bhārēभारे
ਭਾਰ ਵਾਲੇ। ੨. ਭਾਲੇ. ਖੋਜੇ. "ਰਿਦ ਅੰਤਰਿ ਹਰਿਜਨ ਭਾਰੇ." (ਨਟ ਅਃ ਮਃ ੪) ੩. ਸੰਗ੍ਯਾ- ਬੋਝੇ. ਪੰਡਾਂ. "ਜਨਮ ਜਨਮ ਚੂਕੇ ਭੈ ਭਾਰੇ." (ਆਸਾ ਮਃ ੫)
भार वाले। २. भाले. खोजे. "रिद अंतरि हरिजन भारे." (नट अः मः ४) ३. संग्या- बोझे. पंडां. "जनम जनम चूके भै भारे." (आसा मः ५)
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. हृदय. ਸੰਗ੍ਯਾ- ਛਾਤੀ। ੨. ਮਨ. ਦਿਲ. "ਰਿਦ ਅੰਤਰਿ ਕਰਤਲ ਕਾਤੀ." (ਪ੍ਰਭਾ ਬੇਣੀ) ਦੇਖੋ, ਕਰਤਲ। ੩. ਸੰ. हृद. - ਹ੍ਰਦ. ਤਾਲ. "ਰਿਦ ਪਦ ਆਦਿ ਬਖਾਨਕੈ ਈਸਰਾਸਤ੍ਰ ਕਹਿ ਦੀਨ." (ਸਨਾਮਾ) ਹ੍ਰਦ- ਈਸ਼ (ਵਰੁਣ) ਉਸ ਦਾ ਅਸਤ੍ਰ, ਪਾਸ਼ (ਫਾਹੀ). "ਚਰਨਕਮਲ ਰਿਦ ਮਹਿ ਉਰ ਧਾਰਹੁ." (ਸੁਖਮਨੀ) ਉਰ ਹ੍ਰਦ ਮੇਂ ਚਰਨਕਮਲ ਧਾਰਹੁ. ਅੰਤਹਕਰਣ ਰੂਪ ਤਾਲ ਵਿੱਚ ਚਰਨਕਮਲ ਵਸਾਓ....
ਵਿ- ਭੀਤਰੀ. ਅੰਦਰ ਦਾ. "ਅੰਤਰਿ ਰੋਗ ਮਹਾ ਦੁਖ." (ਮਾਰੂ ਸੋਲਹੇ ਮਃ ੩) ੨. ਕ੍ਰਿ. ਵਿ- ਭੀਤਰ. ਵਿੱਚ. "ਨਾਨਕ ਰਵਿ ਰਹਿਓ ਸਭ ਅੰਤਰਿ." (ਮਲਾ ਮਃ ੫) ੩. ਅੰਤਹਕਰਣ ਮੇਂ. ਮਨ ਵਿੱਚ. "ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ." (ਗਉ ਮਃ ੫) "ਅੰਤਰਿ ਚਿੰਤਾ ਨੀਦ ਨ ਸੋਵੈ" (ਵਾਰ ਸੋਰ ਮਃ ੩)...
ਸੰਗ੍ਯਾ- ਕਰਤਾਰ ਦੇ ਸੇਵਕ, ਸਾਧੁਜਨ. "ਹਰਿਜਨ ਹਰਿ ਅੰਤਰ ਨਹੀਂ." (ਸਃ ਮਃ ੯)...
ਭਾਰ ਵਾਲੇ। ੨. ਭਾਲੇ. ਖੋਜੇ. "ਰਿਦ ਅੰਤਰਿ ਹਰਿਜਨ ਭਾਰੇ." (ਨਟ ਅਃ ਮਃ ੪) ੩. ਸੰਗ੍ਯਾ- ਬੋਝੇ. ਪੰਡਾਂ. "ਜਨਮ ਜਨਮ ਚੂਕੇ ਭੈ ਭਾਰੇ." (ਆਸਾ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...