machakaमचक
ਸੰਗ੍ਯਾ- ਮਚਾਕਾ. ਖਾਣ ਅਤੇ ਬੋਲਣ ਸਮੇਂ ਹੋਠਾਂ ਤੋਂ ਉਪਜਿਆ ਸ਼ਬਦ. "ਮਚਕ ਮਚਕ ਕਬ ਕਹਿ ਹੈਂ ਬਚਨ ਬਨਾਇਕੈ." (ਚਰਿਤ੍ਰ ੨੦੯) ੨. ਨਖਰੇ ਦੀ ਚਾਲ। ੩. ਦਬਾਉ. ਦਾਬ.
संग्या- मचाका. खाण अते बोलण समें होठां तों उपजिआ शबद. "मचक मचक कब कहि हैं बचन बनाइकै." (चरित्र २०९) २. नखरे दी चाल। ३. दबाउ. दाब.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮਚਕ ੧....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਮਚਾਕਾ. ਖਾਣ ਅਤੇ ਬੋਲਣ ਸਮੇਂ ਹੋਠਾਂ ਤੋਂ ਉਪਜਿਆ ਸ਼ਬਦ. "ਮਚਕ ਮਚਕ ਕਬ ਕਹਿ ਹੈਂ ਬਚਨ ਬਨਾਇਕੈ." (ਚਰਿਤ੍ਰ ੨੦੯) ੨. ਨਖਰੇ ਦੀ ਚਾਲ। ੩. ਦਬਾਉ. ਦਾਬ....
ਦੇਖੋ, ਕਹ। ੨. ਨੂੰ. ਕੋ. "ਪ੍ਰਭੁ ਜੂ, ਤੋ ਕਹਿ ਲਾਜ ਹਮਾਰੀ." (ਹਜਾਰੇ ੧੦)...
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਸੰ. ਵਚਨ. ਸੰਗ੍ਯਾ- ਵਾਣੀ. ਵਕ. "ਉਤਮ ਸਲੋਕ ਸਾਧ ਕੇ ਬਚਨ." (ਸੁਖਮਨੀ) ੨. ਦੇਖੋ, ਵਚਨ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰਗ੍ਯਾ- ਗਤਿ. ਗਮਨ। ੨. ਆਚਰਣ. ਰੀਤਿ. ਮਰ੍ਯਾਦਾ. "ਭਗਤਾ ਕੀ ਚਾਲ ਸਚੀ ਅਤਿ ਨਿਰਮਲ." (ਸੂਹੀ ਛੰਤ ਮਃ ੩) "ਭਗਤਾ ਕੀ ਚਾਲ ਨਿਰਾਲੀ." (ਅਨੰਦੁ) ੩. ਦੇਖੋ, ਗਤਿ....
ਸੰਗ੍ਯਾ- ਦਾੱਬਾ. ਧਮਕੀ। ੨. ਬੋਝ। ੩. ਰੋਬਦਾਬ....
ਸੰਗ੍ਯਾ- ਦਬਾਉਣ ਦਾ ਭਾਵ. ਦੱਬਣ ਦੀ ਕ੍ਰਿਯਾ। ੨. ਰੁਅ਼ਬ. ਹੁਕੂਮਤ ਦਾ ਦਬਾਉ। ੩. ਕਿਸੇ ਵਸਤੁ ਤੇ ਕ਼ਬਜਾ ਕਰਨ ਦਾ ਭਾਵ. "ਇਕ ਨੇ ਦਾਬ ਲੀਨ ਬਲਕਾਰ." (ਗੁਪ੍ਰਸੂ) ੪. ਬਿਰਛ ਅਥਵਾ ਬੇਲਿ ਦੀ ਸ਼ਾਖਾ ਦਾ ਜ਼ਮੀਨ ਵਿੱਚ ਇਸ ਲਈ ਦੱਬਣਾ, ਕਿ ਉਸ ਦੀ ਜੜ ਲੱਗਕੇ ਨਵਾਂ ਬੂਟਾ ਬਣਜਾਵੇ....