bhīmāभीमा
ਸੰਗ੍ਯਾ- ਦੇਖੋ, ਭੀਮਰਾ। ੨. ਦੁਰਗਾ. ਦੇਵੀ। ੩. ਕਸ਼ਾ. ਕੋਰੜਾ ਚਾਬੁਕ.
संग्या- देखो, भीमरा। २. दुरगा. देवी। ३. कशा. कोरड़ा चाबुक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਭਯਾਨਕ ਰਵ (ਸ਼ਬਦ) ਕਰਨ ਵਾਲੀ ਇੱਕ ਨਦੀ, ਜਿਸ ਦਾ ਨਾਮ ਭੀਮਾ ਹੈ. ਦੇਖੋ, ਮਹਾਭਾਰਤ ਬਨ ਪਰਵ, ਅਃ ੨੨੩, "ਸ਼ਬਦ ਆਦਿ ਕਹਿ ਭੀਮਰਾ ਈਸਰਾਸਤ੍ਰ ਕਹਿ ਅੰਤ." (ਸਨਾਮਾ) ਭੀਮਾ ਦਾ ਈਸ਼੍ਵਰ ਵਰੁਣ, ਉਸ ਦਾ ਅਸਤ੍ਰ ਫਾਸੀ (ਪਾਸ਼)....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. ਕਸ਼ਾ. ਸੰਗ੍ਯਾ- ਰੱਸੀ. ਕਸਨ। ੨. ਚਾਬੁਕ ਕੋਰੜਾ. "ਕਸ੍ਟ ਨਰਕ ਕੋ ਕਸਾ ਦਿਖਾਵਨ ਕੀਜਿਯੇ." (ਨਾਪ੍ਰ) "ਕਰ ਕਸਾ ਕੁਠਾਰੇ." (ਅਕਾਲ)...
ਸੰਗ੍ਯਾ- ਕਸ਼ਾ. ਚਾਬੁਕ। ੨. ਇੱਕ ਛੰਦ. ਇਸ ਦਾ ਨਾਉਂ "ਆਨੰਦ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ੧੩. ਅੱਖਰ. ਪਹਿਲਾ ਵਿਸ਼੍ਰਾਮ ਛੀ ਪੁਰ, ਦੂਜਾ ਸੱਤ ਪੁਰ, ਅੰਤ ਲਘੁ ਗੁਰੁ. ਜੇ ਇਸ ਦੇ ਅੰਤ ਰਗਣ- - ਰੱਖੀਏ ਤਦ ਚਾਲ ਬਹੁਤ ਸੁੰਦਰ ਹੁੰਦੀ ਹੈ.#ਉਦਾਹਰਣ-#ਸਤਿਗੁਰੁ ਕਹ੍ਯੋ, ਸੁਨੋ ਵੀਰ ਖਾਲਸਾ,#ਤ੍ਯਾਗਦੇਹੁ ਮਨੋ, ਵਡਿਆਈ ਲਾਲਸਾ,#ਹੋਇ ਨਿਸਕਾਮ, ਕਰੋ ਸੇਵਾ ਦੇਸ਼ ਕੀ,#ਚਾਹਤ ਹੋ ਕ੍ਰਿਪਾ, ਯਦਿ ਜਗਤੇਸ਼ ਕੀ.#ਪਯਾਰ ਛੰਦ ਇਸੇ ਦਾ ਇੱਕ ਭੇਦ ਹੈ. ਦੇਖੋ, ਪਯਾਰ....
ਦੇਖੋ, ਚਾਬਕ. "ਹਿਚਹਿ ਤ ਪ੍ਰੇਮ ਕੇ ਚਾਬੁਕ ਮਾਰਉ." (ਗਉ ਕਬੀਰ)...