bhusarīभुसरी
ਭੂਸ਼੍ਰਿਤਾ. ਭੂ (ਪ੍ਰਿਥਿਵੀ) ਸ਼੍ਰਿਤ- शृत. (ਭੁੰਨੀ- ਹੋਈ) ਉਹ ਰੋਟੀ, ਜੋ ਤਪੀ ਹੋਈ ਜ਼ਮੀਨ ਪੁਰ ਪਕਾਈ ਜਾਵੇ, ਜਿਵੇਂ- ਸੁਲਤਾਨਪੀਰ ਆਦਿ ਦੀ ਰੋਟੀ ਪਕਾਈ ਜਾਂਦੀ ਹੈ. "ਭੁਸਰੀਆਂ ਪਕਾਈਆਂ, ਪਾਈਆਂ ਥਾਲੇ ਮਾਹਿ." (ਮਃ ੫. ਵਾਰ ਮਾਰੂ ੨) ਭੁਸਰੀ ਨੂੰ ਦਾਦੂਪੰਥੀ ਸਾਧੂ ਬਾਟੀ ਆਖਦੇ ਹਨ.
भूश्रिता. भू (प्रिथिवी) श्रित- शृत. (भुंनी- होई) उह रोटी, जो तपी होई ज़मीन पुर पकाई जावे, जिवें- सुलतानपीर आदि दी रोटी पकाई जांदी है. "भुसरीआं पकाईआं, पाईआं थाले माहि." (मः ५. वार मारू २) भुसरी नूं दादूपंथी साधू बाटी आखदे हन.
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. ਸੰਗ੍ਯਾ- ਰੋਟੀ ਚੁਪਾਤੀ. "ਹਰਿ ਰੁਖੀ ਰੋਟੀ ਖਾਇ ਸਮਾਲੇ." (ਮਾਝ ਮਃ ੫)...
ਸੰਗ੍ਯਾ- ਤਪ ਕਰਨ ਵਾਲਾ. ਤਪਸ੍ਵੀ. "ਤਪੀਆ ਹੋਵੈ ਤਪੁ ਕਰੈ." (ਸੂਹੀ ਮਃ ੧) ੨. ਡਿੰਗਲ ਵਿੱਚ ਤਪੀ ਦਾ ਅਰਥ ਸੂਰਜ ਹੈ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਪਕ੍ਵ ਕੀਤੀ. ਰਿੰਨ੍ਹੀ। ੨. ਸੰਗ੍ਯਾ- ਪੱਕਾ- ਪਨ. ਪਕਿਆਈ. ਦ੍ਰਿੜ੍ਹਤਾ. "ਕਚ ਪਕਾਈ ਓਥੈ ਪਾਇ." (ਜਪੁ) ਭਾਵ- ਊਰੇ ਅਥਵਾ ਪੂਰੇ ਹੋਣ ਦੀ ਪਰਖ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਕ੍ਰਿ- ਵਿ ਮਧ੍ਯ ਮੇਂ. ਭੀਤਰ. ਅੰਦਰਿ. "ਮਾਹਿ ਨਿਰੰਜਨੁ ਤ੍ਰਿਭਵਣ ਧਣੀ." (ਰਾਮ ਬੇਣੀ) ੨. ਅ਼. [مِیاہ] ਮਿਆਹ. ਸੰਗ੍ਯਾ- ਮਾਯ (ਜਲ) ਦਾ ਬਹੁਵਚਨ. "ਅਗਨਿ ਮਰੈ ਗੁਣ ਮਾਹਿ." (ਸ੍ਰੀ ਮਃ ੧) ੩. ਦੇਖੋ, ਮਾਹ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਭੂਸ਼੍ਰਿਤਾ. ਭੂ (ਪ੍ਰਿਥਿਵੀ) ਸ਼੍ਰਿਤ- शृत. (ਭੁੰਨੀ- ਹੋਈ) ਉਹ ਰੋਟੀ, ਜੋ ਤਪੀ ਹੋਈ ਜ਼ਮੀਨ ਪੁਰ ਪਕਾਈ ਜਾਵੇ, ਜਿਵੇਂ- ਸੁਲਤਾਨਪੀਰ ਆਦਿ ਦੀ ਰੋਟੀ ਪਕਾਈ ਜਾਂਦੀ ਹੈ. "ਭੁਸਰੀਆਂ ਪਕਾਈਆਂ, ਪਾਈਆਂ ਥਾਲੇ ਮਾਹਿ." (ਮਃ ੫. ਵਾਰ ਮਾਰੂ ੨) ਭੁਸਰੀ ਨੂੰ ਦਾਦੂਪੰਥੀ ਸਾਧੂ ਬਾਟੀ ਆਖਦੇ ਹਨ....
ਦੇਖੋ, ਦਾਦੂ....
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰਗ੍ਯਾ- ਚੌੜਾ ਅਤੇ ਚਪੇਤਲਾ ਤਸਲਾ ਬਾੱਟੀ। ੨. ਮਾਰਵਾੜ ਦਾ ਇੱਕ ਪਿਆਰਾ ਭੋਜਨ. ਦਾਦੂਪੰਥੀ ਸਾਧੂ ਭੰਡਾਰਿਆਂ ਵਿੱਚ ਬਾਟੀ ਬਹੁਤ ਪਕਾਉਂਦੇ ਹਨ. ਮੋਣਦਾਰ ਆਟੇ ਵਿੱਚ ਲੂਣ ਪਾਕੇ ਦੁੱਧ ਵਿੱਚ ਗੁਨ੍ਹਕੇ ਗੋਲ ਪਿੰਨੇ ਵੱਟਕੇ ਤਵੇ ਜੇਹੀ ਤਪੀ ਹੋਈ ਜਮੀਨ ਤੇ ਜੋ ਭੁਸਰੀ ਵਾਂਙ ਪੇੜੇ ਦੀ ਸ਼ਕਲ ਦੀ ਰੋਟੀ ਪਕਾਈ ਜਾਂਦੀ ਹੈ. ਉਸ ਦੀ "ਬਾਟੀ" ਸੰਗ੍ਯਾ ਹੈ। ੩. ਵਾਟੀਂ. ਮਾਰਗ ਮੇਂ. ਰਾਹਾਂ ਵਿੱਚ. "ਹਾਟੀ ਬਾਟੀ ਰਹਹਿ ਨਿਰਾਲੇ." (ਸਿਧਗੋਸਟਿ) ਘਰ ਅਤੇ ਮਾਰਗ ਵਿੱਚ ਰਹਿਂ ਨਿਰਾਲੇ. ਅੰਦਰ ਅਤੇ ਬਾਹਰ ਨਿਰਲੇਪ....