manoramāमनोरमा
ਲਕ੍ਸ਼੍ਮੀਧਰਾ ਸੂਰਿ ਦਾ ਪੁਤ੍ਰ ਭੱਟੋਜਿ ਦੀਕ੍ਸ਼ਿਤ ਵ੍ਯਾਕਰਣ ਦਾ ਪ੍ਰਸਿੱਧ ਪੰਡਿਤ ਹੋਇਆ ਹੈ. ਉਸ ਨੇ ਪਾਣਿਨੀ ਦੇ ਸੂਤ੍ਰਾਂ ਨੂੰ ਵਡੇ ਉੱਤਮ ਢੰਗ ਨਾਲ ਸਿਲਸਿਲੇਵਾਰ ਲਗਾਕੇ ਸਿੱਧਾਂਤਕੌਮੁ ਦੀ ਰਚੀ ਹੈ ਅਰ ਉਸ ਪੁਰ ਉੱਤਮ ਟੀਕਾ ਮਨੋਰਮਾ ਦੀ ਰਚਨਾ ਕੀਤੀ ਹੈ. ਦੇਖੋ, ਮਾਨੋਰਮਾ। ੨. ਸਰਸ੍ਵਤੀ ਨਦੀ ਦੀ ਇੱਕ ਧਾਰਾ। ੩. ਕਾਰ੍ਤਵੀਰ੍ਯ (ਸਹਸ੍ਰਵਾਹੁ) ਦੀ ਰਾਣੀ। ੪. ਸੁਦੰਰ ਇਸਤ੍ਰੀ। ੫. ਦੁਰਗਾ। ੬. ਸੁਰਗ ਦੀ ਇੱਕ ਅਪਸਰਾ.
लक्श्मीधरा सूरि दा पुत्र भॱटोजि दीक्शित व्याकरण दा प्रसिॱध पंडित होइआ है. उस ने पाणिनी दे सूत्रां नूं वडे उॱतम ढंग नाल सिलसिलेवार लगाके सिॱधांतकौमु दी रची है अर उस पुर उॱतम टीका मनोरमा दी रचना कीती है. देखो, मानोरमा। २. सरस्वती नदी दी इॱक धारा। ३. कार्तवीर्य (सहस्रवाहु) दी राणी। ४. सुदंर इसत्री। ५. दुरगा। ६. सुरग दी इॱक अपसरा.
ਦੇਖੋ, ਅਚਕੜਾ। ੨. ਵਸੁਧਾ. ਪ੍ਰਿਥਿਵੀ....
ਸੰ. ਸੰਸ੍ਯਾ- ਸੂਰਜ। ੨. ਅੱਕ। ੩. ਯਾਦਵਾਂ ਦੀ ਇੱਕ ਕੁਲ ੪. ਪੰਡਿਤ. ਵਿਦ੍ਵਾਨ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. ਵਿ- ਆ- ਕ੍ਰਿ. ਸੰਗ੍ਯਾ- ਜੁਦਾ ਕਰਨ ਦੀ ਕ੍ਰਿਯਾ. ਅਲਗ ਕਰਨਾ. ਨਿਖੇੜਨਾ। ੨. ਧਾਤੁ ਅਤੇ ਸ਼ਬਦ ਦਾ ਗ੍ਯਾਨ ਕਰਾਉਣ ਵਾਲਾ ਸ਼ਾਸਤ੍ਰ, ਜਿਸ ਦ੍ਵਾਰਾ ਸ਼ਬਦਾਂ ਦੇ ਸ਼ੁੱਧ ਰੂਪ ਅਤੇ ਵਰਤੋਂ ਦੇ ਪ੍ਰਕਾਰ ਜਾਣੇ ਜਾਂਦੇ ਹਨ, ਅ਼. ਸਰਫ਼ੋਨਹ਼ਵ. ਅੰ. Grammar. ਦੇਖੋ, ਅਸਟ ਸਾਜਿ ਸਾਜਿ ੩....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰਗ੍ਯਾ- ਰੀਤਿ. ਤ਼ਰੀਕਾ। ੨. ਉਪਾਯ. ਯਤਨ। ੩. ਬਨਾਵਟ. ਰਚਨਾ। ੪. ਆਚਰਣ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਇਸਤ੍ਰੀਆਂ ਦੇ ਮੱਥੇ ਦਾ ਗਹਿਣਾ. ਟੀਕਤ। ੨. ਤਿਲਕ. ਟਿੱਕਾ. "ਪੁਨ ਟੀਕਾ ਕੋ ਪੂਤ ਹਕਾਰਾ." (ਚਰਿਤ੍ਰ ੨੫੯) ਰਾਜਤਿਲਕ ਲਈ ਪੁਤ੍ਰ ਬੁਲਾਇਆ। ੩. ਯੁਵਰਾਜ. ਵਲੀਅ਼ਹਿਦ. ਰਾਜਤਿਲਕ ਦਾ ਅਧਿਕਾਰੀ। ੪. ਗ੍ਰੰਥ ਦੀ ਵ੍ਯਾਖ੍ਯਾ. ਸ਼ਰਹ਼. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ਦੇਖੋ, ਟੀਕ੍ ਧਾ। ੫. ਸਗਾਈ ਦੀ ਰਸਮ ਵੇਲੇ ਮੱਥੇ ਕੀਤਾ ਤਿਲਕ, ਅਤੇ ਉਸ ਸੰਬੰਧੀ ਰਸਮ. "ਜੋ ਰਾਵਰ ਕੋ ਨੰਦਨ ਨੀਕਾ। ਤਿਸ ਉਮੈਦ ਹੈ ਆਵਨ ਟੀਕਾ." (ਗੁਪ੍ਰਸੂ) ੬. ਵਿ- ਸ਼ਿਰੋਮਣਿ. ਮਖੀਆ. "ਸਰਨਪਾਲਨ ਟੀਕਾ." (ਗੂਜ ਅਃ ਮਃ ੫) ਸ਼ਰਣਾਗਤਾਂ ਦੀ ਪਾਲਨਾ ਕਰਨ ਵਾਲਿਆਂ ਵਿੱਚੋਂ ਮੁਖੀਆ। ੭. ਸ਼ੀਤਲਾ ਆਦਿ ਰੋਗਾਂ ਤੋਂ ਰਖ੍ਯਾ ਲਈ ਉਨ੍ਹਾਂ ਦੇ ਚੇਪ ਤੋਂ ਕੀਤਾ ਲੋਦਾ. Vaccination....
ਲਕ੍ਸ਼੍ਮੀਧਰਾ ਸੂਰਿ ਦਾ ਪੁਤ੍ਰ ਭੱਟੋਜਿ ਦੀਕ੍ਸ਼ਿਤ ਵ੍ਯਾਕਰਣ ਦਾ ਪ੍ਰਸਿੱਧ ਪੰਡਿਤ ਹੋਇਆ ਹੈ. ਉਸ ਨੇ ਪਾਣਿਨੀ ਦੇ ਸੂਤ੍ਰਾਂ ਨੂੰ ਵਡੇ ਉੱਤਮ ਢੰਗ ਨਾਲ ਸਿਲਸਿਲੇਵਾਰ ਲਗਾਕੇ ਸਿੱਧਾਂਤਕੌਮੁ ਦੀ ਰਚੀ ਹੈ ਅਰ ਉਸ ਪੁਰ ਉੱਤਮ ਟੀਕਾ ਮਨੋਰਮਾ ਦੀ ਰਚਨਾ ਕੀਤੀ ਹੈ. ਦੇਖੋ, ਮਾਨੋਰਮਾ। ੨. ਸਰਸ੍ਵਤੀ ਨਦੀ ਦੀ ਇੱਕ ਧਾਰਾ। ੩. ਕਾਰ੍ਤਵੀਰ੍ਯ (ਸਹਸ੍ਰਵਾਹੁ) ਦੀ ਰਾਣੀ। ੪. ਸੁਦੰਰ ਇਸਤ੍ਰੀ। ੫. ਦੁਰਗਾ। ੬. ਸੁਰਗ ਦੀ ਇੱਕ ਅਪਸਰਾ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਦੇਖੋ, ਮਨੋਰਮਾ. "ਕਹੂੰ ਬੈਠ ਮਾਨੋਰਮਾ ਗ੍ਰੰਥ ਬਾਚੈਂ." (ਅਜੈਸਿੰਘ) ੨. ਮਨੋਰਮਾ ਦਾ ਟੀਕਾ....
ਸੰ. ਸੰਗ੍ਯਾ- ਜਲ ਵਾਲੀ ਤਰ ਜਮੀਨ। ੨. ਵੇਦਾਂ ਵਿੱਚ ਸਰਸ੍ਵਤੀ ਇੱਕ ਨਦੀ ਦਾ ਨਾਉਂ ਹੈ ਜੋ ਬ੍ਰਹਮਾਵਰਤ ਦੀ ਹੱਦ ਸੀ, ਜਿਸ ਵਿੱਚ ਆਰਯ ਲੋਕ ਪਹਿਲਾਂ ਵਸਦੇ ਸਨ ਅਤੇ ਇਸ ਨੂੰ ਇਸੇ ਤਰਾਂ ਪਵਿਤ੍ਰ ਜਾਣਦੇ ਸਨ, ਜਿਸ ਤਰਾਂ ਹੁਣ ਉਨ੍ਹਾਂ ਦੀ ਵੰਸ਼ ਗੰਗਾ ਨਦੀ ਨੂੰ ਜਾਣਦੀ ਹੈ. ਹੁਣ ਇਹ ਸਰਮੌਰ ਦੇ ਇਲਾਕੇ ਤੋਂ ਨਿਕਲਕੇ ਕਈ ਥਾਈਂ ਰੇਤੇ ਵਿੱਚ ਲੋਪ ਪ੍ਰਗਟ ਹੁੰਦੀ ਹੋਈ ਪਟਿਆਲੇ ਦੇ ਇਲਾਕੇ ਘੱਗਰ ਵਿੱਚ ਜਾ ਮਿਲਦੀ ਹੈ. ੩. ਪੁਰਾਣਾਂ ਅਨੁਸਾਰ ਬ੍ਰਹਮਾ ਦੀ ਇਸਤ੍ਰੀ. ਵਿਦ੍ਯਾ ਅਤੇ ਬਾਣੀ ਦੀ ਦੇਵੀ. ਇਸ ਦਾ ਰੂਪ ਐਸਾ ਦੱਸਿਆ ਹੈ- "ਚਿੱਟਾ ਰੰਗ, ਅੰਗ ਸਜੀਲੇ, ਮਸਤਕ ਤੇ ਚੰਦ੍ਰਮਾ, ਹੱਥ ਵਿੱਚ ਵੀਣਾ, ਕਮਲ ਫੁੱਲ ਵਿੱਚ ਵਿਰਾਜਮਾਨ."#ਬੰਗਾਲ ਦੇ ਵੈਸਨਵ ਮੰਨਦੇ ਹਨ ਕਿ ਇਹ ਲੱਛਮੀ ਅਤੇ ਗੰਗਾ ਸਮਾਨ ਵਿਸਨੁ ਦੀ ਇਸਤ੍ਰੀ ਸੀ. ਇੱਕ ਵੇਰ ਤਿੰਨੇ ਆਪਸ ਵਿੱਚ ਲੜ ਪਈਆਂ, ਤਾਂ ਸਰਸ੍ਵਤੀ ਨੂੰ ਲੜਾਕੀ ਜਾਣਕੇ ਅਤੇ ਇਹ ਭੀ ਸਮਝਕੇ ਕਿ ਮੈ ਇੱਕ ਤੋਂ ਵੱਧ ਇਸਤ੍ਰੀਆਂ ਸੰਭਾਲ ਨਹੀਂ ਸਕਦਾ, ਵਿਸਨੁ ਨੇ ਸਰਸ੍ਵਤੀ ਬ੍ਰਹਮਾ ਨੂੰ ਅਤੇ ਗੰਗਾ ਸ਼ਿਵ ਨੂੰ ਦੇ ਦਿੱਤੀ ਅਤੇ ਆਪਣੇ ਪਾਸ ਕੇਵਲ ਲੱਛਮੀ ਰੱਖ ਲਈ। ੪. ਬ੍ਰਾਹਮੀ ਬੂਟੀ। ੫. ਮਾਲਕੰਗਨੀ। ੬. ਗਊ. ੭. ਵਿ- ਗ੍ਯਾਨ ਵਾਲੀ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਸੰ. ਸੰਗ੍ਯਾ- ਜਲ ਆਦਿ ਦ੍ਰਵ ਪਦਾਰਥ ਦਾ ਵਹਾਉ, ਅਥਵਾ ਤਤੀਹਰੀ. "ਚਲੀ ਵਿਲੋਚਨ ਤੇ ਜਲਧਾਰਾ." (ਗੁਪ੍ਰਸੂ) ੨. ਸ਼ਸਤ੍ਰ ਦਾ ਤੇਜ਼ ਸਿਰਾ. ਧਾਰ. ਬਾਢ। ੩. ਫ਼ੌਜ ਦੀ ਪੰਕ੍ਤਿ. ਸਫ। ੪. ਸੰਤਾਨ. ਔਲਾਦ. ੫. ਲਕੀਰ. ਰੇਖਾ। ੬. ਪਹਾੜ ਦੀ ਸ਼੍ਰੇਣੀ (ਕਤਾਰ). Mountain Range. 7. ਸਮੁਦਾਯ. ਗਰੋਹ। ੮. ਪ੍ਰਕਰਣ ਅਥਵਾ ਦਫ਼ਹ. "ਆਵਣੁ ਜਾਣੁ ਨਹੀ ਜਮਧਾਰਾ." (ਮਾਰੂ ਸੋਲਹੇ ਮਃ ੧) ਯਮਰਾਜ ਦੇ ਕਾਨੂਨ ਦੀ ਦਫਹ ਅਨੁਸਾਰ ਆਵਣ ਜਾਣੁ ਨਹੀਂ। ੯. ਮਾਲਵਾ (ਮਧ੍ਯਭਾਰਤ) ਦੀ ਇੱਕ ਨਗਰੀ, ਜੋ ਭੋਜ ਦੇ ਸਮੇਂ ਪ੍ਰਸਿੱਧ ਸੀ. ਇਹ ਚੇਦਿ ਦੇ ਪੱਛਮ ਪ੍ਰਮਾਰ ਵੰਸ਼ ਦੀ ਰਾਜਧਾਨੀ ਰਹੀ ਹੈ. ਇੱਥੇ ਸੰਮਤ ੧੦੩੨ ਵਿੱਚ ਮੁੰਜ ਰਾਜ ਕਰਦਾ ਸੀ, ਅਤੇ ਉਸ ਦਾ ਭਤੀਜਾ ਭੋਜ ਸੰਮਤ ੧੦੬੮ ਵਿੱਚ ਇਸ ਦਾ ਸ੍ਵਾਮੀ ਸੀ. ਦਸਮਗ੍ਰੰਥ ਵਿੱਚ ਇੱਥੇ ਭਰਥਰੀ (ਭਰਿਰ੍ਤ੍ਰਹਰੀ) ਦਾ ਰਾਜ ਕਰਨਾ ਭੀ ਲਿਖਿਆ ਹੈ- "ਧਾਰਾ ਨਗਰੀ ਕੋ ਰਹੈ ਭਰਥਰਿ ਰਾਵ ਸੁਜਾਨ." (ਚਰਿਤ੍ਰ ੨੦੯) ੧੦. ਦੇਖੋ, ਧਾੜਾ. "ਏਕ ਦਿਵਸ ਧਾਰਾ ਕੋ ਗਯੋ." (ਚਰਿਤ੍ਰ ੬੫) ੧੧. ਧਾਰਨ ਕੀਤਾ. ਦੇਖੋ, ਧਾਰਣ. "ਏਹੁ ਆਕਾਰੁ ਤੇਰਾ ਹੈ ਧਾਰਾ." (ਭੈਰ ਮਃ ੩)...
ਰਾਜੇ ਦੀ ਇਸਤ੍ਰੀ, ਰਾਗ੍ਯੀ। ੨. ਰਾਣੇ ਦੀ ਪਤਨੀ।...
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰ. ਸ੍ਵਰਗ. ਸੰਗ੍ਯਾ- ਆਨੰਦ. ਸੁਖ। ੨. ਦੇਵਲੋਕ. ਬਹਿਸ਼੍ਤ. ਇੰਦ੍ਰਲੋਕ. Paradise. "ਸੁਰਗਬਾਸੁ ਨ ਬਾਛੀਐ." (ਗਉ ਕਬੀਰ)...
ਸੰ. अप्सरस्. ਸੰਗ੍ਯਾ- ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁਦੰਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭. ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁ ਪੁਰਾਣ ਵਿੱਚ ੧੪. ਅਤੇ ਹਰਿਵੰਸ਼ ਵਿੱਚ ੭. ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦. ਅਤੇ ਲੌਕਿਕ ੩੪. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰ ਗਏ ਹੋਣ.¹ ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. "ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ." (ਮਲਾ ਪੜਤਾਲ ਮਃ ੫)...