bhānīभानी
ਭਾਈ ਪਸੰਦ ਆਈ. "ਕਿਆ ਜਾਨਾ ਕਿਉ ਭਾਨੀ ਕੰਤ." (ਆਸਾ ਮਃ ੫) ੨. ਭੰਨੀ. ਤੋੜੀ. "ਲਜ ਭਾਨੀ ਮਟਕੀ ਮਾਟ." (ਮਾਲੀ ਮਃ ੪) ਲੋਕ- ਲੱਜਾ ਰੂਪ ਮਟਕੀ ਮੱਟ (ਝਟਿਤ) ਭੰਨ ਦਿੱਤੀ। ੩. ਭਾਨ (ਰੌਸ਼ਨ) ਹੋਈ। ੪. ਸੰਗ੍ਯਾ- ਭਾ (ਪ੍ਰਭਾ) ਵਾਲੀ. ਸੈਨਾ. ਫੌਜ. "ਭਾਨੀ ਆਦਿ ਬਖਾਨਨ ਕੀਜੈ." (ਸਨਾਮਾ) ੫. ਦੇਖੋ, ਭਾਨੀ ਬੀਬੀ.
भाई पसंद आई. "किआ जाना किउ भानी कंत." (आसा मः ५) २. भंनी. तोड़ी. "लज भानी मटकी माट." (माली मः ४) लोक- लॱजा रूप मटकी मॱट (झटित) भंन दिॱती। ३. भान (रौशन) होई। ४. संग्या- भा (प्रभा) वाली. सैना. फौज. "भानी आदि बखानन कीजै." (सनामा) ५. देखो, भानी बीबी.
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਫ਼ਾ. [پشند] ਵਿ- ਮਨਭਾਉਂਦਾ. ਰੁਚਿ ਅਨੁਕੂਲ....
ਕੀਤਾ. ਕਰਿਆ. ਕੀਆ. "ਮਨਮੁਖ ਲੂਣਹਰਾਮ ਕਿਆ ਨ ਜਾਣਿਆ." (ਵਾਰ ਮਾਝ ਮਃ ੧) ੨. ਕਾ. ਕੀ. ਕੇ. "ਤਿਸ ਕਿਆ ਗੁਣਾ ਕਾ ਅੰਤ ਨ ਪਾਇਆ." (ਰਾਮ ਅਃ ਮਃ ੩) ੩. ਕ੍ਰਿ. ਵਿ- ਕਿਸੇ ਤਰਾਂ. ਕਿਸੀ ਪ੍ਰਕਾਰ. "ਅਤੁਲ ਨ ਜਾਈ ਕਿਆ ਮਿਨਾ." (ਮਾਰੂ ਸੋਲਹੇ ਮਃ ੫) ਅਤੁਲ ਕਰਤਾਰ ਕਿਸੀ ਤਰਾਂ ਮਿਣਿਆ ਨਹੀਂ ਜਾਂਦਾ। ੪. ਸਰਵ- ਕ੍ਯਾ. ਕੀ. "ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ?" (ਸੂਹੀ ਮਃ ੫) ੫. ਵ੍ਯ- ਪ੍ਰਸ਼ਨ ਬੋਧਕ....
ਕ੍ਰਿ- ਜਾਣਾ. ਗਮਨ ਕਰਨਾ। ੨. ਵਿ- ਜਾਣਿਆ. ਸਮਝਿਆ। ੩. ਫ਼ਾ. [جاناں] ਜਾਨਾਂ. ਮਾਸ਼ੂਕ. ਪਿਆਰਾ. ਪ੍ਰੇਮ ਦਾ ਪਾਤ੍ਰ....
ਕ੍ਰਿ. ਵਿ- ਕੈਸੇ. ਕਿਸ ਪ੍ਰਕਾਰ. "ਕਿਉ ਵਰਨੀ ਕਿਵ ਜਾਣਾ?" (ਜਪੁ) "ਕਿਉ ਕਰਿ ਇਹੁ ਮਨੁ ਮਾਰੀਐ." (ਵਾਰ ਰਾਮ ੧. ਮਃ ੩) "ਨਿਕਸਿਓ ਕਿਉਕੈ ਜਾਇ?" (ਸ. ਕਬੀਰ) ੨. ਕਿਸ ਵਾਸਤੇ. "ਸਮਝਤ ਨਹਿ ਕਿਉ ਗਵਾਰ?" (ਜੈਜਾ ਮਃ ੯)...
ਭਾਈ ਪਸੰਦ ਆਈ. "ਕਿਆ ਜਾਨਾ ਕਿਉ ਭਾਨੀ ਕੰਤ." (ਆਸਾ ਮਃ ੫) ੨. ਭੰਨੀ. ਤੋੜੀ. "ਲਜ ਭਾਨੀ ਮਟਕੀ ਮਾਟ." (ਮਾਲੀ ਮਃ ੪) ਲੋਕ- ਲੱਜਾ ਰੂਪ ਮਟਕੀ ਮੱਟ (ਝਟਿਤ) ਭੰਨ ਦਿੱਤੀ। ੩. ਭਾਨ (ਰੌਸ਼ਨ) ਹੋਈ। ੪. ਸੰਗ੍ਯਾ- ਭਾ (ਪ੍ਰਭਾ) ਵਾਲੀ. ਸੈਨਾ. ਫੌਜ. "ਭਾਨੀ ਆਦਿ ਬਖਾਨਨ ਕੀਜੈ." (ਸਨਾਮਾ) ੫. ਦੇਖੋ, ਭਾਨੀ ਬੀਬੀ....
ਸੰ. कान्त ਕਾਂਤ. ਸੰਗ੍ਯਾ- ਜੋ ਚਾਹੁਣ ਯੋਗ੍ਯ ਹੈ, ਸ੍ਵਾਮੀ. ਪਤਿ. "ਅਵਿਗੁਣਿਆਰੀ ਕੰਤ ਵਿਸਾਰੀ." (ਧਨਾ ਛੰਤ ਮਃ ੧) ੨. ਵਿ- ਸੁੰਦਰ. ਮਨੋਹਰ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਗ੍ਨ ਕੀਤੀ, ਕੀਤੇ। ੨. ਦੌੜੀ. ਦੌੜੇ. "ਭੰਨੇ ਦੈਤ ਪੁਕਾਰੇ." (ਚੰਡੀ ੩)...
ਛੋਟਾ ਮਟਕਾ। ੨. ਭਾਵ- ਦੇਹ. ਸ਼ਰੀਰ। ੩. ਦੇਹਾਭਿਮਾਨ. ਅਹੰਤਾ. "ਮਟੁਕ੍ਸ਼ੀ ਡਾਰਿ ਧਰੀ." (ਬਿਲਾ ਛੰਤ ਮਃ ੧) ੪. ਦੇਖੋ, ਮਟਕ....
ਸੰਗ੍ਯਾ- ਮਟਕਾ. ਮਿੱਟੀ ਦਾ ਵਡਾ ਬਰਤਨ. ਮੱਟ. "ਮਿਤ੍ਰਹਿ ਡਾਰ ਮਾਟ ਮਹਿ ਦਯੋ." (ਚਰਿਤ੍ਰ ੪੧) ੨. ਬੱਚੇਦਾਨ. ਰਿਹਮ. "ਬਹੁਰਿ ਨ ਜੋਨੀ ਮਾਟ." (ਮਲਾ ਮਃ ੫) ੩. ਕ੍ਰਿ. ਵਿ- ਛੇਤੀ. ਝਟਿਤ. "ਲਜ ਭਾਨੀ ਮਟੁਕੀ ਮਾਟ." (ਮਾਲੀ ਮਃ ੪)...
ਭਾਈ ਫੇਰੂ ਦਾ ਪੋਤਾਚੇਲਾ ਮਹਾਤਮਾ ਸਾਧੂ, ਜੋ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੀ ਸੇਵਾ ਵਿੱਚ ਹਾਜਿਰ ਰਿਹਾ। ੨. ਸੰ. मालिन्. ਵਿ- ਮਾਲਾ ਬਣਾਉਣ ਵਾਲਾ। ੩. ਸੰਗ੍ਯਾ- ਬਾਗ਼ਬਾਨ. "ਅਹਿਨਿਸ ਫੂਲ ਬਿਛਾਵੈ ਮਾਲੀ." (ਗਉ ਅਃ ਮਃ ੧) ੪. ਭਾਵ- ਕਰਤਾਰ, ਜਿਸ ਦਾ ਬਾਗ ਸੰਸਾਰ ਹੈ. "ਤਉ ਮਾਲੀ ਕੇ ਹੋਵਹੁ." (ਬਸੰ ਮਃ ੧) ੫. ਅ਼. [مالی] ਵਿ- ਮਾਲ (ਦੌਲਤ) ਸੰਬੰਧੀ। ੬. ਪੰਥ ਪ੍ਰਕਾਸ਼ ਦੇ ਕਰਤਾ ਸਰਦਾਰ ਰਤਨਸਿੰਘ ਨੇ ਕਪਤਾਨ ਮਰੇ Captain Murray ਨੂੰ ਭੀ ਮਾਲੀ ਲਿਖਿਆ ਹੈ. "ਜਰਨੈਲ ਆਗੇ ਥੋ ਮਾਲੀ ਕਪਤਾਨ." ਦੇਖੋ, ਮਰੇ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸ਼ਰਮ. ਦੇਖੋ, ਲਜਾ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰਗ੍ਯਾ- ਮਿੱਟੀ ਦਾ ਵਡਾ ਪਾਤ੍ਰ। ੨. ਕ੍ਰਿ. ਵਿ- ਛੇਤੀ. ਤੁਰੰਤ. ਝਟ. ਫ਼ੌਰਨ....
ਦੇਖੋ, ਭੰਨਣਾ....
ਸੰਗ੍ਯਾ- ਪ੍ਰਕਾਸ਼. "ਭਾਨ ਹੋਤ ਜਗ ਜਾਸ ਤੇ." (ਗੁਪ੍ਰਸੂ) ੨. ਜਾਹਿਰ ਹੋਣਾ. ਪ੍ਰਤੀਤ ਹੋਣਾ। ੩. ਗ੍ਯਾਨ। ੪. ਦੇਖੋ, ਭਾਨੁ. "ਤਮ ਅਨਾਦਿ ਕਹਿਂ ਭਾਨ." (ਗੁਪ੍ਰਸੂ) ੫. ਸਿੰਧੀ. ਅਭਿਮਾਨ. ਗਰਬ। ੬. ਘਰ. ਮਕਾਨ। ੭. ਦੇਖੋ, ਭਾਨਨਾ....
ਫ਼ਾ. [روَشن] ਵਿ- ਚਮਕਦਾ ਹੋਇਆ. ਪ੍ਰਕਾਸ਼ਯੁਕ੍ਤ। ੨. ਪ੍ਰਸਿੱਧ. ਜਾਹਿਰ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਫੌਜ. ਦੇਖੋ, ਸੇਨਾ. "ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ" (ਚੰਡੀ ੧) ੨. ਵਿ- ਸਿਆਣੂ. ਮੇਲੀ. "ਨਾਮ ਜਪਹੁ ਮੇਰੇ ਸਾਜਨ ਸੈਨਾ." (ਆਸਾ ਮਃ ੪)...
ਅ਼. [فوَج] ਸੰਗ੍ਯਾ- ਝੁੱਡ. ਜਥਾ. ਯੂਥ। ੨. ਸੈਨਾ. ਲਸ਼ਕਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਕਰੀਜੈ. ਕਰੋ। ੨. ਕਰੀਦਾ ਹੈ....
ਫ਼ਾ. [بیبی] ਸੰਗ੍ਯਾ- ਕੁਲੀਨ ਨਾਰੀ। ੨. ਇਸਤ੍ਰੀਆਂ ਲਈ ਸਨਮਾਨ ਬੋਧਕ ਸ਼ਬਦ। ੩. ਕੰਨ੍ਯਾ. "ਸੁਨ ਬੀਬੀ! ਮੈ ਤੁਝੈ ਸੁਨਾਊ." (ਗੁਵਿ ੬) ੪. ਭਾਰਯਾ. ਵਹੁਟੀ. "ਕੂੜ ਮੀਆ ਕੂੜ ਬੀਬੀ." (ਵਾਰ ਆਸਾ) "ਪਾਸਿ ਬੈਠੀ ਬੀਬੀ ਕਮਲਾ ਦਾਸੀ." (ਆਸਾ ਕਬੀਰ)...