makanāमकना
ਸੰ. मत्कुण- ਮਤਕੁਣ. ਸੰਗ੍ਯਾ- ਬਿਨਾ ਦੰਦਾਂ ਹਾਥੀ. ਜਿਸ ਦੇ ਬਾਹਰਲੇ ਦੰਦ ਨ ਹੋਣ. ਦੇਖੋ, ਮਤਕੁਣ। ੨. ਅ਼. [مقنع] ਮਕ਼ਨਅ਼. ਇਸਤ੍ਰੀਆਂ ਦਾ ਪਰਦੇਦਾਰ ਵਸਤ੍ਰ. ਜੋ ਸਾਰੇ ਸ਼ਰੀਰ ਨੂੰ ਢਕ ਲੈਂਦਾ ਹੈ. ਬੁਰਕਾ.
सं. मत्कुण- मतकुण. संग्या- बिना दंदां हाथी. जिस दे बाहरले दंद न होण. देखो, मतकुण। २. अ़. [مقنع] मक़नअ़. इसत्रीआं दा परदेदार वसत्र. जो सारे शरीर नूं ढक लैंदा है. बुरका.
ਸੰ. मत्कुण. ਸੰਗ੍ਯਾ- ਮਾਂਗਣੂ. ਕਟੂਆ. ਖਟਮਲ। ੨. ਮਕਨਾ (ਬਿਨਾ ਦੰਦਾਂ) ਹਾਥੀ। ੩. ਖੋਜਾ. ਦਾੜ੍ਹੀ ਬਿਨਾ ਮਨੁੱਖ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਇੱਕ ਰੋਗ. ਸੰ. दद्रु- ਦਦ੍ਰੁ [قوُبا] ਕ਼ੂਬਾ. Ringworm. ਮੈਲਾ ਰਹਿਣ ਅਤੇ ਮੈਲਾ ਪਾਣੀ ਲਗਣ ਤੋਂ ਗਿੱਲਾ ਵਸਤ੍ਰ ਪਹਿਰਨ ਤੋਂ ਲਹੂ ਦੀ ਖਰਾਬੀ ਤੋਂ ਇਹ ਰੋਗ ਹੁੰਦਾ ਹੈ. ਵੈਦਕ ਵਿੱਚ ਇਹ ਛੋਟੇ ਕੁਸ੍ਠਾਂ (ਕੋੜ੍ਹਾਂ) ਅੰਦਰ ਗਿਣਿਆ ਹੈ. ਇਸ ਦੇ ਭੀ ਕੀੜੇ ਹੁੰਦੇ ਹਨ, ਜੋ ਖੁਰਕਣ ਤੋਂ ਵਧਦੇ ਰਹਿਂਦੇ ਹਨ. ਦੱਦ ਵਿੱਚ ਮੱਠੀ ਮੱਠੀ ਖਾਜ ਉਠਦੀ ਹੈ. ਜਾਦਾ ਖੁਰਕਣ ਤੋਂ ਤੁਚਾ ਉੱਚੜ ਜਾਂਦੀ ਹੈ, ਪਾਣੀ ਨਿਕਲਨ ਲਗਦਾ ਹੈ ਅਤੇ ਜਲਨ ਪੈਦਾ ਹੁੰਦੀ ਹੈ. ਇਸ ਤੋਂ ਛੁਟਕਾਰਾ ਪਾਉਣ ਦਾ ਉਪਾਉ ਇਹ ਹੈ ਕਿ ਗੰਧਕ ਦੇ ਸਬੂਣ ਨਾਲ ਦੱਦ ਵਾਲਾ ਥਾਂ ਧੋਕੇ ਹੇਠ ਲਿਖੀ ਦਵਾ ਵਰਤਣੀ ਚਾਹੀਏ.#ਕੱਥ, ਮਾਜੂ, ਗੰਧਕ, ਤੇਲੀਆ ਸੁਹਾਗਾ, ਚੌਹਾਂ ਨੂੰ ਕਪੜਛਾਣ ਕਰਕੇ ਕੂੰਡੇ ਵਿੱਚ ਪਾਣੀ ਦੇ ਛਿੱਟੇ ਦੇਕੇ ਅਜੇਹਾ ਘੋਟੇ ਜੋ ਲੇਸ ਛੱਡ ਦੇਣ. ਇਸ ਦੀਆਂ ਗੋਲੀਆਂ ਵੱਟਕੇ ਛਾਵੇਂ ਸੁਕਾ ਲੈਣੀਆਂ. ਇਹ ਗੋਲੀ ਪਾਣੀ ਨਾਲ ਘਸਾਕੇ ਦੱਦ ਉੱਪਰ ਲੇਪ ਕਰਨੀ ਅਰ ਜਦ ਤੀਕ ਦਵਾ ਖੁਸ਼ਕ ਨਾ ਹੋ ਜਾਵੇ ਵਸਤ੍ਰ ਨਾਲ ਅੰਗ ਨਹੀਂ ਢਕਣਾ ਚਾਹੀਏ.#ਸੰਘਾੜੇ ਦਾ ਆਟਾ ਛੀ ਮਾਸ਼ੇ, ਅਫੀਮ ਇੱਕ ਮਾਸ਼ਾ, ਦੋਹਾਂ ਨੂੰ ਕਾਗਜੀ ਨਿੰਬੂ ਦੇ ਰਸ ਵਿੱਚ ਚੰਗੀ ਤਰਾਂ ਘੋਟਕੇ ਲੇਪ ਕਰਨਾ.#ਚਰਾਇਤਾ ਆਦਿ ਲਹੂ ਸਾਫ ਕਰਨ ਵਾਲੀਆਂ ਔਖਧਾਂ ਵਰਤਣੀਆਂ ਗੁਣਕਾਰੀ ਹਨ. ਦੱਦ ਦੇ ਰੋਗੀ ਨੂੰ ਲਹੂ ਵਿੱਚ ਜੋਸ਼ ਕਰਨ ਵਾਲੇ ਤੀਖਣ ਪਦਾਰਥ ਨਹੀਂ ਵਰਤਣੇ ਚਾਹੀਦੇ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਅ਼. [بُرقع] ਬੁਰਕ਼ਅ਼. ਸੰਗ੍ਯਾ- ਇਸਤ੍ਰੀਆਂ ਦਾ ਲੰਮਾ ਚੋਲਾ, ਜੋ ਸਿਰ ਤੋਂ ਪੈਰ ਤੀਕ ਸਾਰੇ ਅੰਗਾਂ ਨੂੰ ਢਕ ਲੈਂਦਾ ਹੈ. ਇਸ ਨੂੰ ਪਰਦੇ ਵਿੱਚ ਰਹਿਣ ਵਾਲੀਆਂ ਇਸਤ੍ਰੀਆਂ ਪਹਿਰਕੇ ਬਾਹਰ ਜਾਂਦੀਆਂ ਹਨ. "ਬੁਰਕਾ ਪਹਿਰ ਨਾਰਿ ਇਕ ਆਵੈ." (ਚਰਿਤ੍ਰ ੧੨੧) ੨. ਭਾਵ ਲਿਬਾਸ. ਬਾਣਾ. "ਯਹ ਖੜਗਕੇਤੁ ਬੁਰਕਾ ਸੁ ਜਾਨ." (ਗੁਵਿ ੧੦) ੩. ਦੇਖੋ, ਬੁਰਕ....