bhāragavaभारगव
ਸੰ. ਭਾਰ੍ਗਵ. ਵਿ- ਭ੍ਰਿਗੁਵੰਸ਼ ਵਿੱਚ ਹੋਣ ਵਾਲਾ। ੨. ਸੰਗ੍ਯਾ- ਪਰਸ਼ੁਰਾਮ। ੩. ਸ਼ੁਕ੍ਰਾਚਾਰਯ। ੪. ਭਗਵਾਂ (ਗੇਰੂਆ) ਅਰਥ ਵਿੱਚ ਭੀ ਭਾਰਗਵ ਸ਼ਬਦ ਆਇਆ ਹੈ. "ਸੁਭੰਤ ਭਾਰਗਵੰ ਪਟੰ." (ਦੱਤਾਵ) ਸ਼ੋਭਾ ਦਿੰਦੇ ਹਨ ਭਗਵੇਂ ਵਸਤ੍ਰ.
सं. भार्गव. वि- भ्रिगुवंश विॱच होण वाला। २. संग्या- परशुराम। ३. शुक्राचारय। ४. भगवां (गेरूआ) अरथ विॱच भी भारगव शबद आइआ है. "सुभंत भारगवं पटं." (दॱताव) शोभा दिंदे हन भगवें वसत्र.
ਭ੍ਰਿਗੁ ਰਿਖੀ ਦਾ ਵੰਸ਼. ਭਾਰ੍ਗਵ ਕੁਲ. ਦੇਖੋ, ਭ੍ਰਿਗੁ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਰਸਰਾਮ....
ਦੇਖੋ,...
ਦੇਖੋ, ਭਗਵਉ....
ਸੰ. ਗੈਰਿਕ. ਵਿ- ਗੇਰੂ ਦਾ. ਗੇਰੂਰੰਗਾ। ੨. ਗੇਰੂ ਨਾਲ ਰੰਗਿਆ ਹੋਇਆ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਭਾਰ੍ਗਵ. ਵਿ- ਭ੍ਰਿਗੁਵੰਸ਼ ਵਿੱਚ ਹੋਣ ਵਾਲਾ। ੨. ਸੰਗ੍ਯਾ- ਪਰਸ਼ੁਰਾਮ। ੩. ਸ਼ੁਕ੍ਰਾਚਾਰਯ। ੪. ਭਗਵਾਂ (ਗੇਰੂਆ) ਅਰਥ ਵਿੱਚ ਭੀ ਭਾਰਗਵ ਸ਼ਬਦ ਆਇਆ ਹੈ. "ਸੁਭੰਤ ਭਾਰਗਵੰ ਪਟੰ." (ਦੱਤਾਵ) ਸ਼ੋਭਾ ਦਿੰਦੇ ਹਨ ਭਗਵੇਂ ਵਸਤ੍ਰ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸ਼ੁਭ ਅੰਤ. ਚੰਗਾ ਨਤੀਜਾ. ਸ਼ੁਭ ਫਲ। ੨. ਵਿ- ਸ਼ੌਭਿਤ. ਸ਼ੋਭਾ ਸਹਿਤ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...