bhēvāभेवा
ਵਿ- ਭੇਦ ਜਾਣਨ ਵਾਲਾ. ਭੇਤੀਆ। ੨. ਸੰਗ੍ਯਾ- ਅੰਤਹਕਰਣ. "ਹਠ ਨਿਗ੍ਰਹਿ ਨ ਤ੍ਰਿਪਤਾਵੈ ਭੇਵਾ." (ਰਾਮ ਅਃ ਮਃ ੧) ੩. ਪਹੋਆ (ਪ੍ਰਿਥੂਦਕ) ਤੀਰਥ.
वि- भेद जाणन वाला. भेतीआ। २. संग्या- अंतहकरण. "हठ निग्रहि न त्रिपतावै भेवा." (राम अः मः १) ३. पहोआ (प्रिथूदक) तीरथ.
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਭੇਦ (ਰਾਜ਼) ਜਾਣਨ ਵਾਲਾ। ੨. ਜਾਸੂਸ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...
ਦੇਖੋ, ਨਿਗ੍ਰਹ....
ਵਿ- ਭੇਦ ਜਾਣਨ ਵਾਲਾ. ਭੇਤੀਆ। ੨. ਸੰਗ੍ਯਾ- ਅੰਤਹਕਰਣ. "ਹਠ ਨਿਗ੍ਰਹਿ ਨ ਤ੍ਰਿਪਤਾਵੈ ਭੇਵਾ." (ਰਾਮ ਅਃ ਮਃ ੧) ੩. ਪਹੋਆ (ਪ੍ਰਿਥੂਦਕ) ਤੀਰਥ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਜਿਲਾ ਕਰਨਾਲ ਦੀ ਕੈਥਲ ਤਸੀਲ ਵਿੱਚ ਥਨੇਸਰ ਤੋਂ ੧੬. ਮੀਲ ਪੱਛਮ ਕੁਰੁਕ੍ਸ਼ੇਤ੍ਰ (ਕੁਲਛੇਤ੍ਰ) ਅੰਤਰਗਤ ਤੀਰਥ, ਜਿਸ ਦਾ ਸੰਸਕ੍ਰਿਤ ਨਾਮ ਪ੍ਰਿਥੂਦਕ ( ਪ੍ਰਿਥੁ ਰਾਜਾ ਦਾ ਤਾਲ) ਹੈ. ਇੱਥੇ ਦੋ ਗੁਰਦ੍ਵਾਰੇ ਹਨ- ਸ਼ਹਿਰ ਤੋਂ ਉੱਤਰ ਪੂਰਵ ਇੱਕ ਫਰਲਾਂਗ ਦੇ ਕ਼ਰੀਬ ਜੰਮੂ ਦੇ ਸ਼ਿਵਾਲਯ ਪਾਸ ਉੱਚੀ ਥਾਂ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ, ਸ਼੍ਰੀ ਗੁਰੂ ਤੇਗਬਹਾਦੁਰ ਜੀ ਅਤੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਇੱਕੋ ਗੁਰਦ੍ਵਾਰਾ ਹੈ. ਹੁਣ ਕੇਵਲ ਕੰਧਾਂ ਦਾ ਹੀ ਨਿਸ਼ਾਨ ਬਾਕੀ ਹੈ, ਹੋਰ ਇਮਾਰਤ ਢਹਿ ਗਈ ਹੈ. ਪਾਸ ਇੱਕ ਬਾਵਲੀ ਅਤੇ ਨਿੰਮ ਇਮਲੀ ਦੇ ਪੁਰਾਣੇ ਬਿਰਛ ਮੌਜੂਦ ਹਨ. ਕੋਈ ਸੇਵਾਦਾਰ ਨਾ ਹੋਣ ਕਰਕੇ ਬੇਅਦਬੀ ਹੋ ਰਹੀ ਹੈ.#(੨) ਸ਼ਹਿਰ ਵਿੱਚ ਸਰਸ੍ਵਤੀ ਤੀਰਥ ਦੇ ਕਿਨਾਰੇ ਸ਼੍ਰੀ ਗੁਰੂ ਨਾਨਕਦੇਵ, ਸ਼੍ਰੀ ਗੁਰੂ ਤੇਗਬਹਾਦੁਰ ਜੀ ਅਤੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਇੱਕੋ ਗੁਰਦ੍ਵਾਰਾ ਹੈ, ਜਿਸ ਦੀ ਸੇਵਾ ਭਾਈਸਾਹਿਬ ਉਦਯਸਿੰਘ ਜੀ ਕੈਥਲਪਤਿ ਨੇ ਕਰਾਈ. ੧੦੦ ਰੁਪਯੇ ਸਾਲਾਨਾ ਜਾਗੀਰ ਰਿਆਸਤ ਨਾਭੇ ਵੱਲੋਂ ਹੈ. ਚੇਤ ਚੋਦਸ ਅਤ ਕੱਤਕ ਦੀ ਪੂਰਣਮਾਸੀ ਨੂੰ ਮੇਲਾ ਹੁੰਦਾ ਹੈ.#ਰੇਲਵੇ ਸਟੇਸ਼ਨ ਕੁਰੁਕ੍ਸ਼ੇਤ੍ਰ ਤੋਂ ੧੮. ਮੀਲ ਪੱਛਮ ਵੱਲ ਹੈ ਅਤੇ ਪੱਕੀ ਸੜਕ ਗੁਰਦ੍ਵਾਰੇ ਜਾਂਦੀ ਹੈ....
ਸੰ. पृथुदक. ਸੰਗ੍ਯਾ- ਪਹੋਆ ਤੀਰਥ. ਸਰਸ੍ਵਤੀ ਨਦੀ ਦੇ ਸੱਜੇ ਪਾਸੇ ਇਹ ਤੀਰਥ ਹੈ. ਜਿਸ ਬਾਬਤ ਪੁਰਾਣਕਥਾ ਹੈ ਕਿ ਰਾਜਾ ਪ੍ਰਿਥੁ ਨੇ ਆਪਣੇ ਪਿਤਾ ਵੇਣ ਦੇ ਮਰਨ ਪੁਰ ਇਸ ਥਾਂ ਉਸ ਦੀ ਅੰਤਿਮਕ੍ਰਿਯਾ ਕੀਤੀ ਅਤੇ ੧੨. ਦਿਨ ਅਭ੍ਯਾਗਤਾਂ ਨੂੰ ਉਦਕ (ਜਲ) ਪਿਆਇਆ. "ਜਹਾਂ ਪ੍ਰਿਥੋਦਕ ਤੀਰਥ ਹੇਰਾ." (ਗੁਪ੍ਰਸੂ) ਦੇਖੋ, ਪਹੋਆ....
ਸੰ. ਤੀਰ੍ਥ. ਸੰਗ੍ਯਾ- ਜਿਸ ਦ੍ਵਾਰਾ ਪਾਪ ਤੋਂ ਬਚ ਜਾਈਏ. ਪਵਿਤ੍ਰ ਅਸਥਾਨ. ਜਿੱਥੇ ਧਰਮਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ. ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤ੍ਰ ਥਾਂ ਤੀਰਥ ਮੰਨ ਰੱਖੇ ਹਨ, ਕਿਤਨਿਆਂ ਨੇ ਦਰਸ਼ਨ ਅਤੇ ਸਪਰਸ਼ ਮਾਤ੍ਰ ਤੋਂ ਹੀ ਤੀਰਥਾਂ ਨੂੰ ਮੁਕਤਿ ਦਾ ਸਾਧਨ ਨਿਸ਼ਚੇ ਕੀਤਾ ਹੈ. ਗੁਰਮਤ ਅਨੁਸਾਰ ਧਰਮ ਦੀ ਸਿਖ੍ਯਾ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ, ਪਰ ਤੀਰਥਾਂ ਦਾ ਮੁਕਤਿ ਨਾਲ ਸਾਕ੍ਸ਼ਾਤ ਸੰਬੰਧ ਨਹੀਂ ਹੈ.#ਗੁਰੂ ਸਾਹਿਬ ਨੇ ਯਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ, ਉਹ ਇਹ ਹੈ:-#"ਤੀਰਥਿ ਨਾਵਣ ਜਾਉ, ਤੀਰਥੁ ਨਾਮੁ ਹੈ। ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ." (ਧਨਾ ਮਃ ੧. ਛੰਤ) "ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ." (ਵਾਰ ਮਲਾ ਮਃ ੧)#ਲੋਕਾਂ ਦੇ ਮੰਨੇ ਹੋਏ ਤੀਰਥਾਂ ਬਾਬਤ ਸਤਿਗੁਰੂ ਫਰਮਾਉਂਦੇ ਹਨ:-#"ਤੀਰਥ ਨ੍ਹਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ." (ਸ੍ਰੀ ਅਃ ਮਃ ੧)"ਅਨੇਕ ਤੀਰਥ ਜੇ ਜਤਨ ਕਰੈ, ਤਾਂ ਅੰਤਰ ਕੀ ਹਉਮੈ ਕਦੇ ਨ ਜਾਇ." (ਗੂਜ ਮਃ ੩)#"ਤੀਰਥਿ ਨਾਇ ਨ ਉਤਰਸਿ ਮੈਲ। ਕਰਮ ਧਰਮ ਸਭ ਹਉਮੈ ਫੈਲ." (ਰਾਮ ਮਃ ੫)#੨. ਧਰਮ ਦੱਸਣ ਵਾਲਾ ਸ਼ਾਸਤ੍ਰ। ੩. ਉਪਾਯ. ਯਤਨ। ੪. ਯੋਨਿ. ਭਗ। ੫. ਗੁਰੂ। ੬. ਅਗਨਿ। ੭. ਕਰਤਾਰ। ੮. ਸੰਨ੍ਯਾਸੀਆਂ ਦੀ ਇੱਕ ਖ਼ਾਸ ਜਮਾਤ, ਜਿਸ ਦੇ ਨਾਮ ਦੇ ਪਿੱਛੇ ਤੀਰਥ ਸ਼ਬਦ ਲਾਇਆ ਜਾਂਦਾ ਹੈ. "ਤੀਰਥਨ ਬੀਚ ਜੇ ਸਿੱਖ ਕੀਨ। ਤੀਰਥ ਸੁ ਨਾਮ ਤਿਨ ਕੇ ਪ੍ਰਬੀਨ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੯. ਅਤਿਥਿ. ਅਭ੍ਯਾਗਤ। ੧੦. ਮਾਤਾ ਪਿਤਾ। ੧੧. ਰਾਜ ਦਾ ਅੰਗ. ਨੀਤਿਸ਼ਾਸਤ੍ਰ ਵਿੱਚ ਅਠਾਰਾਂ ਤੀਰਥ ਲਿਖੇ ਹਨ-#ਮੰਤ੍ਰੀ, ਪੁਰੋਹਿਤ, ਯੁਵਰਾਜ (ਟਿੱਕਾ), ਰਾਜਾ, ਡਿਹੁਡੀ ਵਾਲਾ, ਜ਼ਨਾਨਖ਼ਾਨੇ ਦਾ ਅਫ਼ਸਰ, ਜੇਲ ਦਾ ਦਾਰੋਗ਼ਾ, ਧਨ ਇਕੱਠਾ ਕਰਨ ਵਾਲਾ (ਦੀਵਾਨ), ਕ਼ਾਨੂਨੀ ਸਲਾਹ਼ਕਾਰ, ਕੋਤਵਾਲ, ਇ਼ਮਾਰਤਾਂ ਦਾ ਅਫ਼ਸਰ, ਸਭਾਪਤੀ, ਅ਼ਦਾਲਤੀ, ਜੰਗੀ ਕਿਲੇ ਦਾ ਅਫ਼ਸਰ, ਜੰਗਲ ਦਾ ਅਫ਼ਸਰ, ਸਰਹ਼ੱਦੀ ਅਫ਼ਸਰ, ਸੈਨਾਪਤਿ ਅਤੇ ਦੂਤ (ਵਕੀਲ). ੧੨. ਬੇਰੀ ਗੋਤ ਦਾ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ। ੧੩. ਉੱਪਲ ਗੋਤ ਦਾ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਗ੍ਯਾਨੀ ਅਤੇ ਯੋਧਾ ਸਿੱਖ....