mathanuमथनु
ਦੇਖੋ, ਮਥਨ ੩. "ਕੇਸੀ ਕੰਸ ਮਥਨੁ ਜਿਨਿ ਕੀਆ." (ਗੌਡ ਨਾਮਦੇਵ)
देखो, मथन ३. "केसी कंस मथनु जिनि कीआ." (गौड नामदेव)
ਸੰ. ਸੰਗ੍ਯਾ- ਰਿੜਕਣ ਦੀ ਕ੍ਰਿਯਾ. ਬਿਲੋਨਾ। ੨. ਦੁੱਖ ਦੇਣਾ। ੩. ਕੁਚਲਣਾ. ਦੇਖੋ, ਮਥ ੨....
ਸੰ. केशिान्- ਕੇਸ਼ੀ. ਵਿ- ਕੇਸ਼ਾਂ ਵਾਲਾ। ੨. ਸੰਗ੍ਯਾ- ਇੱਕ ਦਾਨਵ, ਜੋ ਕੰਸ ਦੀ ਆਗ੍ਯਾ ਨਾਲ ਘੋੜੇ ਦੀ ਸ਼ਕਲ ਬਣਾਕੇ ਕ੍ਰਿਸਨ ਜੀ ਨੂੰ ਮਾਰਣ ਆਇਆ. ਕ੍ਰਿਸਨ ਜੀ ਨੇ ਇਸ ਦੇ ਮੂੰਹ ਵਿੱਚ ਆਪਣੀ ਬਾਂਹ ਪਾਕੇ ਪ੍ਰਾਣ ਹਰੇ. "ਕੇਸੀ ਕੰਸ ਮਥਨੁ ਜਿਨਿ ਕੀਆ." (ਗੌਂਡ ਨਾਮਦੇਵ) ੩. ਨਿਰੁਕ੍ਤ ਵਿੱਚ ਸੂਰਜ ਦਾ ਨਾਉਂ ਕੇਸ਼ੀ ਹੈ, ਜੋ ਕੇਸ਼ (ਕਿਰਣਾਂ) ਧਾਰਣ ਕਰਦਾ ਹੈ। ੪. ਕੇਸਾਂ ਤੋਂ, "ਕੰਸ ਕੇਸੀ ਪਕੜਿ ਗਿਰਾਇਆ." (ਚੰਡੀ ੩) ੫. ਕੇਸਾਂ ਕਰਕੇ. "ਨਾ ਸਤਿ ਮੂੰਡ ਮੁਡਾਏ ਕੇਸੀ." (ਵਾਰ ਰਾਮ ੧. ਮਃ ੧) ਸੱਤ ਦੀ ਪ੍ਰਾਪਤੀ ਨਾ ਮੂੰਡ ਮੁਡਾਏ, ਨਾ ਕੇਸਾਂ ਦ੍ਵਾਰਾ....
ਸੰ. ਸੰਗ੍ਯਾ- ਕਾਂਸ੍ਯ. ਕਾਂਸੀ ਧਾਤੁ। ੨. ਪੀਣ ਦਾ ਪਾਤ੍ਰ. ਕਟੋਰਾ. ਛੰਨਾ। ੩. ਰਾਜਾ ਉਗ੍ਰਸੇਨ ਦੀ ਇਸਤਰੀ ਦੇ ਉਦਰੋਂ ਦ੍ਰੁਮਿਲ ਦੈਤ ਦੇ ਵੀਰਜ ਤੋਂ ਪੈਦਾ ਹੋਇਆ ਇੱਕ ਮਥੁਰਾ ਦਾ ਰਾਜਾ, ਜੋ ਕ੍ਰਿਸਨ ਜੀ ਦਾ ਮਾਮਾ ਅਤੇ ਵਡਾ ਦੁਸ਼ਮਣ ਸੀ. ਕੰਸ ਜਰਾਸੰਧ ਮਗਧਪਤਿ ਦਾ ਜਮਾਈ (ਜਵਾਈ) ਸੀ. ਇਹ ਆਪਣੇ ਸਹੁਰੇ ਦੀ ਸਹਾਇਤਾ ਨਾਲ ਉਗ੍ਰਸੇਨ ਨੂੰ ਗੱਦੀ ਤੋਂ ਲਾਹਕੇ ਆਪ ਰਾਜਾ ਬਣ ਗਿਆ. ਕੰਸ ਨੇ ਆਪਣੀ ਭੈਣ ਦੇਵਕੀ, ਵਸੁਦੇਵ ਯਾਦਵ ਨੂੰ ਵਿਆਹੀ ਸੀ. ਵਿਆਹ ਵੇਲੇ ਆਕਾਸ਼ਬਾਣੀ ਹੋਈ ਕਿ ਦੇਵਕੀ ਦੇ ਅੱਠਵੇਂ ਗਰਭ ਤੋਂ ਕੰਸ ਦਾ ਨਾਸ਼ ਹੋਵੇਗਾ. ਇਸ ਲਈ ਕੰਸ ਨੇ ਦੇਵਕੀ ਅਤੇ ਵਸੁਦੇਵ ਨੂੰ ਕੈਦ ਕਰ ਲਿਆ, ਅਤੇ ਜੋ ਪੁਤ੍ਰ ਪੈਦਾ ਹੋਏ ਸਭ ਮਾਰ ਦਿੱਤੇ. ਅੱਠਵੇਂ ਗਰਭ ਵਿੱਚ ਕ੍ਰਿਸਨ ਜੀ ਆਏ, ਜੋ ਵਸੁਦੇਵ ਨੇ ਜੰਮਦੇ ਸਾਰ ਗੋਕੁਲ ਵਿੱਚ ਗੋਪਰਾਜ ਨੰਦ ਦੇ ਘਰ ਪਹੁਚਾ ਦਿੱਤੇ, ਅਤੇ ਯਸ਼ੋਦਾ ਦੇ, ਜੋ ਉਸੇ ਦਿਨ ਲੜਕੀ ਪੈਦਾ ਹੋਈ ਸੀ, ਉਹ ਕੰਸ ਨੂੰ ਲਿਆ ਦਿੱਤੀ, ਜੋ ਪੱਥਰ ਪੁਰ ਪਟਕਾਕੇ ਮਾਰੀ ਗਈ. ਕੰਸ ਨੇ ਕ੍ਰਿਸਨ ਜੀ ਦੇ ਮਾਰਣ ਦੇ ਬਹੁਤ ਉਪਾਉ ਕੀਤੇ, ਜੋ ਨਿਸਫਲ ਹੋਏ. ਅੰਤ ਨੂੰ ਕ੍ਰਿਸਨ ਜੀ ਨੇ ਧਨੁਖਯਰਾ੍ਯ ਵਿੱਚ ਪਹੁੰਚਕੇ ਆਪਣੇ ਮਾਮੇ ਕੰਸ ਨੂੰ ਕੇਸ਼ਾਂ ਤੋਂ ਫੜਕੇ ਪਛਾੜਮਾਰਿਆ, ਅਤੇ ਨਾਨਾ ਉਗ੍ਰਸੇਨ ਰਾਜਗੱਦੀ ਤੇ ਬੈਠਾਇਆ. "ਦੁਆਪਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ। ਉਗ੍ਰਸੈਣ ਕਉ ਰਾਜੁ ਅਭੈ ਭਗਤਹਜਨ ਦੀਓ." (ਸਵੈਯੇ ਮਃ ੧. ਕੇ)...
ਦੇਖੋ, ਮਥਨ ੩. "ਕੇਸੀ ਕੰਸ ਮਥਨੁ ਜਿਨਿ ਕੀਆ." (ਗੌਡ ਨਾਮਦੇਵ)...
ਸਰਵ- ਜਿਸ ਨੇ. "ਜਿਨਿ ਏਹੁ ਜਗਤੁ ਉਪਾਇਆ." (ਸ੍ਰੀ ਮਃ ੧) ੨. ਜਿਨ੍ਹਾਂ ਨੇ. "ਜਿਨਿ ਜਿਨਿ ਨਾਮੁ ਧਿਆਇਆ." (ਮਾਝ ਬਾਰਹਮਾਹਾ) ੩. ਵ੍ਯ- ਨਿਸੇਧ. ਮਤ. ਜਨਿ. ਜਿਨ. "ਉਨਕੀ ਗੈਲਿ ਤੋਹਿ ਜਿਨਿ ਲਾਗੈ." (ਆਸਾ ਕਬੀਰ) "ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ." (ਸਃ ਮਃ ੯)...
ਕੀਤਾ ਹੈ. ਕਰਿਆ. "ਕੰਤ ਹਮਾਰੋ ਕੀਅਲੋ ਖਸਮਾਨਾ." (ਆਸਾ ਮਃ ੫) "ਕੀਆ ਖੇਲੁ ਬਡ ਮੇਲੁ ਤਮਾਸਾ." ( ਸਵੈਯੇ ਮਃ ੪. ਕੇ)...
ਸੰਗ੍ਯਾ- ਇੱਕ ਰਾਗ, ਜੋ ਸੰਪੂਰਣਜਾਤਿ ਦਾ ਹੈ. ਇਸ ਵਿੱਚ ਸੜਜ ਰਿਸਭ ਮੱਧਮ ਪੰਚਮ ਨਿਸਾਦ ਸ਼ੁੱਧ, ਗਾਂਧਾਰ ਅਤੇ ਧੈਵਤ ਕੋਮਲ ਹਨ. ਗ੍ਰਹਸੁਰ ਗਾਂਧਾਰ, ਵਾਦੀ ਪੰਚਮ ਅਤੇ ਸੰਵਾਦੀ ਮੱਧਮ ਹੈ. ਗਾਉਣ ਦਾ ਵੇਲਾ ਦੋਪਹਿਰ (ਮਧ੍ਯਾਨ) ਹੈ.#ਸਰਗਮ- ਸ ਰ ਮ ਮ ਪ ਧਾ ਸ ਧਾ ਨ ਪ ਮ ਗਾ ਮ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੌਡ ਦਾ ਸਤਾਰਵਾਂ ਨੰਬਰ ਹੈ। ੨. ਮਧ੍ਯ ਭਾਰਤ (ਸੀ. ਪੀ. ) ਵਿੱਚ ਇੱਕ ਜਾਤਿ। ੩. ਦੇਖੋ, ਗੌੜ। ੪. ਗੁੜ ਦਾ ਬਣਿਆ ਕੋਈ ਪਦਾਰਥ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...