bhāganāभागना
ਭਾਗ- ਹਨ. "ਤਿਸਹਿ ਪਰਾਪਤੇ ਜਾਕੈ ਮਸਤਕਿ ਭਾਗਨਾ." (ਮਾਰੂ ਅਃ ਮਃ ੫) ੨. ਕ੍ਰਿ- ਦੌੜਨਾ. ਨੱਠਣਾ.
भाग- हन. "तिसहि परापते जाकै मसतकि भागना." (मारू अः मः ५) २. क्रि- दौड़ना. नॱठणा.
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਜਿਸ ਦੀ. ਜਿਸ ਦੇ. "ਜਾਕੀ ਪ੍ਰੀਤਿ ਸਦਾ ਸੁਖ ਹੋਇ." (ਗਉ ਮਃ ੫) "ਜਾਂਕੇ ਚਾਕਰ ਕਉ ਨਹੀ ਡਾਨ." (ਗਉ ਅਃ ਮਃ ੫) "ਜਾਕੈ ਅੰਤਰਿ ਬਸੈ ਪ੍ਰਭੁ ਆਪਿ" (ਸੁਖਮਨੀ)...
ਮਸ੍ਤਕ ਕਰਕੇ। ੨. ਮੱਥੇ ਪੁਰ. "ਧੂਰਿ ਸਤੰਨ ਕੀ ਮਸਤਕਿ ਲਾਇ." (ਰਾਮ ਮਃ ੫) "ਮਸਤਕਿ ਹੋਵੈ ਲਿਖਿਆ." (ਮਃ ੫. ਵਾਰ ਗਉ ੨)...
ਭਾਗ- ਹਨ. "ਤਿਸਹਿ ਪਰਾਪਤੇ ਜਾਕੈ ਮਸਤਕਿ ਭਾਗਨਾ." (ਮਾਰੂ ਅਃ ਮਃ ੫) ੨. ਕ੍ਰਿ- ਦੌੜਨਾ. ਨੱਠਣਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਕ੍ਰਿ- ਭੱਜਣਾ. ਨੱਠਣਾ. ਦੇਖੋ, ਦੌੜ....