bhoganāभोगणा
ਕ੍ਰਿ- ਆਨੰਦ ਲੈਣਾ। ੨. ਪਦਾਰਥ ਦਾ ਰਸ ਲੈਣਾ. ਖਾਣਾ ਪੀਣਾ। ੩. ਦੇਖੋ, ਭੋਗ। ੪. ਸਹਾਰਨਾ. ਸਹਿਣਾ। ੫. ਸੁਖ ਦੁਖ ਦਾ ਅਨੁਭਵ ਕਰਨਾ. "ਮਹਾਂ ਦੁਖ ਭੋਗਤ." (ਗੁਪ੍ਰਸੂ)
क्रि- आनंद लैणा। २. पदारथ दा रस लैणा. खाणा पीणा। ३. देखो, भोग। ४. सहारना. सहिणा। ५. सुख दुख दा अनुभव करना. "महां दुख भोगत." (गुप्रसू)
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਕ੍ਰਿ- ਗ੍ਰਹਣ ਕਰਨਾ. ਲੇਨਾ. ਅੰਗੀਕਾਰ ਕਰਨਾ। ੨. ਸੰਗ੍ਯਾ- ਲੈਣ ਯੋਗ੍ਯ ਧਨ ਆਦਿ ਪਦਾਰਥ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਕ੍ਰਿ- ਪਾਨ ਕਰਨਾ....
ਸੰਗ੍ਯਾ- ਸਮਾਪਤਿ. ਅੰਤ. "ਜਬਹਿ ਗ੍ਰੰਥ ਕੋ ਪਾਯੋ ਭੋਗ." (ਗੁਪ੍ਰਸੂ) ੨. ਸੰ. (ਭੁਜ੍ ਧ- ਝੁਕਣਾ, ਆਨੰਦ ਲੈਣਾ, ਭੋਗਣਾ (ਖਾਣਾ), ਸੁੱਖ ਦੁੱਖ ਦਾ ਅਨੁਭਵ ਕਰਨਾ। ੩. ਇੰਦ੍ਰੀਆਂ ਕਰਕੇ ਗ੍ਰਹਿਣ ਕਰੇ ਪਦਾਰਥਾਂ ਤੋਂ ਉਪਜਿਆ ਆਨੰਦ. "ਭੋਗਹਿ ਭੋਗ ਅਨੇਕ, ਵਿਣੁ ਨਾਵੈ ਸੁੰਞਿਆ." (ਆਸਾ ਮਃ ੫) ੪. ਇਸਤ੍ਰੀ ਪੁਰਖ ਦਾ ਸੰਗਮ. ਮੈਥੁਨ। ੫. ਸੱਪ ਦਾ ਫਣ. "ਦੂਰ ਪਰ੍ਯੋ ਮ੍ਰਿਤ ਭੈਗ ਪਸਾਰਕੈ." (ਗੁਪ੍ਰਸੂ) ੬. ਧਨ। ੭. ਸੁਖ. ਆਨੰਦ। ੮. ਭੋਜਨ. "ਜਿਉ ਮਹਾ ਖਧਿਆਰਥਿ ਭੋਗ." (ਬਿਲਾ ਅਃ ਮਃ ੫) ੯. ਦੇਹ. ਸ਼ਰੀਰ। ੧੦. ਦੇਵਤਾ ਨੂੰ ਅਰਪਿਆ ਪ੍ਰਸਾਦ....
ਦੇਖੋ, ਸਹਨ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਸੰ. ਦੁਃਖ੍. ਧਾ- ਦੁੱਖ ਦੇਣਾ, ਛਲ ਕਰਨਾ। ੨. ਸੰਗ੍ਯਾ- ਕਸ੍ਟ. ਕਲੇਸ਼. ਤਕਲੀਫ਼. ਸਾਂਖ੍ਯ ਸ਼ਾਸਤ੍ਰ ਅਨੁਸਾਰ ਦੁੱਖ ਤਿੰਨ ਪ੍ਰਕਾਰ ਦਾ ਹੈ-#(ੳ) ਆਧ੍ਯਾਤਮਿਕ- ਸ਼ਰੀਰ ਅਤੇ ਮਨ ਦਾ ਕਲੇਸ਼.#(ਅ) ਆਧਿਭੌਤਿਕ- ਜੋ ਵੈਰੀ ਅਤੇ ਪਸ਼ੂ ਪੰਛੀਆਂ ਤੋਂ ਹੋਵੇ.#(ੲ) ਆਧਿਦੈਵਿਕ- ਜੋ ਪ੍ਰਾਕ੍ਰਿਤ ਸ਼ਕਤੀਆਂ ਤੋਂ ਪਹੁਚਦਾ ਹੈ. ਜੈਸੇ- ਅੰਧੇਰੀ, ਬਿਜਲੀ ਦਾ ਡਿਗਣਾ, ਤਪਤ, ਸਰਦੀ ਆਦਿ. "ਦੁਖ ਸੁਖ ਹੀ ਤੇ ਭਏ ਨਿਰਾਲੇ." (ਮਾਰੂ ਸੋਲਹੇ ਮਃ ੧)...
ਸੰ. ਸੰਗ੍ਯਾ- ਬਿਨਾ ਸੰਸਕਾਰ ਉਤਪੰਨ ਹੋਇਆ ਗ੍ਯਾਨ। ੨. ਪ੍ਰਤੱਖ ਗ੍ਯਾਨ। ੩. ਬਿਨਾ ਸੰਸੇ ਗ੍ਯਾਨ। ੪. ਇੱਕ ਗਣਛੰਦ. ਇਸ ਦੇ ਨਾਉਂ "ਅਕਰਾ" "ਅਣਕਾ" "ਅਨਹਦ" "ਸ਼ਸ਼ਿਵਦਨਾ" "ਚੰਡਰਸਾ" ਅਤੇ "ਮਧੁਰਧੁਨਿ" ਭੀ ਹਨ. ਲੱਛਣ- ਚਾਰ ਚਰਣ. ਪ੍ਰਤਿ ਚਰਣ, ਨ, ਯ. , .#ਉਦਾਹਰਣ-#ਅਨਹਦ ਬੱਜੇ। ਧੁਨਿ ਘਨ ਲੱਜੇ,#ਘਣਹਣ ਘੋਰੰ। ਜਣੁ ਬਣ ਮੋਰੰ.#(ਸੂਰਜਾਵ)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....