bhūpaभूप
ਭੂ (ਪ੍ਰਿਥਿਵੀ) ਦਾ ਪਤਿ. ਪ੍ਰਿਥਿਵੀਪਾਲਕ. "ਨ ਚਿੰਤ ਭੂਪ ਚਿੱਤ ਧਾਰ, ਰਾਮਰਾਇ ਆਇਹੈਂ" (ਰਾਮਾਵ) ੨. ਸੰ. ਭੋਪ੍ਯ. ਰਾਜੇ ਦਾ ਸਿਪਾਹੀ. "ਜਹਿ ਹੁਤੀ ਸੂਪ। ਤਹਿਂ ਗਏ ਕੂਪ।।" (ਰਾਮਾਵ) ਜਿੱਥੇ ਸੁਰਪਣਖਾ ਸੀ, ਉੱਥੇ ਰਾਵਣ ਦੇ ਸਿਪਾਹੀ ਪੁੰਜੇ.
भू (प्रिथिवी) दा पति. प्रिथिवीपालक. "न चिंत भूप चिॱत धार, रामराइ आइहैं" (रामाव) २. सं. भोप्य. राजे दा सिपाही. "जहि हुती सूप। तहिं गए कूप।।" (रामाव) जिॱथे सुरपणखा सी, उॱथे रावण दे सिपाही पुंजे.
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਸੰ. चिन्त ਧਾ- ਵਿਚਾਰ ਕਰਨਾ, ਸਮਰਣ ਕਰਨਾ। ੨. ਸੰਗ੍ਯਾ- ਫ਼ਿਕਰ. ਚਿੰਤਾ. "ਚਿੰਤ ਗਈ ਲਗਿ ਸਤਿਗੁਰ ਪਾਏ." (ਭੈਰ ਮਃ ੫) ੩. ਈਰਖਾ. ਹਸਦ. "ਹਮ ਨਾਹੀ ਚਿੰਤ ਪਰਾਈ ਚੁਖਾ." (ਵਾਰ ਵਡ ਮਃ ੪)...
ਭੂ (ਪ੍ਰਿਥਿਵੀ) ਦਾ ਪਤਿ. ਪ੍ਰਿਥਿਵੀਪਾਲਕ. "ਨ ਚਿੰਤ ਭੂਪ ਚਿੱਤ ਧਾਰ, ਰਾਮਰਾਇ ਆਇਹੈਂ" (ਰਾਮਾਵ) ੨. ਸੰ. ਭੋਪ੍ਯ. ਰਾਜੇ ਦਾ ਸਿਪਾਹੀ. "ਜਹਿ ਹੁਤੀ ਸੂਪ। ਤਹਿਂ ਗਏ ਕੂਪ।।" (ਰਾਮਾਵ) ਜਿੱਥੇ ਸੁਰਪਣਖਾ ਸੀ, ਉੱਥੇ ਰਾਵਣ ਦੇ ਸਿਪਾਹੀ ਪੁੰਜੇ....
ਸੰ. चिन्त ਧਾ- ਵਿਚਾਰ ਕਰਨਾ, ਸਮਰਣ ਕਰਨਾ। ੨. ਸੰਗ੍ਯਾ- ਫ਼ਿਕਰ. ਚਿੰਤਾ. "ਚਿੰਤ ਗਈ ਲਗਿ ਸਤਿਗੁਰ ਪਾਏ." (ਭੈਰ ਮਃ ੫) ੩. ਈਰਖਾ. ਹਸਦ. "ਹਮ ਨਾਹੀ ਚਿੰਤ ਪਰਾਈ ਚੁਖਾ." (ਵਾਰ ਵਡ ਮਃ ੪)...
ਦੇਖੋ, ਧਾਰਣ. "ਧਾਰਹੁ ਕਿਰਪਾ ਜਿਸਹਿ ਗੁਸਾਈ." (ਬਾਵਨ) ੨. ਦੇਖੋ, ਧਾੜ. "ਪਰੀ ਧਾਮ ਤਵ ਧਾਰ." (ਚਰਿਤ੍ਰ ੧੭੦) ੩. ਦੇਖੋ, ਧਾਰਾ. ਇਸੇ ਤੋਂ ਗਊ ਆਦਿਕ ਪਸ਼ੂਆਂ ਦੀ ਧਾਰ ਕੱਢਣੀ ਸ਼ਬਦ ਹੈ। ੪. ਤੰਤ੍ਰਸ਼ਾਸਤ੍ਰ ਅਨੁਸਾਰ ਇੱਕ ਟੂਣਾ ਮੰਤ੍ਰ ਪੜ੍ਹਕੇ ਸ਼ਰਾਬ, ਤੇਲ, ਜਲ ਆਦਿ ਦੀ ਘਰ ਜਾਂ ਨਗਰ ਦੇ ਚਾਰੇ ਪਾਸੇ ਧਾਰ ਦੇਣੀ. "ਧਾਰ ਭੇਟ ਪੂਜਾ ਏ ਦੈਹੈਂ." (ਪੰਪ੍ਰ) ੫. ਸ਼ਸਤ੍ਰ ਦਾ ਵਾਢ. "ਯਹ ਪ੍ਰੇਮ ਕੋ ਪੰਥ ਕਰਾਰ ਹੈ ਰੇ, ਤਲਵਾਰ ਕੀ ਧਾਰ ਪੈ ਧਾਵਨੇ ਹੈ." (ਬੋਧ ਕਵਿ) ੬. ਸੰ. ਧਾਰ. ਜ਼ੋਰ ਦਾ ਮੀਂਹ। ੭. ਵਰਖਾ ਦਾ ਜਲ। ੮. ਉਧਾਰ. ਰ਼ਿਣ। ੯. ਵਿ- ਗੰਭੀਰ. ਗਹਰਾ. ਡੂੰਘਾ....
ਰਾਜਾਰੂਪ ਕਰਤਾਰ. "ਅੰਤਰਿ ਰਾਮਰਾਇ ਪ੍ਰਗਟੇ ਆਇ." (ਭੈਰ ਮਃ ੫) ੨. ਦੇਖੋ, ਰਾਮਰਾਇ ਬਾਬਾ। ੩. ਦੇਖੋ, ਰਤਨਰਾਯ....
ਰੱਜੇ. ਤ੍ਰਿਪਤ ਹੋਏ. "ਮਨਿ ਸੰਤੋਖ ਸਬਦਿਗੁਰ ਰਾਜੇ." (ਰਾਮ ਮਃ ੫) ੨. ਰਾਜਾ ਦਾ ਬਹੁਵਚਨ....
ਫ਼ਾ. [سپاہی] ਫੌਜ ਵਿੱਚ ਭਰਤੀ ਹੋਣ ਵਾਲਾ. ਸੈਨਿਕ.¹ "ਕਤਹੂ ਸਿਪਾਹੀ ਹਨਐਕੈ ਸਾਧਤ ਸਿਲਾਹਨ ਕੋ." (ਅਕਾਲ)...
ਦੇਖੋ, ਜਁਹ...
ਥੀ. ਸੀ. "ਹੁਤੀ ਜੁ ਪਿਆਸ ਪਿਊਸ ਪਿਵੰਨ ਕੀ." (ਸਵੈਯੇ ਮਃ ੪. ਕੇ)....
ਸੰ. ਸੰਗ੍ਯਾ- ਰਸੋਈ। ੨. ਦਾਲ. ਸਾਲਨੇ ਦੀ ਤਰੀ. ਦੇਖੋ, ਅੰ. Soup । ੩. ਸੰ. सृर्प ਸੂਰ੍ਪ.¹ ਛੱਜ. "ਪਾਇ ਸੂਪ ਮੇ ਬਰਖਤ ਸਾਲੀ." (ਨਾਪ੍ਰ) ਪੁਤ੍ਰ ਦੇ ਜਨਮ ਸਮੇਂ ਖਤ੍ਰੀਆਂ ਦੀ ਰਸਮ ਹੈ ਕਿ ਛੱਜ ਵਿੱਚ ਪਾਕੇ ਧਾਨਾਂ ਦੀ ਵਰਖਾ ਕਰਨੀ। ੪. ਸੂਪਨਖਾ (ਸੂਰ੍ਪਣਖਾ) ਦਾ ਸੰਖੇਪ. "ਜਹਿਂ ਹੁਤੀ ਸੂਪ." (ਰਾਮਾਵ)...
ਕ੍ਰਿ. ਵਿ- ਤਹਾਂ. ਤਤ੍ਰ. ਉਸ ਥਾਂ. ਉੱਥੇ....
ਸੰ. ਸੰਗ੍ਯਾ- ਕੁ (ਥੋੜਾ) ਹੋਵੇ ਅਪ੍ (ਜਲ) ਜਿਸ ਵਿੱਚ, ਖੂਹਾ ਜੋ ਤਾਲ ਅਤੇ ਨਦਾਂ ਦੇ ਮੁਕ਼ਾਬਲੇ ਥੋੜੇ ਪਾਣੀ ਵਾਲਾ ਹੈ. "ਕੂਪ ਭਰਿਓ ਜੈਸੇ ਦਾਦਿਰਾ." (ਗਉ ਰਵਿਦਾਸ) "ਕੂਪ ਤੇ ਮੇਰੁ ਕਰਾਵੈ." (ਸਾਰ ਕਬੀਰ) ਟੋਏ ਤੋਂ ਪਹਾੜ ਦੀ ਚੋਟੀ ਬਣਾ ਦਿੰਦਾ ਹੈ. ਭਾਵ- ਨੀਵੇਂ ਤੋਂ ਉੱਚਾ ਕਰਦਾ ਹੈ। ੨. ਦੇਖੋ, ਗਗਨ ੬....
ਸੰਗ੍ਯਾ- ਰਵਣ (ਉੱਚਾਰਣ) ਦੀ ਕ੍ਰਿਯਾ. ਸ਼ਬਦ ਕਰਨਾ। ੨. ਰਮਣ. ਭੋਗਣਾ. ਆਨੰਦ ਲੈਣਾ. "ਹਉ ਕਿਉ ਸਹੁ ਰਾਵਣਿ ਜਾਉ ਜੀਉ?" (ਸੂਹੀ ਮਃ ੧. ਕੁਚਜੀ) ੩. ਸੰ. ਵਿ- ਰਆ ਦੇਣ ਵਾਲਾ। ੪. ਸੰਗ੍ਯਾ- ਵੈਰੀਆਂ ਨੂੰ ਰੁਆਦੇਣ ਵਾਲਾ ਵਿਸ਼੍ਰਵਾ ਦਾ ਪੁਤ੍ਰ, ਜੋ ਕੈਕਸੀ (ਕੇਸ਼ਿਨੀ ਅਥਵਾ ਨਿਕਸ਼ਾ) ਦੇ ਉਦਰ ਤੋਂ ਜਨਮਿਆ. ਰਾਮਾਯਣ ਵਿੱਚ ਲਿਖਿਆ ਹੈ ਕਿ ਸੁਮਾਲੀ ਰਾਖਸ ਦੀ ਪੁਤ੍ਰੀ ਵਿਸ਼੍ਰਵਾ ਨੂੰ ਵਰਣ ਲਈ ਸੰਝ ਸਮੇਂ ਪਹੁਚੀ. ਵਿਸ਼੍ਰਵਾ ਨੇ ਉਸ ਨੂੰ ਅੰਗੀਕਾਰ ਕੀਤਾ, ਪਰ ਸੰਝ ਦਾ ਵੇਲਾ ਹੋਣ ਕਰਕੇ ਭਯੰਕਰ ਪੁਤ੍ਰ ਰਾਵਣ ਅਤੇ ਕੁੰਭਕਰਣ ਹੋਏ, ਇਨ੍ਹਾਂ ਪਿੱਛੋਂ ਕ੍ਰੂਰ ਸੁਭਾਉ ਵਾਲੀ ਸੂਰਪਣਖਾ ਜਨਮੀ. ਕੈਕਸੀ ਦੀ ਪ੍ਰਾਰਥਨਾ ਪੁਰ ਵਿਸ਼੍ਰਵਾ ਨੇ ਇੱਕ ਸ਼ਾਂਤ ਸੁਭਾਉ ਵਾਲਾ ਪੁਤ੍ਰ ਵਿਭੀਸਣ ਭੀ ਉਸ ਨੂੰ ਬਖ਼ਸ਼ਿਆ. ਰਾਵਣ ਦੇ ਦਸ ਸਿਰ ਅਤੇ ਵੀਹ ਬਾਹਾਂ ਸਨ. ਇਸ ਨੇ ਤਪ ਕਰਕੇ ਬ੍ਰਹਮਾ ਤੋਂ ਸਾਰਾ ਜਗਤ ਜਿੱਤਣ ਦਾ ਵਰ ਲਿਆ ਸੀ, ਅਰ ਆਪਣੇ ਮਤੇਰ ਭਾਈ ਕੁਬੇਰ ਨੂੰ ਲੰਕਾ ਤੋਂ ਕੱਢਕੇ ਆਪ ਰਾਜਾ ਬਣਿਆ, ਅਰ ਉਸ ਤੋਂ ਪੁਸਪਕ ਵਿਮਾਨ ਖੋਹ ਲਿਆ. ਰਾਵਣ ਨੇ ਬਹੁਤ ਇਸਤ੍ਰੀਆਂ ਵਿਆਹੀਆਂ, ਪਰ ਮਯ ਦਾਨਵ ਦੀ ਪ੍ਰਤ੍ਰੀ ਮੰਦੋਦਰੀ ਸਭ ਤੋਂ ਸ਼ਿਰੋਮਣਿ ਮੀ, ਜਿਸ ਤੋਂ ਇੰਦ੍ਰਜਿਤ (ਮੇਘਨਾਦ) ਜਨਮਿਆ.#ਰਾਮਾਯਣ ਵਿੱਚ ਰਾਵਣ ਦੀ ਫੌਜ ਦਸ ਖਰਬ, ਛਿਆਲੀ ਹਜਾਰ ਅਤੇ ਇੱਕ ਸੌ ਲਿਖੀ ਹੈ. ਰਾਵਣ ਸੰਸਕ੍ਰਿਤ ਦਾ ਪੰਡਿਤ ਅਤੇ ਜਾਤਿ ਕਰਕੇ ਬ੍ਰਾਹਮਣ ਸੀ. ਕ੍ਰੂਰ ਸੁਭਾਉ ਹੋਣ ਕਰਕੇ ਰਾਖਸ ਪ੍ਰਸਿੱਧ ਹੋਇਆ. ਸੀਤਾ ਹਰਣ ਦੇ ਅਪਰਾਧ ਵਿੱਚ ਸ਼੍ਰੀ ਰਾਮ ਨੇ ਇਸ ਨੂੰ ਮਾਰਕੇ ਵਿਭੀਖਣ ਨੂੰ ਲੰਕਾ ਦਾ ਰਾਜਾ ਥਾਪਿਆ.#"ਰਘੁਪਤਿ ਰਾਵਣ ਸੋਂ ਕਹ੍ਯੋ ਸੁਭਟ ਸਚੇਤ ਸਁਭਾਰ."#(ਹਨੂ)...