bhauraभौर
ਭ੍ਰਮਰ. ਦੇਖੋ, ਭਉਰ। ੨. ਜੀਵਾਤਮਾ. "ਤਿਸ ਕੋ ਭੌਰ ਹਮਹੁ ਗਹਿਰਾਖਾ." (ਗੁਪ੍ਰਸੂ) ੩. ਘੁਮੇਰੀ. ਚਕ੍ਰ.
भ्रमर. देखो, भउर। २. जीवातमा. "तिस को भौर हमहु गहिराखा." (गुप्रसू) ३. घुमेरी. चक्र.
ਸੰਗ੍ਯਾ- ਫੁੱਲਾਂ ਤੇ ਭ੍ਰਮਣ ਵਾਲਾ. ਭੌਰਾ. ਮਧੁਕਰ। ੨. ਕਾਮੀ ਪੁਰਖ। ੩. ਛੱਪਯ ਦਾ ਇੱਕ ਭੇਦ, ਜਿਸ ਵਿੱਚ ੮. ਗੁਰੁ ਅਤੇ ੧੩੬ ਲਘੁ ਹੁੰਦੇ ਹਨ....
ਸੰ. ਭ੍ਰਮਰ. ਸੰਗ੍ਯਾ- ਫੁੱਲਾਂ ਉੱਪਰ ਭ੍ਰਮਣ ਕਰਨ ਵਾਲਾ ਭੌਰਾ. ਮਧੁਕਰ. "ਭਉਰ ਉਸਤਾਦੁ ਨਿਤ ਭਾਖਿਆ ਬੋਲੇ." (ਸ੍ਰੀ ਮਃ ੧) ੨. ਭਾਵ ਸਾਰਗ੍ਰਾਹੀ ਪੁਰਸ। ੩. ਜੀਵਾਤਮਾ, ਜੋ ਅਨੇਕ ਦੇਹਾਂ ਵਿੱਚ ਭ੍ਰਮਣ ਕਰਦਾ ਹੈ. "ਭਉਰ ਸਿਧਾਇਆ." (ਵਾਰ ਆਸਾ)...
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਭ੍ਰਮਰ. ਦੇਖੋ, ਭਉਰ। ੨. ਜੀਵਾਤਮਾ. "ਤਿਸ ਕੋ ਭੌਰ ਹਮਹੁ ਗਹਿਰਾਖਾ." (ਗੁਪ੍ਰਸੂ) ੩. ਘੁਮੇਰੀ. ਚਕ੍ਰ....
ਸੰਗ੍ਯਾ- ਸਿਰ ਨੂੰ ਆਇਆ ਚੱਕਰ. ਗਿਰਦਣੀ....
ਸੰ. ਸੰਗ੍ਯਾ- ਚਕਵਾ. ਚਕ੍ਰਵਾਕ. ਸੁਰਖ਼ਾਬ। ੨. ਸਮੁਦਾਯ. ਗਰੋਹ। ੩. ਦੇਸ਼. ਮੰਡਲ. "ਚਕ੍ਰਪਤਿ ਆਗ੍ਯਾਵਰਤੀ." (ਸਲੋਹ) ੪. ਦਿਸ਼ਾ. ਤਰਫ. "ਚਤੁਰ ਚਕ੍ਰ ਵਰਤੀ." (ਜਾਪੁ) ੫. ਸੈਨਾ. ਫ਼ੌਜ. "ਭੇਦਕੈ ਅਰਿਚਕ੍ਰ." (ਸਲੋਹ) ੬. ਰਥ ਦਾ ਪਹੀਆ. "ਸ੍ਯੰਦਨ ਚਕ੍ਰ ਸਬਦ ਦਿਸਿ ਠੌਰ." (ਗੁਪ੍ਰਸੂ) ੭. ਦੰਦੇਦਾਰ ਗੋਲ ਸ਼ਸਤ੍ਰ, ਜੋ ਵੈਰੀ ਦਾ ਸਿਰ ਕੱਟਣ ਲਈ ਘੁਮਾਕੇ ਚਲਾਇਆ ਜਾਂਦਾ ਹੈ. "ਚਕ੍ਰ ਚਲਾਇ ਗਿਰਾਇ ਦਯੋ ਅਰਿ." (ਚੰਡੀ ੧) ੮. ਘੁਮਿਆਰ (ਕੁੰਭਕਾਰ) ਦਾ ਚੱਕ। ੯. ਆਗ੍ਯਾ. ਹੁਕੂਮਤ. "ਚਤੁਰ ਦਿਸ ਚਕ੍ਰ ਫਿਰੰ." (ਅਕਾਲ) ੧੦. ਰਾਜਾ ਦੇ ਨਿਕਟਵਰਤੀਆਂ ਦੀ ਮੰਡਲੀ। ੧੧. ਦੇਹ ਦੇ ਛੀ ਚਕ੍ਰ. ਦੇਖੋ, ਖਟਚਕ੍ਰ। ੧੨. ਜਲ ਦੀ ਭੌਰੀ. ਘੁੰਮਣਵਾਣੀ. "ਸ੍ਰੋਣਤ ਨੀਰ ਮੇ ਚਕ੍ਰ ਜ੍ਯੋਂ ਚਕ੍ਰ ਫਿਰੈ ਗਰਤਾ." (ਚੰਡੀ ੧) ੧੩. ਸਾਮਦ੍ਰਿਕ ਅਨੁਸਾਰ ਅੰਗੂਠੇ ਅਤੇ ਅੰਗੁਲੀਆਂ ਤੇ ਚਕ੍ਰ ਦੇ ਆਕਾਰ ਦੀ ਰੇਖਾ. "ਚਕ੍ਰ ਚਿਹਨ ਅਰੁ ਬਰਣ ਜਾਤਿ." (ਜਾਪੁ) ੧੪. ਵਾਮਮਾਰਗੀਆਂ ਦਾ ਭੈਰਵਚਕ੍ਰ, ਕਾਲੀਚਕ੍ਰ ਆਦਿਕ ਪੂਜਨ ਸਮੇਂ ਬਣਾਇਆ ਹੋਇਆ ਮੰਡਲ (ਦਾਇਰਾ). "ਚਕ੍ਰ ਬਣਾਇ ਕਰੈ ਪਾਖੰਡ." (ਭੈਰ ਮਃ ੫) ੧੫. ਪਾਖੰਡ. ਦੰਭ। ੧੬. ਚੰਦਨ ਨਾਲ ਸ਼ਰੀਰ ਪੁਰ ਕੀਤਾ ਵਿਸਨੁ ਦੇ ਚਕ੍ਰ ਦਾ ਚਿੰਨ੍ਹ. "ਕਰਿ ਇਸਨਾਨ ਤਨਿ ਚਕ੍ਰ ਬਣਾਏ." (ਪ੍ਰਭਾ ਅਃ ਮਃ ੫) "ਦੇਹੀ ਧੋਵੈ ਚਕ੍ਰ ਬਣਾਏ." (ਵਾਰ ਰਾਮ ੨. ਮਃ ੫) ੧੭. ਗ੍ਰਹਾਂ ਦੀ ਗਤਿ (ਗਰਦਿਸ਼). ਗ੍ਰਹਚਕ੍ਰ. ੧੮. ਵਲਗਣ. ਘੇਰਾ. Circle....