majahabīमजहबी
ਅ਼. [مذہوی] ਮਜਹਬੀ. ਵਿ- ਮਜਹਬ (ਧਰਮ) ਦੇ ਧਾਰਨ ਵਾਲਾ। ੨. ਮਜਹਬ ਨਾਲ ਹੈ ਜਿਸ ਦਾ ਸੰਬੰਧ. ਦੀਨੀ। ੩. ਸੰਗ੍ਯਾ- ਖ਼ਾਲਸਾਧਰਮ ਧਾਰਨ ਵਾਲਾ ਸਿੰਘ। ੪. ਜਾਤਿਅਭਿਮਾਨੀ ਸਿੱਖਾਂ ਨੇ ਚੂੜ੍ਹਿਆਂ ਵਿੱਚੋਂ ਖ਼ਾਲਸਾਧਰਮ ਧਾਰਨ ਵਾਲਿਆਂ ਦੀ ਖ਼ਾਸ ਕਰਕੇ "ਮਜਹਬੀ" ਸੰਗ੍ਯਾ- ਥਾਪ ਲਈ ਹੈ.
अ़. [مذہوی] मजहबी. वि- मजहब (धरम) दे धारन वाला। २. मजहब नाल है जिस दा संबंध. दीनी। ३. संग्या- ख़ालसाधरम धारन वाला सिंघ। ४. जातिअभिमानी सिॱखां ने चूड़्हिआं विॱचों ख़ालसाधरम धारन वालिआं दी ख़ास करके "मजहबी" संग्या- थाप लई है.
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [مذہب] ਮਜਹਬ. ਸੰਗ੍ਯਾ- ਜਹਬ (ਚੱਲਣ) ਦਾ ਥਾਂ. ਰਸਤਾ. ਪੰਥ। ੨. ਧਰਮ. ਦੀਨ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਅ਼. [مذہوی] ਮਜਹਬੀ. ਵਿ- ਮਜਹਬ (ਧਰਮ) ਦੇ ਧਾਰਨ ਵਾਲਾ। ੨. ਮਜਹਬ ਨਾਲ ਹੈ ਜਿਸ ਦਾ ਸੰਬੰਧ. ਦੀਨੀ। ੩. ਸੰਗ੍ਯਾ- ਖ਼ਾਲਸਾਧਰਮ ਧਾਰਨ ਵਾਲਾ ਸਿੰਘ। ੪. ਜਾਤਿਅਭਿਮਾਨੀ ਸਿੱਖਾਂ ਨੇ ਚੂੜ੍ਹਿਆਂ ਵਿੱਚੋਂ ਖ਼ਾਲਸਾਧਰਮ ਧਾਰਨ ਵਾਲਿਆਂ ਦੀ ਖ਼ਾਸ ਕਰਕੇ "ਮਜਹਬੀ" ਸੰਗ੍ਯਾ- ਥਾਪ ਲਈ ਹੈ....
ਦੇਖੋ, ਥਾਪਨ। ੨. ਸੰਗ੍ਯਾ- ਤਬਲੇ ਅਥਵਾ ਮ੍ਰਿਦੰਗ ਪੁਰ ਪੂਰੇ ਹੱਥ ਦਾ ਪ੍ਰਹਾਰ. ਥਪਕੀ. "ਲਗਤ ਢੋਲਕ ਥਾਪ ਹੈ." (ਸਲੋਹ) ੩. ਥੱਪੜ. ਤਮਾਚਾ। ੪. ਸ੍ਥਿਤਿ. ਮਰਯਾਦਾ. "ਥਾਪ੍ਯੋ ਸਭੈ ਜਿਹ ਥਾਪ." (ਜਾਪੁ) ੫. ਥਾਪੜਨ ਦੀ ਕ੍ਰਿਯਾ. ਪ੍ਯਾਰ ਨਾਲ ਬੱਚੇ ਨੂੰ ਥਪਕੀ ਦੇਣ ਦੀ ਕ੍ਰਿਯਾ. ਦੇਖੋ, ਥਾਪਿ ੨....