marachaमरच
ਸੰ. ਮਰਿਚ. ਸੰਗ੍ਯਾ- ਕਾਲੀ ਮਿਰਚ ਦਾ ਬੂਟਾ ਅਤੇ ਫਲ. "ਮਰਚ ਧਨਿਯ ਸੋਂ ਦਧਿ ਮਹਿ ਬੋਰੇ." (ਨਾਪ੍ਰ) ਲਾਲ ਅਤੇ ਕਾਲੀ ਮਰਿਚ ਦੋਵੇਂ ਗਰਮ ਖ਼ੁਸ਼ਕ ਹਨ. ਮਰਿਚ ਲਹੂ ਸੁਕਾਂਉਂਦੀ ਅਤੇ ਬਲਗਮ ਘਟਾਂਉਂਦੀ ਹੈ, ਕਾਮਸ਼ਕਤਿ ਅਤੇ ਨੇਤ੍ਰਾਂ ਦੀ ਜੋਤ ਨੂੰ ਕਮ ਕਰਦੀ ਹੈ, ਥੋੜੀ ਵਰਤੀ ਭੁੱਖ ਵਧਾਂਉਂਦੀ ਹੈ.
सं. मरिच. संग्या- काली मिरच दा बूटा अते फल. "मरच धनिय सों दधि महि बोरे." (नाप्र) लाल अते काली मरिच दोवें गरम ख़ुशक हन. मरिच लहू सुकांउंदी अते बलगम घटांउंदी है, कामशकति अते नेत्रां दी जोत नूं कम करदी है, थोड़ी वरती भुॱख वधांउंदी है.
ਦੇਖੋ, ਮਰਚ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕਾਲੇ ਰੰਗ ਦੀ ਦੇਵੀ. ਕਾਲਿਕਾ. "ਚੰਡੀ ਦਯੋ ਵਿਦਾਰ, ਸ੍ਰੋਣ ਪਾਨ ਕਾਲੀ ਕਰ੍ਯੋ." (ਚੰਡੀ ੧) ੨. ਹਿਮਾਲਯ ਪਰਬਤ ਤੋਂ ਨਿਕਲੀ ਇੱਕ ਨਦੀ। ੩. ਦਸ਼ਮੇਸ਼ ਦੀ ਇੱਕ ਤੋਪ ਦਾ ਨਾਉਂ। ੪. ਇੱਕ ਸਰਪ, ਜੋ ਕ੍ਰਿਸਨ ਜੀ ਨੇ ਜਮੁਨਾ ਤੋਂ ਨਿਕਾਲਿਆ. ਕਾਲੀਯ. "ਕਾਲੀ ਨਥਿ ਕਿਆ ਵਡਾ ਭਇਆ?" (ਆਸਾ ਮਃ ੧) ੫. ਕਲ੍ਹ. ਕਲ੍ਯ. "ਮਤ ਜਾਣਹੁ ਆਜਿ ਕਿ ਕਾਲੀ." (ਧਨਾ ਮਃ ੪) ੬. ਵਿ- ਸ੍ਯਾਹ. ਕਾਲਿਮਾ ਸਹਿਤ. ਕਾਲੀ. "ਕਾਲੀ ਕੋਇਲ ਤੂ ਕਿਤ ਗੁਨਿ ਕਾਲੀ." (ਸੂਹੀ ਫਰੀਦ) ੭. ਕਲੰਕਿਤ. ਦੂਸਿਤ. "ਕਾਲੀ ਹੋਈਆ ਦੇਹੁਰੀ." (ਸਵਾ ਮਃ ੧) "ਚਹੁ ਜੁਗੀ ਕਲਿ ਕਾਲੀ ਕਾਂਢੀ." (ਵਾਰ ਸੋਰ ਮਃ ੩) ੮. ਕਾਲੀਨ ਦਾ ਸੰਖੇਪ. ਜੈਸੇ ਸਮਕਾਲੀਨ ਦੀ ਥਾਂ ਸਮਕਾਲੀ ਆਖਦੇ ਹਨ. ਦੇਖੋ, ਕਾਲੀਨ ੨। ੯. ਡਿੰਗ. ਅਫੀਮ. ਅਹਿਫੇਨ। ੧੦. ਕਾਲੀਂ. ਕਾਲੇ ਕੇਸਾਂ ਦੇ ਹੁੰਦੇ. ਭਾਵ- ਜਵਾਨੀ ਵਿੱਚ. "ਕਾਲੀ ਜਿਨ੍ਹੀ ਨ ਰਾਵਿਆ ਧਉਲੀ ਰਾਵੈ ਕੋਇ." (ਸ. ਫਰੀਦ)...
ਮਰਿਚ. ਦੇਖੋ, ਮਰਚ। ੨. ਲਾਲ ਮਿਰਚ ਨੂੰ ਭੀ ਇਹ ਨਾਮ ਦਿੱਤਾ ਜਾਂਦਾ ਹੈ....
ਸੰਗ੍ਯਾ- ਸੰ. ਵਿਟਪ. ਬਿਰਛ. ਪੌਧਾ. "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫) "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਮਰਿਚ. ਸੰਗ੍ਯਾ- ਕਾਲੀ ਮਿਰਚ ਦਾ ਬੂਟਾ ਅਤੇ ਫਲ. "ਮਰਚ ਧਨਿਯ ਸੋਂ ਦਧਿ ਮਹਿ ਬੋਰੇ." (ਨਾਪ੍ਰ) ਲਾਲ ਅਤੇ ਕਾਲੀ ਮਰਿਚ ਦੋਵੇਂ ਗਰਮ ਖ਼ੁਸ਼ਕ ਹਨ. ਮਰਿਚ ਲਹੂ ਸੁਕਾਂਉਂਦੀ ਅਤੇ ਬਲਗਮ ਘਟਾਂਉਂਦੀ ਹੈ, ਕਾਮਸ਼ਕਤਿ ਅਤੇ ਨੇਤ੍ਰਾਂ ਦੀ ਜੋਤ ਨੂੰ ਕਮ ਕਰਦੀ ਹੈ, ਥੋੜੀ ਵਰਤੀ ਭੁੱਖ ਵਧਾਂਉਂਦੀ ਹੈ....
ਸੰ. ਸੰਗ੍ਯਾ- ਦਹੀਂ. ਜਮਿਆ ਹੋਇਆ ਦੁੱਧ. "ਦਧਿ ਕੈ ਭੋਲੈ ਬਿਰੋਲੈ ਨੀਰ." (ਗਉ ਕਬੀਰ) ੨. ਵਸਤ੍ਰ। ੩. ਉਦਧਿ ਦਾ ਸੰਖੇਪ. ਸਮੁੰਦਰ. "ਜੈਸੇ ਦਧਿ ਮੱਧ ਚਹੂੰ ਓਰ ਤੇ ਬੋਹਥ ਚਲੈ." (ਭਾਗੁ ਕ)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਕ੍ਰਿ. ਵਿ- ਦੋਨੋਂ....
ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)...
ਫ਼ਾ. [خوشک] ਵਿ- ਸ਼ੁਸ੍ਕ. ਸੁੱਕਾ. ਤਰਾਵਤ. ਬਿਨਾ। ੨. ਰੁੱਖਾ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਅ਼. [بلغم] ਸੰਗ੍ਯਾ- ਕਫ. ਸਲੇਸ੍ਮਾ. ਯੂ- Phlegma. ਅੰ Phlegm...
ਸੰ. ਜ੍ਯੋਤਿ. ਸੰਗ੍ਯਾ- ਪ੍ਰਕਾਸ਼. ਚਮਕ. ਤੇਜ। ੨. ਵਿ- ਯੋਕ੍ਤ੍ਰਿਤ. ਜੋਤਿਆ ਹੋਇਆ. "ਜੈਸੇ ਬਿਰਖ ਜੰਤੀ ਜੋਤ." (ਕੇਦਾ ਮਃ ੫) ਜੈਸੇ ਵ੍ਰਿਸ (ਬੈਲ) ਯੰਤ੍ਰ ਵਿੱਚ ਜੋਤਿਆ ਹੋਇਆ। ੩. ਸੰਗ੍ਯਾ- ਜੋਤਣ ਦੀ ਰੱਸੀ. ਸੰ. ਯੋਤ੍ਰ....
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਵਿ- ਘੱਟ. ਕਮ. ਤੁੱਛ. ਨ੍ਯੂਨ. "ਕਚਾ ਰੰਗ ਕਸੁੰਭ ਕਾ ਥੋੜੜਿਆ ਦਿਨ ਚਾਰਿ." (ਸੂਹੀ ਅਃ ਮਃ ੧) "ਕਿਆ ਥੋੜੜੀ ਬਾਤ ਗੁਮਾਨੁ?" (ਸ੍ਰੀ ਮਃ ੫)...
ਸੰ. वर्ती. ਸੰਗ੍ਯਾ- ਦੀਵੇ ਦੀ ਬੱਤੀ. ਵੱਟੀ। ੨. ਲੇਖ. ਲਿਖਤ. ਤਹਰੀਰ। ੩. ਦਵਾਈਆਂ ਦੀ ਬਣਾਈ ਹੋਈ ਬੱਤੀ, ਜੋ ਸਲਾਈ (ਸੁਰਮਚੂ) ਵਾਂਙ ਅੱਖ ਵਿੱਚ ਫੇਰੀ ਜਾਵੇ। ੪. ਸੰ. वत्तरि्न्. ਵਿ- ਰਹਣ ਵਾਲਾ. ਇਹ ਸਮਾਸ ਵਿੱਚ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਨਿਕਟਵਰਤੀ। ੫. ਦੇਖੋ, ਵ੍ਰਤੀ....