madhhyama, madhhyamaमध्यम, मध्यम
ਵਿ- ਵਿਚਕਾਰਲਾ. ਵਿਚਲਾ। ੨. ਸੰਗ੍ਯਾ- ਰਾਗ ਦੇ ਸੱਤ ਸੁਰਾਂ ਵਿੱਚੋਂ ਪੰਜਵਾਂ ਸੁਰ। ੩. ਦੇਖੋ, ਨਾਦ.
वि- विचकारला. विचला। २. संग्या- राग दे सॱत सुरां विॱचों पंजवां सुर। ३. देखो, नाद.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
(ਦੇਖੋ, ਰੰਜ੍ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਵਿ- ਪੰਚਮ. ਪਾਂਚਵਾਂ. "ਪੰਜਵਾ ਪਾਇਆ ਘਿਰਤੁ." (ਵਾਰ ਆਸਾ) ੨. ਸੰਗ੍ਯਾ- ਖ਼ਾ. ਘੀ. ਘ੍ਰਿਤ. ਆਸਾ ਦੀ ਵਾਰ ਵਿੱਚ ਇਸ ਦਾ ਨੰਬਰ ਪੰਜਵਾਂ ਹੋਣ ਕਰਕੇ ਇਹ ਰੂਢੀ ਨਾਮ ਕਲਪਿਆ ਗਿਆ ਹੈ....
ਸੰ. ਸੰਗ੍ਯਾ- ਦੇਵਤਾ."ਸੁਰ ਨਰ ਤਿਨ ਕੀ ਬਾਣੀ ਗਾਵਹਿ." (ਸ੍ਰੀ ਅਃ ਮਃ ੩) ਦੇਖੋ, ਸੁਰਾ। ੨. ਸੰ. स्वर ਸ੍ਵਰ. ਨੱਕ ਦੇ ਰਾਹ ਸ੍ਵਾਸ ਦਾ ਆਉਣਾ ਜਾਣਾ। ੩. ਸੰਗੀਤ ਅਨੁਸਾਰ ਉਹ ਧੁਨਿ, ਜੋ ਰਾਗ ਦੀ ਸ਼ਕਲ ਬਣਾਉਣ ਦਾ ਕਾਰਣ ਹੋਵੇ. ਇਸ ਦੇ ਸੱਤ ਭੇਦ ਕਲਪੇ ਹਨ. "ਸਾਤ ਸੁਰਾ ਲੈ ਚਾਲੈ." (ਰਾਮ ਮਃ ੫) ਦੇਖੋ, ਸ੍ਵਰ....
(ਦੇਖੋ, ਨਦ ਧਾ). ਸੰ. ਸੰਗ੍ਯਾ- ਸ਼ਬਦ. ਧੁਨਿ. "ਨਾਦ ਕੁਰੰਕਹਿ ਬੇਧਿਆ." (ਵਾਰ ਜੈਤ) ਵਿਦ੍ਵਾਨਾਂ ਨੇ ਨਾਦ ਦੇ ਮੁੱਖ ਦੋ ਭੇਦ ਕੀਤੇ ਹਨ. ਇੱਕ ਧ੍ਵਨਿਰੂਪ, ਜੈਸੇ- ਘੰਟੇ ਨਗਾਰੇ ਆਦਿ ਦਾ ਸ਼ਬਦ. ਦੂਜਾ ਵਰਣ- ਰੂਪ, ਜੈਸੇ- ਮਨੁੱਖਾਂ ਦੀ ਬੋਲੀ. ਕਈਆਂ ਨੇ ਤਿੰਨ ਭੇਦ ਥਾਪੇ ਹਨ- ਇੱਕ ਪ੍ਰਾਣੀਭਵ, ਜੋ ਜਾਨਦਾਰ ਜੀਵਾਂ ਤੋਂ ਪੈਦਾ ਹੋਵੇ. ਦੂਜਾ ਅਪ੍ਰਾਣੀ ਭਵ, ਜੋ ਬੇਜਾਨ ਵਸਤੂਆਂ ਤੋਂ ਉਪਜੇ, ਜੈਸੇ ਵੀਣਾ ਆਦਿ ਦੀ ਧੁਨਿ. ਤੀਜਾ ਉਭਯ ਸੰਭਵ ਜੈਸੇ ਬਾਂਸੁਰੀ ਨਫੀਰੀ ਆਦਿ। ੨. ਯੋਗੀਆਂ ਦੇ ਸਿੰਙੀ ਆਦਿ ਸ਼ਬਦ. "ਘਟਿ ਘਟਿ ਵਾਜਹਿ ਨਾਦ." (ਜਪੁ) ੩. ਸੰਖ. "ਤਿਨ੍ਹ੍ਹ ਘਰ ਬ੍ਰਾਹਮਣ ਪੂਰਹਿ ਨਾਦ." (ਵਾਰ ਆਸਾ) ੪. ਸ੍ਵਰਵਿਦ੍ਯਾ. ਸੰਗੀਤ. "ਗੁਰਮੁਖਿ ਨਾਦ ਬੇਦ ਬੀਚਾਰੁ." (ਮਾਰੂ ਸੋਲਹੇ ਮਃ ੩) ੫. ਨਿਘੰਟੁ ਵਿੱਚ ਨਾਦ ਦਾ ਅਰਥ ਕੀਤਾ ਹੈ ਉਸਤਤਿ ਕਰਨ ਯੋਗ੍ਯ. ਜਿਸ ਦੀ ਉਸਤਤਿ ਕਰੀਏ ਉਹ ਨਾਦ ਹੈ। ੬. ਸੰਗੀਤ ਵਿੱਚ ਅਰਥ ਕੀਤਾ ਹੈ- ਨ (ਪ੍ਰਾਣ) ਦ (ਅਗਨਿ). ਸ਼ਰੀਰ ਦੀ ਅਗਨੀ ਦੇ ਸੰਜੋਗ ਤੋਂ ਜੋ ਸ੍ਵਰ ਉਪਜੇ, ਸੋ ਨਾਦ. ਇਸ ਨਾਦ ਦੇ ਤਿੰਨ ਅਸਥਾਨ ਹਨ- ਹ੍ਰਿਦਯ, ਕੰਠ ਅਤੇ ਮਸ੍ਤਕ. ਹ੍ਰਿਦਯ ਵਿੱਚ ਇਸਥਿਤ ਨਾਦ ਦੀ "ਮੰਦ੍ਰ" ਸੰਗ੍ਯਾ ਹੈ, ਕੰਠ ਵਿੱਚ ਨਾਦ ਦੀ "ਮਧ੍ਯਮ" ਸੰਗ੍ਯਾ ਹੈ ਅਤੇ ਮਸ੍ਤਕ ਵਿੱਚ ਇਸਥਿਤ ਨਾਦ "ਤਾਰ" ਹੈ। ੭. ਦੇਖੋ, ਅਨਹਤ ਨਾਦ....