bhāruभारु
ਬੋਝ. ਦੇਖੋ, ਭਾਰ। ੨. ਭਾਰੂਪ (ਪ੍ਰਕਾਸ਼ ਵਾਲਾ) ਦਾ ਸੰਖੇਪ. "ਲਿਖਿ ਪੜਿ ਬੁਝਹਿ ਭਾਰੁ." (ਸ੍ਰੀ ਮਃ ੧) ਜ੍ਯੋਤਿਰੂਪ ਨੂੰ ਲਿਖ ਪੜ੍ਹਕੇ ਬੁੱਝਹਿਂ.
बोझ. देखो, भार। २. भारूप (प्रकाश वाला) दा संखेप. "लिखि पड़ि बुझहि भारु." (स्री मः १) ज्योतिरूप नूं लिख पड़्हके बुॱझहिं.
ਸੰਗ੍ਯਾ- ਭਾਰ. ਵਜ਼ਨ। ੨. ਵਾਹ੍ਯ (ਢੋਣ) ਯੋਗ੍ਯ....
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. ਵਿ- ਪ੍ਰਭਾਰੂਪ. ਪ੍ਰਕਾਸ਼ਵੰਤ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਕ੍ਰਿ- ਵਿ- ਲਿਖਕੇ. "ਲਿਖਿ ਲਿਖਿ ਪੜਿਆ, ਤੇਤਾ ਕੜਿਆ." (ਵਾਰ ਆਸਾ) ੨. ਲਿਖਣਾ. "ਇਹੁ ਲੇਖਾ ਲਿਖਿਜਾਣੈ ਕੋਇ." (ਜਪੁ) ੩. ਲਿਖਣਾ ਕ੍ਰਿਯਾ ਦਾ ਅਮਰ....
ਪਠਨ ਕਰਕੇ. ਪੜ੍ਹਕੇ. "ਪੜਿ ਪੰਡਿਤ ਅਵਰਾ ਸਮਝਾਏ." (ਮਾਰੂ ਸੋਲਹੇ ਮਃ ੩) ੨. ਪਾਠਨ ਕਰਾਕੇ. ਪੜ੍ਹਾਕੇ. "ਪੜਿ ਸੂਆ ਗਨਕ ਉਧਾਰੇ." (ਨਟ ਅਃ ਮਃ ੪)...
ਬੋਝ. ਦੇਖੋ, ਭਾਰ। ੨. ਭਾਰੂਪ (ਪ੍ਰਕਾਸ਼ ਵਾਲਾ) ਦਾ ਸੰਖੇਪ. "ਲਿਖਿ ਪੜਿ ਬੁਝਹਿ ਭਾਰੁ." (ਸ੍ਰੀ ਮਃ ੧) ਜ੍ਯੋਤਿਰੂਪ ਨੂੰ ਲਿਖ ਪੜ੍ਹਕੇ ਬੁੱਝਹਿਂ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. लिख्. ਧਾ- ਜਾਣਾ, ਲਿਖਣਾ, ਲਕੀਰ ਖਿੱਚਣਾ, ਖੁਰਚਣਾ, ਉੱਕਰਨਾ....