bhuncha, bhunchuभुंच, भुंचु
ਸੰ. भुज- ਭੁਜ੍. ਧਾ- ਟੇਢਾ ਹੋਣਾ, ਪਾਲਨਾ, ਝੁਕਣਾ, ਖਾਣਾ, ਭਕ੍ਸ਼੍ਣਕਰਨਾ, ਭੋਗਣਾ, ਆਨੰਦ ਲੈਣਾ. "ਮਨਇਛੇ ਫਲ ਭੁੰਚਿ ਤੂ." (ਸ੍ਰੀ ਮਃ ੫)#"ਕਮਾਵਦਿਆ ਸੁਖ ਭੁੰਚੁ." (ਮਃ ੫. ਵਾਰ ਗੂਜ ੨)#"ਸੁਖ ਭੁੰਚਹੁ, ਮੇਰੇ ਭਾਈ." (ਸੋਰ ਮਃ ੫)#"ਰਸ ਕਸ ਸਭ ਭੁੰਚਹ." (ਆਸਾ ਮਃ ੫)#"ਭੁਚੰਤੇ ਮਹੀਪਤੇ." (ਸਹਸ ਮਃ ੫)#"ਜੇ ਕੋ ਖਾਵੈ, ਜੇ ਕੋ ਭੁੰਚੈ." (ਮੁੰਦਾਵਣੀ ਮਃ ੫)
सं. भुज- भुज्. धा- टेढा होणा, पालना, झुकणा, खाणा, भक्श्णकरना, भोगणा, आनंद लैणा. "मनइछे फल भुंचि तू." (स्री मः ५)#"कमावदिआ सुख भुंचु." (मः ५. वार गूज २)#"सुख भुंचहु, मेरे भाई." (सोर मः ५)#"रस कस सभ भुंचह." (आसा मः ५)#"भुचंते महीपते." (सहस मः ५)#"जे को खावै, जे को भुंचै." (मुंदावणी मः ५)
ਵਿ- ਵਿੰਗਾ. ਵਕ੍ਰ। ੨. ਛਲ ਸਹਿਤ. ਕਪਟੀ. "ਚਲਤ ਕਤ ਟੇਢੇ ਟੇਢੇ?" (ਕੇਦਾ ਕਬੀਰ) "ਟੇਢੀ ਪਾਗ ਟੇਢੇ ਚਲੇ." (ਕੇਦਾ ਕਬੀਰ)...
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਕ੍ਰਿ- ਪਰਵਰਿਸ਼ ਕਰਨਾ. ਰਕ੍ਸ਼ਾ ਕਰਨੀ। ੨. ਸੰਗ੍ਯਾ- ਪਾਲਨਾ. ਝੂਲਾ....
ਕ੍ਰਿ- ਨੰਮ੍ਰ ਹੋਣਾ. ਨੀਵਾਂ ਹੋਣਾ....
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਕ੍ਰਿ- ਆਨੰਦ ਲੈਣਾ। ੨. ਪਦਾਰਥ ਦਾ ਰਸ ਲੈਣਾ. ਖਾਣਾ ਪੀਣਾ। ੩. ਦੇਖੋ, ਭੋਗ। ੪. ਸਹਾਰਨਾ. ਸਹਿਣਾ। ੫. ਸੁਖ ਦੁਖ ਦਾ ਅਨੁਭਵ ਕਰਨਾ. "ਮਹਾਂ ਦੁਖ ਭੋਗਤ." (ਗੁਪ੍ਰਸੂ)...
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਕ੍ਰਿ- ਗ੍ਰਹਣ ਕਰਨਾ. ਲੇਨਾ. ਅੰਗੀਕਾਰ ਕਰਨਾ। ੨. ਸੰਗ੍ਯਾ- ਲੈਣ ਯੋਗ੍ਯ ਧਨ ਆਦਿ ਪਦਾਰਥ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਸੰ. भुज- ਭੁਜ੍. ਧਾ- ਟੇਢਾ ਹੋਣਾ, ਪਾਲਨਾ, ਝੁਕਣਾ, ਖਾਣਾ, ਭਕ੍ਸ਼੍ਣਕਰਨਾ, ਭੋਗਣਾ, ਆਨੰਦ ਲੈਣਾ. "ਮਨਇਛੇ ਫਲ ਭੁੰਚਿ ਤੂ." (ਸ੍ਰੀ ਮਃ ੫)#"ਕਮਾਵਦਿਆ ਸੁਖ ਭੁੰਚੁ." (ਮਃ ੫. ਵਾਰ ਗੂਜ ੨)#"ਸੁਖ ਭੁੰਚਹੁ, ਮੇਰੇ ਭਾਈ." (ਸੋਰ ਮਃ ੫)#"ਰਸ ਕਸ ਸਭ ਭੁੰਚਹ." (ਆਸਾ ਮਃ ੫)#"ਭੁਚੰਤੇ ਮਹੀਪਤੇ." (ਸਹਸ ਮਃ ੫)#"ਜੇ ਕੋ ਖਾਵੈ, ਜੇ ਕੋ ਭੁੰਚੈ." (ਮੁੰਦਾਵਣੀ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਦੇਖੋ, ਭੁੰਚ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਭੁੰਚ....
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....
ਖਾਂਦਾ ਹੈ। ੨. ਨਾਸ਼ ਕਰਦਾ ਹੈ. ਮਿਟਾਉਂਦਾ ਹੈ। ੩. ਆਖ੍ਯਾ (ਪ੍ਰਸਿੱਧੀ) ਵਾਲਾ ਹੋਵੇ. "ਜੇ ਕੋ ਬਡਾ ਕਹਾਇ, ਬਡਾਈ ਖਾਵੈ." (ਮਾਰੂ ਸੋਲਹੇ ਮਃ ੧)...
ਦੇਖੋ, ਭੁੰਚ....
ਮੁਦ੍ਰਣ (ਮੁਹਰਛਾਪ ਲਾਉਣ) ਦੀ ਕ੍ਰਿਯਾ. ਮੁੰਦਣਾ. ਸ੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮੁੰਦਾਵਣੀ ਸ਼ਬਦ ਦੋ ਥਾਂਈਂ ਆਇਆ ਹੈ.#ਭਾਰਤ ਵਿੱਚ ਰੀਤਿ ਹੈ ਕਿ ਮਹਾਰਾਜਿਆਂ ਦੇ ਖਾਨ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ, ਆਪਣੇ ਸਾਮ੍ਹਣੇ ਭੋਜਨ ਤਿਆਰ ਕਰਵਾਕੇ ਦੇਗਚੇ ਆਦਿ ਬਰਤਨਾਂ ਪੁਰ ਮੁਹਰ ਲਾਦਿੰਦਾ ਹੈ, ਤਾਕਿ ਕੋਈ ਅਸ਼ੁਭਚਿੰਤਕ ਜ਼ਹਿਰ ਆਦਿ ਭੋਜਨ ਵਿੱਚ ਨਾ ਮਿਲਾ ਸਕੇ. ਫੇਰ ਜਦ ਥਾਲ ਪਰੋਸਦਾ ਹੈ ਤਦ ਕੀ ਥਾਲ ਪੁਰ ਸਰਪਸ਼ ਦੇਕੇ ਮੁਹਰ ਲਾ ਦਿੰਦਾ ਹੈ, ਅਰ ਉਹ ਮੁਹਰ ਜਿੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ. ਇਸ ਉੱਪਰਲੇ ਭਾਵ ਨੂੰ ਲੈਕੇ ਇਹ ਵਾਕ ਹੈ- "ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾਂ ਲਧੀ ਭਾਲਿ." (ਮਃ ੩. ਵਾਰ ਸੋਰ) ਭਾਵ ਇਹ ਹੈ ਕਿ ਗੁਰਉਪਦੇਸ਼ ਸਿੱਖਾਂ ਦੇ ਮਨ ਦ੍ਰਿੜ੍ਹ ਕਰਾਕੇ ਸਤਿਗੁਰੂ ਨੇ ਸਿੱਖ ਮਰਯਾਦਾ ਦੀ ਮੁਹਰਛਾਪ ਲਾ ਦਿੱਤੀ ਹੈ, ਤਾਕਿ ਨਿਯਮਾਂ ਵਿੱਚ ਗੜਬੜ ਨਾ ਹੋਵੇ.#ਦੂਜਾ "ਮੁੰਦਾਵਣੀ ਮਃ ੫" ਸਰਲੇਖ ਹੇਠ ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਭੋਗ ਪੁਰ ਪਾਠ ਹੈ, ਜਿਸ ਦਾ ਭਾਵ ਅੰਤਿਮ ਮੁਹਰਛਾਪ ਹੈ. ਸਮਾਪਤੀ ਪੁਰ ਮੁਦ੍ਰਣ ਕਰਕੇ ਇਹ ਉਪਦੇਸ਼ ਹੈ ਕਿ ਇੱਥੇ ਧਰਮਗ੍ਰੰਥ ਦੇ ਪਾਠ ਦਾ ਭੋਗ ਹੈ। ੨. ਬੁਝਾਰਤ. ਅਦ੍ਰਿਸਟਕੂਟ....