bhārāभारा
ਵਿ- ਭਾਰ ਸਹਿਤ. ਬੋਝਲ। ੨. ਵਡਾ ਸ਼੍ਰੇਸ੍ਟ. "ਮੇਰਾ ਠਾਕੁਰ ਅਤਿ ਭਾਰਾ." (ਮਾਰੂ ਮਃ ੫) ੩. ਸੰਗ੍ਯਾ- ਬੋਝਾ. ਭਾਰ. "ਚੂਕਾ ਭਾਰਾ ਕਰਮ ਕਾ." (ਮਾਰੂ ਮਃ ੫) ੪. ਦੇਖੋ, ਭਾੜਾ. "ਗਰਧਬ ਕਰ ਭਾਰਾ ਲਿਯੋ." (ਗੁਪ੍ਰਸੂ) ੫. ਗੁਰੂ ਅਮਰਦੇਵ ਜੀ ਦਾ ਆਤਮਗ੍ਯਾਨੀ ਸਿੱਖ ਭਾਈ ਭਾਰਾ.
वि- भार सहित. बोझल। २. वडा श्रेस्ट. "मेरा ठाकुर अति भारा." (मारू मः ५) ३. संग्या- बोझा. भार. "चूका भारा करम का." (मारू मः ५) ४. देखो, भाड़ा. "गरधब कर भारा लियो." (गुप्रसू) ५. गुरू अमरदेव जी दा आतमग्यानी सिॱख भाई भारा.
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਵਿ- ਬੋਝ ਵਾਲਾ. ਭਾਰੀ. ਵਜ਼ਨਦਾਰ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਦੇਖੋ, ਸ੍ਰੇਸਟ....
ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ....
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਵਿ- ਭਾਰ ਸਹਿਤ. ਬੋਝਲ। ੨. ਵਡਾ ਸ਼੍ਰੇਸ੍ਟ. "ਮੇਰਾ ਠਾਕੁਰ ਅਤਿ ਭਾਰਾ." (ਮਾਰੂ ਮਃ ੫) ੩. ਸੰਗ੍ਯਾ- ਬੋਝਾ. ਭਾਰ. "ਚੂਕਾ ਭਾਰਾ ਕਰਮ ਕਾ." (ਮਾਰੂ ਮਃ ੫) ੪. ਦੇਖੋ, ਭਾੜਾ. "ਗਰਧਬ ਕਰ ਭਾਰਾ ਲਿਯੋ." (ਗੁਪ੍ਰਸੂ) ੫. ਗੁਰੂ ਅਮਰਦੇਵ ਜੀ ਦਾ ਆਤਮਗ੍ਯਾਨੀ ਸਿੱਖ ਭਾਈ ਭਾਰਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰ. ਭਾਟ. ਸੰਗ੍ਯਾ- ਕਿਰਾਇਆ। ੨. ਮਜੂਰੀ. "ਭਾੜੀ ਕਉ ਓਹੁ ਭਾੜਾ ਮਿਲਿਆ." (ਗੂਜ ਮਃ ੫)...
ਗਧਾ. ਖੋਤਾ. ਦੇਖੋ, ਗਰਦਭ. "ਗਰਧਪ ਵਾਂਗੂ ਲਾਹੇ ਪੇਟ." (ਗਉ ਮਃ ੫) "ਗਰਧਬ ਪ੍ਰੀਤਿ ਭਸਮ ਸੰਗਿ ਹੋਇ." (ਸੁਖਮਨੀ) "ਕੂਕਰ ਸੂਕਰ ਗਰਧਭ ਪਵਹਿ ਗਰਭਜੋਨੀ." (ਗੂਜ ਮਃ ੪)...
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰਗ੍ਯਾ- ਬ੍ਰਹਮਗ੍ਯਾਨੀ। ੨. ਸ੍ਵਰੂਪ ਦਾ ਗ੍ਯਾਤਾ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....