marajādha, marajādhuमरजाद, मरजादु
ਸੰ. ਮਰ੍ਯਾਦ. ਮਰ੍ਯਾ ਦਾ ਅਰਥ ਹੈ ਚਿੰਨ੍ਹ ਅਥਵਾ ਨਿਸ਼ਾਨ. ਜੋ ਦੇਸ਼ ਅਥਵਾ ਸਮਾਜ ਦੀ ਹੱਦ ਬੰਦੀ ਕਰੇ, ਉਹ ਮਰਯਾਦਾ ਹੈ। ੨. ਮੁਨਸਿਫ. ਮਧ੍ਯਸ੍ਥ। ੩. ਮਰ੍ਯਾਦਾ. ਸੀਮਾ. ਹੱਦ. "ਅੰਤ ਨਹੀਂ ਮਰਜਾਦ." (ਸਾਰ ਮਃ ੫) ੪. ਕਿਨਾਰਾ. ਤਟ. ਕੰਢਾ। ੫. ਸਮਾਜ ਅਥਵਾ ਰਾਜ ਵੱਲੋਂ ਥਾਪਿਆ ਨਿਯਮ. "ਨਾ ਮਰਜਾਦੁ ਆਇਆ ਕਲਿ ਭੀਤਰਿ." (ਸ੍ਰੀ ਮਃ ੧. ਪਹਰੇ)
सं. मर्याद. मर्या दा अरथ है चिंन्ह अथवा निशान. जो देश अथवा समाज दी हॱद बंदी करे, उह मरयादा है। २. मुनसिफ. मध्यस्थ। ३. मर्यादा. सीमा. हॱद. "अंत नहीं मरजाद." (सार मः ५) ४. किनारा. तट. कंढा। ५. समाज अथवा राज वॱलों थापिआ नियम. "ना मरजादु आइआ कलि भीतरि." (स्री मः १. पहरे)
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. चिन्ह् ਧਾ- ਨਿਸ਼ਾਨ ਕਰਨਾ।#੨. ਸੰਗ੍ਯਾ- ਨਿਸ਼ਾਨ। ੩. ਲਕ੍ਸ਼੍ਣ (ਲੱਛਣ)....
ਵ੍ਯ- ਯਾ. ਵਾ. ਕਿੰਵਾ. ਜਾਂ....
ਫ਼ਾ. [نِشان] ਸੰਗ੍ਯਾ- ਝੰਡਾ, ਧ੍ਵਜ, ਰਿਆਸਤਾਂ ਅਤੇ ਧਰਮਾਂ ਦੇ ਨਿਸ਼ਾਨ ਵੱਖ- ਵੱਖ ਹੋਇਆ ਕਰਦੇ ਹਨ, ਜਿਸ ਤੋਂ ਉਨ੍ਹਾਂ ਦੀ ਭਿੰਨਤਾ ਜਾਣੀ ਜਾਂਦੀ ਹੈ, ਸਿੰਘਾਂ (ਖਾਲਸੇ) ਦੇ ਨਿਸ਼ਾਨ ਦੇ ਸਿਰ ਖੜਗ (ਖੰਡੇ) ਦਾ ਚਿੰਨ੍ਹ ਹੋਇਆ ਕਰਦਾ ਹੈ ਅਤੇ ਫਰਹਰਾ ਬਸੰਤੀ ਰੰਗ ਦਾ ਹੁੰਦਾ ਹੈ। ੨. ਚਿੰਨ੍ਹ। ੩. ਲਕ੍ਸ਼੍ਣ (ਲੱਛਣ), ੪. ਸ਼ਾਹੀ ਫ਼ਰਮਾਨ। ੫. ਤਮਗ਼ਾ। ੬. ਸੰਗੀਤ ਅਨੁਸਾਰ ਲੰਮਾ ਨਗਾਰਾ, ਜਿਸ ਦਾ ਭਾਂਡਾ ਤਿੰਨ ਹੱਥ ਦਾ ਗਹਿਣਾ (ਡੂੰਘਾ) ਹੋਵੇ, ਪਰ ਹੁਣ ਨਿਸ਼ਾਨ ਸ਼ਬਦ ਨਗਾਰੇਮਾਤ੍ਰ ਵਾਸਤੇ ਵਰਤੀਦਾ ਹੈ, "ਲਘੁ ਨਿਸਾਨ ਅਰੁ ਬਜੀ ਨਫੀਰੀ," (ਗੁਪ੍ਰਸੂ) "ਬਜ੍ਯੋ ਨਿਸਾਨ ਇਹ ਜੰਬੁ ਦੀਪ,"(ਗ੍ਯਾਨ) ੭. ਸੰ. ਨਿਸ਼ਾਨ, ਤਿੱਖਾ (ਤੇਜ਼) ਕਰਨਾ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਸੰ. ਸੰਗ੍ਯਾ- ਸਮ੍-ਅਜ. ਇਕੱਠ। ੨. ਸਭਾ। ੩. ਸਭਾ ਦਾ ਕਮਰਾ। ੪. ਹਾਥੀ. ਇਹ "ਸਾਮਜ" ਦਾ ਰੂਪਾਂਤਰ ਹੈ. ਦੇਖੋ, ਸਾਮਜ....
ਅ਼. [حّد] ਹ਼ੱਦ. ਸੰਗ੍ਯਾ- ਕਿਨਾਰਾ. ਸੀਮਾ. ਅਵਧਿ। ੨. ਤੇਜੀ. ਤੁੰਦੀ....
ਸੰਗ੍ਯਾ- ਬੰਦਹ ਦਾ ਇਸ੍ਤ੍ਰੀਲਿੰਗ. ਦਾਸੀ. ਬਾਂਦੀ. "ਮਾਇਆ ਬੰਦੀ ਖਸਮ ਕੀ." (ਮਃ ੩. ਵਾਰ ਸ੍ਰੀ) ੨. ਇਸਤ੍ਰੀਆਂ ਦਾ ਇੱਕ ਮਸਤਕ ਭੂਸਣ। ੩. ਬੰਦਿਸ਼. ਦੇਖੋ, ਬੰਦਸਿ. "ਬੰਦੀ ਅੰਦਰਿ ਸਿਫਤਿ ਕਰਾਏ. ਤਾ ਕਉ ਕਹੀਐ ਬੰਦਾ." (ਆਸਾ ਮਃ ੧) ੪. ਗੁਲਾਮੀ. "ਸਾ ਬੰਦੀ ਤੇ ਲਈ ਛਡਾਇ." (ਆਸਾ ਮਃ ੫) ੫. ਫ਼ਾ. [بندی] ਕੈਦੀ. ਬੰਧੂਆ. "ਜਗੁ ਬੰਦੀ, ਮੁਕਤੇ ਹਉ ਮਾਰੀ." (ਆਸਾ ਅਃ ਮਃ ੧) ੬. ਸੰ. बन्दिन- ਬੰਦੀ ਭੱਟ- ਚਾਰਣ. ਰਾਜਦਰਬਾਰ ਵਿੱਚ ਯਸ਼ ਗਾਉਣ ਵਾਲਾ ਕਵਿ. "ਬੰਦੀ ਜਸ ਗਾਵਹਿ." (ਗੁਪ੍ਰਸੂ)...
ਸੰ. मर्य्या ਅਤੇ मर्यादा. ਸੰਗ੍ਯਾ- ਰੀਤਿ. ਰਿਵਾਜ। ੨. ਸੀਮਾ. ਹੱਦ। ੩. ਨਦੀ ਦਾ ਕਿਨਾਰਾ। ੪. ਨਿਯਮਾਂ ਦੀ ਪਾਬੰਦੀ. ਦੇਖੋ, ਮਰਜਾਦ....
ਦੇਖੋ, ਮੁੰਸਫ ਅਤੇ ਮੁਸਫੀ....
ਸੰਗ੍ਯਾ- ਵਿੱਚ ਠਹਿਰਣ ਵਾਲਾ. ਮੁਨਸਿਫ. ਦੋ ਪੱਖਾਂ ਦੇ ਵਿਚਾਲੇ ਨਿਆਉਂ ਕਰਨ ਵਾਲਾ. ਸ਼ਾਸ੍ਤਾਰ੍ਥ ਵਿੱਚ ਹਾਰ ਜਿੱਤ ਦਾ ਨਿਰਣਾ ਕਰਨ ਵਾਲਾ ਸਾਕ੍ਸ਼ੀ....
ਸੰ. ਸੰਗ੍ਯਾ- ਹੱਦ। ੨. ਮਰਯਾਦਾ। ੩. ਕੇਸਾਂ ਵਿੱਚ ਪਾਈ ਚੀਰਨੀ (ਚੀਰ). ੪. ਅ਼. [سیما] ਨਿਸ਼ਾਨ. ਚਿੰਨ੍ਹ। ੫. ਮੱਥੇ ਦਾ ਨਿਸ਼ਾਨ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਮਰ੍ਯਾਦ. ਮਰ੍ਯਾ ਦਾ ਅਰਥ ਹੈ ਚਿੰਨ੍ਹ ਅਥਵਾ ਨਿਸ਼ਾਨ. ਜੋ ਦੇਸ਼ ਅਥਵਾ ਸਮਾਜ ਦੀ ਹੱਦ ਬੰਦੀ ਕਰੇ, ਉਹ ਮਰਯਾਦਾ ਹੈ। ੨. ਮੁਨਸਿਫ. ਮਧ੍ਯਸ੍ਥ। ੩. ਮਰ੍ਯਾਦਾ. ਸੀਮਾ. ਹੱਦ. "ਅੰਤ ਨਹੀਂ ਮਰਜਾਦ." (ਸਾਰ ਮਃ ੫) ੪. ਕਿਨਾਰਾ. ਤਟ. ਕੰਢਾ। ੫. ਸਮਾਜ ਅਥਵਾ ਰਾਜ ਵੱਲੋਂ ਥਾਪਿਆ ਨਿਯਮ. "ਨਾ ਮਰਜਾਦੁ ਆਇਆ ਕਲਿ ਭੀਤਰਿ." (ਸ੍ਰੀ ਮਃ ੧. ਪਹਰੇ)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਫ਼ਾ. [کِنارہ] ਸੰਗ੍ਯਾ- ਕੰਢਾ. ਤਟ। ੨. ਪਾਸਾ. ਬਗ਼ਲ। ੩. ਗੋਟ. ਹਾਸ਼ੀਆ....
ਸੰਗ੍ਯਾ- ਕੰਠ. ਤਟ. ਕਿਨਾਰਾ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਵ੍ਯ- ਪਾਸੋਂ. ਤਰਫੋਂ. ਓਰ ਸੇ. ਕੰਨੀਓਂ....
ਸੰ. ਸੰਗ੍ਯਾ- ਦਸ੍ਤੂਰ. ਕ਼ਾਇ਼ਦਾ। ੨. ਪ੍ਰਤਿਗ੍ਯਾ. ਪ੍ਰਣ। ੩. ਯੋਗ ਦਾ ਇੱਕ ਅੰਗ, ਅਰਥਾਤ- ਤਪ, ਸੰਤੋਖ, ਪਵਿਤ੍ਰਤਾ, ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪. ਫ਼ਾ. [نِیم] ਮੈ ਨਹੀਂ ਹਾਂ....
ਸੰ. ਮਰ੍ਯਾਦ. ਮਰ੍ਯਾ ਦਾ ਅਰਥ ਹੈ ਚਿੰਨ੍ਹ ਅਥਵਾ ਨਿਸ਼ਾਨ. ਜੋ ਦੇਸ਼ ਅਥਵਾ ਸਮਾਜ ਦੀ ਹੱਦ ਬੰਦੀ ਕਰੇ, ਉਹ ਮਰਯਾਦਾ ਹੈ। ੨. ਮੁਨਸਿਫ. ਮਧ੍ਯਸ੍ਥ। ੩. ਮਰ੍ਯਾਦਾ. ਸੀਮਾ. ਹੱਦ. "ਅੰਤ ਨਹੀਂ ਮਰਜਾਦ." (ਸਾਰ ਮਃ ੫) ੪. ਕਿਨਾਰਾ. ਤਟ. ਕੰਢਾ। ੫. ਸਮਾਜ ਅਥਵਾ ਰਾਜ ਵੱਲੋਂ ਥਾਪਿਆ ਨਿਯਮ. "ਨਾ ਮਰਜਾਦੁ ਆਇਆ ਕਲਿ ਭੀਤਰਿ." (ਸ੍ਰੀ ਮਃ ੧. ਪਹਰੇ)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)...
ਕ੍ਰਿ. ਵਿ- ਅਭ੍ਯੰਤਰ. ਅੰਦਰ. ਵਿੱਚ. "ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ." (ਮਲਾ ਮਃ ੧) ੨. ਸੰ. ਭੂਤੇਸ਼੍ਵਰ. ਸੰਗ੍ਯਾ- ਸਾਰੇ ਜੀਵਾਂ ਦਾ ਸ੍ਵਾਮੀ ਕਰਤਾਰ. "ਜਹ ਭੀਤਰਿ ਘਟਿ ਭੀਤਰਿ ਵਸਿਆ, ਬਾਹਰਿ ਕਾਹੇ ਨਾਹੀ?" (ਰਾਮ ਮਃ ੧) ਜਦ ਮਨ ਅੰਦਰ ਕਰਤਾਰ ਦਾ ਨਿਵਾਸ ਹੈ, ਫੇਰ (ਮੁਕਤਿ ਲਈ) ਸ਼ਰੀਰ ਧੋਣ ਦੀ ਕੀ ਲੋੜ ਹੈ?...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਪਹਰਣਾ। ੨. ਪਹਰ (ਪ੍ਰਹਰ) ਪਰਥਾਇ ਉੱਚਾਰਣ ਕੀਤੀ ਸ੍ਰੀਰਾਗ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ, ਜਿਸ ਵਿੱਚ ਅਵਸਥਾ ਨੂੰ ਚਾਰ ਪਹਰਾਂ ਵਿੱਚ ਵੰਡਿਆ ਹੈ। ੩. ਕ੍ਰਿ. ਵਿ- ਹਰਵੇਲੇ. ਦਿਨ ਰਾਤ. "ਬਿਨੁ ਹਰਿਭਗਤਿ ਕਹਾ ਥਿਤਿ ਪਾਵੈ, ਫਿਰਤੋ ਪਹਰੇ ਪਹਰੇ." (ਗਉ ਮਃ ੫)...