bhanjaभंज
ਸੰ. भञ्ज. ਧਾ- ਚਮਕਣਾ. ਬੋਲਣਾ, ਨਸ੍ਟ ਕਰਨਾ, ਤੋੜਨਾ, ਭਜਾਉਣਾ। ੨. ਦੇਖੋ, ਭੰਜਨ. ਜਦ ਭੰਜ ਸ਼ਬਦ ਦੂਜੇ ਸ਼ਬਦ ਦੇ ਅੰਤ ਹੋਵੇ, ਤਦ ਭੰਜਕ ਦਾ ਅਰਥ ਦਿੰਦਾ ਹੈ, ਯਥਾ- "ਦਾਲਦੁਭੰਜ ਸੁਦਾਮੇ ਮਿਲਿਓ." (ਮਾਰੂ ਮਃ ੪)
सं. भञ्ज. धा- चमकणा. बोलणा, नस्टकरना, तोड़ना, भजाउणा। २. देखो, भंजन. जद भंज शबद दूजे शबद दे अंत होवे, तद भंजक दा अरथ दिंदा है, यथा- "दालदुभंज सुदामे मिलिओ." (मारू मः ४)
ਕ੍ਰਿ- ਲਸਕਣਾ (ਲਿਸ਼ਕਣਾ). ਪ੍ਰਕਾਸ਼ਨਾ। ੨. ਭੜਕਣਾ....
ਸੰ. व्रुवण- ਬ੍ਰੁਵਣ. ਕ੍ਰਿ- ਵਾਰਤਾਲਾਪ ਕਰਨਾ. ਕਹਿਣਾ. "ਬੋਲਹੁ ਸਚਿਨਾਮੁ ਕਰਤਾਰ." (ਪ੍ਰਭਾ ਮਃ ੧) "ਬੋਲਣ ਫਾਦਲੁ ਨਾਨਕਾ." (ਮਃ ੧. ਵਾਰ ਮਾਝ) "ਬੋਲੀਐ ਸਚੁ ਧਰਮੁ." (ਆਸਾ ਫਰੀਦ) ੨. ਸੰਗ੍ਯਾ- ਬੋਲਣੁ. ਕਥਨ। ੩. ਵਾਕ੍ਯ. ਵਚਨ. "ਮੁਹੌ ਕਿ ਬੋਲਣੁ ਬੋਲੀਐ?" (ਜਪੁ)...
ਸੰ. ਵਿ- ਨਾਸ਼ ਹੋਇਆ। ੨. ਲੋਪ. ਜੋ ਦਿਖਾਈ ਨਹੀਂ ਦਿੰਦਾ। ੩. ਧਨਹੀਨ. ਨਿਰਧਨ। ੪. ਨੀਚ।...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
(ਸੰ. तुड्. ਧਾ- ਤੋੜਨਾ, ਦੁੱਖ ਦੇਣਾ) ਕ੍ਰਿ- ਖੰਡਨ ਕਰਨਾ. ਅਲਗ ਕਰਨਾ. ਸੰਬੰਧ ਜੁਦਾ ਕਰਨਾ....
ਕ੍ਰਿ- ਦੌੜਾਉਣਾ. ਨਠਾਉਣਾ। ੨. ਭਜਨ ਕਰਾਉਣਾ। ੩. ਤਕਸੀਮ ਕਰਾਉਣਾ....
ਸੰਗ੍ਯਾ- ਤੋੜਨ ਦੀ ਕ੍ਰਿਯਾ. ਨਸ੍ਟ ਕਰਨਾ. ਦੇਖੋ, ਭੰਜ ਧਾ. "ਭੰਜਨ ਗੜਣ ਸਮਥੁ ਤਰਣਤਾਰਣ." (ਸਵੈਯੇ ਮਃ ੪. ਕੇ) "ਅਨੰਤਮੂਰਤਿ ਗੜਨ ਭੰਜਨਹਾਰ." (ਹਜਾਰੇ ੧੦) ੨. ਜਦ ਦੂਜੇ ਸ਼ਬਦ ਦੇ ਅੰਤ ਆਵੇ, ਤਦ ਭੰਜਕ ਅਰਥ ਹੁੰਦਾ ਹੈ. "ਭੈਭੰਜਨ ਅਘ ਦੂਖ ਨਾਸ." (ਬਾਵਨ) ੩. ਦੇਖੋ, ਭੰਜਨੁ....
ਸੰ. भञ्ज. ਧਾ- ਚਮਕਣਾ. ਬੋਲਣਾ, ਨਸ੍ਟ ਕਰਨਾ, ਤੋੜਨਾ, ਭਜਾਉਣਾ। ੨. ਦੇਖੋ, ਭੰਜਨ. ਜਦ ਭੰਜ ਸ਼ਬਦ ਦੂਜੇ ਸ਼ਬਦ ਦੇ ਅੰਤ ਹੋਵੇ, ਤਦ ਭੰਜਕ ਦਾ ਅਰਥ ਦਿੰਦਾ ਹੈ, ਯਥਾ- "ਦਾਲਦੁਭੰਜ ਸੁਦਾਮੇ ਮਿਲਿਓ." (ਮਾਰੂ ਮਃ ੪)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਵਿ- ਭੰਜਨ ਕਰਤਾ. ਤੋੜਨ ਵਾਲਾ. ਨਸ੍ਟ ਕਰਤਾ। ੨. ਸੰਗ੍ਯਾ- ਪਾੜ (ਸੰਨ੍ਹ) ਲਾਉਣ ਵਾਲਾ ਚੋਰ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਵ੍ਯ- ਜਿਸ ਤਰਹ. ਜਿਸ ਪ੍ਰਕਾਰ ਸੇ. ਜੈਸੇ. ਜਿਵੇਂ। ੨. ਬਰਾਬਰ. ਤੁੱਲ. ਸਮਾਨ....
ਵਿ- ਦਾਰਿਦ੍ਰ੍ਯ ਵਿਨਾਸ਼ਕ. ਗ਼ਰੀਬੀ ਮਿਟਾਉਣ ਵਾਲਾ. "ਦਾਲਦੁਭੰਜ ਸੁਦਾਮੇ ਮਿਲਿਓ." (ਮਾਰੂ ਮਃ ੪)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...