bhētāभेटा
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ.
संग्या- अरपण योग्य वसतु. उपहार. नजर। २. धरमग्रंथां दा मुॱल (कीमत) कहिण दी थां, सनमान लई भेटा शबद वरतिआ जांदा है, जिवें- श्रीगुरू ग्रंथसाहिब जी दी जिलद समेत भेटा ५० रुपये है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਅਰ੍ਪਣ. ਨਜਰ. ਭੇਟਾ. ਦਾਨ. ਕਿਸੇ ਵਸਤੁ ਦੇ ਪੇਸ਼ ਕਰਨ ਦੀ ਕ੍ਰਿਯਾ. "ਅਰਪਿ ਸਾਧੁ ਕਉ ਅਪਨਾ ਜੀਉ." (ਸੁਖਮਨੀ) "ਅਰਪਿਆ ਤ ਸੀਸੁ ਸੁਥਾਨ ਗੁਰ ਪਹਿ." (ਗਉ ਛੰਤ ਮਃ ੫)...
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਸੰ. ਸੰਗ੍ਯਾ- ਪਾਸ ਲੈ ਜਾਣ ਦੀ ਕ੍ਰਿਆ। ੨. ਪੇਸ਼ਕਸ਼. ਭੇਟਾ. ਢੋਆ। ੩. ਪੂਜਾ....
ਅ਼. [قیِمت] ਕ਼ੀਮਤ. ਸੰਗ੍ਯਾ- ਮੁੱਲ। ੨. ਕ਼ਦਰ। ੩. ਅੰਦਾਜਾ. ਅਟਕਲ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. सन्मान ਸੰਗ੍ਯਾ- ਆਦਰ. ਸਤਕਾਰ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਅ਼. [جِلد] ਸੰਗ੍ਯਾ- ਖੱਲ. ਤੁਚਾ। ੨. ਪੁਸ੍ਤਕ ਦੀ ਰਖ੍ਯਾ ਵਾਸਤੇ ਉੱਪਰ ਲਾਇਆ ਹੋਇਆ ਚਮੜਾ. "ਤ੍ਯਾਰ ਭਯੋ ਤਬ ਜਿਲਤ ਬੰਧਾਈ." (ਗੁਪ੍ਰਸੂ) ੩. ਪੁਸ੍ਤਕ ਦੀ ਪ੍ਰਤਿ. ਜਿਵੇਂ- ਇਹ ਗ੍ਰੰਥ ਪੰਚ ਜਿਲਦਾਂ ਵਿੱਚ ਹੈ....
ਵ੍ਯ- ਸਹਿਤ. ਸਾਥ. ਮਿਲਿਆ ਹੋਇਆ....