍ਰੀਆਂ ਕਰਕੇ ਗ੍ਰਹਿਣ ਕਰੇ ਪਦਾਰਥਾਂ ਤੋਂ ਉਪਜਿਆ ਆਨੰਦ. "ਭੋਗਹਿ ਭੋਗ ਅਨੇਕ, ਵਿਣੁ ਨਾਵੈ ਸੁੰਞਿਆ." (ਆਸਾ ਮਃ ੫) ੪. ਇਸਤ੍ਰੀ ਪੁਰਖ ਦਾ ਸੰਗਮ. ਮੈਥੁਨ। ੫. ਸੱਪ ਦਾ ਫਣ. "ਦੂਰ ਪਰ੍ਯੋ ਮ੍ਰਿਤ ਭੈਗ ਪਸਾਰਕੈ." (ਗੁਪ੍ਰਸੂ) ੬. ਧਨ। ੭. ਸੁਖ. ਆਨੰਦ। ੮. ਭੋਜਨ. "ਜਿਉ ਮਹਾ ਖਧਿਆਰਥਿ ਭੋਗ." (ਬਿਲਾ ਅਃ ਮਃ ੫) ੯. ਦੇਹ. ਸ਼ਰੀਰ। ੧੦. ਦੇਵਤਾ ਨੂੰ ਅਰਪਿਆ ਪ੍ਰਸਾਦ....