bhālana, bhālanāभालण, भालणा
ਕ੍ਰਿ- ਢੂੰਢਣਾ. ਖੋਜਣਾ. "ਸਭ ਏਕੋ ਹੈ ਭਾਲਣਾ." (ਮਾਰੂ ਸੋਲਹੇ ਮਃ ੫) "ਬ੍ਰਹਮਾ ਭਾਲਣ ਸ੍ਰਿਸਟਿ ਗਇਆ." (ਆਸਾ ਮਃ ੧)
क्रि- ढूंढणा. खोजणा. "सभ एको है भालणा." (मारू सोलहे मः ५) "ब्रहमा भालण स्रिसटि गइआ." (आसा मः १)
ਕ੍ਰਿ- ਢੂੰਡਣਾ. ਤਲਾਸ਼ ਕਰਨਾ. ਟੋਲਣਾ. ਭਾਲਣਾ. "ਜੋ ਖੋਜੈ ਸੋ ਪਾਵੈ." (ਧਨਾ ਪੀਪਾ) "ਖੋਜਤ ਹਾਰੇ ਦੇਵ." (ਰਾਮ ਮਃ ੫)...
ਇੱਕੋ. ਕੇਵਲ ਇੱਕ. ਇੱਕ ਹੀ. ਫ਼ਕ਼ਤ਼ ਏਕ. "ਏਕੋ ਜਪਿ ਏਕੋ ਸਾਲਾਹ." (ਸੁਖਮਨੀ) "ਸਤ- ਸੰਗਤਿ ਕੈਸੀ ਜਾਣੀਐ? ਜਿਥੈ ਏਕੋ ਨਾਮ ਵਖਾਣੀਐ." (ਸ੍ਰੀ ਮਃ ੧. ਜੋਗੀ ਅੰਦਰਿ)...
ਕ੍ਰਿ- ਢੂੰਢਣਾ. ਖੋਜਣਾ. "ਸਭ ਏਕੋ ਹੈ ਭਾਲਣਾ." (ਮਾਰੂ ਸੋਲਹੇ ਮਃ ੫) "ਬ੍ਰਹਮਾ ਭਾਲਣ ਸ੍ਰਿਸਟਿ ਗਇਆ." (ਆਸਾ ਮਃ ੧)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਕ੍ਰਿ- ਢੂੰਢਣਾ. ਖੋਜਣਾ. "ਸਭ ਏਕੋ ਹੈ ਭਾਲਣਾ." (ਮਾਰੂ ਸੋਲਹੇ ਮਃ ੫) "ਬ੍ਰਹਮਾ ਭਾਲਣ ਸ੍ਰਿਸਟਿ ਗਇਆ." (ਆਸਾ ਮਃ ੧)...
ਸੰ. सृषिृ ਸ੍ਰਿਸ੍ਟਿ. ਸੰਗ੍ਯਾ- ਰਚਨਾ। ੨. ਸੰਸਾਰ. ਦੁਨੀਆ. "ਸ੍ਰਿਸਟਿ ਸਭ ਇਕ ਬਰਨ ਹੋਈ." (ਧਨਾ ਮਃ ੧) "ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ." (ਸੁਖਮਨੀ)...
ਦੇਖੋ, ਗਇਅਮੁ. "ਮੇਰਾ ਸਗਲ ਅੰਦੇਸਰਾ ਗਇਆ." (ਦੇਵ ਮਃ ੫) ੨. ਦੇਖੋ, ਗਯਾ. "ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ." (ਬਸੰ ਨਾਮਦੇਵ) "ਗਇਆ ਪਿੰਡ ਭਰਤਾ." (ਗੌਂਡ ਨਾਮਦੇਵ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...