bhāēभाए
ਪਸੰਦ ਆਏ. ਪਿਆਰੇ ਲੱਗੇ। ੨. ਕ੍ਰਿ. ਵਿ- ਭਾਵ (ਮਨਸ਼ਾ) ਮੁਤਾਬਿਕ. ਮਰਜੀ ਅਨੁਸਾਰ. "ਤੂ ਚਲੁ ਗੁਰ ਕੈ ਭਾਏ." (ਵਡ ਛੰਤ ਮਃ ੩)
पसंद आए. पिआरे लॱगे। २. क्रि. वि- भाव (मनशा) मुताबिक. मरजी अनुसार. "तू चलु गुर कै भाए." (वड छंत मः ३)
ਫ਼ਾ. [پشند] ਵਿ- ਮਨਭਾਉਂਦਾ. ਰੁਚਿ ਅਨੁਕੂਲ....
ਮਿਲਾਵੇ. ਪਾਨ ਕਰਾਵੇ। ੨. ਸੰਬੋਧਨ. ਹੇ ਪ੍ਰਿਯ "ਪਿਆਰੇ, ਇਨਬਿਧਿ ਮਿਲਣੁ ਨ ਜਾਈ." (ਸੋਰ ਅਃ ਮਃ ੫) ੩. ਪਿਆਰਾ ਦਾ ਬਹੁਵਚਨ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਵਿ- ਮਾਨਸ. ਮਨ ਦਾ। ੨. ਮਨ ਕਰਕੇ. "ਮਨਸਾ ਕਰਿ ਸਿਮਰੰਤ ਤੁਝੈ ਨਰ." (ਸਵੈਯੇ ਮਃ ੪. ਕੇ) ੩. ਸੰਗ੍ਯਾ- ਇੱਛਾ. ਕਾਮਨਾ. "ਮਨਸਾ ਧਾਰਿ ਜੋ ਘਰਿ ਤੇ ਆਵੈ." (ਮਾਝ ਮਃ ੫) ੪. ਧੀਰ ਗੋਤ ਦਾ ਇੱਕ ਪ੍ਰੇਮੀ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਇਆ। ੫. ਬ੍ਰਹਮਵੈਵਰਤ ਅਨੁਸਾਰ ਕਸ਼੍ਯਪ ਦੀ ਪੁਤ੍ਰੀ, ਵਾਸੁਕਿਨਾਗ ਦੀ ਭੈਣ ਅਤੇ ਆਸ੍ਤੀਕ ਦੀ ਮਾਤਾ, ਜੋ ਪੇਟਬਲ ਚਲਣ ਵਾਲੇ ਜ਼ਹਿਰੀਲੇ ਜੰਤੂਆਂ ਤੋਂ ਰਖ੍ਯਾ ਕਰਨ ਵਾਲੀ ਮੰਨੀ ਗਈ ਹੈ. ਇਸ ਦਾ ਨਾਮ "ਵਿਸਹਰਾ" ਭੀ ਹੈ, ਇਸ ਦੀ ਪੂਜਾ ਹਾੜ ਦੀ ਪੰਚਮੀ ਨੂੰ ਮਿੱਟੀ ਦਾ ਸੱਪ ਬਣਾਕੇ ਕੀਤੀ ਜਾਂਦੀ ਹੈ.#ਮਹਾਭਾਰਤ ਵਿੱਚ ਕਥਾ ਹੈ ਕਿ ਜਰਤਕਾਰੁ ਵਡਾ ਉੱਤਮ ਰਿਖੀ ਸੀ. ਇੱਕ ਵਾਰ ਓਹ ਵਿਚਰਦਾ ਹੋਇਆ ਅਜੇਹੇ ਥਾਂ ਆਣ ਪੁੱਜਾ, ਜਿੱਥੇ ਕਈ ਆਦਮੀ ਬਿਰਛਾਂ ਨਾਲ ਮੂਧੇ ਲਟਕ ਰਹੇ ਸੀ. ਪੁੱਛਣ ਤੋਂ ਪਤਾ ਲੱਗਾ ਕਿ ਉਹ ਜਰਤਕਾਰੁ ਦੇ ਹੀ ਬਜ਼ੁਰਗ ਹਨ, ਅਰ ਜਰਤਕਾਰੁ ਦੇ ਸੰਤਾਨ ਨਾ ਹੋਣ ਕਾਰਣ ਉਨ੍ਹਾਂ ਦੀ ਇਹ ਦੁਰਗਤਿ ਹੋਈ ਹੈ. ਇਸ ਪੁਰ ਜਰਤਕਾਰੁ ਨੇ ਵਾਸੁਕਿ ਦੀ ਭੈਣ (ਮਨਸਾ) ਵਿਆਹੀ, ਜਿਸ ਤੋਂ ਆਸ੍ਤੀਕ ਜਨਮਿਆ. ਰਾਜਾ ਜਨਮੇਜਯ ਦੇ ਸਰਪਮੇਧ ਜੱਰਾਸਮੇਂ ਆਸ੍ਤੀਕ ਨੇ ਹੀ ਵਿੱਚ ਪੈਕੇ ਸੱਪਾਂ ਦੀ ਜਾਨ ਬਚਾਈ ਸੀ. ਦੇਖੋ ਆਸਤੀਕ। ੬. ਅ਼. [منشا] । ਮਨਸ਼ਾ. ਮਕ਼ਸਦ. ਇਰਾਦਾ। ੭. ਨਿਯਮ। ੮. ਅ਼. [منصع] ਮਨਸਅ਼. ਸੰਗਤਿ. ਸੁਹਬਤ. "ਜੈਸੀ ਆਸਾ. ਤੈਸੀ ਮਨਸਾ." (ਸੂਹੀ ਛੰਤ ਮਃ ੧) ੯. ਸਭਾ. ਮਜਲਿਸ। ੧੦. ਮਨੁਸ਼੍ਯ ਲਈ ਭੀ ਮਨਸਾ ਸ਼ਬਦ ਆਇਆ ਹੈ. "ਮਨ ਕਾ ਕਹਿਆ ਮਨਸਾ ਕਰੈ." (ਬਿਲਾ ਅਃ ਮਃ ੧)...
ਅ਼. [مُطابِق] ਵਿ- ਤ਼ਬਕ਼ (ਸਮਾਨ) ਹੋਰ ਵਾਲਾ. ਤੁੱਲ. ਸਦ੍ਰਿਸ਼। ੨. ਅਨੁਸਾਰ....
ਅ਼. [مرضی] ਮਰਜੀ. ਸੰਗ੍ਯਾ- ਰਜਵ (ਇੱਛਾ ਪ੍ਰਗਟ ਕਰਨ) ਦਾ ਭਾਵ. ਕਾਮਨਾ. ਇਰਾਦਾ. "ਜ੍ਯੋਂ ਰਾਵਰ ਕੀ ਮਰਜੀ ਹੋਇ." (ਗੂਪ੍ਰਸੂ)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਪਸੰਦ ਆਏ. ਪਿਆਰੇ ਲੱਗੇ। ੨. ਕ੍ਰਿ. ਵਿ- ਭਾਵ (ਮਨਸ਼ਾ) ਮੁਤਾਬਿਕ. ਮਰਜੀ ਅਨੁਸਾਰ. "ਤੂ ਚਲੁ ਗੁਰ ਕੈ ਭਾਏ." (ਵਡ ਛੰਤ ਮਃ ੩)...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....