maratya, maratyaमरत्य, मरत्य
ਸੰ. ਮਤ੍ਯ. ਵਿ- ਮਰਨ ਧਰਮਾ. ਮਰਨ ਵਾਲਾ। ੨. ਸੰਗ੍ਯਾ- ਆਦਮੀ. ਮਨੁੱਖ। ੩. ਭੂਲੋਕ. ਪ੍ਰਿਥਿਵੀ ਖੰਡ। ੪. ਸ਼ਰੀਰ. ਦੇਹ.
सं. मत्य. वि- मरन धरमा. मरन वाला। २. संग्या- आदमी. मनुॱख। ३. भूलोक. प्रिथिवी खंड। ४. शरीर. देह.
ਦੇਖੋ, ਮਰਣ. "ਮਰਨ ਜੀਵਨ ਕੀ ਸੰਕਾ ਨਾਸੀ." (ਪ੍ਰਭਾ ਕਬੀਰ)...
ਉੱਦਾ ਜਾਤਿ ਦਾ ਗੁਰੂ ਅਰਜਨਦੇਵ ਦਾ ਸਿੱਖ। ੨. ਵਿ- धर्मिन- ਧਰਮੀ. "ਇਹੁ ਮਨ ਕਰਮਾ ਇਹੁ ਮਨ ਧਰਮਾ." (ਆਸਾ ਅਃ ਮਃ ੧)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [آدمی] ਸੰਗ੍ਯਾ- ਮਨੁੱਖ. ਆਦਮ ਤੋਂ ਪੈਦਾ ਹੋਇਆ. ਆਦਮ ਦੀ ਸੰਤਾਨ. "ਹਮ ਆਦਮੀ ਹਾਂ ਇਕ ਦਮੀ." (ਧਨਾ ਮਃ ੧)...
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....