madhuमदु
ਦੇਖੋ, ਮਦ ੬. ਅਤੇ ਮਦ੍ਯ. "ਜਿਤੁ ਪੀਤੈ ਮਤਿ ਦੂਰਿ ਹੋਇ ਬਰਲ ਪਵੈ ਵਿਚਿ ਆਇ। ਝੂਠਾ ਮਦੁ ਮੂਲਿ ਨ ਪੀਚਈ." (ਮਃ ੩. ਵਾਰ ਬਿਹਾ)
देखो, मद ६. अते मद्य. "जितु पीतै मति दूरि होइ बरल पवै विचि आइ। झूठा मदु मूलि न पीचई." (मः ३. वार बिहा)
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਜਿਤ। ੨. ਕ੍ਰਿ. ਵਿ- ਜਬਕਿ. "ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ?" (ਵਾਰ ਆਸਾ) ੩. ਜਿਧਰ. ਜਿਸ ਪਾਸੇ. "ਜਿਤੁ ਕੋ ਲਾਇਆ ਤਿਤੁ ਹੀ ਲਾਗਾ." (ਆਸਾ ਕਬੀਰ) ੪. ਜਿੱਥੇ. ਜਹਾਂ. "ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ?" (ਸੂਹੀ ਮਃ ੫) ੫. ਜਿਸ ਤੋਂ. ਜਿਸ ਸੇ. "ਬਧਾ ਛੁਟਹਿ ਜਿਤੁ." (ਸ੍ਰੀ ਮਃ ੧. ਪਹਰੇ) ੬. ਸਰਵ- ਜਿਸ. "ਜਿਤੁ ਦਿਹਾੜੇ ਧਨ ਵਰੀ." (ਸ. ਫਰੀਦ) "ਜਿਤੁ ਸੇਵਿਐ ਸੁਖ ਹੋਇ ਘਨਾ." (ਬਿਲਾ ਮਃ ੫)...
ਸੰ. ਮੱਤ. ਮਤਵਾਲਾ. "ਮਾਤੰਗ ਮਤਿ ਅਹੰਕਾਰ." (ਸਾਰ ਮਃ ੫) ੨. ਸੰ. ਮਾਤ੍ਰਿ. ਮਾਂ. "ਮਤਿ ਪਿਤ ਭਰਮੈ." (ਕਲਕੀ) ੩. ਸੰ. ਮਮਤ੍ਵ. ਅਹੰਕਾਰ. ਅੰਤਹਕਰਣ ਦਾ ਚੌਥਾ ਭੇਦ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੪. ਸੰ. ਮਦ੍ਯ. ਸ਼ਰਾਬ. "ਪੀਵਹੁ ਸੰਤ ਸਦਾ ਮਤਿ ਦੁਰਲਭ." (ਕੇਦਾ ਕਬੀਰ) ੫. ਸੰ. ਮਤਿ. ਬੁੱਧਿ. ਅਕ਼ਲ. "ਮਤਿ ਹੋਦੀ ਹੋਇ ਇਆਣਾ." (ਸ. ਫਰੀਦ) "ਅਬ ਮੈ ਮਹਾਂ ਸੁੱਧ ਮਤਿ ਕਰਕੈ." (ਕਲਕੀ) ੬. ਗ੍ਯਾਨ। ੭. ਇੱਛਾ। ੮. ਸਿਮ੍ਰਿਤਿ. ਯਾਦ. ਚੇਤਾ। ੯. ਭਕ੍ਤਿ. ਭਗਤਿ। ੧੦. ਪ੍ਰਾਰਥਨਾ. ਅਰਦਾਸ। ੧੧. ਪੂਜਨ। ੧੨. ਧ੍ਯਾਨ। ੧੩. ਨਿਸ਼ਚਾ। ੧੪. ਰਾਇ। ੧੫. ਵ੍ਯ- ਪੰਜਾਬੀ ਵਿੱਚ ਮਤ ਦੀ ਥਾਂ ਭੀ ਮਤਿ ਆਉਂਦਾ ਹੈ. ਮਾ. ਨਾ. ਦੇਖੋ, ਮਤ ੧. "ਮਤਿ ਬਸਿ ਪਰਉ ਲੁਹਾਰ ਕੇ." (ਸ. ਕਬੀਰ)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਵਾਤੂਲ. ਵਿ- ਵਾਤਦੋਸ ਨਾਲ ਹੋਇਆ ਸੁਦਾਈ. ਸਿਰੜਾ. ਪਾਗਲ. "ਬਿਨ ਸਬਦੈ ਜਗ ਬਰਲਿਆ." (ਸਵਾ ਮਃ ੩) ੨. ਸੰਗ੍ਯਾ- ਸਿਰੜ. ਪਾਗਲਪਨ. "ਮਤਿ ਦੂਰ ਹੋਇ, ਬਰਲੁ ਪਵੈ ਵਿਚਿ ਆਇ." (ਮਃ ੩. ਵਾਰ ਬਿਹਾ) ੩. ਸੰ. ਵਰਲ. ਭਰਿੰਡ. ਤੰਦਈਆ. ਡੇਮੂ੍ਹ....
ਪੜੈ. "ਜਿਨ ਕੀ ਲੇਖੈ ਪਤਿ ਪਵੈ." (ਵਾਰ ਆਸਾ)...
ਬੀਚ. ਭੀਤਰ. ਅੰਦਰ. "ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ." (ਮਃ ੪. ਵਾਰ ਕਾਨ) "ਵਿਚਿ ਉਪਾਏ ਸਾਇਰਾ, ਤਿਨਾ ਭਿ ਸਾਰ ਕਰੇਇ." (ਮਃ ੨. ਵਾਰ ਰਾਮ ੧) ੨. ਸੰ. ਲਹਰ. ਤਰੰਗ. ਮੌਜ. ਇਸ ਦਾ ਰੂਪਾਂਤਰ ਵੀਚੀ ਭੀ ਹੈ....
ਵਿ- ਅਸਤ੍ਯਵਾਦੀ। ੨. ਨਾਸ਼ ਹੋਣ ਵਾਲਾ. ਬਿਨਸਨਹਾਰ. "ਸੋ ਝੂਠਾ ਜੋ ਝੂਠੈ ਲਾਗੈ ਝੂਠੇ ਕਰਮ ਕਮਾਈ." (ਗੂਜ ਮਃ ੩) ੩. ਜੂਠਾ. ਅਪਵਿਤ੍ਰ. "ਝੂਠੇ ਚਉਕੇ ਨਾਨਕਾ." (ਵਾਰ ਮਾਰੂ ੧. ਮਃ ੩)...
ਦੇਖੋ, ਮਦ ੬. ਅਤੇ ਮਦ੍ਯ. "ਜਿਤੁ ਪੀਤੈ ਮਤਿ ਦੂਰਿ ਹੋਇ ਬਰਲ ਪਵੈ ਵਿਚਿ ਆਇ। ਝੂਠਾ ਮਦੁ ਮੂਲਿ ਨ ਪੀਚਈ." (ਮਃ ੩. ਵਾਰ ਬਿਹਾ)...
ਕ੍ਰਿ. ਵਿ- ਮੂਲੋਂ. ਬਿਲਕੁਲ. "ਮੰਦਾ ਮੂਲਿ ਨ ਕੀਚਈ." (ਵਾਰ ਆਸਾ) "ਫਿਰਿ ਲੇਖਾ ਮੂਲਿ ਨ ਲਾਇਆ." (ਸੋਰ ਮਃ ੫) "ਤਿਚਰੁ ਮੁਲਿ ਨ ਥੁੜੀਦੋ." (ਸਵਾ ਮਃ ੫) ੨. ਮੂਲ (ਮੁੱਢ ਨੂੰ). ਦੇਖੋ, ਮੂਲ ੫। ੩. ਦੇਖੋ, ਮੂਲੀ। ੪. ਦੇਖੋ, ਮੂਲ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....