bhuiangaभुइअंग
ਦੇਖੋ, ਭੁਜੰਗ. "ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ." (ਜੈਤ ਮਃ ੪) "ਮੈਲਾਗਰ ਬੇਰ੍ਹੇ ਹੈਂ ਭੁਇਅੰਗਾ." (ਗੂਜ ਰਵਿਦਾਸ)
देखो, भुजंग. "माइआ भुइअंग ग्रसिओ है प्राणी." (जैत मः ४) "मैलागर बेर्हे हैं भुइअंगा." (गूज रविदास)
ਸੰ. ਸੰਗ੍ਯਾ- ਜੋ ਭੁਜ (ਟੇਢਾ) ਹੋਕੇ ਗਮਨ ਕਰਦਾ ਹੈ. ਸਰਪ ਭੁਜੰਗਮ। ੨. ਦੇਖੋ, ਭੁਜੰਗਪ੍ਰਯਾਤ....
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਦੇਖੋ, ਭੁਜੰਗ. "ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ." (ਜੈਤ ਮਃ ੪) "ਮੈਲਾਗਰ ਬੇਰ੍ਹੇ ਹੈਂ ਭੁਇਅੰਗਾ." (ਗੂਜ ਰਵਿਦਾਸ)...
ਵਿ- ਪ੍ਰਾਣਧਾਰੀ (प्राणिन्) ਜਿਸ ਵਿੱਚ ਪ੍ਰਾਣ ਹੋਣਾ। ੨. ਸੰਗ੍ਯਾ- ਜੀਵ. ਜੰਤੁ। ੩. ਮਨੁੱਖ. "ਪ੍ਰਾਣੀ, ਤੂੰ ਆਇਆ ਲਾਹਾ ਲੈਣ." (ਸ੍ਰੀ ਮਃ ੫)...
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....
ਮਲਯਗਿਰਿ। ੨. ਮਲ੍ਯਗਿਰਿ ਪੁਰ ਹੋਣ ਵਾਲਾ ਚੰਦਨ. "ਹਮ ਨੀਚਬਿਰਖ, ਤੁਮ ਮੈਲਾਗਰ." (ਸਾਰ ਮਃ ੫) "ਮੈਲਾਗਰ ਸੰਗੇਣ ਨਿੰਮ ਬਿਰਖ ਸਿ ਚੰਦਨਹ." (ਗਾਥਾ)...
ਵਿ- ਵੇਸ੍ਟਿਤ. ਲਿਪਟੇ ਹੋਏ. "ਮੈਲਾਗਰ ਬੇਰ੍ਹੇ ਹੈਂ. ਭੁਇਅੰਗਾ." (ਗੂਜ ਰਵਿਦਾਸ) ਦੇਖੋ, ਬੇੜਨਾ....
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...