madhhyamā, madhhyamāमध्यमा, मध्यमा
ਸੰਗ੍ਯਾ- ਉਹ ਇਸਤ੍ਰੀ, ਜਿਸ ਨੂੰ ਰਿਤੁ ਆਉਣ ਲਗ ਗਈ ਹੈ। ੨. ਵਿਚਕਾਰਲੀ ਉਂਗਲ। ੩. ਚਾਰ ਪ੍ਰਕਾਰ ਦੀਆਂ ਵਾਣੀਆਂ ਵਿੱਚੋਂ ਇੱਕ ਵਾਣੀ. ਦੇਖੋ, ਚਾਰ ਬਾਣੀਆਂ। ੪. ਕਾਵ੍ਯ ਅਨੁਸਾਰ ਇੱਕ ਨਾਯਿਕਾ. "ਪਿਯ ਗੁਨਾਹ ਚਿਤ ਚਾਹ ਲਖਿ ਕਰੈ ਮਾਨ ਸਨਮਾਨ। ਤਾਹੀ ਤਿਯ ਕੋ ਮਧ੍ਯਮਾ ਭਾਖਤ ਸੁਕਵਿ ਸੁਜਾਨ।। (ਜਗਦਵਿਨੋਦ)
संग्या- उह इसत्री, जिस नूं रितु आउण लग गई है। २. विचकारली उंगल। ३. चार प्रकार दीआं वाणीआं विॱचों इॱक वाणी. देखो, चार बाणीआं। ४. काव्य अनुसार इॱक नायिका. "पिय गुनाह चित चाह लखि करै मान सनमान। ताही तिय को मध्यमा भाखत सुकवि सुजान।। (जगदविनोद)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ऋतु. ਸੰਗ੍ਯਾ- ਰੁੱਤ. ਮੌਸਮ. ਭਾਰਤ ਦੇ ਵਿਦ੍ਵਾਨਾਂ ਨੇ ਦੋ ਦੋ ਮਹੀਨਿਆਂ ਦੀਆਂ ਵਰ੍ਹੇ ਵਿੱਚ ਛੀ ਰੁੱਤਾਂ ਮੰਨੀਆਂ ਹਨ-#ਬਸੰਤ- ਵਸੰਤ (ਚੇਤ- ਵਸਾਖ) ਚੈਤ੍ਰ- ਵੈਸ਼ਾਖ.#ਗ੍ਰੀਖਮ- ਗ੍ਰੀਸਮ (ਜੇਠ- ਹਾੜ) ਜੈਸ੍ਟਯ੍- ਆਸਾਢ.#ਬਰਖਾ- ਵਸਾ (ਸਾਉਣ- ਭਾਦੋਂ) ਸ਼੍ਰਾਵਣ- ਭਾਦ੍ਰਪਦ.#ਸਰਦ- ਸ਼ਰਦ (ਅੱਸੂ- ਕੱਤਕ) ਆਸ਼੍ਚਿਨ- ਕਾਰ੍ਤਿਕ.#ਹਿਮ- ਹੇਮੰਤ (ਮੱਘਰ- ਪੋਹ) ਮਾਰ੍ਗਸ਼ੀਰ੍ਸ- ਪੌਸ.#ਸਿਸਰ- ਸ਼ਿਸ਼ਿਰ (ਮਾਘ- ਫੱਗੁਣ) ਮਾਘ- ਫਾਲਗੁਨ. ਦੇਖੋ, ਖਟਰਿਤੁ। ੨. ਛੀ ਸੰਖ੍ਯਾ ਬੋਧਕ, ਕਿਉਂਕਿ ਰੁੱਤ" ਛੀ ਹਨ। ੩. ਇਸਤ੍ਰੀ ਨੂੰ ਰਜ ਆਉਣ ਪਿੱਛੋਂ ਉਹ ਸਮਾਂ, ਜਦ ਉਹ ਗਰਭ ਧਾਰਣ ਯੋਗ੍ਯ ਹੁੰਦੀ ਹੈ. ਗਰਭ ਧਾਰਣ ਦੀ ਰੁੱਤ। ੪. ਲੋਕਾਂ ਵਿੱਚ ਹੈਜ਼ ਦਾ ਨਾਮ ਭੀ ਰਿਤੁ ਪ੍ਰਸਿੱਧ ਹੋ ਗਿਆ ਹੈ। ੫. ਚਮਕ. ਰੌਸ਼ਨੀ....
ਸੰ. उङ्गलि- ਅੰਗੁਲਿ. ਦੇਖੋ, ਅੰਗੁਲਿ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਰੰਗਤ. ਵਰ੍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਨਾਇਕਾ....
ਪ੍ਰਿਯ. ਪਤਿ. ਪਿਆਰਾ....
ਫ਼ਾ. [گُناہ] ਸੰਗ੍ਯਾ- ਦੇਖੋ, ਗੁਨਹ....
ਸੰ. ਚਿੱਤ. ਦੇਖੋ, ਅੰਤਹਕਰਣ. "ਰੇ ਚਿਤ, ਚੇਤਸਿ ਕੀ ਨ ਦਇਆਲ?" (ਆਸਾ ਧੰਨਾ) ੨. ਸੰ. चित् ਧਾ- ਵਿਚਾਰ ਕਰਨਾ, ਯਾਦ ਕਰਨਾ। ੩. ਸੰਗ੍ਯਾ- ਗ੍ਯਾਨ. ਚੇਤਨਾ। ੪. ਵਿ- ਚਿਣਿਆ ਹੋਇਆ। ੫. ਢਕਿਆ ਹੋਇਆ। ੬. ਚਿੰਤਨ ਦੀ ਥਾਂ ਭੀ ਚਿਤ ਸ਼ਬਦ ਆਇਆ ਹੈ. ਦੇਖੋ, ਮਨ ੧੧.। ੭. ਦੇਖੋ, ਚਿੱਤ ੨। ੮. ਚਿਤਵਤ ਦਾ ਸੰਖੇਪ. ਦੇਖਣ ਸਾਰ. "ਲੀਨੋ ਮਨ ਮੇਰੋ ਹਰ ਨੈਨਕੋਰ ਚਿਤਹੀ." (ਚੰਡੀ ੧) ਦੇਖਦੇ ਹੀ ਮਨ ਹਰਲੀਨੋ....
ਸੰਗ੍ਯਾ- ਇੱਛਾ. ਅਭਿਲਾਖਾ. "ਚਾਹਹਿ ਤੁਝਹਿ ਦਇਆਰ!" (ਆਸਾ ਛੰਤ ਮਃ ੫) ੨. ਚਿਤਵਨ. ਦ੍ਰਿਸ੍ਟਿ. ਨਜਰ. "ਚਾਹ ਰਹੈ ਚਿੱਤ ਮੇ ਕ੍ਰਿਪਾ ਕੀ ਏਕ ਚਾਹ ਕੀ." (੫੨ ਕਵਿ) ੩. ਫ਼ਾ. [چاہ] ਖੂਹ. ਕੂਪ। ੪. ਦੇਖੋ, ਚਾਯ....
ਕ੍ਰਿ. ਵਿ- ਉਲੰਘਕੇ. "ਲੈ ਮੁਦ੍ਰਿਕਾ ਲਖਿ ਬਾਰਿਧੈਂ, ਜਹਿ" ਸੀ ਹੁਤੀ ਤਹਿ ਜਾਤ ਭੇ." (ਰਾਮਾਵ) ੨. ਦੇਖਕੇ, ਜਾਣਕੇ. "ਲਖਿ ਹਸਤਾਮਲ ਆਤਮਾ." (ਗੁਪ੍ਰਸੂ)...
ਸੰ. मान. ਧਾ- ਗ੍ਯਾਨਪ੍ਰਾਪਤਿ ਦੀ ਇੱਛਾ ਕਰਨਾ, ਆਦਰ ਕਰਨਾ, ਵਿਚਾਰਨਾ, ਤੋਲਣਾ, ਮਿਣਨਾ। ੨. ਸੰਗ੍ਯਾ- ਅਭਿਮਾਨ. ਗਰੂਰ. "ਸਾਧੋ! ਮਨ ਕਾ ਮਾਨ ਤਿਆਗੋ." (ਗਉ ਮਃ ੯) ੩. ਆਦਰ. "ਰਾਜਸਭਾ ਮੇ ਪਾਯੋ ਮਾਨ." (ਗੁਪ੍ਰਸੂ) ੪. ਰੋਸਾ. ਰੰਜ. "ਰਾਜੰ ਤ ਮਾਨੰ." (ਸਹਸ ਮਃ ੫) ਜੇ ਰਾਜ ਹੈ, ਤਦ ਉਸ ਦੇ ਸਾਥ ਹੀ ਉਸ ਦੇ ਨਾਸ਼ ਤੋਂ ਮਨ ਦਾ ਗਿਰਾਉ ਹੈ। ੫. ਪ੍ਰਮਾਣ. ਵਜ਼ਨ. ਤੋਲ. ਮਿਣਤੀ. * ਮਾਪ. ਦੇਖੋ, ਤੋਲ ਅਤੇ ਮਿਣਤੀ। ੬. ਘਰ. ਮੰਦਿਰ. "ਬਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੭. ਮਾਨਸਰ ਦਾ ਸੰਖੇਪ. "ਮਾਨ ਤਾਲ ਨਿਧਿਛੀਰ ਕਿਨਾਰਾ." (ਗੁਵਿ ੧੦) ੮. ਮਾਂਧਾਤਾ ਦਾ ਸੰਖੇਪ. "ਸੁਭ ਮਾਨ ਮਹੀਪਤਿ ਛੇਤ੍ਰਹਿ" ਦੈ." (ਮਾਂਧਾਤਾ) ੯. ਜੱਟਾਂ ਦਾ ਇੱਕ ਪ੍ਰਸਿੱਧ ਗੋਤ. ਹੁਸ਼ਿਆਰਪੁਰ ਦੇ ਜਿਲੇ ਮਾਨਾਂ ਦਾ ਬਾਰ੍ਹਾ (ਬਾਰਾਂ ਪਿੱਡਾਂ ਦਾ ਸਮੁਦਾਯ) ਹੈ। ੧੦. ਦੇਖੋ, ਮਾਨੁ। ੧੧. ਦੇਖੋ, ਮਾਨਸਿੰਘ ੨। ੧੨. ਸੰ. ਵਿ- ਮਾਨ੍ਯ. ਪੂਜਯ. "ਸਰਵਮਾਨ ਤ੍ਰਿਮਾਨ ਦੇਵ." (ਜਾਪੁ) ੧੩. ਮੰਨਿਆ ਹੋਇਆ. ਸ਼੍ਰੱਧਾਵਾਨ. "ਮਿਲਿ ਸਤਿਗੁਰੁ ਮਨੂਆ ਮਾਨ ਜੀਉ." (ਆਸਾ ਛੰਤ ਮਃ ੪) ੧੪. ਫ਼ਾ. [مان] ਸ੍ਵਾਮੀ. ਸਰਦਾਰ। ੧੫. ਕੁਟੰਬ. ਪਰਿਵਾਰ। ੧੬. ਘਰ ਦਾ ਸਾਮਾਨ। ੧੭. ਸਰਵਅਸੀਂ. ਹਮ....
ਸੰ. सन्मान ਸੰਗ੍ਯਾ- ਆਦਰ. ਸਤਕਾਰ....
ਵ੍ਯ- ਤਬ ਹੀ. ਤਭੀ. "ਅੰਤਰ ਕੀ ਗਤਿ ਤਾਹੀ." (ਸੋਰ ਮਃ ੧) ਅੰਦਰ ਦੀ ਸ਼ੁੱਧੀ ਤਬ ਹੀ। ੨. ਤਹਾਂ ਹੀ ਓਥੇ ਹੀ. "ਠਾਕੁਰ, ਜਾਂ ਸਿਮਰਾ ਤੂੰ ਤਾਹੀ." (ਗੂਜ ਮਃ ੫) "ਨਾਨਕ ਮਨ ਲਾਗਾ ਹੈ ਤਾਹੀ." (ਬਿਲਾ ਮਃ ੫) ੩. ਤਿਸੀ. ਉਸੀ. "ਤਾਹੀ ਸਮੇਤ ਹਨੇ ਤੁਮ ਕੋ." (ਕ੍ਰਿਸਨਾਵ)...
ਸੰਗ੍ਯਾ- ਸ੍ਤ੍ਰੀ. ਔ਼ਰਤ. ਨਾਰੀ। ੨. ਭਾਰਯਾ. ਜੋਰੂ. ਵਹੁਟੀ....
ਸੰਗ੍ਯਾ- ਉਹ ਇਸਤ੍ਰੀ, ਜਿਸ ਨੂੰ ਰਿਤੁ ਆਉਣ ਲਗ ਗਈ ਹੈ। ੨. ਵਿਚਕਾਰਲੀ ਉਂਗਲ। ੩. ਚਾਰ ਪ੍ਰਕਾਰ ਦੀਆਂ ਵਾਣੀਆਂ ਵਿੱਚੋਂ ਇੱਕ ਵਾਣੀ. ਦੇਖੋ, ਚਾਰ ਬਾਣੀਆਂ। ੪. ਕਾਵ੍ਯ ਅਨੁਸਾਰ ਇੱਕ ਨਾਯਿਕਾ. "ਪਿਯ ਗੁਨਾਹ ਚਿਤ ਚਾਹ ਲਖਿ ਕਰੈ ਮਾਨ ਸਨਮਾਨ। ਤਾਹੀ ਤਿਯ ਕੋ ਮਧ੍ਯਮਾ ਭਾਖਤ ਸੁਕਵਿ ਸੁਜਾਨ।। (ਜਗਦਵਿਨੋਦ)...
ਦੇਖੋ, ਸੁਜਾਣ. "ਆਪਿ ਸੁਜਾਣੁ ਨ ਭੁਲਈ." (ਸ੍ਰੀ ਮਃ ੧) ੨. ਸੁਜਾਣੁ ਸ਼ਬਦ ਸੁਜਾਖੇ ਲਈ ਭੀ ਆਇਆ ਹੈ. "ਮਨ ਅੰਧਾ ਨਾਉ ਸੁਜਾਣੁ." (ਵਾਰ ਆਸਾ)...