bhēlaभेल
ਮਰਾ. ਸੰਗ੍ਯਾ- ਮੇਲ ਸੰਯੋਗ. "ਤੁਰੇ ਉਸਟ ਮਾਇਆ ਮਹਿ ਭੇਲਾ." (ਭੈਰ ਕਬੀਰ) ੨. ਸੰ. ਵਿ- ਬੇਚੈਨ। ੩. ਮੂਰਖ। ੪. ਸੰਗ੍ਯਾ- ਇੱਕ ਰਿਖੀ, ਜਿਸ ਨੇ ਵੈਦ੍ਯਵਿਦ੍ਯਾ ਦਾ ਗ੍ਰੰਥ "ਭੇਲ- ਸੰਹਿਤਾ" ਲਿਖੀ ਹੈ ਇਸ ਦਾ ਨਾਮ 'ਭੇਡਾ' ਭੀ ਕਈ ਗ੍ਰੰਥਾਂ ਵਿੱਚ ਆਇਆ ਹੈ.
मरा. संग्या- मेल संयोग. "तुरे उसट माइआ महि भेला." (भैर कबीर) २. सं. वि- बेचैन। ३. मूरख। ४. संग्या- इॱक रिखी, जिस ने वैद्यविद्या दा ग्रंथ"भेल- संहिता" लिखी है इस दा नाम 'भेडा' भी कई ग्रंथां विॱच आइआ है.
ਸੰਗ੍ਯਾ- ਮ੍ਰਿਤ੍ਯੁ. ਮੌਤ. ਦੇਖੋ, ਮਰ. "ਜਰਾ ਮਰਾ ਤਾਪੁ." (ਗਉ ਮਃ ੪) ੨. ਮਰਾਠੀ (ਮਹਾਰਾਸ੍ਟ੍ਰੀ) ਦਾ ਸੰਖੇਪ। ੩. ਫ਼ਾ. ਸਰਵ- ਮੈਨੂੰ. ਮੁਝੇ. ਮੇਰੇ ਤਾਈਂ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਦੇਖੋ, ਸੰਜੋਗ....
ਤੁਰਗ ਦਾ ਬਹੁਵਚਨ. ਘੋੜੇ. "ਤੁਰੇ ਪਲਾਣੇ ਪੌਣਵੇਗ." (ਵਾਰ ਆਸਾ)...
ਸੰ. उष्ट्र. ਸੰਗ੍ਯਾ- उष्- ਉਸ੍ ਧਾਤੁ ਦਾ ਅਰਥ ਹੈ ਤਪਾਉਣਾ, ਦਾਹ ਕਰਨਾ (ਜਲਾਉਣਾ), ਜੋ ਕਾਠ ਕਵਾੜ ਖਾਕੇ ਮੇਦੇ ਦੀ ਅੱਗ ਨਾਲ ਪਚਾ ਜਾਵੇ, ਉਹ ਉਸ੍ਟ੍ਰ ਹੈ. ਉੱਠ ਊਂਟ. ਊਠ. ਦੀਰਘਗ੍ਰੀਵ. ਫ਼ਾ. [اُشتر] ਉਸ਼ਤੁਰ ਅਤੇ ਸ਼ੁਤਰ.¹ "ਤੁਰੇ ਉਸਟ ਮਾਇਆ ਮਹਿ ਭੇਲਾ." (ਭੈਰ ਕਬੀਰ) ਦੇਖੋ, ਕਰਹਲ. ੨. ਸੰ. ਓਸਠ. ਹੋਠ. ਬੁਲ੍ਹ "ਫਰਕੰਤ ਉਸਟ ਰੁ ਨੈਨ." (ਦੱਤਾਵ) ਕ੍ਰੋਧ ਨਾਲ ਫਰਕਦੇ ਹਨ ਹੋਠ ਅਰ ਨੇਤ੍ਰ. ਦੇਖੋ, ਓਸਟ. ਅਤੇ ਅਧੀ....
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰਗ੍ਯਾ- ਲੱਸੀ. ਤਕ੍ਰ. ਛਾਛ। ੨. ਦੇਖੋ, ਭੇਲ ੧। ੩. ਬੇਚੈਨ ਹੋਇਆ. ਵ੍ਯਾਕੁਲ ਹੋਇਆ. ਘਬਰਾਇਆ ਹੋਇਆ. ਦੇਖੋ, ਭੇਲ ੨। ੪. ਮਰਾ. ਰੱਸੀ. ਬੰਧਨ। ੫. ਗੁੜ ਮੱਖਣ ਆਦਿ ਦਾ ਗੋਲਾ. ਪਿੰਨਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੇਖੋ, ਮੁਰ੍ਛ ਧਾ. ਸੰ. ਮੂਰ੍ਖ. ਵਿ- ਬੁੱਧਿ ਰਹਿਤ. ਦੇਖੋ, ਮੂਰ ੨. "ਪੜਿਆ ਮੂਰਖ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ." (ਮਃ ੧. ਵਾਰ ਮਾਝ) ੨. ਨਾ- ਤਜਰਬੇਕਾਰ. "ਹਮ ਮੂਰਖ ਮੂਰਖ ਮਨ ਮਾਹਿ." (ਧਨਾ ਮਃ ੩) ੩. ਸੰਗ੍ਯਾ- ਮਾਂਹ. ਉੜਦ. ਮਾਸ। ੪. ਬਨਮੂੰਗੀ....
ਦੇਖੋ, ਰਿਖਿ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਮਰਾ. ਸੰਗ੍ਯਾ- ਮੇਲ ਸੰਯੋਗ. "ਤੁਰੇ ਉਸਟ ਮਾਇਆ ਮਹਿ ਭੇਲਾ." (ਭੈਰ ਕਬੀਰ) ੨. ਸੰ. ਵਿ- ਬੇਚੈਨ। ੩. ਮੂਰਖ। ੪. ਸੰਗ੍ਯਾ- ਇੱਕ ਰਿਖੀ, ਜਿਸ ਨੇ ਵੈਦ੍ਯਵਿਦ੍ਯਾ ਦਾ ਗ੍ਰੰਥ "ਭੇਲ- ਸੰਹਿਤਾ" ਲਿਖੀ ਹੈ ਇਸ ਦਾ ਨਾਮ 'ਭੇਡਾ' ਭੀ ਕਈ ਗ੍ਰੰਥਾਂ ਵਿੱਚ ਆਇਆ ਹੈ....
ਸੰ. ਸੰਗ੍ਯਾ- ਉਹ ਪੁਸਤਕ ਜੋ ਭਲੀ ਪ੍ਰਕਾਰ ਹਿਤ ਨੂੰ ਕਹੇ। ੨. ਮਨੁ ਆਦਿ ਰਿਖੀਆਂ ਦੇ ਲਿਖੇ ਧਰਮਗ੍ਰੰਥ। ੩. ਵੇਦ ਦਾ ਉਹ ਭਾਗ, ਜੋ ਕਰਮ ਕਾਂਡ ਦਾ ਮਾਰਗ ਦੱਸਦਾ ਹੈ. ਸੰਹਿਤਾ ਦੀ ਵ੍ਯਾਖ੍ਯਾ ਦੇਖੋ, ਐਤ੍ਰੇਯ ਆਰਣ੍ਯਕ ਦੇ ਆਰਣ੍ਯਕ ੩. ਅਧ੍ਯਾਯ ੨, ਖੰਡ ੬. ਵਿੱਚ। ੪. ਵ੍ਯਾਕਰਣ ਅਨੁਸਾਰ ਅੱਖਰਾਂ ਦੀ ਅਤਿ ਸਮੀਪਤਾ 'ਸੰਹਿਤਾ' ਹੈ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਮੀਢਾ. ਦੇਖੋ, ਭੇਡ। ੨. ਦੇਖੋ, ਭੇਲ ੪....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...