madharāsaमदरास
ਸੰ. मन्द्राज. ਭਾਰਤ ਦੇ ਦੱਖਣ ਵੱਲ ਦਾ ਇੱਕ ਪ੍ਰਸਿੱਧ ਸ਼ਹਿਰ, ਜੋ ਸਮੁੰਦਰ ਦੇ ਕਿਨਾਰੇ ਮਦਰਾਸ ਇਲਾਕੇ ਦੀ ਰਾਜਧਾਨੀ ਹੈ. ਇਹ ਸਨ ੧੬੩੯ ਵਿੱਚ ਅੰਗ੍ਰੇਜ਼ਾਂ ਨੇ ਆਬਾਦ ਕੀਤਾ ਹੈ, ਮਦਰਾਸ ਕਲਕੱਤੇ ਤੋਂ ੧੦੩੨ ਮੀਲ ਹੈ. ਇਸ ਦੀ ਆਬਾਦੀ ੫੨੨, ੯੫੧ ਹੈ. ਮਦਰਾਸ ਪ੍ਰਾਂਤ ਵਿੱਚ ੨੨ ਅੰਗ੍ਰੇਜ਼ੀ ਜਿਲੇ ਅਤੇ ਕਈ ਦੇਸੀ ਰਿਆਸਤਾਂ ਹਨ. ਰਕਬਾ ੧੪੨, ੦੦੦ ਵਰਗਮੀਲ ਅਤੇ ਵਸੋਂ ੪੨, ੫੦੦, ੦੦੦ ਹੈ. ਇਸ ਵਿੱਚ ਦ੍ਰਾਵਿੜ ਅਤੇ ਤੈਲੰਗ ਲੋਕ ਵਸਦੇ ਹਨ.
सं. मन्द्राज. भारत दे दॱखण वॱल दा इॱक प्रसिॱध शहिर, जो समुंदर दे किनारे मदरास इलाके दी राजधानी है. इह सन १६३९ विॱच अंग्रेज़ां ने आबाद कीता है, मदरास कलकॱते तों १०३२ मील है. इस दी आबादी ५२२, ९५१ है. मदरास प्रांत विॱच २२ अंग्रेज़ी जिले अते कई देसी रिआसतां हन. रकबा १४२, ००० वरगमील अते वसों ४२, ५००, ००० है. इस विॱच द्राविड़ अते तैलंग लोक वसदे हन.
ਵਿ- ਭਰਤ ਨਾਲ ਹੈ ਜਿਸ ਦਾ ਸੰਬੰਧ. ਭਰਤ ਦਾ। ੨. ਸੰਗ੍ਯਾ- ਰਾਜਾ ਭਰਤ ਦੇ ਨਾਮ ਪੁਰ ਹੈ ਜਿਸ ਦੇਸ਼ ਦਾ ਨਾਮ. ਹਿੰਦੁਸਤਾਨ. ਦੇਖੋ, ਭਰਤ ਅਤੇ ਭਾਰਤਵਰਸ। ੩. ਭਰਤਵੰਸ਼ੀ ਰਾਜਿਆਂ ਦਾ ਹੈ ਵਰਣਨ ਜਿਸ ਗ੍ਰੰਥ ਵਿੱਚ, ਮਹਾਭਾਰਤ, ਇਹ ਵ੍ਯਾਸ ਕ੍ਰਿਤ ੧੮. ਪਰਵਾਂ ਦਾ ਇੱਕ ਲੱਖ ਸ਼ਲੋਕ ਦਾ ਗ੍ਰੰਥ ਹੈ। ੪. ਭਰਤ ਮੁਨਿ ਦਾ ਰਚਿਆ ਨਾਟਕ....
ਦੇਖੋ, ਦਕ੍ਸ਼ਿਣ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਦੇਖੋ, ਸਹਰ....
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਸੰ. मन्द्राज. ਭਾਰਤ ਦੇ ਦੱਖਣ ਵੱਲ ਦਾ ਇੱਕ ਪ੍ਰਸਿੱਧ ਸ਼ਹਿਰ, ਜੋ ਸਮੁੰਦਰ ਦੇ ਕਿਨਾਰੇ ਮਦਰਾਸ ਇਲਾਕੇ ਦੀ ਰਾਜਧਾਨੀ ਹੈ. ਇਹ ਸਨ ੧੬੩੯ ਵਿੱਚ ਅੰਗ੍ਰੇਜ਼ਾਂ ਨੇ ਆਬਾਦ ਕੀਤਾ ਹੈ, ਮਦਰਾਸ ਕਲਕੱਤੇ ਤੋਂ ੧੦੩੨ ਮੀਲ ਹੈ. ਇਸ ਦੀ ਆਬਾਦੀ ੫੨੨, ੯੫੧ ਹੈ. ਮਦਰਾਸ ਪ੍ਰਾਂਤ ਵਿੱਚ ੨੨ ਅੰਗ੍ਰੇਜ਼ੀ ਜਿਲੇ ਅਤੇ ਕਈ ਦੇਸੀ ਰਿਆਸਤਾਂ ਹਨ. ਰਕਬਾ ੧੪੨, ੦੦੦ ਵਰਗਮੀਲ ਅਤੇ ਵਸੋਂ ੪੨, ੫੦੦, ੦੦੦ ਹੈ. ਇਸ ਵਿੱਚ ਦ੍ਰਾਵਿੜ ਅਤੇ ਤੈਲੰਗ ਲੋਕ ਵਸਦੇ ਹਨ....
ਉਹ ਨਗਰੀ, ਜਿਸ ਵਿੱਚ ਰਾਜਾ ਰਹਿਂਦਾ ਹੈ. ਰਾਜਾ ਦੇ ਰਹਿਣ ਦੀ ਪ੍ਰਧਾਨ ਪੁਰੀ. ਰਾਜ੍ਯ ਦੀ ਮਹਾਨਗਰੀ. ਦਾਰੁਲਖ਼ਿਲਾਫ਼ਤ. ਤਖ਼ਤਗਾਹ. ਦਾਰੁਲਸਲਤਨਤ....
ਅ਼. [آباد] ਅਬਦ ਦਾ ਬਹੁ ਵਚਨ. ਯੁਗ (ਜੁਗ) ੨. ਫ਼ਾ. ਵਸਤੀ ਸ਼ਹਿਰ. ੩. ਉਸਤਤਿ। ੪. ਵਿ- ਵਸਿਆ ਹੋਇਆ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਫ਼ਾ. [آبادی] ਸੰਗ੍ਯਾ- ਬਸਤੀ. ਵਸੋਂ। ੨. ਜਨ ਸੰਖ੍ਯਾ- ਮਰਦੁਮ ਸ਼ੁਮਾਰੀ....
ਸੰ. प्रान्त. ਸੰਗ੍ਯਾ- ਹਾਸ਼ੀਆ। ੨. ਪਿਛਲੀ (ਅਖ਼ੀਰੀ) ਹੱਦ। ੩. ਇਲਾਕਾ. ਪਰਗਨਾ। ੪. ਨੱਕ. ਸਿਰਾ। ੫. ਦਿਸ਼ਾ. ਤਰਫ....
ਦੇਖੋ, ਇੰਗ੍ਰੇਜ ਅਤੇ ਇੰਗ੍ਰੇਜੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਦੇਸ਼ੀਯ. ਵਿ- ਦੇਸ਼ ਦਾ. ਦੇਸ਼ ਨਾਲ ਹੈ ਜਿਸ ਦਾ ਸੰਬੰਧ। ੨. ਸ੍ਵਦੇਸ਼ੀ। ੩. ਦੇਵਸੀ ਦਾ ਸੰਖੇਪ. "ਦੇਸੀ ਰਿਜਕੁ ਸੰਬਾਹਿ." (ਸੂਹੀ ਅਃ ਮਃ ੩) ੪. ਹਿੰ. ਸੰਗ੍ਯਾ- ਸੰਨਤ. ਇਸ਼ਾਰਾ. "ਤੁਹਿ ਦੇਖਤ ਦੇਸੀ ਉਂਹਿ ਦਈ." (ਚਰਿਤ੍ਰ ੧੪੮)...
ਅ਼. [رقبہ] ਸੰਗ੍ਯਾ- ਗਰਦਨ. ਗ੍ਰੀਵਾ। ੨. ਜ਼ਮੀਨ (ਭੂਮਿ) ਦਾ ਲੰਬਾਉ ਚੌੜਾਉ. ਵਿਸ੍ਤਾਰ. area । ੩. ਗ਼ੁਲਾਮ। ੪. ਜਿਲਾ ਲੁਦਿਆਨਾ, ਤਸੀਲ ਜਗਰਾਉਂ, ਥਾਣਾ ਦਾਖਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ "ਮੁੱਲਾਪੁਰ" ਤੋਂ ਦੋ ਮੀਲ ਦੱਖਣ ਹੈ. ਇਸ ਪਿੰਡ ਤੋਂ ਉੱਤਰ ਪੱਛਮ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਜਦ ਇੱਥੇ ਵਿਰਾਜੇ ਹੋਏ ਸਨ, ਤਾਂ ਇੱਕ ਦਾਖੇ ਪਿੰਡ ਦੀ ਮਾਈ ਗੁਰੂ ਜੀ ਲਈ ਮਿੱਸੇ ਪ੍ਰਸਾਦੇ ਲੈਕੇ ਆਈ. ਸਤਿਗੁਰਾਂ ਪ੍ਰਸਾਦੇ ਛਕਕੇ ਉਸ ਮਾਈ ਨੂੰ ਨਿਹਾਲ ਕੀਤਾ. ਗੁਰਦ੍ਵਾਰਾ ਬਣਿਆ ਹੋਇਆ ਹੈ. ਨਿਹੰਗਸਿੰਘ ਪੁਜਾਰੀ ਹੈ. ਗੁਰਦ੍ਵਾਰੇ ਨੂੰ "ਦਮਦਮਾ" ਸਾਹਿਬ ਆਖਦੇ ਹਨ....
ਦੇਖੋ, ਤਿਲੰਗ ਅਤੇ ਤਿਲੰਗਾ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....